Skip to main content

Gee 98News

ਪੰਥਕ ਜਥੇਬੰਦੀਆਂ ਵੱਲੋਂ ਬਰਨਾਲਾ ਜਿਮਨੀ ਚੋਣ ਲਈ ਗੋਵਿੰਦ ਸਿੰਘ ਸੰਧੂ ਦਾ ਡੱਟ ਕੇ ਸਾਥ ਦੇਣ ਦੀ ਅਪੀਲ

ਬਰਨਾਲਾ,13 ਨਵੰਬਰ (ਨਿਰਮਲ ਸਿੰਘ ਪੰਡੋਰੀ)-ਸੂਬੇ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਦੇ ਹੱਕ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਲੋਕ ਹੱਕਾਂ ਦੀ ਰਾਖੀ, ਬੱਚਿਆਂ ਦਾ ਭਵਿੱਖ ਸੁਨਿਹਰੀ ਬਨਾਉਣ, ਸੂਬੇ ਦੇ ਖਰਾਬ ਹੋ ਰਹੇ ਮਾਹੌਲ ਨੂੰ ਸੁਧਾਰਨ ਅਤੇ ਵੱਖ ਵੱਖ ਵਰਗਾਂ ਨਾਲ ਹੋ ਰਹੇ ਧੱਕੇ ਦੀ ਆਵਾਜ਼ ਬੁਲੰਦ ਕਰਨ ਲਈ 20 ਨਵੰਬਰ ਨੂੰ ਚੋਣ ਨਿਸ਼ਾਨ ਬਾਲਟੀ ਦਾ ਬਟਨ ਦਬਾ ਕੇ ਗੋਵਿੰਦ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ ਦੀ ਅਪੀਲ ਕੀਤੀ ਗਈ।‌ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਕਿਹਾ ਕਿ ਸ. ਗੋਵਿੰਦ ਸਿੰਘ ਸੰਧੂ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਵੰਸ਼ ਵਿੱਚੋਂ ਹਨ। ਇਹਨਾਂ ਦੇ ਪਰਿਵਾਰ ਵੱਲੋਂ ਪੰਥ ਅਤੇ ਪੰਜਾਬ ਦੀ ਭਲਾਈ ਲਈ ਅਣਥਕ ਸੇਵਾਵਾਂ ਦਿੱਤੀਆਂ ਗਈਆਂ ਹਨ ਅਤੇ ਉਹ ਆਪ ਪੜ੍ਹੇ ਲਿਖੇ ਅਤੇ ਸਮਾਜ ਸੁਧਾਰ ਦੀ ਚੰਗੀ ਸੋਚ ਰੱਖਣ ਵਾਲੇ ਨੌਜਵਾਨ ਆਗੂ ਹਨ, ਜਿਸ ਕਰਕੇ ਉਹਨਾਂ ਨੂੰ ਪੰਥਕ ਉਮੀਦਵਾਰ ਵਜੋਂ ਜਿਮਨੀ ਚੋਣ ਬਰਨਾਲਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਿਨ੍ਹਾਂ ਦਾ ਸਾਥ ਦੇ ਕੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਪੰਥਕ ਆਗੂ ਸ. ਗੁਰਦੀਪ ਸਿੰਘ ਬਠਿੰਡਾ ਨੇ ਪੰਥਕ ਜਥੇਬੰਦੀਆਂ ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿ ਅੱਜ ਸੂਬੇ ਦੇ ਕਿਸਾਨ, ਵਪਾਰੀ, ਮਜਦੂਰ ਅਤੇ ਮੁਲਾਜ਼ਮ ਸਮੇਤ ਹਰ ਵਰਗ ਰੁਲ ਰਿਹਾ ਹੈ। ਕਿਸੇ ਵੀ ਵਰਗ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਸਿਰਫ ਬਿਆਨਾਂ ਤੇ ਇਸ਼ਤਿਹਾਰਾਂ ਵਿੱਚ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਤੇ ਝੂਠੇ ਵਾਅਦੇ ਤੇ ਲਾਰੇ ਕਰਨ ਵਾਲੀਆਂ ਪਾਰਟੀਆਂ ਨੂੰ ਸਬਕ ਸਿਖਾਉਣ ਦੀ ਲੋੜ ਹੈ। ਸ਼ੇਰੇ ਪੰਜਾਬ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਅਤੇ ਪੰਥਕ ਆਗੂ ਸ. ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਇਸ ਸਮੇਂ ਪੰਥਕ ਰਾਜਨੀਤੀ ਵਿੱਚ ਜੋ ਖੜੋਤ ਆਈ ਹੋਈ ਹੈ, ਉਸ ਨੂੰ ਮੁੜ ਪੈਰਾਂ ਸਿਰ ਖੜਾ ਕਰਨ ਲਈ ਇੱਕਜੁੱਟ ਹੋ ਕੇ ਪੰਥਕ ਉਮੀਦਵਾਰਾਂ ਦਾ ਸਾਥ ਦਿੱਤਾ ਜਾਵੇ। ਪੰਥਕ ਜਥੇਬੰਦੀਆਂ ਦੇ ਉਮੀਦਵਾਰ ਸ. ਗੋਵਿੰਦ ਸਿੰਘ ਸੰਧੂ ਨੇ ਸਮੁੱਚੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਉੱਪਰ ਡੱਟ ਕੇ ਪਹਿਰਾ ਦਿੰਦੇ ਹੋਏ ਪੰਜਾਬ ਦੀ ਨੌਜਵਾਨੀ, ਫਸਲਾਂ ਤੇ ਕਾਰੋਬਾਰਾਂ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਉਪਰੋਕਤ ਬੁਲਾਰਿਆਂ ਤੋਂ ਇਲਾਵਾ ਸ. ਦਲੀਪ ਸਿੰਘ ਚਕਰ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ, ਸਰਬਜੀਤ ਸਿੰਘ ਅਕਾਲ, ਭੋਲਾ ਸਿੰਘ ਰਾਜਗੜ੍ਹ, ਗੁਰਸੇਵਕ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਪ੍ਰੋ.ਮੋਹਿੰਦਰਪਾਲ ਸਿੰਘ ,ਕੁਲਦੀਪ ਸਿੰਘ ਭਾਗੋਵਾਲ, ਅੰਮਿ੍ਤਪਾਲ ਸਿੰਘ ਛੰਦੜਾਂ, ਸ. ਗੁਰਜੰਟ ਸਿੰਘ ਕੱਟੂ, ਸ. ਕੁਸ਼ਲਪਾਲ ਸਿੰਘ ਮਾਨ, ਕਰਨੈਲ ਸਿੰਘ ਠੁੱਲੀਵਾਲ, ਉਤਮ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ।

error: Content is protected !!