Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਕੱਲ੍ਹ ਕਰੇਗੀ ‌ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਲੁਧਿਆਣਾ ਰਿਹਾਇਸ਼ ਦਾ ਘਿਰਾਓ- ਰੁਪਿੰਦਰ ਬਾਵਾ

Nirmal Pandori by Nirmal Pandori
11/17/2024
in ਪੰਜਾਬ
Reading Time: 1 min read
A A
0
ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਕੱਲ੍ਹ ਕਰੇਗੀ ‌ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਲੁਧਿਆਣਾ ਰਿਹਾਇਸ਼ ਦਾ ਘਿਰਾਓ- ਰੁਪਿੰਦਰ ਬਾਵਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,10 ਨਵੰਬਰ, Gee98 news service

-ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਆਂਗਨਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਸਬੰਧੀ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਆ 18 ਨਵੰਬਰ ਨੂੰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਲੁਧਿਆਣਾ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ‌ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਹੈਲਪਰਾਂ ਦੀਆਂ ਕੁਝ ਮੰਗਾਂ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਨਾਲ ਜੁੜੀਆਂ ਹੋਈਆਂ ਹਨ ਜਿਨਾਂ ਸੰਬੰਧੀ ਡਿਪਟੀ ਕਮਿਸ਼ਨਰਾਂ ਰਾਹੀਂ ਕੇਂਦਰ ਸਰਕਾਰ ਨੂੰ ਕਈ ਵਾਰ ਮੈਮੋਰੰਡਮ ਭੇਜੇ ਜਾ ਚੁੱਕੇ ਹਨ, ਪ੍ਰੰਤੂ ਪੰਜਾਬ ਸਰਕਾਰ ਦੀ ਤਰ੍ਹਾਂ ਕੇਂਦਰ ਸਰਕਾਰ ਦੇ ਵੀ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਕੰਨਾਂ ‘ਤੇ ਜੂੰਅ ਤੱਕ ਨਹੀਂ ਸਰਕ ਰਹੀ ਜਿਸ ਕਰਕੇ ਮੁਲਾਜ਼ਮਾਂ ‘ਚ ਸਰਕਾਰ ਪ੍ਰਤੀ ਡਾਢਾ ਰੋਸ ਹੈ। ਉਹਨਾਂ ਕਿਹਾ ਕਿ ਜਥੇਬੰਦੀ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਹੁਣ ਹੋਰ ਬਹੁਤਾ ਉਡੀਕ ਨਹੀਂ ਕਰੇਗੀ ਕਿਉਂਕਿ ਸਰਕਾਰਾਂ ਵੱਲੋਂ ਕਈ ਵਰ੍ਹਿਆਂ ਤੋਂ ਲਾਰੇ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸੂਬਾ ਕਮੇਟੀ ਦੀ ਅਗਵਾਈ ਹੇਠ 18 ਨਵੰਬਰ ਨੂੰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਰਿਹਾਇਸ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਾਮਿਲ ਹੋਣਗੀਆਂ। ਉਹਨਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਸੁਰ ਵਿੱਚ ਕਿਹਾ ਕਿ ਜੇਕਰ ਆਂਗਨਵਾੜੀ ਕੇਂਦਰਾਂ ‘ਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਗੀ ਨਾ ਦਿਖਾਈ ਗਈ ਤਾਂ ਪੰਜਾਬ ਦੀ ਫੇਰੀ ‘ਤੇ ਆ ਰਹੇ ਕੇਂਦਰੀ ਮੰਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਹਨਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਹੈਲਪਰਾਂ ਦੇ ਮਾਣ ਭੱਤੇ ਨੂੰ ਦੁੱਗਣਾ ਕਰਨਾ, 3-6 ਸਾਲ ਦੇ ਬੱਚਿਆਂ ਨੂੰ ICDS ਸਕੀਮ ਨਾਲ ਜੋੜਨਾ, NGO ਨੂੰ ਦਿੱਤੇ ਨਿਊਟਰੀਸੀਅਨ ਸਪਲੀਮੈਂਟਰੀ ਪ੍ਰੋਜੈਕਟ ਵਾਪਸ ਲੈਣਾ, ਰਹਿੰਦੀ ਭਰਤੀ ਨੂੰ ਪੂਰਾ ਕਰਵਾਉਣਾ, ਆਂਗਣਵਾੜੀ ਸੈਂਟਰਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਪੂਰਾ ਕਰਨਾ ਆਦਿ ਮੰਗਾਂ ਸਬੰਧੀ ਸਰਕਾਰ ਵੱਲੋਂ ਲਾਰੇ ਲਾਏ ਜਾ ਰਹੇ ਹਨ। ਰੁਪਿੰਦਰ ਬਾਵਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਬਰਾਬਰ ਕੰਮ ਬਰਾਬਰ ਉਜਰਤ ਦਾ ਫੈਸਲਾ ਦਿੱਤਾ ਹੋਇਆ ਹੈ ਪ੍ਰੰਤੂ ਸਰਕਾਰ ਵੱਲੋਂ ਇਹ ਫੈਸਲਾ ਵੀ ਲਾਗੂ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਆਂਗਣਵਾੜੀ ਸੈਂਟਰਾਂ ਦੀ ਸਕੀਮ ਨੂੰ ਖਤਮ ਕਰਨ ‘ਤੇ ਤੁਲੀਆਂ ਹੋਈਆਂ ਹਨ‌ ਪਰੰਤੂ ਇਹ ਸਾਜਿਸ਼ਾਂ ਸਫਲ ਨਹੀਂ ਹੋਣ ਦਿੱਤੀਆਂ ਜਾਣਗੀਆਂ ਤੇ ਮੁਲਾਜ਼ਮਾਂ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ। ਇਸ ਮੌਕੇ ਯੂਨੀਅਨ ਦੀਆਂ ਆਗੂ ਸ਼ਰਨਜੀਤ ਕੌਰ, ਵੀਰਪਾਲ ਕੌਰ, ਮਲਿਕਾ, ਪਰਮਜੀਤ ਕੌਰ, ਅੰਗਰੇਜ ਕੌਰ, ਸਿੰਦਰਪਾਲ ਕੌਰ ਤਾਜੋਕੇ, ਸੁਖਜੀਤ ਕੌਰ ਤਾਜੋਕੇ, ਪਰਮਜੀਤ ਕੌਰ ਘੁੰਨਸ,ਊਸ਼ਾ ਦੇਵੀ, ਸੁਖਪਾਲ ਕੌਰ, ਗੁਰਚੇਤ ਕੌਰ, ਰਾਜੇਸ਼ ਕੁਮਾਰੀ, ਰੂਹੀ ਬਾਂਸਲ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜ਼ਿਮਨੀ ਚੋਣਾਂ ਤੋਂ ਪਹਿਲਾਂ AAP ‘ਚ ਸਿਆਸੀ ਭੁਚਾਲ…ਮੰਤਰੀ ਨੇ ਦੇ ਦਿੱਤਾ ਅਸਤੀਫ਼ਾ…ਕੇਜਰੀਵਾਲ ‘ਤੇ ਲਗਾਏ ਗੰਭੀਰ ਦੋਸ਼

Next Post

ਜ਼ਿਮਨੀ ਚੋਣ ਜਿੱਤਣ ਲਈ ਅਕਾਲੀ ਦਲ (ਅ) ਦਾ ਪੈਂਤੜਾ…ਜਿਨਾਂ ਨੂੰ ਬੇਅਦਬੀ ਦੇ ਦੋਸ਼ੀ ਅਤੇ ਨਸ਼ੇ ਦੇ ਸੌਦਾਗਰ ਕਹਿੰਦੇ ਸੀ, ਉਹਨਾਂ ਨਾਲ ਹੀ ਹੱਥ ਮਿਲਾਇਆ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਸਿਆਸੀ ਬਾਜ਼ੀਗਰਾਂ ਨੇ ਗੱਡ ਲਏ ਬਾਂਸ…ਚੋਣ ਬਾਜ਼ੀ ਲਈ ਮੈਦਾਨ ਤਿਆਰ…ਬੱਸ ਹੁਣ AAP ਦੇ ਉਮੀਦਵਾਰ ਦੀ ਉਡੀਕ

ਜ਼ਿਮਨੀ ਚੋਣ ਜਿੱਤਣ ਲਈ ਅਕਾਲੀ ਦਲ (ਅ) ਦਾ ਪੈਂਤੜਾ…ਜਿਨਾਂ ਨੂੰ ਬੇਅਦਬੀ ਦੇ ਦੋਸ਼ੀ ਅਤੇ ਨਸ਼ੇ ਦੇ ਸੌਦਾਗਰ ਕਹਿੰਦੇ ਸੀ, ਉਹਨਾਂ ਨਾਲ ਹੀ ਹੱਥ ਮਿਲਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend