Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MP ਬਣਕੇ ਤਾਂ ਮੀਤ ਹੇਅਰ ਮੈਨੂੰ ਬੁਲਾਉਣੋ ਵੀ ਹਟ ਗਿਆ…ਕਦੇ ਫੋਨ ਤੱਕ ਵੀ ਨਹੀਂ ਕੀਤਾ…ਗੁਰਦੀਪ ਸਿੰਘ ਬਾਠ

Nirmal Pandori by Nirmal Pandori
10/20/2024
in ਪੰਜਾਬ
Reading Time: 1 min read
A A
0
MP ਬਣਕੇ ਤਾਂ ਮੀਤ ਹੇਅਰ ਮੈਨੂੰ ਬੁਲਾਉਣੋ ਵੀ ਹਟ ਗਿਆ…ਕਦੇ ਫੋਨ ਤੱਕ ਵੀ ਨਹੀਂ ਕੀਤਾ…ਗੁਰਦੀਪ ਸਿੰਘ ਬਾਠ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਹਰਿੰਦਰ ਧਾਲੀਵਾਲ ਨੂੰ ਟਿਕਟ ਮਿਲਣ ਤੋਂ ਬਾਅਦ ਟਕਸਾਲੀ ਆਗੂਆਂ ਨੇ ਕੀਤੀ ਪ੍ਰੈਸ ਕਾਨਫਰੰਸ
    ਬਰਨਾਲਾ,20 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
    -“ਮੀਤ ਹੇਅਰ ਜਦੋਂ ਤਾਂ ਮੈਂਬਰ ਪਾਰਲੀਮੈਂਟ ਬਣਿਆ ਉਹਨੇ ਇੱਕ ਦਿਨ ਵੀ ਮੈਨੂੰ ਕਿਸੇ ਪ੍ਰੋਗਰਾਮ ਦੇ ਵਿੱਚ ਨਹੀਂ ਬੁਲਾਇਆ, ਇਥੋਂ ਤੱਕ ਕਿ ਮੀਤ ਹੇਅਰ ਨਹੀਂ ਮੈਨੂੰ ਕਦੇ ਫੋਨ ਤੱਕ ਵੀ ਨਹੀਂ ਕੀਤਾ”… ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ‘ਤੇ ਇਹ ਦੋਸ਼ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਲਗਾਏ। ਦੱਸ ਦੇਈਏ ਕਿ ਬਰਨਾਲਾ ਜ਼ਿਮਨੀ ਚੋਣ ਲਈ ਆਪ ਉਮੀਦਵਾਰ ਦੀ ਚੋਣ ‘ਤੇ ਸਵਾਲ ਉਠਾਉਂਦੇ ਹੋਏ ਗੁਰਦੀਪ ਸਿੰਘ ਬਾਠ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਨੇ ਮੀਤ ਹੇਅਰ ਦੇ ਖਿਲਾਫ ਇੱਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਵੇਖਣ ਵਿੱਚ ਆ ਰਿਹਾ ਕਿ ਪਾਰਟੀ ਵੱਲੋਂ ਹਰਿੰਦਰ ਸਿੰਘ ਧਾਲੀਵਾਲ ਦੇ ਨਾਮ ਦਾ ਐਲਾਨ ਕਰਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਪਾਰਟੀ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਵੱਲੋਂ ਮੀਤ ਹੇਅਰ ਨੂੰ ਹੀ ਟਾਰਗਿਟ ਕੀਤਾ ਜਾ ਰਿਹਾ ਤੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਵੀ ਗੁਰਦੀਪ ਸਿੰਘ ਬਾਠ ਤੇ ਉਸਦੇ ਸਾਥੀਆਂ ਦਾ ਨਿਸ਼ਾਨਾ ਮੀਤ ਹੇਅਰ ‘ਤੇ ਹੀ ਰਿਹਾ। ਪ੍ਰੈਸ ਕਾਨਫਰੰਸ ਦੌਰਾਨ ਬਾਠ ਨੇ ਕਿਹਾ ਕਿ ਮੀਤ ਹੇਅਰ ਨੇ ਪਰਿਵਾਰਵਾਦ ਤੋਂ ਵੀ ਅੱਗੇ ਲੰਘ ਕੇ ਮਿੱਤਰਵਾਦ ਦੀ ਰਾਜਨੀਤੀ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਹਰਿੰਦਰ ਧਾਲੀਵਾਲ ਦੀ ਪਾਰਟੀ ਪ੍ਰਤੀ ਕੋਈ ਦੇਣ ਨਹੀਂ ਅਤੇ ਕਦੇ ਵੀ ਉਸ ਨੇ ਪਾਰਟੀ ਦੇ ਕਿਸੇ ਸਮਾਗਮ ਦੇ ਵਿੱਚ ਜਾਂ ਪੰਜਾਬ ਤੋਂ ਬਾਹਰ ਦੂਜੇ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ‘ਚ ਕਦੇ ਵੀ ਕੋਈ ਡਿਊਟੀ ਨਹੀਂ ਨਿਭਾਈ । ਉਹਨਾਂ ਕਿਹਾ ਕਿ ਮੀਤ ਹੇਅਰ ਦਾ ਡਰਾਈਵਰ ਹੋਣਾ ਪਾਰਟੀ ਪ੍ਰਤੀ ਕੋਈ ਯੋਗਤਾ ਨਹੀਂ ਹੈ। ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਹਰਿੰਦਰ ਧਾਲੀਵਾਲ ਮੀਤ ਹੇਅਰ ਦੀ ਮਾਸੀ ਦਾ ਮੁੰਡਾ ਹੋਵੇ ਜਾਂ ਨਾ ਹੋਵੇ ਪਰ ਮੀਤ ਹੇਅਰ ਇਹ ਸਾਬਤ ਕਰ ਦੇਵੇ ਕਿ ਹਰਿੰਦਰ ਧਾਲੀਵਾਲ ਆਮ ਆਦਮੀ ਪਾਰਟੀ ਦਾ ਵਰਕਰ ਹੈ। ਪ੍ਰੈਸ ਕਾਨਫਰੰਸ ਦੌਰਾਨ ਗੁਰਦੀਪ ਸਿੰਘ ਬਾਠ ਅਤੇ ਉਸਦੇ ਨਾਲ ਮਾਸਟਰ ਪ੍ਰੇਮ ਕੁਮਾਰ, ਸੰਜੀਵ ਸ਼ਰਮਾ ਸਮੇਤ ਕਾਫੀ ਵੱਡੀ ਗਿਣਤੀ ਵਿੱਚ ਸੀਨੀਅਰ ਆਗੂਆਂ ਦੇ ਤੇਵਰ ਵੇਖਦੇ ਹੋਏ ਲੱਗਦਾ ਸੀ ਕਿ ਬਗਾਵਤ ਦੀ ਇਹ ਚਿੰਗਾੜੀ ਵੱਡੇ ਆਗੂਆਂ ਤੋਂ ਵੀ ਨਹੀਂ ਬੁਝੇਗੀ। ਪ੍ਰੈਸ ਕਾਨਫਰੰਸ ਦੌਰਾਨ ਹਾਜ਼ਰ ਆਗੂਆਂ ਨੇ ਪਾਰਟੀ ਨੂੰ 24 ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ 24 ਘੰਟਿਆਂ ‘ਚ ਬਰਨਾਲਾ ਜ਼ਿਮਨੀ ਚੋਣ ਲਈ ਟਿਕਟ ਦਾ ਫੈਸਲਾ ਨਾ ਬਦਲਿਆ ਗਿਆ ਤਾਂ ਅਗਲੇਰਾ ਵੱਡਾ ਕਦਮ ਚੁੱਕਿਆ ਜਾਵੇਗਾ। ਪੱਤਰਕਾਰਾਂ ਨੇ ਜਦ ਗੁਰਦੀਪ ਸਿੰਘ ਬਾਠ ਨੂੰ ਆਜ਼ਾਦ ਚੋਣ ਲੜਨ ਸਬੰਧੀ ਪੁੱਛਿਆ ਤਾਂ ਉਹਨਾਂ ਕਿਹਾ ਕਿ ਉਹਨਾਂ ਦੇ ਨਾਲ ਟਕਸਾਲੀ ਵਰਕਰ ਅਤੇ ਆਗੂ ਜੋ ਵੀ ਹੁਕਮ ਕਰਨਗੇ ਉਹ ਅੱਖਾਂ ਬੰਦ ਕਰਕੇ ਉਹਨਾਂ ਦਾ ਹੁਕਮ ਪ੍ਰਵਾਨ ਕਰਨਗੇ। ਬਰਨਾਲਾ ਤੋਂ ਟਿਕਟ ਦੇ ਫੈਸਲੇ ‘ਤੇ ਵੱਡੀ ਟਿੱਪਣੀ ਕਰਦੇ ਹੋਏ ਬਾਠ ਨੇ ਪਾਰਟੀ ਹਾਈਕਮਾਨ ਨੂੰ ਇਹ ਵੰਗਾਰ ਵੀ ਦੇ ਦਿੱਤੀ ਕਿ ਹਲਕੇ ਦੇ ਲੋਕ ਇਨਕਲਾਬੀ ਹਨ ਅਤੇ ਇੱਥੋਂ ਦੇ ਲੋਕ ਜ਼ੁਲਮ ਕਰਦੇ ਨਹੀਂ ਪਰ ਜ਼ੁਲਮ ਸਹਿੰਦੇ ਵੀ ਨਹੀਂ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਗੁਰਦੀਪ ਸਿੰਘ ਦੀ ਬਾਗੀ ਪ੍ਰੈੱਸ ਕਾਨਫਰੰਸ ਦੇ ਵਿੱਚ ਬਰਨਾਲਾ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਉਹ ਸਾਰੇ ਆਗੂ ਤੇ ਵਰਕਰ ਹਾਜ਼ਰ ਸਨ ਜਿਨਾਂ ਨੇ ਮੀਤ ਹੇਅਰ ਵੱਲੋਂ ਹੁਣ ਤੱਕ ਦਰਜ ਕੀਤੀਆਂ ਜਿੱਤਾਂ ਵਿੱਚ ਅਹਿਮ ਭੂਮਿਕਾ ਅਦਾ ਕੀਤੀ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਗੁਰਦੀਪ ਸਿੰਘ ਬਾਠ ਨੇ ਕੀਤੀ ਬਗਾਵਤ…ਐਮਪੀ ਧੜੇ ਦੇ ਖੁਸ਼ੀ ਦੇ ਲੱਡੂਆਂ ‘ਚ ਪਾਇਆ ਬਗਾਵਤੀ ਰੇਤਾ

Next Post

ਬਰਨਾਲਾ ਦੇ ਬਦਲੇ ਸਿਆਸੀ ਸਮੀਕਰਨਾਂ ਦੇ ਸੰਦਰਭ ਵਿੱਚ ਕਾਂਗਰਸੀ ਖੇਮਿਆਂ ‘ਚ ਉਤਸ਼ਾਹ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ

ਬਰਨਾਲਾ ਦੇ ਬਦਲੇ ਸਿਆਸੀ ਸਮੀਕਰਨਾਂ ਦੇ ਸੰਦਰਭ ਵਿੱਚ ਕਾਂਗਰਸੀ ਖੇਮਿਆਂ 'ਚ ਉਤਸ਼ਾਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend