Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MLA ਸਾਬ੍ਹ ਨੂੰ ਸਾਸਰੀ ਕਾਲ ਨਾ ਬੁਲਾਉਣ ਦਾ ਮੁੱਦਾ…ਸਪੀਕਰ ਵੱਲੋਂ ਅਧਿਆਪਕਾਂ ਨੂੰ ਜਾਰੀ ਕੀਤਾ ਨੋਟਿਸ ਵਾਪਸ ਲੈਣ ਦੇ ਹੁਕਮ

Nirmal Pandori by Nirmal Pandori
10/25/2024
in ਪੰਜਾਬ
Reading Time: 1 min read
A A
0
MLA ਸਾਬ੍ਹ ਨੂੰ ਸਾਸਰੀ ਕਾਲ ਨਾ ਬੁਲਾਉਣ ਦਾ ਮੁੱਦਾ…ਸਪੀਕਰ ਵੱਲੋਂ ਅਧਿਆਪਕਾਂ ਨੂੰ ਜਾਰੀ ਕੀਤਾ ਨੋਟਿਸ ਵਾਪਸ ਲੈਣ ਦੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 25 ਅਕਤੂਬਰ, Gee98 News service
–ਪੰਜਾਬ ‘ਚ ਆਪ ਸਰਕਾਰ ਦੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਅਕਸਰ ਇਹ ਦੋਸ਼ ਲਗਾਏ ਜਾਂਦੇ ਹਨ ਕਿ ਪੰਜਾਬ ‘ਚ ਸਰਕਾਰ ਨਹੀਂ ਸਗੋਂ ਸਰਕਸ ਚੱਲ ਰਹੀ ਹੈ, ਅਜਿਹੇ ਦੋਸ਼ ਇਸ ਕਰਕੇ ਵੀ ਲੱਗਦੇ ਹਨ ਕਿਉਂਕਿ ਅਕਸਰ ਪੰਜਾਬ ਦੇ ਵਿੱਚ ਕੁਝ ਘਟਨਾਵਾਂ ਅਜਿਹੀਆਂ ਵਾਪਰ ਰਹੀਆਂ ਹਨ ਜਿਹੜੀਆਂ ਸੂਬੇ ਦੇ ਜ਼ਿੰਮੇਵਾਰ ਪ੍ਰਸ਼ਾਸਨਿਕ ਇੱਕ ਅਹੁਦਿਆਂ ‘ਤੇ ਬੈਠੇ ਜ਼ਿੰਮੇਵਾਰ ਵਿਅਕਤੀਆਂ ਦੀਆਂ ਕੱਚ ਘਰੜ ਨੀਤੀਆਂ ਨੂੰ ਉਜਾਗਰ ਕਰਦੀਆਂ ਹਨ। ਪੰਜਾਬ ਦੇ ਵਿਧਾਇਕਾਂ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਵਾਪਰੀ ਇੱਕ ਘਟਨਾ ਨੇ ਸੂਬੇ ‘ਚ ਅਜਿਹੇ ਹਾਲਾਤ ਪੈਦਾ ਕੀਤੇ ਜਿਹੜੇ ਵਿਰੋਧੀ ਆਗੂਆਂ ਦੇ ਇਹਨਾਂ ਦੋਸ਼ਾਂ ਨੂੰ ਬਲ ਦਿੰਦੇ ਹਨ ਕਿ ਪੰਜਾਬ ‘ਚ ਸਰਕਾਰ ਨਹੀਂ ਸਰਕਸ ਹੀ ਚੱਲ ਰਹੀ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਸਪੀਕਰ ਵਿਧਾਨ ਸਭਾ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਇੱਕ ਪ੍ਰਾਇਮਰੀ ਸਕੂਲ ਦੀ ਚੈਕਿੰਗ ਦੇ ਦੌਰਾਨ ਅਧਿਆਪਕਾਂ ਨੇ ਉਹਨਾਂ ਦਾ ਸਤਿਕਾਰ ਨਹੀਂ ਕੀਤਾ। ਵਿਧਾਇਕ ਦੀ ਸ਼ਿਕਾਇਤ ਤੋਂ ਬਾਅਦ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦੇ ਤਹਿਤ ਵਿਧਾਨ ਸਭਾ ਦੇ ਸਕੱਤਰੇਤ ਵੱਲੋਂ ਸਬੰਧਿਤ ਅਧਿਆਪਕਾਂ ਨੂੰ ਤਲਬ ਕੀਤਾ ਗਿਆ ਸੀ। ਇਹ ਮਾਮਲਾ ਮੀਡੀਆ ‘ਚ ਆਉਣ ਤੋਂ ਬਾਅਦ ਸਰਕਾਰ ਨੂੰ ਅਤੇ ਖਾਸ ਕਰਕੇ ਸਪੀਕਰ ਸਾਹਿਬ ਨੂੰ ਵੱਡੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਜਿਸ ਤੋਂ ਬਾਅਦ ਸਪੀਕਰ ਵਿਧਾਨ ਸਭਾ ਨੇ ਵਿਧਾਇਕਾਂ ਦੇ ਅਧਿਕਾਰਾਂ ਦੀ ਵਿਸ਼ੇਸ਼ ਉਲੰਘਣਾ ਦੇ ਮਾਮਲੇ ‘ਚ ਅਧਿਆਪਕਾਂ ਨੂੰ ਜਾਰੀ ਕੀਤਾ ਨੋਟਿਸ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਇਹ ਨੋਟਿਸ ਵਾਪਸ ਲੈਣ ਦੇ ਹੁਕਮ ਦਿੰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ‘ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸਪੀਕਰ ਸੰਧਵਾਂ ਦੀ ਨਿਗਰਾਨੀ ਹੇਠ ਹੈ, ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ਅਤੇ ਤਫਤੀਸ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਜੇਕਰ ਕਿਸੇ ਵਿਧਾਇਕ ਵੱਲੋਂ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਵਿਸ਼ੇਸ਼ ਅਧਿਕਾਰ ਕਮੇਟੀ ਮਾਮਲੇ ਦੀ ਪੜ੍ਹਤਾਲ ਕਰਦੀ ਹੈ ਅਤੇ ਜੇਕਰ ਘਟਨਾ ਸਹੀ ਲੱਗੇ ਤਾਂ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਦੇ ਵੱਡੇ ਤੋਂ ਵੱਡੇ ਅਧਿਕਾਰੀ ਨੂੰ ਵੀ ਵਿਧਾਨ ਸਭਾ ਦੇ ਚੈਂਬਰ ਵਿੱਚ ਤਲਬ ਕਰ ਸਕਦੀ ਹੈ ਪ੍ਰੰਤੂ ਇੱਕ ਵਿਧਾਇਕ ਵੱਲੋਂ ਸਕੂਲ ਦੀ ਚੈਕਿੰਗ ਦੌਰਾਨ ਅਧਿਆਪਕਾਂ ਵੱਲੋਂ ਸਤਿਕਾਰ ਨਾ ਮਿਲਣ ਦੀ ਕੀਤੀ ਸ਼ਿਕਾਇਤ ਦੇ ਮਾਮਲੇ ਵਿੱਚ ਅਧਿਆਪਕਾਂ ਨੂੰ ਤਲਬ ਕਰਨ ਦੇ ਮੁੱਦੇ ਨੂੰ ਵਿਸ਼ੇਸ਼ ਅਧਿਕਾਰਾਂ ਨਾਲ ਜੋੜ ਕੇ ਅਧਿਆਪਕਾਂ ਨੂੰ ਜਾਰੀ ਕੀਤਾ ਗਿਆ ਨੋਟਿਸ ਕਾਫੀ ਚਰਚਾ ਵਿੱਚ ਰਿਹਾ ਅਤੇ ਇਸ ਨਾਲ ਵਿਧਾਨ ਸਭਾ ਚੈਂਬਰ ਦੇ ਕੰਮਕਾਜ ‘ਤੇ ਵੀ ਸਵਾਲ ਉੱਠੇ। ਇਹ ਨੋਟਿਸ ਵਾਪਸ ਲੈਣ ਦੇ ਹੁਕਮ ਦਿੰਦੇ ਹੋਏ ਸਪੀਕਰ ਨੇ ਵਿਧਾਨ ਸਭਾ ਸਕੱਤਰੇਤ ਅਧਿਕਾਰੀਆਂ ਨੂੰ ਫਟਕਾਰ ਵੀ ਲਗਾਈ ਅਤੇ ਪੱਤਰ ਤੁਰੰਤ ਵਾਪਸ ਲੈਣ ਦੇ ਹੁਕਮ ਦਿੱਤੇ। ਉਹਨਾਂ ਕਿਹਾ ਕਿ ਅਧਿਆਪਕ ਸਮਾਜ ਦਾ ਧੁਰਾ ਹੁੰਦੇ ਹਨ ਤੇ ਉਹਨਾਂ ਦੇ ਮਾਨ ਸਨਮਾਨ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਸਪੀਕਰ ਨੇ ਭਾਵੇਂ ਅਧਿਆਪਕਾਂ ਨੂੰ ਦਿੱਤਾ ਗਿਆ ਨੋਟਸ ਵਾਪਸ ਲੈਣ ਅਤੇ ਰੱਦ ਕਰਨ ਦੇ ਹੁਕਮ ਦੇ ਦਿੱਤੇ ਹਨ ਪ੍ਰੰਤੂ ਹੁਣ ਸਵਾਲ ਉੱਠਦੇ ਹਨ ਕਿ ਵਿਧਾਇਕਾਂ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦੇ ਮੁੱਦੇ ਸਬੰਧੀ ਕਾਰਵਾਈ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਉਣ ਤੋਂ ਬਿਨਾਂ ਕਿਵੇਂ ਹੋ ਗਈ। ਕੀ ਵਿਧਾਨ ਸਭਾ ਸਕੱਤਰੇਤ ਦੇ ਮੁਲਾਜ਼ਮ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਉਣ ਤੋਂ ਬਿਨਾਂ ਹੀ ਮਹੱਤਵਪੂਰਨ ਮੁੱਦਿਆਂ ‘ਤੇ ਨੋਟਸ ਜਾਰੀ ਕਰ ਦਿੰਦੇ ਹਨ ? ਕੀ ਇਹ ਮੰਨਣਯੋਗ ਹੈ ਕਿ ਅਧਿਆਪਕਾਂ ਨੂੰ ਨੋਟਿਸ ਜਾਰੀ ਕਰਨ ਦਾ ਮੁੱਦਾ ਪਹਿਲਾਂ ਸਪੀਕਰ ਸਾਹਿਬ ਦੇ ਧਿਆਨ ਵਿੱਚ ਨਹੀਂ ਹੋਵੇਗਾ ਜਦ ਕਿ ਵਿਧਾਇਕ ਨੇ ਸਿੱਧੀ ਸ਼ਿਕਾਇਤ ਹੀ ਸਪੀਕਰ ਨੂੰ ਕੀਤੀ ਸੀ ? ਅਜਿਹੇ ਹੋਰ ਵੀ ਬਹੁਤ ਸਾਰੇ ਸਵਾਲ ਹਨ ਜਿਹੜੇ ਵਿਧਾਨ ਸਭਾ ਦੇ ਸਪੀਕਰ ਨੂੰ ਕਟਹਿਰੇ ਵਿੱਚ ਖੜਾ ਕਰਦੇ ਹਨ ਜਿਨਾਂ ਨੇ ਇੱਕ ਛੋਟੇ ਜਿਹੇ ਮੁੱਦੇ ‘ਤੇ ਸਮਾਜ ਦੇ ਨਿਰਮਾਤਾ ਕਹੇ ਜਾਣ ਵਾਲੇ ਅਧਿਆਪਕ ਵਰਗ ਨੂੰ ਤਲਬ ਕਰਨ ਦੀ ਗੁਸਤਾਖੀ ਕੀਤੀ, ਜਦ ਕਿ ਜੇਕਰ ਵਿਧਾਇਕ ਦੀ ਆਓ ਭਗਤ ਵਿੱਚ ਕੋਈ ਕਮੀ ਰਹਿ ਵੀ ਗਈ ਹੋਵੇਗੀ ਤਾਂ ਇਹ ਮਾਮਲਾ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਫਤਰ ਤੱਕ ਹੀ ਸੀਮਤ ਹੋ ਕੇ ਨਿਬੜ ਜਾਣਾ ਚਾਹੀਦਾ ਸੀ। ਬਹਿਰਹਾਲ ! ਵਿਧਾਨ ਸਭਾ ਸਕੱਤਰੇਤ ਵੱਲੋਂ ਪਹਿਲਾਂ ਅਧਿਆਪਕਾਂ ਨੂੰ ਨੋਟਿਸ ਜਾਰੀ ਕਰਨਾ ਤੇ ਫਿਰ ਰੱਦ ਕਰਨ ਦੇ ਹੁਕਮ ਜਾਰੀ ਕਰਨ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਦਾ ਆਪਣੇ ਅਧਿਕਾਰੀਆਂ ‘ਤੇ ਕੋਈ ਕੰਟਰੋਲ ਹੀ ਨਹੀਂ ਹੈ ਜਿਸ ਕਰਕੇ ਥੋੜੇ ਜਿਹੇ ਸਮੇਂ ਬਾਅਦ ਕਿਸੇ ਨਾ ਕਿਸੇ ਮਹੱਤਵਪੂਰਨ ਮੁੱਦੇ ‘ਤੇ ਸਰਕਾਰ ਨੂੰ ਵੱਡੀ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਹੈ।

ਫੋਟੋ ਕੈਪਸ਼ਨ-ਅਧਿਆਪਕਾਂ ਦੀ ਸ਼ਿਕਾਇਤ ਕਰਨ ਵਾਲੇ ਵਿਧਾਇਕ ਅਮੋਲਕ ਸਿੰਘ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਲੋਕ ਸਰਕਾਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਨੇ, ਕਾਂਗਰਸ ਦੀ ਲਹਿਰ ਅੱਗੇ ਵਿਰੋਧੀ ਟਿਕ ਨਹੀਂ ਸਕਣਗੇ-ਕਾਲਾ ਢਿੱਲੋਂ

Next Post

..ਮੈਨੂੰ ਤੁਹਾਡੀ ਲੁਕਸ ਅਤੇ ਕੰਮ ਕਰਨ ਦੇ ਤਰੀਕੇ ਨੇ ਅਟਰੈਕਟ ਕੀਤਾ…ਮਹਿਲਾ SHO ਨੇ ਡੀਐਸਪੀ ”ਤੇ ਲਗਾਏ ਗੰਭੀਰ ਦੋਸ਼

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਨਸ਼ਾ ਤਸਕਰਾਂ ਤੋਂ 5 ਲੱਖ ਦੀ ਰਿਸ਼ਵਤ ਲੈਣ ਵਾਲੀ SHO ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਮੁਕੱਦਮਾ ਦਰਜ

..ਮੈਨੂੰ ਤੁਹਾਡੀ ਲੁਕਸ ਅਤੇ ਕੰਮ ਕਰਨ ਦੇ ਤਰੀਕੇ ਨੇ ਅਟਰੈਕਟ ਕੀਤਾ…ਮਹਿਲਾ SHO ਨੇ ਡੀਐਸਪੀ ''ਤੇ ਲਗਾਏ ਗੰਭੀਰ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend