Gee 98News

ਲੋਕ ਸਰਕਾਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਨੇ, ਕਾਂਗਰਸ ਦੀ ਲਹਿਰ ਅੱਗੇ ਵਿਰੋਧੀ ਟਿਕ ਨਹੀਂ ਸਕਣਗੇ-ਕਾਲਾ ਢਿੱਲੋਂ

ਬਰਨਾਲਾ,24 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
–ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਪਹਿਲਾਂ ਕਾਲਾ ਢਿੱਲੋਂ ਨੇ ਸ਼ਹਿਰ ਦੇ ਫਰਵਾਹੀ ਬਾਜ਼ਾਰ ਵਿੱਚ ਇੱਕ ਪ੍ਰਭਾਵਸਾਲੀ ਰੈਲੀ ਕੀਤੀ ਜਿੱਥੋਂ ਕਾਫਲੇ ਦੇ ਰੂਪ ਵਿੱਚ ਕਾਲਾ ਢਿੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੁੱਜੇ। ਇਸ ਮੌਕੇ ਕਾਲਾ ਢਿੱਲੋਂ ਨਾਲ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਵਿਜੇਇੰਦਰ ਸਿੰਗਲਾ, ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਸਮੇਤ ਕਾਂਗਰਸ ਦੀ ਸਮੁੱਚੀ ਸਥਾਨਕ ਲੀਡਰਸ਼ਿਪ ਹਾਜ਼ਰ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਲਾ ਢਿੱਲੋਂ ਨੇ ਕਿਹਾ ਕਿ ਬਦਲਾਅ ਦੇ ਨਾਮ ‘ਤੇ ਬਣੀ ਆਪ ਸਰਕਾਰ ਨੇ ਬਰਨਾਲਾ ਜ਼ਿਲ੍ਹੇ ਦਾ ਕੱਖ ਨਹੀਂ ਸੰਵਾਰਿਆ,ਪਰ ਸਥਾਨਕ ਆਪ ਆਗੂਆਂ ਨੇ ਆਪਣਾ ਬਹੁਤ ਕੁਝ ਸੰਵਾਰ ਲਿਆ ਹੈ। ਕਾਲਾ ਢਿੱਲੋ ਨੇ ਆਪ ਆਗੂਆਂ ਨੂੰ ਵੰਗਾਰਦੇ ਹੋਏ ਕਿਹਾ ਕਿ ਜੇਕਰ ਉਹਨਾਂ ਵਿੱਚ ਥੋੜੀ ਜਿਹੀ ਵੀ ਅਣਖ ਬਚੀ ਹੈ ਤਾਂ ਆਪਣੇ ਜ਼ਿਲ੍ਹਾ ਪ੍ਰਧਾਨ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਭਾਜਪਾ ‘ਤੇ ਵੱਡੀ ਟਿੱਪਣੀ ਕਰਦੇ ਹੋਏ ਕਾਲਾ ਢਿੱਲੋ ਨੇ ਕਿਹਾ ਬਰਨਾਲਾ ਹਲਕੇ ਦੀ ਗੱਲ ਛੱਡੋ ਭਾਜਪਾ ਦਾ ਤਾਂ ਸਾਰੇ ਪੰਜਾਬ ਵਿੱਚ ਹੀ ਕੋਈ ਆਧਾਰ ਨਹੀਂ ਹੈ। ਕਾਲਾ ਢਿੱਲੋ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਤੋਂ ਮੁਲਾਜ਼ਮ, ਆੜਤੀਆ, ਕਿਸਾਨ, ਮਜ਼ਦੂਰ, ਵਿਦਿਆਰਥੀ, ਮੁਲਾਜ਼ਮ, ਬੇਰੁਜ਼ਗਾਰ ਸਾਰੇ ਵਰਗ ਔਖੇ ਹਨ ਇਸ ਲਈ ਲੋਕ ਮਨ ਬਣਾ ਚੁੱਕੇ ਹਨ ਕਿ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾ ਕੇ ਆਪ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਜਾਵੇਗਾ। ਕਾਲਾ ਢਿੱਲੋ ਨੇ ਦਾਅਵਾ ਕੀਤਾ ਕਿ ਉਹਨਾਂ ਨੂੰ ਹਲਕੇ ‘ਚ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਉਹਨਾਂ ਦੀ ਚੋਣ ਮੁਹਿੰਮ ਦੇ ਨਾਲ ਆਪ ਮੁਹਾਰੇ ਜੁੜ ਰਹੇ ਹਨ। ਉਹਨਾਂ ਕਿਹਾ ਕਿ ਬਰਨਾਲਾ ‘ਚ ਕਾਂਗਰਸ ਪਾਰਟੀ ਦੇ ਹੱਕ ‘ਚ ਬਣ ਰਹੀ ਲਹਿਰ ਅੱਗੇ ਬਾਕੀ ਪਾਰਟੀਆਂ ਦੇ ਉਮੀਦਵਾਰ ਟਿਕ ਨਹੀਂ ਸਕਣਗੇ। ਕਾਲਾ ਢਿੱਲੋ ਨੇ ਕਿਹਾ ਕਿ ਉਹਨਾਂ ਨੇ ਹਮੇਸ਼ਾ ਹੱਕ ਸੱਚ ਤੇ ਇਮਾਨਦਾਰੀ ਦੀ ਰਾਜਨੀਤੀ ਕੀਤੀ ਹੈ ਅਤੇ ਸਮਾਜ ਸੇਵਾ ਨੂੰ ਹਮੇਸ਼ਾ ਸਿਆਸਤ ਤੋਂ ਉੱਪਰ ਰੱਖਿਆ ਹੈ।

error: Content is protected !!