Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

MP ਮੀਤ ਦੇ OSD ਨੇ ਕੀਹਨੂੰ ਕਿਹਾ…ਸਾਡੇ ਕੋਲ ਤੇਰੇ ਢੇਰ ਸਾਰੇ ਕੱਚੇ ਚਿੱਠੇ ਨੇ….!

Nirmal Pandori by Nirmal Pandori
11/14/2024
in ਪੰਜਾਬ
Reading Time: 1 min read
A A
0
MP ਮੀਤ ਦੇ OSD ਨੇ ਕੀਹਨੂੰ ਕਿਹਾ…ਸਾਡੇ ਕੋਲ ਤੇਰੇ ਢੇਰ ਸਾਰੇ ਕੱਚੇ ਚਿੱਠੇ ਨੇ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,14 ਨਵੰਬਰ (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਹਲਕੇ ਦੀ ਜ਼ਿਮਨੀ ਚੋਣ ਦੀਆਂ ਸਰਗਰਮੀਆਂ ਪੂਰੇ ਜ਼ੋਰਾਂ ‘ਤੇ ਹਨ। ਚੋਣ ਪ੍ਰਚਾਰ ਦੌਰਾਨ ਜੋੜ ਤੋੜ ਦੀ ਰਾਜਨੀਤੀ ਦੇ ਰੰਗ ਵੀ ਸਾਹਮਣੇ ਆ ਰਹੇ ਹਨ। ਚੋਣ ਸੱਥਾਂ ਵਿੱਚ ਆਗੂਆਂ ਵੱਲੋਂ ਇੱਕ ਦੂਜੇ ਦੀਆਂ ਪੋਲਾਂ ਖੋਲ੍ਹੀਆਂ ਜਾ ਰਹੀਆਂ ਹਨ। ਜੇਕਰ ਸੱਤਾਧਾਰੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਕੱਲ੍ਹ ਤੱਕ ਜਿਹੜੇ ਇੱਕ ਦੂਜੇ ਦੇ ਸਾਹ ਵਿੱਚ ਸਾਹ ਲੈਂਦੇ ਸੀ, ਸਿਆਸੀ ਈਰਖਾ ਨੇ ਉਹਨਾਂ ਨੂੰ ਇੱਕ ਦੂਜੇ ਦੀਆਂ ਅੱਖਾਂ ਵਿੱਚ ਰੜਕਣ ਲਾ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਵੀ ਸ਼ੁਰੂ ਹੋਈ ਜੰਗ ‘ਚ ਇੱਕ ਦੂਜੇ ਦੇ ਖਿਲਾਫ਼ ਸ਼ਬਦਾਂ ਦੇ ਤੀਰ ਛੱਡੇ ਜਾ ਰਹੇ ਹਨ। ਸ਼ਬਦੀ ਜੰਗ ਦੌਰਾਨ ਸ਼ੇਅਰੋ ਸ਼ਾਇਰੀ ਦੇ ਕਾਰਤੂਸ ਜਿੱਥੇ ਇੱਕ ਦੂਜੇ ਦੀਆਂ ਭਾਵਨਾਵਾਂ ਨੂੰ ਛਲਣੀ ਕਰ ਰਹੇ ਹਨ ਉਥੇ ਵੋਟਰਾਂ ਦਾ ਧਿਆਨ ਵੀ ਖਿੱਚ ਰਹੇ ਹਨ। ਮੈਂਬਰ ਪਾਰਲੀਮੈਂਟ ਮੀਤ ਹੇਅਰ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਪੋਸਟ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ‌ ਉੰਝ ਭਾਵੇਂ ਹਸਨਪ੍ਰੀਤ ਨੇ ਆਪਣੀ ਪੋਸਟ ਵਿੱਚ ਕਿਸੇ ਦਾ ਨਾਮ ਨਹੀਂ ਲਿਖਿਆ ਪ੍ਰੰਤੂ ਹਸਨਪ੍ਰੀਤ ਵੱਲੋਂ ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਕੀਤੀਆਂ ਕਿਸੇ ਮਸ਼ਹੂਰ ਸ਼ਾਇਰ ਦੀਆਂ ਇਹ ਲਾਈਨਾਂ ਪੜ੍ਹ ਕੇ ਹਸਨਪ੍ਰੀਤ ਦਾ ਇਸ਼ਾਰਾ ਸਪੱਸ਼ਟ ਹੋ ਜਾਂਦਾ ਹੈ। ਹਸਨਪ੍ਰੀਤ ਭਾਰਦਵਾਜ ਵੱਲੋਂ ਪਾਈ ਪੋਸਟ ਦੀਆਂ ਇਹ ਲਾਈਨਾਂ…”ਬੜੇ ਹੀ ਅਜਬ ਤੇਰੇ ਗ਼ਰਾਂ ਦੇ ਲੋਕ ਡਿੱਠੇ ਨੇ…ਅੰਦਰੋਂ ਨਮਕੀਨ ਹਨ ਬਹੁਤ ਬਾਹਰੋਂ ਬਹੁਤ ਮਿੱਠੇ ਨੇ… ਤੂੰ ਫੜਾਂ ਨਾ ਮਾਰਿਆ ਕਰ ਮੇਰਾ ਤਖ਼ੱਲਸ ਜਾਗ ਪੈਂਦਾ…ਸਾਡੇ ਕੋਲ ਤੇਰੇ ਢੇਰ ਸਾਰੇ ਕੱਚੇ ਚਿੱਠੇ ਨੇ”..! ਇਹ ਲਾਈਨਾਂ ਪੜ੍ਹ ਕੇ ਸਪੱਸ਼ਟ ਹੋ ਜਾਂਦਾ ਕਿ ਹਸਨਪ੍ਰੀਤ ਭਾਰਦਵਾਜ ਦਾ ਇਸ਼ਾਰਾ ਆਪਣੇ ਕੱਲ੍ਹ ਦੇ ਮਿੱਤਰ ਅਤੇ ਅੱਜ ਦੇ ਸਿਆਸੀ ਵਿਰੋਧੀ ਵੱਲ ਹੀ ਹੈ। ਹੁਣ ਲੋਕਾਂ ਦੇ ਮਨਾਂ ‘ਚ ਸਵਾਲ ਇਹ ਉੱਠਦਾ ਹੈ ਕਿ ਇਹਨਾਂ ਕੱਚੇ ਚਿੱਠਿਆਂ ਦਾ ਜ਼ਿਕਰ ਉਸ ਵੇਲੇ ਕਿਉਂ ਨਹੀਂ ਕੀਤਾ ਗਿਆ ਜਦੋਂ ਇਸ ਸ਼ਬਦੀ ਜੰਗ ਦੇ ਕਮਾਂਡਰ ‌ ਵੋਟਾਂ ਤੋਂ ਪਹਿਲਾਂ ਟਰੱਕ ਵਾਲੇ ਭਾਈ ਨਾਲ ਬਗਲਗੀਰ ਸਨ। ਸਵਾਲ ਇਹ ਵੀ ਹੈ ਕਿ ਕੀ ਇਹ ਕੱਚੇ ਚਿੱਠੇ ਸੂਬੇ ‘ਚ “ਆਪ” ਦੀ ਸਰਕਾਰ ਬਣਨ ਤੋਂ ਪਹਿਲਾਂ ਦੇ ਹਨ ਜਾਂ ਫਿਰ ਬਾਅਦ ਵਿੱਚ ਲਿਖੇ ਗਏ। ਜੇਕਰ ਇਹ ਕੱਚੇ ਚਿੱਠੇ “ਆਪ” ਸਰਕਾਰ ਬਣਨ ਤੋਂ ਪਹਿਲਾਂ ਦੇ ਹਨ ਤਾਂ ਇਹ ਯਕੀਨਨ ਵਿਅਕਤੀਗਤ ਹੋਣਗੇ ਪਰੰਤੂ ਜੇਕਰ ਇਹ ਸਰਕਾਰ ਬਣਨ ਤੋਂ ਬਾਅਦ ਦੇ ਹਨ ਤਾਂ ਇਹਨਾਂ ‘ਚ ਸੱਤਾ ਪਾਵਰ ਦੀ ਦੁਰਵਰਤੋਂ ਸਾਫ਼ ਝਲਕਦੀ ਹੋਵੇਗੀ। ਹੁਣ ਸਵਾਲ ਇਹ ਵੀ ਹੈ ਕਿ ਜੇਕਰ ਇਹ ਕੱਚੇ ਚਿੱਠੇ ਸੱਤਾਪਾਵਰ ਦੀ ਸਿਆਹੀ ਦੀ ਵਰਤੋਂ ਕਰਦੇ ਹੋਏ ਲਿਖੇ ਗਏ ਹਨ ਤਾਂ ਇਹਨਾਂ ਚਿੱਠਿਆਂ ਦੀ ਇਬਾਰਤ ਜਨਤਕ ਹੋਣੀ ਚਾਹੀਦੀ ਹੈ। ਕੀ ਇਹਨਾਂ ਚਿੱਠਿਆਂ ਦੀ ਇਬਾਰਤ ਜਨਤਕ ਹੋਵੇਗੀ ਜਾਂ ਫਿਰ ਇਹ ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉਣ ਦੀ ਇੱਕ ਰਣਨੀਤੀ ਹੀ ਹੈ ?

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਥਕ ਜਥੇਬੰਦੀਆਂ ਵੱਲੋਂ ਬਰਨਾਲਾ ਜਿਮਨੀ ਚੋਣ ਲਈ ਗੋਵਿੰਦ ਸਿੰਘ ਸੰਧੂ ਦਾ ਡੱਟ ਕੇ ਸਾਥ ਦੇਣ ਦੀ ਅਪੀਲ

Next Post

ਪ੍ਰਤਾਪ ਬਾਜਵਾ ਦੇ ਬਿਆਨ ਨੇ ਰਾਜਾ ਵੜਿੰਗ ਨਾਲ ਦਲਵੀਰ ਗੋਲਡੀ ਦੀ ਤਸਵੀਰ ਦੀ ਚਮਕ ਕੀਤੀ ਫਿੱਕੀ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
Ex MLA ਗੋਲਡੀ ਤਿੱਤਲੀ ਬਣ ਕੇ ਬੈਠੇਗਾ ਫੁੱਲ ‘ਤੇ…ਪੋਸਟ ਪਾ ਕੇ ਦਿੱਤੇ ਸੰਕੇਤ

ਪ੍ਰਤਾਪ ਬਾਜਵਾ ਦੇ ਬਿਆਨ ਨੇ ਰਾਜਾ ਵੜਿੰਗ ਨਾਲ ਦਲਵੀਰ ਗੋਲਡੀ ਦੀ ਤਸਵੀਰ ਦੀ ਚਮਕ ਕੀਤੀ ਫਿੱਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend