Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਬਦਲੇ ਸਿਆਸੀ ਸਮੀਕਰਨਾਂ ਦੇ ਸੰਦਰਭ ਵਿੱਚ ਕਾਂਗਰਸੀ ਖੇਮਿਆਂ ‘ਚ ਉਤਸ਼ਾਹ

Nirmal Pandori by Nirmal Pandori
10/21/2024
in ਬਰਨਾਲਾ ਆਸ-ਪਾਸ
Reading Time: 1 min read
A A
0
ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

— ਟਿਕਟ ਦੇ ਐਲਾਨ ਤੋਂ ਪਹਿਲਾਂ ਹੀ ਕਾਲਾ ਢਿੱਲੋ ਦੀ ਰਿਹਾਇਸ ‘ਤੇ ਜੁੜ ਰਹੀ ਵਰਕਰਾਂ ਦੀ ਭੀੜ
ਬਰਨਾਲਾ, 21 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਟਿਕਟ ਦਾ ਐਲਾਨ ਤੋਂ ਬਾਅਦ ਹਲਕੇ ਦੇ ਸਮੀਕਰਨ ਇਕਦਮ ਬਦਲ ਗਏ ਹਨ। ਆਪ ਵੱਲੋਂ ਐਲਾਨ ਕੀਤੀ ਪਾਰਟੀ ਟਿਕਟ ਦੇ ਖਿਲਾਫ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਅਗਵਾਈ ਹੇਠ ਟਕਸਾਲੀ ਆਗੂਆਂ ਵਰਕਰਾਂ ਨੇ ਬਗ਼ਾਵਤ ਕਰ ਦਿੱਤੀ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਗੁਰਦੀਪ ਸਿੰਘ ਬਾਠ ਦੇ ਅਗਲੇ ਕਦਮ ‘ਤੇ ਟਿੱਕੀਆਂ ਹੋਈਆਂ ਹਨ। ਦੂਜੇ ਪਾਸੇ ਭਾਜਪਾ ਤੇ ਕਾਂਗਰਸ ਦੇ ਉਮੀਦਵਾਰਾਂ ਵੱਲੋਂ ਵੀ ਗੁਰਦੀਪ ਸਿੰਘ ਬਾਠ ਦੀ ਅਗਲੀ ਰਣਨੀਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉੰਝ ਭਾਵੇਂ ਆਪ ਤੋਂ ਬਿਨਾਂ ਅਜੇ ਹੋਰ ਕਿਸੇ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਨੇ ਨਹੀਂ ਕੀਤਾ ਪ੍ਰੰਤੂ ਹਲਕੇ ਦੇ ਬਦਲੇ ਸਮੀਕਰਨਾਂ ਦੇ ਸੰਦਰਭ ਵਿੱਚ ਕਾਂਗਰਸੀ ਖੇਮਿਆਂ ਵਿੱਚ ਜ਼ਿਆਦਾ ਉਤਸ਼ਾਹ ਵੇਖਣ ਵਿੱਚ ਆ ਰਿਹਾ ਹੈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਦੀ ਰਿਹਾਇਸ਼ ‘ਤੇ ਟਿਕਟ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਵਰਕਰਾਂ ਦਾ ਰੋਜ਼ਾਨਾ ਵੱਡੀ ਗਿਣਤੀ ਵਿੱਚ ਇਕੱਠੇ ਹੋਣਾ ਦਰਸਾ ਰਿਹਾ ਹੈ ਕਿ ਕਾਂਗਰਸੀ ਵਰਕਰ ਕਾਲਾ ਢਿੱਲੋ ਦੀ ਟਿਕਟ ਪੱਕੀ ਮੰਨ ਚੁੱਕੇ ਹਨ। ਕਾਲਾ ਢਿੱਲੋ ਦੀ ਰਿਹਾਇਸ਼ ‘ਤੇ ਪੁੱਜਣ ਵਾਲੇ ਕਾਂਗਰਸ ਦੇ ਆਗੂ ਤੇ ਵਰਕਰ ਕਾਲਾ ਢਿੱਲੋ ਨੂੰ ਟਿਕਟ ਦੀਆਂ ਵਧਾਈਆਂ ਤੱਕ ਦੇ ਰਹੇ ਵੇਖੇ ਜਾ ਰਹੇ ਹਨ। ਇਹ ਵੀ ਵੇਖਣ ਵਿੱਚ ਆਇਆ ਹੈ ਕਿ ਕੁਝ ਦਿਨ ਪਹਿਲਾਂ ਤੱਕ ਕਾਲਾ ਢਿੱਲੋ ਨਾਲ ਸਿਆਸੀ ਮਨਮੁਟਾਵ ਰੱਖਣ ਵਾਲੇ ਕੁਝ ਆਗੂਆਂ ਨੇ ਵੀ ਆਪਣੇ ਰਣਨੀਤੀ ਬਦਲ ਲਈ ਹੈ ਜਿਸ ਨੂੰ ਵੇਖਦੇ ਹੋਏ ਲੱਗਦਾ ਹੈ ਕਿ ਬਰਨਾਲਾ ਜ਼ਿਮਨੀ ਚੋਣ ਦੇ ਸੰਦਰਭ ਵਿੱਚ ਭਾਜਪਾ ਤੇ ਆਮ ਆਦਮੀ ਪਾਰਟੀ ਵਾਂਗ ਕਾਂਗਰਸ ਨੂੰ ਖੁੱਲ੍ਹੀ ਬਗਾਵਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਸਮੇਤ ਵੱਡੇ ਕਾਂਗਰਸੀ ਆਗੂਆਂ ਵੱਲੋਂ ਕਾਲਾ ਢਿੱਲੋਂ ਨੂੰ ਮਿਲ ਰਹੇ ਥਾਪੜੇ ਨੂੰ ਵੇਖਦੇ ਹੋਏ ਕੋਈ ਸਥਾਨਕ ਕਾਂਗਰਸੀ ਆਗੂ ਅੰਦਰੋਂ ਅੰਦਰੀ ਭਾਵੇਂ ਜ਼ਹਿਰ ਘੋਲਦੇ ਰਹਿਣ ਪ੍ਰੰਤੂ ਉਹ ਆਮ ਆਦਮੀ ਪਾਰਟੀ ਦੇ ਟਕਸਾਲੀ ਵਰਕਰਾਂ ਵਾਂਗ ਫ਼ਨ ਚੁੱਕਣ ਦੀ ਸਥਿਤੀ ਵਿੱਚ ਨਹੀਂ ਹੋਣਗੇ। ਚੋਣਾਂ ਦੇ ਪਿਛਲੇ ਲੰਮੇ ਰਿਕਾਰਡ ‘ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਚੋਣਾਂ ਦੌਰਾਨ ਸੱਤਾ ਤੋਂ ਬਾਹਰ ਬੈਠੀਆਂ ਪਾਰਟੀਆਂ ‘ਚ ਬਗ਼ਾਵਤੀ ਸੁਰਾਂ ਘੱਟ ਵੇਖੀਆਂ ਗਈਆਂ ਹਨ। ਚੋਣਾਂ ਦੌਰਾਨ ਜਦ ਵੀ ਕਿਤੇ ਬਗਾਵਤ ਹੁੰਦੀ ਹੈ ਤਾਂ ਸੱਤਾਧਿਰ ਵਿੱਚ ਹੀ ਹੁੰਦੀ ਆਈ ਹੈ ਕਿਉਂਕਿ ਆਪਣੇ ਰਾਜਭਾਗ ਦੌਰਾਨ ਸੱਤਾ ਧਿਰ ਦੇ ਆਗੂਆਂ ਵਰਕਰਾਂ ਦੀਆਂ ਭਾਵਨਾਵਾਂ ਜਾਗ ਜਾਂਦੀਆਂ ਹਨ ਅਤੇ ਕਈ ਵਰ੍ਹਿਆਂ ਦੀ ਮਿਹਨਤ ਸਦਕਾ ਉਹਨਾਂ ਦੇ ਸਿਆਸੀ ਹੱਕ ਪ੍ਰਬਲ ਹੋ ਜਾਂਦੇ ਹਨ। ਦੂਜੇ ਪਾਸੇ ਜੇਕਰ ਬਰਨਾਲਾ ‘ਚ ਕਾਂਗਰਸੀ ਆਗੂਆਂ ਦੀ ਬਗਾਵਤੀ ਇਤਿਹਾਸ ‘ਤੇ ਨਜ਼ਰ ਮਾਰੀ ਜਾਵੇ ਤਾਂ ਨਵੇਂ ਨਵੇਂ ਬਣੇ ਕਾਂਗਰਸੀ ਹੀ ਪਲਟੀ ਮਾਰਦੇ ਆਏ ਹਨ ਜਦਕਿ ਜੱਦੀ ਪੁਸ਼ਤੀ ਸੁਭਾਅ ਤੋਂ ਕਾਂਗਰਸੀ ਆਗੂ ਤੇ ਵਰਕਰ ਪਾਰਟੀ ਹਿੱਤਾਂ ਨੂੰ ਪਹਿਲ ਦਿੰਦੇ ਦੇਖੇ ਗਏ ਹਨ, ਅਜਿਹੇ ਹਾਲਾਤਾਂ ਵਿੱਚ ਇਹ ਮੰਨਿਆ ਜਾ ਸਕਦਾ ਹੈ ਕਿ ਜ਼ਿਮਨੀ ਚੋਣ ਦੇ ਸੰਦਰਭ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਮੁਕਾਬਲੇ ਕਾਂਗਰਸ ਨੂੰ ਖੁੱਲ੍ਹੀ ਬਗਾਵਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

MP ਬਣਕੇ ਤਾਂ ਮੀਤ ਹੇਅਰ ਮੈਨੂੰ ਬੁਲਾਉਣੋ ਵੀ ਹਟ ਗਿਆ…ਕਦੇ ਫੋਨ ਤੱਕ ਵੀ ਨਹੀਂ ਕੀਤਾ…ਗੁਰਦੀਪ ਸਿੰਘ ਬਾਠ

Next Post

ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਸੰਬੰਧੀ ਸੂਬਾ ਪੱਧਰੀ ਮਹਾਂ ਸੰਮੇਲਨ 10 ਨਵੰਬਰ ਨੂੰ ਜਲੰਧਰ ਵਿਖੇ…ਆਰੀਆ ਸਮਾਜ ਵਿੱਚ ਭਾਰੀ ਉਤਸ਼ਾਹ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਸੰਬੰਧੀ ਸੂਬਾ ਪੱਧਰੀ ਮਹਾਂ ਸੰਮੇਲਨ 10 ਨਵੰਬਰ ਨੂੰ ਜਲੰਧਰ ਵਿਖੇ…ਆਰੀਆ ਸਮਾਜ ਵਿੱਚ ਭਾਰੀ ਉਤਸ਼ਾਹ

ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਦੀ 200ਵੀਂ ਜਯੰਤੀ ਸੰਬੰਧੀ ਸੂਬਾ ਪੱਧਰੀ ਮਹਾਂ ਸੰਮੇਲਨ 10 ਨਵੰਬਰ ਨੂੰ ਜਲੰਧਰ ਵਿਖੇ…ਆਰੀਆ ਸਮਾਜ ਵਿੱਚ ਭਾਰੀ ਉਤਸ਼ਾਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend