Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧੂਰੀ ਵਾਲੇ ਗੋਲਡੀ ਦਾ ਚਾਅ ਉਤਰਿਆ…ਭਗਵੰਤ ਮਾਨ ਨੂੰ ਵੰਗਾਰਿਆ

Nirmal Pandori by Nirmal Pandori
10/22/2024
in ਪੰਜਾਬ
Reading Time: 1 min read
A A
0
Ex MLA ਗੋਲਡੀ ਤਿੱਤਲੀ ਬਣ ਕੇ ਬੈਠੇਗਾ ਫੁੱਲ ‘ਤੇ…ਪੋਸਟ ਪਾ ਕੇ ਦਿੱਤੇ ਸੰਕੇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 22 ਅਕਤੂਬਰ, Gee98 news service
–ਵਿਧਾਨ ਸਭਾ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਅਤੇ ਲੰਘੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕਰਨ ਵਾਲੇ ਦਲਬੀਰ ਸਿੰਘ ਗੋਲਡੀ ਨੇ ਬਰਨਾਲਾ ਹਲਕੇ ਦੀ ਜ਼ਿਮਨੀ ਚੋਣ ਲਈ ਟਿਕਟ ਨਾ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਝੰਡਾ ਚੁੱਕਣ ਦਾ ਐਲਾਨ ਕਰ ਦਿੱਤਾ ਹੈ। ਗੋਲਡੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਹਿ ਦਿੱਤਾ ਹੈ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਧੂਰੀ ਹਲਕੇ ਤੋਂ ਹੀ ਲੜਨਗੇ ਭਾਵੇਂ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਹੀ ਕਿਉਂ ਨਾ ਖੜੇ ਹੋਣ। ਬਰਨਾਲਾ ਜ਼ਿਮਨੀ ਚੋਣ ਦੀ ਟਿਕਟ ਆਮ ਆਦਮੀ ਪਾਰਟੀ ਵੱਲੋਂ ਨਾ ਦੇਣ ਸਬੰਧੀ ਜਦ ਗੋਲਡੀ ਨੂੰ ਪੱਤਰਕਾਰਾਂ ਨੇ ਸਵਾਲ ਕੀਤਾ ਤਾਂ ਉਹਨਾਂ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਆਮ ਆਦਮੀ ਪਾਰਟੀ ਵਿੱਚ ਗਏ ਸਨ ਉਹਨਾਂ ਨੇ ਕਿਸੇ ਨਾਲ ਕੋਈ ਸ਼ਰਤ ਨਹੀਂ ਰੱਖੀ ਸੀ। ‌ ਗੋਲਡੀ ਨੇ ਕਿਹਾ ਕਿ ਧੂਰੀ ਉਹਨਾਂ ਦੀ ਕਰਮ ਤੇ ਜਨਮਭੂਮੀ ਹੈ ਉਹ ਧੂਰੀ ਹਲਕੇ ਦੇ ਲੋਕਾਂ ਨੂੰ ਛੱਡ ਕੇ ਨਾ ਕਿਤੇ ਵੀ ਨਹੀਂ ਜਾਣਗੇ ਤੇ ਅਗਲੀਆਂ ਚੋਣਾਂ ਧੂਰੀ ਤੋਂ ਹੀ ਲੜਨਗੇ। ‌ ਉਹਨਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਉਹ ਅਗਲੀ ਚੋਣ ਧੂਰੀ ਤੋਂ ਲੜਨਗੇ ਪਾਰਟੀ ਭਾਵੇਂ ਕੋਈ ਹੋਵੇ ਇਸ ਨਾਲ ਕੋਈ ਫਰਕ ਨਹੀਂ ਪੈਂਦਾ। ‌ ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਮੌਕੇ ਦਲਬੀਰ ਸਿੰਘ ਗੋਲਡੀ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। ‌ ਉਸ ਵੇਲੇ ਚਰਚਾ ਹੋਈ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਮੀਤ ਹੇਅਰ ਦੇ ਸੰਗਰੂਰ ਹਲਕੇ ਤੋਂ ਲੋਕ ਸਭਾ ਜਿੱਤਣ ਦੀ ਸੂਰਤ ਵਿੱਚ ਖਾਲੀ ਹੋਏ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਦੀ ਟਿਕਟ ਦੇਣ ਦੀ ਸੌਦੇਬਾਜ਼ੀ ਕੀਤੀ ਹੈ ਪ੍ਰੰਤੂ ਹੁਣ ਆਪ ਨੇ ਬਰਨਾਲਾ ਹਲਕੇ ਤੋਂ ਮੀਤ ਹੇਅਰ ਦੇ ਨਜ਼ਦੀਕੀ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦੇ ਦਿੱਤੀ ਜਿਸ ਤੋਂ ਬਾਅਦ ਗੋਲਡੀ ਨੇ ਆਪਣੇ ਮਨ ਦੀਆਂ ਉਕਤ ਭਾਵਨਾਵਾਂ ਜ਼ਾਹਿਰ ਕੀਤੀਆਂ ਹਨ। ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਫੈਸਲੇ ਨੂੰ ਵੀ ਸਿਆਸੀ ਮਾਹਰਾਂ ਨੇ ਗੋਲਡੀ ਦਾ ਗ਼ਲਤ ਫੈਸਲਾ ਦੱਸਿਆ ਸੀ ਅਤੇ ਹੁਣ ਗੋਲਡੀ ਦੇ ਉਕਤ ਬਿਆਨ ਨੂੰ ਵੀ ਨਿਰਾਸਾ ਵਿੱਚੋ ਉਪਜੀਆਂ ਭਾਵਨਾਵਾਂ ਹੀ ਕਿਹਾ ਜਾ ਸਕਦਾ ਹੈ। ਦੂਜੇ ਸ਼ਬਦਾਂ ਵਿੱਚ ਇਹ ਵੀ ਕਿਹਾ ਜਾ ਸਕਦਾ ਹੈ ਕਿ ਅੰਗੂਰਾਂ ਤੱਕ ਹੱਥ ਨਾ ਪੁੱਜਣ ਤੋਂ ਬਾਅਦ ਗੋਲਡੀ ਨੂੰ ਆਮ ਆਦਮੀ ਪਾਰਟੀ ਦੇ ਅੰਗੂਰ ਬਹੁਤ ਘੱਟ ਸਮੇਂ ‘ਚ ਹੀ ਖੱਟੇ ਲੱਗਣ ਲੱਗ ਪਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ…ਪਟੀਸ਼ਨ ਕੀਤੀ ਖਾਰਜ

Next Post

ਬਰਨਾਲਾ ਜਿਮਨੀ ਚੋਣ AAP ਦੇ “ਰਾਮ ਲਕਸ਼ਮਣ” ਆਹਮੋ ਸਾਹਮਣੇ… ਹੋਵੇਗੀ ਦਿਲਚਸਪ ਚੋਣ ਜੰਗ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਬਰਨਾਲਾ ਜਿਮਨੀ ਚੋਣ AAP ਦੇ “ਰਾਮ ਲਕਸ਼ਮਣ” ਆਹਮੋ ਸਾਹਮਣੇ… ਹੋਵੇਗੀ ਦਿਲਚਸਪ ਚੋਣ ਜੰਗ…!

ਬਰਨਾਲਾ ਜਿਮਨੀ ਚੋਣ AAP ਦੇ "ਰਾਮ ਲਕਸ਼ਮਣ" ਆਹਮੋ ਸਾਹਮਣੇ… ਹੋਵੇਗੀ ਦਿਲਚਸਪ ਚੋਣ ਜੰਗ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend