Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ਤੇ ਰੰਧਾਵਾ ਦਾ ਪੈ ਗਿਆ ਕਾਨੂੰਨੀ ਪੇਚਾ…ਕੇਜਰੀਵਾਲ ਹੁਣ ਸੁਖਜਿੰਦਰ ਰੰਧਾਵਾ ਤੋਂ ਮਾਫੀ ਮੰਗਣਗੇ ਜਾਂ ਫਿਰ….?

Nirmal Pandori by Nirmal Pandori
11/11/2024
in ਪੰਜਾਬ
Reading Time: 1 min read
A A
0
ਕੇਜਰੀਵਾਲ ਤੇ ਰੰਧਾਵਾ ਦਾ ਪੈ ਗਿਆ ਕਾਨੂੰਨੀ ਪੇਚਾ…ਕੇਜਰੀਵਾਲ ਹੁਣ ਸੁਖਜਿੰਦਰ ਰੰਧਾਵਾ ਤੋਂ ਮਾਫੀ ਮੰਗਣਗੇ ਜਾਂ ਫਿਰ….?
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 11 ਨਵੰਬਰ, Gee98 news service
-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਦੌਰੇ ਦੌਰਾਨ ਕਾਂਗਰਸੀ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ‘ਤੇ ਅਪਮਾਨਜਨਕ ਟਿੱਪਣੀ ਕਰਨ ਕਰਕੇ ਕਾਨੂੰਨੀ ਘੇਰੇ ‘ਚ ਫਸ ਗਏ ਹਨ। ਐਮਪੀ ਰੰਧਾਵਾ ਨੇ ਆਪਣੇ ਵਕੀਲ ਰਾਹੀਂ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜ ਕੇ 15 ਦਿਨਾਂ ਦੇ ਵਿੱਚ ਵਿੱਚ ਲਿਖਤੀ ਮਾਫ਼ੀ ਮੰਗਣ ਲਈ ਕਿਹਾ ਹੈ, ਜੇਕਰ ਸ੍ਰੀ ਕੇਜਰੀਵਾਲ ਰੰਧਾਵਾ ਤੋਂ ਲਿਖਤੀ ਤੌਰ ‘ਤੇ ਮਾਫੀ ਨਹੀਂ ਮੰਗਦੇ ਤਾਂ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਦੱਸ ਦੇਈਏ ਕਿ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ‘ਚ ਇੱਕ ਚੋਣ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਨੇ ਸੁਖਜਿੰਦਰ ਸਿੰਘ ਰੰਧਾਵਾ ‘ਤੇ ਸ਼ਬਦੀ ਹਮਲੇ ਕਰਦੇ ਹੋਏ ਰੰਧਾਵਾ ਨੂੰ “ਭ੍ਰਿਸ਼ਟ ਤੇ ਬੇਈਮਾਨ” ਕਿਹਾ ਸੀ। ਰੰਧਾਵਾ ਵੱਲੋਂ ਕੇਜਰੀਵਾਲ ਨੂੰ ਭੇਜੇ ਕਾਨੂੰਨੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ “ਭ੍ਰਿਸ਼ਟ ਤੇ ਬੇਈਮਾਨ” ਸ਼ਬਦ ਵਰਤਣ ਕਰਕੇ ਰੰਧਾਵਾ ਦੀ ਸਾਖ ਨੂੰ ਠੇਸ ਪੁੱਜੀ ਹੈ, ਇਸ ਲਈ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਮਾਫੀ ਮੰਗਣੀ ਚਾਹੀਦੀ ਹੈ। ਰੰਧਾਵਾ ਦੇ ਵਕੀਲ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਭੇਜੇ ਕਾਨੂੰਨੀ ਨੋਟਿਸ ਵਿੱਚ ਤਿੰਨ ਗੱਲਾਂ ‘ਤੇ ਜ਼ੋਰ ਦਿੱਤਾ ਗਿਆ ਹੈ ਜਿਵੇਂ ਕਿ ਅਰਵਿੰਦ ਕੇਜਰੀਵਾਲ ਤੋਂ ਬਿਨਾਂ ਸ਼ਰਤ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ, ਜਿਸ ਵਿਚ ਉਹ ਆਪਣੇ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ ‘ਤੇ ਮੁਆਫ਼ੀ ਮੰਗਣ।
ਇਸ ਦੇ ਨਾਲ ਹੀ ਕੇਜਰੀਵਾਲ ਨੂੰ ਸੋਸ਼ਲ ਮੀਡੀਆ ਅਤੇ ਪ੍ਰਮੁੱਖ ਅਖਬਾਰਾਂ ਰਾਹੀਂ ਮੁਆਫੀ ਮੰਗਣ ਤੇ ਇਸ ਮੁਆਫੀ ਨੂੰ ਜਨਤਕ ਤੌਰ ‘ਤੇ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਅਕਸ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਰੰਧਾਵਾ ਨੇ ਇਹ ਵੀ ਮੰਗ ਕੀਤੀ ਹੈ ਕਿ ਕੇਜਰੀਵਾਲ ਭਵਿੱਖ ਵਿੱਚ ਕੋਈ ਵੀ ਅਪਮਾਨਜਨਕ ਬਿਆਨ ਦੇਣ ਤੋਂ ਗੁਰੇਜ਼ ਕਰਨ। ਹੁਣ ਦੇਖਣ ਯੋਗ ਹੋਵੇਗਾ ਕਿ ਕੀ ਅਰਵਿੰਦ ਕੇਜਰੀਵਾਲ ਸੁਖਜਿੰਦਰ ਸਿੰਘ ਰੰਧਾਵਾ ਤੋਂ ਮਾਫੀ ਮੰਗਦੇ ਹਨ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ‘ਚ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਤੋਂ ਬਾਅਦ ਮਜੀਠੀਆ ਤੋਂ ਮਾਫੀ ਮੰਗ ਚੁੱਕੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਜ਼ਦੂਰਾਂ ਦੇ ਵਿਹੜਿਆਂ ਵਿੱਚ ਚੰਨੀ ਦੀਆਂ ਮੀਟਿੰਗਾਂ ‘ਚ ਭਰਵੇਂ ਇਕੱਠਾਂ ਨਾਲ ਸੱਤਾਧਾਰੀ ਖ਼ੇਮੇ ‘ਚ ਚਿੰਤਾ ਦੀ ਲਹਿਰ

Next Post

ਆਪਣੀ ਤੀਜੀ ਪੀੜ੍ਹੀ ਨੂੰ ਟਿਕਟ ਦੇਣ ਵਾਲੇ ਸਿਮਰਨਜੀਤ ਸਿੰਘ ਮਾਨ ਨੇ ਪਰਿਵਾਰਵਾਦ ਦੀ ਰਾਜਨੀਤੀ ਸਬੰਧੀ ਸਵਾਲ ਦਾ ਦਿੱਤਾ ਗੋਲਮੋਲ ਜਵਾਬ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਆਪਣੀ ਤੀਜੀ ਪੀੜ੍ਹੀ ਨੂੰ ਟਿਕਟ ਦੇਣ ਵਾਲੇ ਸਿਮਰਨਜੀਤ ਸਿੰਘ ਮਾਨ ਨੇ ਪਰਿਵਾਰਵਾਦ ਦੀ ਰਾਜਨੀਤੀ ਸਬੰਧੀ ਸਵਾਲ ਦਾ ਦਿੱਤਾ ਗੋਲਮੋਲ ਜਵਾਬ

ਆਪਣੀ ਤੀਜੀ ਪੀੜ੍ਹੀ ਨੂੰ ਟਿਕਟ ਦੇਣ ਵਾਲੇ ਸਿਮਰਨਜੀਤ ਸਿੰਘ ਮਾਨ ਨੇ ਪਰਿਵਾਰਵਾਦ ਦੀ ਰਾਜਨੀਤੀ ਸਬੰਧੀ ਸਵਾਲ ਦਾ ਦਿੱਤਾ ਗੋਲਮੋਲ ਜਵਾਬ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend