Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਧਰਨੇ ‘ਤੇ ਧਰਨਾ…ਹਾਏ ਧਰਨਾ…ਚੰਡੀਗੜ੍ਹ ਦਾ ਮਟਕਾ ਚੌਂਕ ਈਂ ਬਣ ਗਿਆ ਬਰਨਾਲੇ ਦਾ ਕਚਹਿਰੀ ਚੌਂਕ…!

Nirmal Pandori by Nirmal Pandori
11/13/2024
in ਬਰਨਾਲਾ ਆਸ-ਪਾਸ
Reading Time: 1 min read
A A
0
ਧਰਨੇ ‘ਤੇ ਧਰਨਾ…ਹਾਏ ਧਰਨਾ…ਚੰਡੀਗੜ੍ਹ ਦਾ ਮਟਕਾ ਚੌਂਕ ਈਂ ਬਣ ਗਿਆ ਬਰਨਾਲੇ ਦਾ ਕਚਹਿਰੀ ਚੌਂਕ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਨਵੰਬਰ (ਨਿਰਮਲ ਸਿੰਘ ਪੰਡੋਰੀ)-

-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਕਰਕੇ ਸ਼ਹਿਰ ਬਰਨਾਲਾ ਸੰਘਰਸ਼ਾਂ ਦਾ ਮੈਦਾਨ ਬਣਿਆ ਹੋਇਆ ਹੈ। ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਪੰਜਾਬ ਸਰਕਾਰ ਵੱਲੋਂ ਨਾ ਮੰਨਣ ਕਰਕੇ ਬਰਨਾਲਾ ਪੁੱਜ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਬਰਨਾਲਾ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਹਰਿੰਦਰ ਸਿੰਘ ਧਾਲੀਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜੋ ਮੈਂਬਰ ਪਾਰਲੀਮੈਂਟ ਮੀਤ ਹੇਅਰ ਦਾ ਖਾਸਮ ਖਾਸ ਹੈ। ਸ਼ਹਿਰ ਦੇ ਕਚਹਿਰੀ ਚੌਂਕ ਦੇ ਬਿਲਕੁਲ ਨੇੜੇ ਮੀਤ ਹੇਅਰ ਦੀ ਰਿਹਾਇਸ਼ ਹੈ ਇਸ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਜ਼ਿਮਨੀ ਚੋਣ ਦੇ ਦੌਰਾਨ ਸਰਕਾਰ ‘ਤੇ ਦਬਾਅ ਪਾਉਣ ਦੀ ਰਣਨੀਤੀ ਤਹਿਤ ਮਤ ਹੇਅਰ ਦੀ ਰਿਹਾਇਸ਼ ਅੱਗੇ ਪੁੱਜ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਥੇਬੰਦੀਆਂ ਜਦ ਮੀਤ ਹੇਅਰ ਦੀ ਰਿਹਾਇਸ਼ ਵੱਲ ਵਧਦੀਆਂ ਹਨ ਤਾਂ ਉਹਨਾਂ ਨੂੰ ਵੱਡੇ ਵੱਡੇ ਬੈਰੀਕੇਡ ਲਗਾ ਕੇ ਰੋਕਿਆ ਜਾਂਦਾ ਹੈ। ਕਈ ਵਾਰ ਕੁਝ ਜਥੇਬੰਦੀਆਂ ਰੋਹ ਵਿੱਚ ਆ ਕੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ ਇਸ ਦੌਰਾਨ ਜਥੇਬੰਦੀਆਂ ਤੇ ਪੁਲਿਸ ਦੇ ਦਰਮਿਆਨ ਮਾਹੌਲ ਤਣਾਅਪੂਰਨ ਵੀ ਬਣ ਜਾਂਦਾ ਹੈ। ਜੇਕਰ ਜਥੇਬੰਦੀਆਂ ਦੀਆਂ ਔਰਤ ਵਰਕਰਾਂ ਅੱਗੇ ਆਉਂਦੀਆਂ ਹਨ ਤਾਂ ਪੁਲਿਸ ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਅੱਗੇ ਕੀਤਾ ਜਾਂਦਾ ਹੈ ਜਿਸ ਦੌਰਾਨ ਮਹਿਲਾ ਪੁਲਿਸ ਮੁਲਾਜ਼ਮਾਂ ਤੇ ਜਥੇਬੰਦੀਆਂ ਦੀਆਂ ਔਰਤ ਵਰਕਰਾਂ ਦੀ ਧੱਕਾ ਮੁੱਕੀ ਦੌਰਾਨ ਚੁੰਨੀਆਂ ਲਹਿ ਜਾਂਦੀਆਂ ਹਨ ਅਤੇ ਇੱਥੋਂ ਤੱਕ ਕੱਪੜੇ ਵੀ ਪਾਟ ਜਾਂਦੇ ਹਨ। ਅਜਿਹੀ ਤਸਵੀਰ ਪੰਜਾਬ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ ਹੈ ਜਿਸ ਦੇ ਮੁਖੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਪੰਜਾਬ ‘ਚ ਕੋਈ ਧਰਨਾ ਨਹੀਂ ਲੱਗਣ ਦਿੱਤਾ ਜਾਵੇਗਾ ਪ੍ਰੰਤੂ ਜ਼ਿਮਨੀ ਚੋਣ ਦੌਰਾਨ ਦੋ ਵਾਰ ਬਰਨਾਲਾ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਕੋਲ ਇਹਨਾਂ ਜਥੇਬੰਦੀਆਂ ਦੇ ਆਗੂਆਂ ਨੂੰ ਮਿਲਣ ਲਈ ਸਮਾਂ ਨਹੀਂ ਹੈ।ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਅਤੇ ਹੋਰਾਂ ਦਾ ਪੁਤਲਾ ਫੂਕਣ ਲਈ ਮੀਤ ਹੇਅਰ ਦੀ ਰਿਹਾਇਸ਼ ਦੇ ਲਾਗੇ ਕਚਹਿਰੀ ਚੌਂਕ ਨੂੰ ਚੁਣਿਆ ਜਾਂਦਾ ਹੈ ਜਿਸ ਕਰਕੇ ਅਕਸਰ ਕਚਹਿਰੀ ਚੌਂਕ ਵਿੱਚ ਟਰੈਫਿਕ ਜਾਮ ਹੋ ਜਾਂਦਾ ਹੈ। ਸ਼ਹਿਰ ਦਾ ਕਚਹਿਰੀ ਚੌਂਕ ਅੱਜਕੱਲ੍ਹ ਚੰਡੀਗੜ੍ਹ ਦਾ ਮਟਕਾ ਚੌਂਕ ਬਣਿਆ ਹੋਇਆ ਹੈ। ਮੰਗ ਪੱਤਰ ਦੇਣ ਆਈਆਂ ਇਨਾਂ ਜਥੇਬੰਦੀਆਂ ਦੀ ਗੱਲ ਸੁਣਨ ਲਈ ਭਾਵੇਂ ਮੀਤ ਹੇਅਰ ਜੀ ਜਾਂ ਉਹਨਾਂ ਦਾ ਕੋਈ ਨੁਮਾਇੰਦਾ ਤਾਂ ਜਥੇਬੰਦੀਆਂ ਦੇ ਆਗੂਆਂ ਨੂੰ ਨਹੀਂ ਮਿਲਦਾ ਪ੍ਰੰਤੂ ਰੋਸ ਪ੍ਰਦਰਸ਼ਨ ਦੇ ਕਾਰਨ ਆਮ ਲੋਕਾਂ ਨੂੰ ਟੋਕਰੇ ਭਰ ਕੇ ਪਰੇਸ਼ਾਨੀਆਂ ਜ਼ਰੂਰ ਮਿਲਦੀਆਂ ਹਨ। ਐਬੂਲੈਂਸ ਨੂੰ ਲੰਘਣ ਲਈ ਭਾਵੇਂ ਰਸਤਾ ਦੇ ਦਿੱਤਾ ਜਾਂਦਾ ਹੈ ਪਰੰਤੂ ਕਈ ਵਾਰ ਪ੍ਰਾਈਵੇਟ ਗੱਡੀਆਂ ਵਿੱਚ ਇਲਾਜ ਲਈ ਲਿਆਂਦੇ ਕਈ ਸੀਰੀਅਸ ਮਰੀਜ਼ ਜਾਮ ਵਿੱਚ ਫਸ ਜਾਂਦੇ ਹਨ ਅਜਿਹੇ ਹਾਲਾਤਾਂ ਚ ਜਥੇਬੰਦੀਆਂ ਦੇ ਵਰਕਰਾਂ ਅਤੇ ਆਮ ਲੋਕਾਂ ਵਿਚਕਾਰ ਕਈ ਵਾਰ ਟਕਰਾਅ ਹੁੰਦਾ ਵੀ ਵੇਖਿਆ ਗਿਆ ਹੈ। ਕਈ ਵਾਰ ਸਕੂਲੀ ਬੱਸਾਂ ਵੀ ਜਾਮ ਵਿੱਚ ਫਸ ਜਾਂਦੀਆਂ ਹਨ, ਅਤੇ ਨਵੀਆਂ ਜਿੰਦਾਂ ਜਿੰਦਾਬਾਦ ਮੁਰਦਾਬਾਦ ਦੇ ਨਾਅਰੇ ਸੁਣ ਕੇ ਸਕੂਲੀ ਬੱਸਾਂ ਦੇ ਸ਼ੀਸ਼ਿਆਂ ਵਿੱਚੋਂ ਪੋਟਰੀ ਫਾਰਮ ਦੀਆਂ ਮੁਰਗੀਆਂ ਵਾਂਗ ਬਾਹਰ ਨੂੰ ਵੇਖਦਿਆਂ ਹਨ ਕਿ ਕੀ ਹੋ ਰਿਹਾ ਹੈ। ਜਥੇਬੰਦੀਆਂ ਦੇ ਆਗੂਆਂ ਵੱਲੋਂ ਸਪੀਕਰ ‘ਚ ਸ਼ਰੇਆਮ ਇਹ ਦੋਸ਼ ਲਗਾਏ ਜਾਂਦੇ ਹਨ ਕਿ ਪਿਛਲੀਆਂ ਸਰਕਾਰਾਂ ਮੌਕੇ ਜਥੇਬੰਦੀਆਂ ਦੇ ਧਰਨਿਆਂ ਚ ਬੈਠਣ ਵਾਲੇ ਅਤੇ ਪਾਣੀ ਵਾਲੀਆਂ ਟੈਂਕੀਆਂ ‘ਤੇ ਚੜਨ ਵਾਲੇ ਹੋਣ ਕੋਠੀਆਂ ਵਿੱਚ ਵੀ ਨਹੀਂ ਮਿਲਦੇ, ਸਗੋਂ ਜਦ ਵੀ ਕੋਈ ਜਥੇਬੰਦੀ ਮੰਗ ਪੱਤਰ ਦੇਣ ਆਉਂਦੀ ਹੈ ਤਾਂ ਅਮਰੀਕਾ ਦੇ ਰਾਸ਼ਟਰਪਤੀ ਦੀ ਸੁਰੱਖਿਆ ਵਾਂਗ ਰਿਹਾਇਸ਼ ਦੇ ਨੇੜੇ ਚਿੜੀ ਤੱਕ ਵੀ ਨਹੀਂ ਫਟਕਣ ਦਿੱਤੀ ਜਾਂਦੀ। ਕੁੱਲ ਮਿਲਾ ਕੇ ਹਾਲਾਤ ਕੁਝ ਇਹੋ ਜਿਹੇ ਬਣੇ ਹੋਏ ਹਨ ਕਿ ਬਰਨਾਲਾ ਪ੍ਰਸ਼ਾਸਨ ਜੇਕਰ ਕਚਹਿਰੀ ਚੌਂਕ ਦਾ ਨਾਂ ਬਦਲ ਕੇ ਮਟਕਾ ਚੌਂਕ ਰੱਖ ਦੇਵੇ ਤਾਂ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਦਾਲਤੀ ਹੁਕਮਾਂ ਨੂੰ ਟਿੱਚ ਸਮਝਣ ਵਾਲੇ 4 ਥਾਣੇਦਾਰਾਂ ਨੂੰ ਹਿਰਾਸਤ ‘ਚ ਲੈ ਕੇ ਪੇਸ਼ ਕਰਨ ਦੇ ਹਾਈਕੋਰਟ ਨੇ SSP ਨੂੰ ਦਿੱਤੇ ਹੁਕਮ

Next Post

ਨਸ਼ੇੜੀ ਪੁੱਤ ਨੇ ਚਿੱਟਾ ਖਰੀਦਣ ਲਈ ਮੰਗੇ ਪੈਸੇ…ਮਾਂ ਨੇ ਜਵਾਬ ਦੇ ਦਿੱਤਾ ਤਾਂ ਘਰ ਨੂੰ ਲਗਾ ਦਿੱਤੀ ਅੱਗ..!

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਨਸ਼ੇੜੀ ਪੁੱਤ ਨੇ ਚਿੱਟਾ ਖਰੀਦਣ ਲਈ ਮੰਗੇ ਪੈਸੇ…ਮਾਂ ਨੇ ਜਵਾਬ ਦੇ ਦਿੱਤਾ ਤਾਂ ਘਰ ਨੂੰ ਲਗਾ ਦਿੱਤੀ ਅੱਗ..!

ਨਸ਼ੇੜੀ ਪੁੱਤ ਨੇ ਚਿੱਟਾ ਖਰੀਦਣ ਲਈ ਮੰਗੇ ਪੈਸੇ…ਮਾਂ ਨੇ ਜਵਾਬ ਦੇ ਦਿੱਤਾ ਤਾਂ ਘਰ ਨੂੰ ਲਗਾ ਦਿੱਤੀ ਅੱਗ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend