Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਡੇਰਾ ਸਿਰਸਾ ਪ੍ਰੇਮੀਆਂ ਦੀ ਗੁਪਤ ਰਾਜਨੀਤੀ ਨੇ ਵਿਗਾੜੀ ਉਮੀਦਵਾਰਾਂ ਦੀ ਰਣਨੀਤੀ..!

Nirmal Pandori by Nirmal Pandori
11/22/2024
in ਬਰਨਾਲਾ ਆਸ-ਪਾਸ
Reading Time: 1 min read
A A
0
ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,22 ਨਵੰਬਰ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ‘ਚ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ ਦੌਰਾਨ ਇਸ ਵਾਰ ਬਹੁਤ ਸਾਰੇ ਅਜਿਹੇ ਪੱਖ ਸਾਹਮਣੇ ਆਏ ਜਿਹੜੇ ਪਹਿਲਾਂ ਹੁੰਦੀਆਂ ਚੋਣਾਂ ਤੋਂ ਬਦਲੇ ਹੋਏ ਸਨ। ਇਹਨਾਂ ਵਿੱਚੋਂ ਇੱਕ ਪੱਖ ਡੇਰਾ ਸਿਰਸਾ ਦੇ ਪ੍ਰੇਮੀਆਂ ਨਾਲ ਸੰਬੰਧਿਤ ਹੈ। ਇਸ ਵਾਰ ਡੇਰਾ ਸਿਰਸਾ ਦੇ ਪ੍ਰੇਮੀਆਂ ਨੇ ਪਹਿਲੀਆਂ ਚੋਣਾਂ ਵਾਂਗ ਖੁੱਲ ਕੇ ਕਿਸੇ ਪਾਰਟੀ ਦੇ ਹੱਕ ‘ਚ ਭੁਗਤਣ ਦਾ ਐਲਾਨ ਨਹੀਂ ਕੀਤਾ ਸਗੋਂ ਡੇਰਾ ਪ੍ਰੇਮੀਆਂ ਨੇ ਚੁੱਪ ਚੁਪੀਤੇ ਆਪਣੀ ਵੋਟ ਦਾ ਭੁਗਤਾਨ ਕੀਤਾ। ਵੋਟਿੰਗ ਦੌਰਾਨ ਇਹ ਵੀ ਵੇਖਿਆ ਗਿਆ ਕਿ ਡੇਰਾ ਪ੍ਰੇਮੀਆਂ ਨੇ ਕਿਸੇ ਵੀ ਪਾਰਟੀ ਦੀਆਂ ਗੱਡੀਆਂ ‘ਚ ਬੈਠਣ ਤੋਂ ਗੁਰੇਜ਼ ਕੀਤਾ ਸਗੋਂ ਡੇਰਾ ਪ੍ਰੇਮੀ ਆਪਣੇ ਪੱਧਰ ‘ਤੇ ਹੀ ਪੋਲਿੰਗ ਬੂਥਾਂ ਉੱਪਰ ਗਏ। ਵਿਧਾਨ ਸਭਾ ਹਲਕਾ ਬਰਨਾਲਾ ਦੀ ਜੇਕਰ ਗੱਲ ਕਰੀਏ ਤਾਂ ਇੱਥੇ ਡੇਰਾ ਪ੍ਰੇਮੀਆਂ ਦੀ ਗਿਣਤੀ ਚੰਗੀ ਹੈ ਜਿਹੜੀ ਕਿਸੇ ਵੀ ਪਾਰਟੀ ਦਾ ਸਮੀਕਰਨ ਵਿਗਾੜ ਸਕਦੀ ਹੈ। ਬਰਨਾਲਾ ‘ਚ ਡੇਰਾ ਪ੍ਰੇਮੀਆਂ ਦੀ ਵੋਟ ਨੇ ਉਮੀਦਵਾਰਾਂ ਦੀ ਗਿਣਤੀ ਮਿਣਤੀ ਵਿਗਾੜੀ ਹੋਈ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸਾਰੇ ਵਰਗਾਂ ਦੀਆਂ ਵੋਟਾਂ ਦਾ ਜੋੜ ਤੋੜ ਕਰਕੇ ਆਪਣੀ ਜਿੱਤ ਪ੍ਰਤੀ ਆਸਵੰਦ ਹੋ ਕੇ ਮੁੱਛਾਂ ਨੂੰ ਤਾਅ ਦੇ ਲੈਂਦੇ ਹਨ ਪਰੰਤੂ ਜਦੋਂ ਗੱਲ ਡੇਰਾ ਸਿਰਸਾ ਪ੍ਰੇਮੀਆਂ ਦੀ ਆ ਜਾਂਦੀ ਹੈ ਤਾਂ ਗਿਣਤੀਆਂ ਮਿਣਤੀਆਂ ਗੜਬੜਾ ਜਾਂਦੀਆਂ ਹਨ। ਵੋਟਾਂ ਪੈਣ ਤੋਂ ਬਾਅਦ ਉਂਗਲੀਆਂ ‘ਤੇ ਵੋਟਾਂ ਦੀ ਗਿਣਤੀ ਮਿਣਤੀ ਕਰਨ ਵਾਲੇ ਸਿਆਸੀ ਮਾਹਿਰ ਉਂਝ ਭਾਵੇਂ ਡੇਰਾ ਪ੍ਰੇਮੀਆਂ ਦੀ ਵੋਟ ਭਾਜਪਾ ਦੇ ਹੱਕ ‘ਚ ਪਈ ਮੰਨ ਰਹੇ ਹਨ ਪ੍ਰੰਤੂ ਵੋਟਾਂ ਪੈਣ ਤੱਕ ਡੇਰਾ ਪ੍ਰੇਮੀਆਂ ਦੀ ਚੁੱਪ ਦੀ ਰਣਨੀਤੀ ਨੇ ਸਤਿਥੀ ਭੰਬਲਭੂਸੇ ਵਿੱਚ ਪਾ ਰੱਖੀ ਹੈ। ਦੱਸ ਦੇਈਏ ਕਿ ਪਹਿਲੀਆਂ ਚੋਣਾਂ ਦੌਰਾਨ ਡੇਰਾ ਸਿਰਸਾ ਵੱਲੋਂ ਖੁੱਲ ਕੇ ਕਿਸੇ ਇੱਕ ਪਾਰਟੀ ਦਾ ਸਮਰਥਨ ਕੀਤਾ ਜਾਂਦਾ ਰਿਹਾ ਜਿਸ ਦਾ ਨੁਕਸਾਨ ਵੀ ਡੇਰਾ ਪ੍ਰੇਮੀਆਂ ਨੂੰ ਝੱਲਣਾ ਪਿਆ, ਜਿਸ ਤੋਂ ਬਾਅਦ ਡੇਰੇ ਵੱਲੋਂ ਆਪਣਾ ਸਿਆਸੀ ਵਿੰਗ ਵੀ ਭੰਗ ਕਰ ਦਿੱਤਾ ਗਿਆ ਸੀ। ਹੁਣ ਸਮੇਂ ਦੀ ਰਾਜਨੀਤੀ ਨਾਲ ਕਦਮ ਮਿਲਾਉਂਦੇ ਹੋਏ ਡੇਰਾ ਪ੍ਰੇਮੀਆਂ ਨੇ ਸੱਪ ਮਾਰ ਕੇ ਵੀ ਸੋਟੀ ਬਚਾਉਣ ਵਾਲੀ ਨੀਤੀ ‘ਤੇ ਚਲਦੇ ਹੋਏ ਆਪਣੀ ਵੋਟ ਦਾ ਭੁਗਤਾਨ ਕੀਤਾ। ਬਰਨਾਲਾ ਦੇ ਇੱਕ ਡੇਰਾ ਪ੍ਰੇਮੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਟਿੱਪਣੀ ਕੀਤੀ ਕਿ “ਜਿਸ ਉਮੀਦਵਾਰ ਨੂੰ ਡੇਰਾ ਪ੍ਰੇਮੀਆਂ ਦੀ ਵੋਟ ਪਈ ਉਸ ਨੂੰ ਅਹਿਸਾਸ ਹੈ”। ਜਦ ਡੇਰਾ ਪ੍ਰੇਮੀ ਨੂੰ ਪੁੱਛਿਆ ਗਿਆ ਕਿ ਇਸ ਵਾਰ ਖੁੱਲੇਆਮ ਐਲਾਨ ਕਿਉਂ ਨਹੀਂ ਕੀਤਾ ਤਾਂ ਉਸਨੇ ਕਿਹਾ ਕਿ “ਪਿਛਲੀਆਂ ਚੋਣਾਂ ਦੌਰਾਨ ਡੇਰਾ ਪ੍ਰੇਮੀਆਂ ਦੀ ਹਮਾਇਤ ਲੈ ਕੇ ਸੱਤਾ ‘ਤੇ ਕਾਬਜ਼ ਹੋਣ ਵਾਲੀਆਂ ਸਿਆਸੀ ਪਾਰਟੀਆਂ ਨੇ ਲੋੜ ਪੈਣ ‘ਤੇ ਡੇਰਾ ਪ੍ਰੇਮੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੀ ਕੀਤਾ ਹੈ”। ਡੇਰਾ ਪ੍ਰੇਮੀ ਨੇ ਕਿਹਾ ਕਿ “ਭਾਵੇਂ ਕਿ ਡੇਰੇ ਵੱਲੋਂ ਸਿਆਸੀ ਵਿੰਗ ਭੰਗ ਕਰ ਦਿੱਤਾ ਗਿਆ ਪ੍ਰੰਤੂ ਵੋਟਾਂ ਦੇ ਭੁਗਤਾਨ ਦਾ ਫੈਸਲਾ ਸਮੇਂ ਦੀ ਸਿਆਸਤ ਅਨੁਸਾਰ ਹੀ ਕੀਤਾ ਗਿਆ ਹੈ”। ਵਿਧਾਨ ਸਭਾ ਬਰਨਾਲਾ ਹਲਕੇ ਦੀ ਜੇਕਰ ਗੱਲ ਕਰੀਏ ਤਾਂ ਇੱਥੇ ਜਿੱਤ ਹਾਰ ਵਿੱਚ ਡੇਰਾ ਪ੍ਰੇਮੀਆਂ ਦੀ ਅਹਿਮ ਭੂਮਿਕਾ ਰਹੇਗੀ ਅਤੇ ਇਹ ਹੁਣ 23 ਨਵੰਬਰ ਨੂੰ ਸਪੱਸ਼ਟ ਹੋ ਜਾਵੇਗਾ ਕਿ “ਸਤਿਗੁਰੂ ਜੀ ਦਾ ਆਸਰਾ” ਕਿਸ ਉਮੀਦਵਾਰ ਨੂੰ ਮਿਲਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਨਤੀਜਾ ਭਾਵੇਂ ਕੁਝ ਵੀ ਹੋਵੇ ਪਰ ਪੇਂਡੂ ਖੇਤਰ ‘ਚ “ਕਮਲ ਦਾ ਫੁੱਲ” ਜ਼ਰੂਰ ਖਿੜਿਆ

Next Post

ਮੋਟਰਸਾਈਕਲ ਜੁਗਾੜੂ ਰੇਹੜੀ ਹਾਦਸੇ ‘ਚ ਇੱਕ ਬੱਚੇ ਦੀ ਮੌਤ ਤੇ 6 ਜਣੇ ਜ਼ਖਮੀ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਮੋਟਰਸਾਈਕਲ ਜੁਗਾੜੂ ਰੇਹੜੀ ਹਾਦਸੇ ‘ਚ ਇੱਕ ਬੱਚੇ ਦੀ ਮੌਤ ਤੇ 6 ਜਣੇ ਜ਼ਖਮੀ

ਮੋਟਰਸਾਈਕਲ ਜੁਗਾੜੂ ਰੇਹੜੀ ਹਾਦਸੇ 'ਚ ਇੱਕ ਬੱਚੇ ਦੀ ਮੌਤ ਤੇ 6 ਜਣੇ ਜ਼ਖਮੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend