Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਝੋਨੇ ਦੀ ਖਰੀਦ ਲਈ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾ ਰਹੀ-ਸਿਮਰਨਜੀਤ ਸਿੰਘ ਮਾਨ

Nirmal Pandori by Nirmal Pandori
10/24/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਸਰਕਾਰ ਝੋਨੇ ਦੀ ਖਰੀਦ ਲਈ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾ ਰਹੀ-ਸਿਮਰਨਜੀਤ ਸਿੰਘ ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਮਜ਼ਦੂਰਾਂ ਆੜਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਬਰਨਾਲਾ, 24 ਅਕਤੂਬਰ ( ਨਿਰਮਲ ਸਿੰਘ ਪੰਡੋਰੀ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ MP ਸਿਮਰਨਜੀਤ ਸਿੰਘ ਮਾਨ ਨੇ ਅੱਜ ਬਰਨਾਲਾ ਮੰਡੀ, ਜੋਧਪੁਰ ਮੰਡੀ,ਖੁੱਡੀ ਕਲਾਂ ਅਤੇ ਧਨੌਲਾ ਮੰਡੀ ਦਾ ਦੌਰਾ ਕਰਕੇ ਮੌਕੇ ‘ਤੇ ਮੌਜੂਦ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਮਾਨ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜਿੰਮੇਵਾਰੀ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ, ਜਿਸ ਕਾਰਨ ਕਿਸਾਨ, ਮਜ਼ਦੂਰ, ਵਪਾਰੀ ਸਮੇਤ ਹਰ ਵਰਗ ਦੇ ਲੋਕ ਇਸ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ। ਕਿਸਾਨਾਂ ਦੀਆਂ ਹੱਥੋ ਹੱਥ ਫਸਲਾਂ ਖਰੀਦ ਕੇ ਤੁਰੰਤ ਭੁਗਤਾਨ ਅਤੇ ਸਾਰੀਆਂ ਫਸਲਾਂ ਤੇ ਐਮ ਐਸ ਪੀ ਦਾ ਦਾਅਵਾ ਕਰਨ ਵਾਲੀ ਮੌਜੂਦਾ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਜ਼ਮੀਨ ਆਸਮਾਨ ਦਾ ਅੰਤਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਈ ਕਈ ਦਿਨਾਂ ਤੋਂ ਆਪਣੀਆਂ ਫਸਲਾਂ ਨੂੰ ਵੇਚਣ ਲਈ ਅਨਾਜ ਮੰਡੀਆਂ ਵਿੱਚ ਰੁਲ ਰਹੇ ਹਨ,ਮਜ਼ਦੂਰਾਂ ਲਈ ਵੀ ਮੰਡੀਆਂ ਵਿੱਚ ਕੋਈ ਪ੍ਰਬੰਧ ਨਹੀਂ ਹੈ। ਸਹੀ ਸਮੇਂ ‘ਤੇ ਲਿਫਟਿੰਗ ਨਾ ਹੋਣ ਕਰਕੇ ਅਨਾਜ ਮੰਡੀਆਂ ਵਿੱਚ ਬੋਰੀਆਂ ਦੇ ਢੇਰ ਲੱਗੇ ਪਏ ਹਨ। ਆੜਤੀ ਭਾਈਚਾਰੇ ਨੂੰ ਵੀ ਇਸਦੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ, ਸੈਲਰ ਮਾਲਕਾਂ ਨਾਲ ਵੀ ਧੱਕਾ ਕੀਤਾ ਜਾ ਰਿਹਾ ਹੈ,ਜਦੋਂ ਕਿ ਉਨਾਂ ਦੇ ਐਮਪੀ ਕਾਰਜਕਾਲ ਦੌਰਾਨ ਕਿਸੇ ਵੀ ਵਰਗ ਨਾਲ ਕੋਈ ਧੱਕਾ ਨਹੀਂ ਹੋਇਆ। ਉਹਨਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਪ੍ਰਤੀ ਬਣਦੀ ਜ਼ਿੰਮੇਵਾਰੀ ਤਾਂ ਅਹਿਸਾਸ ਕਰਾਉਣ ਲਈ ਇਹਨਾਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਸਾਂਝੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਈ ਜਾਵੇ, ਤਾਂ ਜੋ ਤਾਂ ਜੋ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਸਮੇਤ ਹਰ ਵਰਗ ਦੇ ਲੋਕਾਂ ਦੇ ਹੱਕਾਂ ਦੀ ਡਟ ਕੇ ਰਾਖੀ ਕੀਤੀ ਜਾ ਸਕੇ ਅਤੇ ਸਰਕਾਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ।ਇਸ ਮੌਕੇ ਉਹਨਾਂ ਦੇ ਨਾਲ ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਜ਼ਿਲ੍ਹਾ ਜਥੇਦਾਰ ਦਰਸ਼ਨ ਸਿੰਘ ਮੰਡੇਰ, ਜਥੇਦਾਰ ਹਰਦੇਵ ਸਿੰਘ ਪੱਪੂ ਪ੍ਰਧਾਨ ਕਿਸਾਨ ਵਿੰਗ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਜ਼ਿਲ੍ਹਾ ਪ੍ਰਧਾਨ ਸੰਗਰੂਰ, ਮਾਸਟਰ ਕਰਨੈਲ ਸਿੰਘ ਨਾਰੀਕੇ ਜਨਰਲ ਸਕੱਤਰ, ਬੀਬੀ ਹਰਪਾਲ ਕੌਰ ,ਸਤਨਾਮ ਸਿੰਘ ਰਤੋਕੇ, ਹਰਦੀਪ ਸਿੰਘ ਨਾਰੀਕੇ, ਕੋਮਲਪ੍ਰੀਤ ਸਿੰਘ ਧਨੌਲਾ, ਨਿਰਮਲ ਸਿੰਘ ਧਨੌਲਾ, ਸਰਪੰਚ ਪਰਮਜੀਤ ਸਿੰਘ ਸਲਾਰ, ਭੋਲਾ ਸਿੰਘ ਧਨੌਲਾ, ਜਸਵੀਰ ਸਿੰਘ ਕਾਕਾ ਸਮੇਤ ਹੋਰ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ…!

Next Post

ਲੋਕ ਸਰਕਾਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਨੇ, ਕਾਂਗਰਸ ਦੀ ਲਹਿਰ ਅੱਗੇ ਵਿਰੋਧੀ ਟਿਕ ਨਹੀਂ ਸਕਣਗੇ-ਕਾਲਾ ਢਿੱਲੋਂ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
Load More
Next Post
ਲੋਕ ਸਰਕਾਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਨੇ, ਕਾਂਗਰਸ ਦੀ ਲਹਿਰ ਅੱਗੇ ਵਿਰੋਧੀ ਟਿਕ ਨਹੀਂ ਸਕਣਗੇ-ਕਾਲਾ ਢਿੱਲੋਂ

ਲੋਕ ਸਰਕਾਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਨੇ, ਕਾਂਗਰਸ ਦੀ ਲਹਿਰ ਅੱਗੇ ਵਿਰੋਧੀ ਟਿਕ ਨਹੀਂ ਸਕਣਗੇ-ਕਾਲਾ ਢਿੱਲੋਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend