Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਡੀਐਸਪੀ ‘ਤੇ ਡਿੱਗੀ ਗਾਜ਼…ਕਿਸ ਨੂੰ ਬਚਾ ਰਹੀ ਹੈ ਸਰਕਾਰ…ਕਾਰਵਾਈ ‘ਤੇ ਉੱਠ ਰਹੇ ਨੇ ਸਵਾਲ

Nirmal Pandori by Nirmal Pandori
10/26/2024
in ਪੰਜਾਬ
Reading Time: 1 min read
A A
0
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ‘ਚ ਡੀਐਸਪੀ ‘ਤੇ ਡਿੱਗੀ ਗਾਜ਼…ਕਿਸ ਨੂੰ ਬਚਾ ਰਹੀ ਹੈ ਸਰਕਾਰ…ਕਾਰਵਾਈ ‘ਤੇ ਉੱਠ ਰਹੇ ਨੇ ਸਵਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਅਕਤੂਬਰ, Gee98 news service
-ਪੰਜਾਬ ਸਰਕਾਰ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੀਤੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ੀ ਮੰਨਦੇ ਹੋਏ ਸਰਕਾਰ ਨੇ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਸਥਿਤ 9 ਬਟਾਲੀਅਨ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (ਸੀਆਈਏ ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜਾਂਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਨੂੰ ਮੁਅੱਤਲ ਕੀਤਾ ਹੈ। ਸਰਕਾਰ ਵੱਲੋਂ ਦੋਸ਼ੀ ਪਾਏ ਗਏ ਕਰਮਚਾਰੀਆਂ ਦੇ ਖ਼ਿਲਾਫ਼ ਕੀਤੀ ਕਾਰਵਾਈ ਇਸ ਕਰਕੇ ਸਵਾਲਾਂ ਦੇ ਘੇਰੇ ਵਿੱਚ ਹੈ ਕਿਉਂਕਿ ਮੁੱਢਲੀ ਨਜ਼ਰੇ ਲੱਗਦਾ ਹੈ ਕਿ ਸਰਕਾਰ ਇਸ ਘਟਨਾਕ੍ਰਮ ਵਿੱਚ ਸ਼ਾਮਿਲ ਹੋਰ ਉੱਚ ਪੁਲਿਸ ਅਧਿਕਾਰੀਆਂ ਨੂੰ ਬਚਾਉਣ ‘ਤੇ ਲੱਗੀ ਹੋਈ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਹਾਈਕੋਰਟ ਨੇ ਸਖ਼ਤ ਰੁੱਖ ਅਪਣਾਇਆ ਹੋਇਆ ਹੈ ਅਤੇ ਜਿੰਨੀ ਕੁ ਕਾਰਵਾਈ ਹੁਣ ਹੋਈ ਹੈ ਇਹ ਵੀ ਹਾਈਕੋਰਟ ਦੇ ਦਖਲ ਤੋਂ ਬਾਅਦ ਹੀ ਹੋਈ ਹੈ ਜਦਕਿ ਪੰਜਾਬ ਦੇ ਡੀਜੀਪੀ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਸੀ ਕਿ ਲਾਰੈਂਸ ਬਿਸ਼ਨੋਈ ਦੀ ਕੋਈ ਇੰਟਰਵਿਊ ਪੰਜਾਬ ਦੀ ਹਦੂਰ ਅੰਦਰ ਹੋਈ ਹੀ ਨਹੀਂ। ਹੁਣ ਜਦੋਂ ਕਿ ਸਰਕਾਰ ਨੇ ਇਹ ਇਸ ਮਾਮਲੇ ‘ਚ ਸੱਤ ਪੁਲਿਸ ਕਰਮਚਾਰੀਆਂ ਨੂੰ ਦੋਸ਼ੀ ਮੰਨਦੇ ਹੋਏ ਸਸਪੈਂਡ ਕਰ ਦਿੱਤਾ ਹੈ ਤਾਂ ਡੀਜੀਪੀ ਵੱਲੋਂ ਦਿੱਤੇ ਬਿਆਨ ਸਬੰਧੀ ਸਰਕਾਰ ਚੁੱਪ ਕਿਉਂ ਹੈ। ਇਹ ਵੀ ਮੰਨਣਯੋਗ ਨਹੀਂ ਹੈ ਕਿ ਇੱਕ ਖਤਰਨਾਕ ਗੈਂਗਸਟਰ ਦੀ ਕਿਸੇ ਨਿੱਜੀ ਚੈਨਲ ‘ਤੇ ਇੰਟਰਵਿਊ ਕਰਵਾਉਣ ਦੇ ਮਾਮਲੇ ਸਬੰਧੀ ਫੈਸਲਾ ਕੋਈ ਡੀਐਸਪੀ ਰੈਂਕ ਦਾ ਅਧਿਕਾਰੀ ਆਪਣੇ ਪੱਧਰ ‘ਤੇ ਲੈ ਸਕਦਾ ਹੈ। ਸਵਾਲ ਇਹ ਵੀ ਹਨ ਕਿ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਕਰਨ ਵਾਲੇ ਰਿਪੋਰਟਰ ਨੇ ਸਭ ਤੋਂ ਪਹਿਲਾਂ ਇਸ ਮਾਮਲੇ ‘ਚ ਸੰਪਰਕ ਕਿਸ ਅਧਿਕਾਰੀ ਨਾਲ ਕੀਤਾ। ਜੇਕਰ ਰਿਪੋਰਟਰ ਨੇ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਨਾਲ ਸੰਪਰਕ ਕੀਤਾ ਤਾਂ ਉਸ ਸੀਨੀਅਰ ਪੁਲਿਸ ਅਧਿਕਾਰੀ ਨੇ ਅੱਗੇ ਕਿਸ ਅਧਿਕਾਰੀ ਦੀ ਡਿਊਟੀ ਲਗਾਈ। ਰਿਪੋਰਟਰ ਨਾਲ ਗੱਲਬਾਤ ਕਰਨ ਲਈ ਲਾਰੈਂਸ ਬਿਸ਼ਨੋਈ ਨੂੰ ਮੋਬਾਈਲ ਫੋਨ ਕਿਸ ਨੇ ਦਿੱਤਾ। ਕੀ ਇਸ ਮਾਮਲੇ ਚ ਪੈਸਿਆਂ ਦਾ ਲੈਣ ਦੇਣ ਹੋਇਆ ਜੇ ਨਹੀਂ ਤਾਂ ਪੁਲਿਸ ਅਧਿਕਾਰੀਆਂ ਨੇ ਐਨਾ ਵੱਡਾ ਰਿਸਕ ਕਿਉਂ ਲਿਆ। ਕੀ ਪੁਲਿਸ ਅਧਿਕਾਰੀਆਂ ਉੱਪਰ ਕੋਈ ਸਿਆਸੀ ਦਬਾਅ ਸੀ। ਇਸ ਤਰ੍ਹਾਂ ਦੇ ਕੁਝ ਹੋਰ ਵੀ ਬਹੁਤ ਸਾਰੇ ਸਵਾਲ ਹਨ ਜਿਹੜੇ ਸਰਕਾਰ ਨੂੰ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਸਵਾਲਾਂ ਦੇ ਕਟਹਿਰੇ ਚ ਖੜਾ ਕਰਦੇ ਹਨ ਪਰ ਲੱਗਦਾ ਹੈ ਕਿ ਸਰਕਾਰ ਨੇ ਇੱਕ ਡੀਐਸਪੀ ਰੈਂਕ ਦੇ ਅਧਿਕਾਰੀ ਸਮੇਤ ਕੁਝ ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰਕੇ ਗੋਂਗਲੂਆਂ ਤੋਂ ਮਿੱਟੀ ਝਾੜ ਦਿੱਤੀ ਹੈ ਪਰ ਦੂਜੇ ਪਾਸੇ ਇਹ ਵੀ ਵੇਖਣਯੋਗ ਹੋਵੇਗਾ ਕਿ ਕੀ ਹਾਈਕੋਰਟ ਸਰਕਾਰ ਵੱਲੋਂ ਕੀਤੀ ਕਾਰਵਾਈ ਤੇ ਸੰਤੁਸ਼ਟ ਹੁੰਦੀ ਹੈ ਜਾਂ ਨਹੀਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਧਾਰ ਕਾਰਡ ‘ਤੇ ਲਿਖੀ ਜਨਮ ਮਿਤੀ ਸੰਬੰਧੀ ਸੁਪਰੀਮ ਕੋਰਟ ਦਾ ਅਹਿਮ ਫੈਸਲਾ…ਪੜ੍ਹੋ ਪੂਰੀ ਖ਼ਬਰ

Next Post

MP ਮੀਤ ਹੇਅਰ ਡੇਂਗੂ ਪਾਜੀਟਿਵ ਹੋਣ ਕਾਰਨ ਹਸਪਤਾਲ ਦਾਖ਼ਲ…ਖੁਦ ਪੋਸਟ ਪਾ ਕੇ ਦਿੱਤੀ ਜਾਣਕਾਰੀ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਹਲਕੇ ਦਾ 1999 ਵਾਲਾ ਰਿਕਾਰਡ ਵੀ ਤੋੜ ਦਿੱਤਾ…!

MP ਮੀਤ ਹੇਅਰ ਡੇਂਗੂ ਪਾਜੀਟਿਵ ਹੋਣ ਕਾਰਨ ਹਸਪਤਾਲ ਦਾਖ਼ਲ…ਖੁਦ ਪੋਸਟ ਪਾ ਕੇ ਦਿੱਤੀ ਜਾਣਕਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend