Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਣਿਐ… ਕੋਈ “ਖ਼ਾਸ” ਆਦਮੀ ਆ ਰਿਹਾ ਹੈ…ਸ਼ਹਿਰ ਦੇ ਚੱਪੇ ਚੱਪੇ ‘ਤੇ ਪੁਲਿਸ ਤਾਇਨਾਤ….!

Nirmal Pandori by Nirmal Pandori
11/16/2024
in ਪੰਜਾਬ
Reading Time: 1 min read
A A
0
ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,16 ਨਵੰਬਰ (ਨਿਰਮਲ ਸਿੰਘ ਪੰਡੋਰੀ)-
-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਚੋਣ ਸਰਗਰਮੀਆਂ ਪੂਰੇ ਜੋਬਨ ‘ਤੇ ਪੁੱਜ ਗਈਆਂ ਹਨ। ‌ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਆਪਣੇ ਉਮੀਦਵਾਰਾਂ ਦੇ ਹੱਕ ਚ ਚੋਣ ਪ੍ਰਚਾਰ ਕਰਨ ਲਈ ਪੁੱਜ ਰਹੇ ਹਨ। ਅੱਜ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਬਰਨਾਲਾ ਦੇ ਫਰਵਾਹੀ ਬਾਜ਼ਾਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ, ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਈ ਕੈਬਨਿਟ ਮੰਤਰੀਆਂ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਰਹਿਣਗੇ। ਸ੍ਰੀ ਕੇਜਰੀਵਾਲ ਦੀ ਬਰਨਾਲਾ ਆਮਦ ਦੇ ਮੱਦੇਨਜ਼ਰ ਸਮੁੱਚੇ ਸ਼ਹਿਰ ਦੇ ਚੱਪੇ ਚੱਪੇ ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪਾਰਟੀ ਵੱਲੋਂ ਸ਼ਹਿਰ ਦੀ ਕਿਸੇ ਖੁੱਲ੍ਹੀ ਜਗ੍ਹਾ ਦੀ ਬਜਾਏ ਬਰਨਾਲਾ ਦੇ ਤੰਗ ਬਾਜ਼ਾਰ ਵਿੱਚ ਇਹ ਚੋਣ ਜਨਸਭਾ ਕੀਤੀ ਜਾ ਰਹੀ ਹੈ ਜਿਸ ਕਰਕੇ ਆਮ ਲੋਕਾਂ ਨੂੰ ਪੁਲਿਸ ਨੇ ਸੂਲੀ ‘ਤੇ ਟੰਗਿਆ ਹੋਇਆ ਹੈ। ਆਮ ਲੋਕਾਂ ਨੂੰ ਟਰੈਫਿਕ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਪੁਲਿਸ ਨੇ ਭਾਵੇਂ ਕਈ ਰੂਟ ਬਦਲ ਦਿੱਤੇ ਹਨ ਪ੍ਰੰਤੂ ਸ਼ਹਿਰ ਦੇ ਅੰਦਰੂਨੀ ਖੇਤਰ ‘ਚ ਰਹਿਣ ਵਾਲੇ ਸ਼ਹਿਰ ਵਾਸੀਆਂ ਨੂੰ ਅੱਜ ਸਵੇਰ ਤੋਂ ਹੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੰਝ ਤਾਂ ਭਾਵੇਂ ਬਾਜ਼ਾਰ ਵਿੱਚ ਦੁਕਾਨਦਾਰਾਂ ਨੇ ਸਵੇਰ ਤੋਂ ਆਪਣੀਆਂ ਦੁਕਾਨਾਂ ਖੋਲੀਆਂ ਹਨ ਪ੍ਰੰਤੂ ਜੇਕਰ ਗਾਹਕਾਂ ਦੀ ਗੱਲ ਕੀਤੀ ਜਾਵੇ ਤਾਂ ਇੱਕ ਤਰ੍ਹਾਂ ਨਾਲ ਅੱਜ ਬਾਜ਼ਾਰਾਂ ਦੇ ਦੁਕਾਨਦਾਰਾਂ ਲਈ ਗਾਹਕਾਂ ਦੀ ਛੁੱਟੀ ਹੈ। ਸ਼ਹਿਰ ਦੀਆਂ ਐਂਟਰੀਆਂ ‘ਤੇ ਆਮ ਲੋਕ ਪੁਲਿਸ ਮੁਲਾਜ਼ਮਾਂ ਨਾਲ ਅੰਦਰ ਵਹੀਕਲ ਲਿਜਾਣ ਲਈ ਬਹਿਸ ਕਰ ਰਹੇ ਹਨ, ਜਦ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਵਹੀਕਲਾਂ ਨੂੰ ਐਂਟਰੀਆਂ ਤੋਂ ਹੀ ਵਾਪਸ ਮੋੜਿਆ ਜਾ ਰਿਹਾ ਜਾਂ ਫਿਰ ਬਦਲੇ ਹੋਏ ਰੂਟ ਵੱਲੋਂ ਆਉਣ ਲਈ ਕਿਹਾ ਜਾ ਰਿਹਾ ਹੈ ਜਿਸ ਕਰਕੇ ਲੋਕ ਸ਼ਹਿਰ ਦੇ ਅੰਦਰ ਜਾਣ ਦੀ ਬਜਾਏ ਵਾਪਸ ਹੀ ਮੁੜ ਰਹੇ ਹਨ। ਪੁਲਿਸ ਨਾਕਿਆਂ ਤੋਂ ਵਾਪਸ ਮੁੜ ਰਹੇ ਲੋਕ ਬੁੜ ਬੁੜ ਕਰ ਰਹੇ ਹਨ ਕਿ ਸਿਆਸੀ ਪਾਰਟੀਆਂ ਵੱਲੋਂ ਸ਼ਹਿਰ ਦੇ ਤੰਗ ਬਾਜ਼ਾਰਾਂ ਵਿੱਚ ਆਪਣੀਆਂ ਵੱਡੀਆਂ ਚੋਣ ਰੈਲੀਆਂ ਕਿਉਂ ਰੱਖੀਆਂ ਜਾਂਦੀਆਂ ਹਨ ਜਦਕਿ ਸ਼ਹਿਰ ਦੇ ਬਾਹਰ ਖੁੱਲੀਆਂ ਥਾਵਾਂ ਖਾਲੀ ਪਈਆਂ ਹਨ। ਦੱਸ ਦਈਏ ਕਿ ਪਹਿਲਾਂ ਰਵਾਇਤੀ ਪਾਰਟੀ ਦੀਆਂ ਸਰਕਾਰਾਂ ਮੌਕੇ ਵੀ ਸ਼ਹਿਰ ਦੇ ਇਹਨਾਂ ਤੰਗ ਬਾਜ਼ਾਰਾਂ ਨੂੰ ਵੱਡੀਆਂ ਚੋਣ ਰੈਲੀਆਂ ਲਈ ਚੁਣਿਆ ਜਾਂਦਾ ਰਿਹਾ ਹੈ ਪ੍ਰੰਤੂ ਜਿਸ ਤਰ੍ਹਾਂ ਹੁਣ ਆਮ ਲੋਕ ਇਹਨਾਂ ਤੰਗ ਬਾਜ਼ਾਰਾਂ ‘ਚ ਵੱਡੀਆਂ ਰੈਲੀਆਂ ਕਰਨ ਨੂੰ ਲੈ ਕੇ ਮੱਥੇ ‘ਤੇ ਤਿਉੜੀਆਂ ਪਾਉਣ ਲੱਗੇ ਹਨ ਉਹਨਾਂ ਨੂੰ ਵੇਖਦੇ ਲੱਗਦਾ ਹੈ ਕਿ ਸਿਆਸੀ ਪਾਰਟੀਆਂ ਨੂੰ ਸ਼ਹਿਰ ਦੇ ਤੰਗ ਬਾਜ਼ਾਰਾਂ ‘ਚ ਚੋਣ ਰੈਲੀਆਂ ਕਰਨ ਦੇ ਆਪਣੇ ਫੈਸਲੇ ‘ਤੇ ਵਿਚਾਰ ਕਰਨਾ ਪਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪ੍ਰਤਾਪ ਬਾਜਵਾ ਦੇ ਬਿਆਨ ਨੇ ਰਾਜਾ ਵੜਿੰਗ ਨਾਲ ਦਲਵੀਰ ਗੋਲਡੀ ਦੀ ਤਸਵੀਰ ਦੀ ਚਮਕ ਕੀਤੀ ਫਿੱਕੀ

Next Post

ਵੋਟਾਂ ਲਈ ਘਰ ਘਰ ਨਸ਼ਾ ਵੰਡਣ ਲਈ ਆਉਣ ਵਾਲਿਆਂ ਤੋਂ ਸੁਚੇਤ ਰਹਿਣਾ – ਗੋਵਿੰਦ ਸਿੰਘ ਸੰਧੂ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਵੋਟਾਂ ਲਈ ਘਰ ਘਰ ਨਸ਼ਾ ਵੰਡਣ ਲਈ ਆਉਣ ਵਾਲਿਆਂ ਤੋਂ ਸੁਚੇਤ ਰਹਿਣਾ – ਗੋਵਿੰਦ ਸਿੰਘ ਸੰਧੂ

ਵੋਟਾਂ ਲਈ ਘਰ ਘਰ ਨਸ਼ਾ ਵੰਡਣ ਲਈ ਆਉਣ ਵਾਲਿਆਂ ਤੋਂ ਸੁਚੇਤ ਰਹਿਣਾ - ਗੋਵਿੰਦ ਸਿੰਘ ਸੰਧੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend