Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੋਟਾ, ਲੱਕੀ ਪੱਖੋਂ,ਭੁੱਚਰ ਅਤੇ ਦੋ ਹੋਰ ਕਾਂਗਰਸੀ ਆਗੂਆਂ ‘ਤੇ ਦਰਜ ਮੁਕੱਦਮੇ ਸਬੰਧੀ ਲੋਟੇ ਵੱਲੋਂ ਅਕਾਲੀ ਦਲ (ਅ) ਦੇ ਆਗੂਆਂ ਨੂੰ ਦਿੱਤੀ ਧਾਰਮਿਕ ਚੁਣੌਤੀ ਤੋਂ ਬਾਅਦ ਮਾਮਲੇ ਨੇ ਲਿਆ ਨਵਾਂ ਮੋੜ

Nirmal Pandori by Nirmal Pandori
11/22/2024
in ਪੰਜਾਬ
Reading Time: 1 min read
A A
0
ਲੋਟਾ, ਲੱਕੀ ਪੱਖੋਂ,ਭੁੱਚਰ ਅਤੇ ਦੋ ਹੋਰ ਕਾਂਗਰਸੀ ਆਗੂਆਂ ‘ਤੇ ਦਰਜ ਮੁਕੱਦਮੇ ਸਬੰਧੀ ਲੋਟੇ ਵੱਲੋਂ ਅਕਾਲੀ ਦਲ (ਅ) ਦੇ ਆਗੂਆਂ ਨੂੰ ਦਿੱਤੀ ਧਾਰਮਿਕ ਚੁਣੌਤੀ ਤੋਂ ਬਾਅਦ ਮਾਮਲੇ ਨੇ ਲਿਆ ਨਵਾਂ ਮੋੜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,22 ਨਵੰਬਰ (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਪੁਲਿਸ ਨੇ ਸੀਨੀਅਰ ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ,‌ ਲੱਕੀ ਪੱਖੋਂ, ਬਲਦੇਵ ਸਿੰਘ ਭੁੱਚਰ, ਟਿੰਕੂ ਸਿੰਘ ਅਤੇ ਪ੍ਰਦੀਪ ਸਿੰਘ ਦੇ ਖਿਲਾਫ ਬੀਐਨਐਸ ਦੀਆਂ ਵੱਖ ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਿਟੀ-1 ਵਿਖੇ 21 ਨਵੰਬਰ ਨੂੰ ਦਰਜ ਐਫਆਈਆਰ ਮੁਤਾਬਿਕ ਮਹੇਸ਼ ਕੁਮਾਰ ਲੋਟਾ ਅਤੇ ਉਕਤ ਕਾਂਗਰਸੀ ਆਗੂਆਂ ਉੱਪਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੂਬਾ ਆਗੂ ਕੁਸ਼ਲਦੀਪ ਸਿੰਘ ਮਾਨ ਵਾਸੀ ਸੈਕਟਰ 36 B ਚੰਡੀਗੜ੍ਹ ਦੇ ਬਿਆਨਾਂ ਦੇ ਆਧਾਰ ‘ਤੇ ਕੁੱਟਮਾਰ ਦੀਆਂ ਧਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ। ਹੈਰਾਨੀ ਦੀ ਗੱਲ ਹੈ ਕਿ ‌ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਕੁਸ਼ਲਦੀਪ ਸਿੰਘ ਮਾਨ ਨੇ ਮਹੇਸ਼ ਕੁਮਾਰ ਲੋਟਾਂ ਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ‘ਤੇ ਉਸ ਦੇ ਗਲ ਵਿੱਚ ਪਾਈ ਚਾਂਦੀ ਦੀ ਚੈਨੀ ਚੋਰੀ ਦੇ ਦੋਸ਼ ਵੀ ਲਗਾਏ ਹਨ, ਜਿਸ ਨੂੰ ਵੀ ਬਰਨਾਲਾ ਪੁਲਿਸ ਨੇ ਰਿਕਾਰਡ ‘ਤੇ ਲੈ ਕੇ ਜਾਂਚ ਦੀ ਗੱਲ ਆਖੀ ਹੈ। ਮਾਮਲੇ ਦੇ ਵੇਰਵੇ ਅਨੁਸਾਰ 20 ਨਵੰਬਰ ਨੂੰ ਜ਼ਿਮਨੀ ਚੋਣ ਦੀ ਵੋਟਿੰਗ ਦੌਰਾਨ ਕੁਸ਼ਲਦੀਪ ਸਿੰਘ ਮਾਨ ਨੇ ਇੱਕ ਲਿਖਤੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ ਕਿ ਮਹੇਸ਼ ਲੋਟੇ ਦੇ ਦਫਤਰ ਵਿੱਚ ਵੋਟਰਾਂ ਨੂੰ ਪੈਸੇ ਵੰਡੇ ਜਾ ਰਹੇ ਹਨ ਜਿਸ ਤੋਂ ਬਾਅਦ ਡੀਐਸਪੀ ਸਤਬੀਰ ਸਿੰਘ ਬੈਂਸ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਮਹੇਸ਼ ਲੋਟੇ ਦੇ ਦਫਤਰ ਦੀ ਚੈਕਿੰਗ ਕੀਤੀ ਪ੍ਰੰਤੂ ਕੁਝ ਵੀ ਬਰਾਮਦ ਨਹੀਂ ਹੋਇਆ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮਹੇਸ਼ ਲੋਟੇ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਸ਼ਾਮ ਦੇ ਕਰੀਬ 7 ਸਾਢੇ ਕੁ 7 ਵਜੇ ਉਕਤ ਕੁਸ਼ਲਦੀਪ ਸਿੰਘ ਮਾਨ 150 ਦੇ ਕਰੀਬ ਵਿਅਕਤੀਆਂ ਨੂੰ ਨਾਲ ਲੈ ਕੇ ਉਸ ਦੇ ਦਫਤਰ ਆਇਆ ਅਤੇ ਗਾਲੀ ਕਲੋਚ ਕੀਤਾ ਅਤੇ ਦਫਤਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਸਮੇਤ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਮਹੇਸ ਲੋਟੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਕੋਲ ਅਸਲਾ ਤੇ ਤੇਜ਼ਧਾਰ ਹਥਿਆਰ ਵੀ ਸਨ। ਮਹੇਸ ਲੋਟੇ ਨੇ ਦੱਸਿਆ ਕਿ ਉਕਤ ਕੁਸ਼ਲਦੀਪ ਸਿੰਘ ਮਾਨ ਹਲਕੇ ਤੋਂ ਬਾਹਰਲਾ ਵਿਅਕਤੀ ਹੈ ਜਿਸ ਦੇ ਖਿਲਾਫ ਉਸਨੇ ਸਥਾਨਕ ਪ੍ਰਸ਼ਾਸਨ ਅਤੇ ਚੋਣ ਕਮਿਸ਼ਨਰ ਨੂੰ ਵੀ ਸ਼ਿਕਾਇਤ ਕੀਤੀ ਹੈ। ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਉਸ ਦੀ ਦਰਖਾਸਤ ਦੇ ਸਬੰਧੀ ਕੁਸਲਦੀਪ ਸਿੰਘ ਮਾਨ ਅਤੇ ਹੋਰ ਹਲਕੇ ਤੋਂ ਬਾਹਰੀ ਵਿਅਕਤੀਆਂ ‘ਤੇ ਕਾਰਵਾਈ ਕਰਨ ਦੀ ਬਜਾਏ ‌ਉਸ ‘ਤੇ ਅਤੇ ਹੋਰ ਕਾਂਗਰਸੀ ਆਗੂਆਂ ‘ਤੇ ਝੂਠੀ ਐਫਆਈਆਰ ਦਰਜ ਕਰ ਦਿੱਤੀ ਗਈ ਹੈ। ਮਹੇਸ਼ ਕੁਮਾਰ ਲੋਟਾ ਨੇ ਸਥਾਨਕ ਪੁਲਿਸ ਦੀ ਕਾਰਵਾਈ ‘ਤੇ ਸਵਾਲ ਕਰਦੇ ਹੋਏ ਕਿਹਾ ਕਿ ਪੁਲਿਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਅਤੇ ਮੌਕੇ ‘ਤੇ ਕਈ ਮੋਬਾਈਲ ਫੋਨਾਂ ਦੀ ਵੀਡੀਓ ਨੂੰ ਵੀ ਰਿਕਾਰਡ ‘ਤੇ ਨਹੀਂ ਲਿਆ ਜਿਸ ਵਿੱਚ ਸਾਫ ਦਿਸ ਰਿਹਾ ਹੈ ਕਿ ਕਿਸੇ ਵੀ ਕਾਂਗਰਸੀ ਆਗੂ ਨੇ ਅਕਾਲੀ ਦਲ ਅੰਮ੍ਰਿਤਸਰ ਦੇ ਕਿਸੇ ਵੀ ਵਰਕਰ ‘ਤੇ ਕੋਈ ਹਮਲਾ ਨਹੀਂ ਕੀਤਾ ਸਗੋਂ ਉਲਟਾ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਨੇ ਕੁਸ਼ਲਦੀਪ ਸਿੰਘ ਮਾਨ ਦੀ ਅਗਵਾਈ ਹੇਠ ਉਸ ਦੇ ਦਫਤਰ ‘ਤੇ ਹਮਲਾ ਕੀਤਾ। ਮਹੇਸ਼ ਕੁਮਾਰ ਲੋਟਾ ਨੇ ਆਪਣੇ ਸਮੇਤ ਹੋਰ ਕਾਂਗਰਸੀ ਆਗੂਆਂ ‘ਤੇ ਦਰਜ ਹੋਈ ਐਫਆਰਆਈ ਨੂੰ ਚੁਣੌਤੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਮੁੱਚੀ ਹਾਈ ਕਮਾਂਡ ਅਤੇ ਕੁਸ਼ਲਦੀਪ ਸਿੰਘ ਮਾਨ ਨੂੰ ਸਮਾਜਿਕ ਅਤੇ ਧਾਰਮਿਕ ਚੈਲੰਜ ਕੀਤਾ ਕਿ ਜੇਕਰ ਉਕਤ ਕੁਸ਼ਲਦੀਪ ਸਿੰਘ ਮਾਨ ਬਰਨਾਲਾ ਦੇ ਕਿਸੇ ਵੀ ਗੁਰੂ ਘਰ ਇਕੱਠ ਕਰਕੇ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਅਰਦਾਸ ਕਰਵਾ ਕੇ ਇਹ ਕਹਿ ਦੇਵੇ ਕਿ ਮਹੇਸ਼ ਕੁਮਾਰ ਲੋਟਾ ਜਾਂ ਕਿਸੇ ਕਾਂਗਰਸੀ ਆਗੂ ਨੇ ਉਸ ਉੱਪਰ ਕੋਈ ਹਮਲਾ ਕੀਤਾ ਹੈ ਜਾਂ ਕੋਈ ਚਾਂਦੀ ਦੀ ਚੈਨ ਚੋਰੀ ਕੀਤੀ ਹੈ ਤਾਂ ਉਹ ਆਪਣੇ ਉੱਪਰ ਦਰਜ ਝੂਠੀ ਐਫ ਆਈ ਆਰ ਸਬੰਧੀ ਕੋਈ ਕਾਰਵਾਈ ਨਹੀਂ ਕਰਨਗੇ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਗੇ। ਭਾਵੇਂ ਕਿ ਪੁਲਿਸ ਨੇ ਮਹੇਸ਼ ਲੋਟੇ ਤੇ ਹੋਰ ਕਾਂਗਰਸੀ ਆਗੂਆਂ ‘ਤੇ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ ਪ੍ਰੰਤੂ ਮਹੇਸ਼ ਲੋਟੇ ਦੀ ਇਸ ਧਾਰਮਿਕ ਚੁਣੌਤੀ ਤੋਂ ਬਾਅਦ ਇਸ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ ਕਿਉਂਕਿ ਹੁਣ ਗੇਂਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਦੇ ਵਿਹੜੇ ਵਿੱਚ ਹੈ ਕਿ ਉਹ ਮਹੇਸ਼ ਕੁਮਾਰ ਲੋਟੇ ਦੀ ਧਾਰਮਿਕ ਚੁਣੌਤੀ ਸਬੰਧੀ ਕੀ ਸਟੈਂਡ ਲੈਂਦੇ ਹਨ। ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਉਹ ਆਪਣੇ ਉੱਪਰ ਦਰਜ ਐਫਆਈਆਰ ਸਬੰਧੀ ਕੋਈ ਜ਼ਮਾਨਤ ਅਰਜ਼ੀ ਨਹੀਂ ਲਗਾਉਣਗੇ ਸਗੋਂ ਉਹ ਗੁਰੂ ਗ੍ਰੰਥ ਸਾਹਿਬ ਵਿੱਚ ਅਥਾਹ ਸ਼ਰਧਾ ਰੱਖਦੇ ਹੋਏ ਉਸ ਵੱਲੋਂ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੂੰ ਦਿੱਤੀ ਧਾਰਮਿਕ ਚੁਣੌਤੀ ਸਬੰਧੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਦੇ ਫੈਸਲੇ ਦੀ ਉਡੀਕ ਕਰਦੇ ਹੋਏ ਕਨੂੰਨੀ ਕਾਰਵਾਈ ਦਾ ਸਾਹਮਣਾ ਕਰਨਗੇ। ਲੋਟਾ ਨੇ ਕਿਹਾ ਕਿ ਉਹਨਾਂ ਨੂੰ ਕਾਨੂੰਨ ‘ਤੇ ਪੂਰਾ ਭਰੋਸਾ ਹੈ ਕਿ ਪਹਿਲਾਂ ਸੋਨੇ ਦੀ ਚੈਨ ਚੋਰੀ ਦੇ ਝੂਠੇ ਕੇਸ ਵਾਂਗ ਹੁਣ ਚਾਂਦੀ ਦੀ ਚੈਨ ਚੋਰੀ ਦੇ ਝੂਠੇ ਕੇਸ ਵਿੱਚ ਵੀ ਝੂਠੇ ਦੋਸ਼ ਲਗਾਉਣ ਵਾਲਿਆਂ ਨੂੰ ਕਾਨੂੰਨੀ ਪਲੇਟਫਾਰਮ ‘ਤੇ ਮੂੰਹ ਦੀ ਖਾਣੀ ਪਵੇਗੀ। ਦੂਜੇ ਪਾਸੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਨੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਹੈਰਾਨੀ ਇਸ ਗੱਲ ਦੀ ਵੀ ਹੈ ਕਿ ਪੁਲਿਸ ਨੇ ਕੁਸ਼ਲਦੀਪ ਸਿੰਘ ਮਾਨ ਦੇ ਬਿਆਨਾਂ ‘ਤੇ ਜਿਹੜੇ ਕਾਂਗਰਸੀ ਆਗੂਆਂ ਮਹੇਸ਼ ਕੁਮਾਰ ਲੋਟਾ,ਲੱਕੀ ਪੱਖੋਂ, ਬਲਦੇਵ ਸਿੰਘ ਭੁੱਚਰ ਤੇ ਹੋਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ ਕੀਤੀ ਹੈ ਉਹਨਾਂ ਦੇ ਸਿਆਸੀ ਪਿਛੋਕੜ ਅਤੇ ਕਿਰਦਾਰ ਬਾਰੇ ਸਾਰਾ ਸ਼ਹਿਰ ਭਲੀਭਾਂਤ ਜਾਣੂ ਹੈ, ਫਿਰ ਵੀ ਪੁਲਿਸ ਨੇ ਬਿਨਾਂ ਕਿਸੇ ਪੜ੍ਹਤਾਲ ਤੋਂ ਉਕਤ ‌ ਆਗੂਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਭਗਵੰਤ ਮਾਨ ਨੇ ਖੁਦ ਪ੍ਰਧਾਨਗੀ ਛੱਡੀ ਜਾਂ ਫਿਰ…? ਅਮਨ ਅਰੋੜਾ ਹੋਣਗੇ AAP ਦੇ ਸੂਬਾ ਪ੍ਰਧਾਨ..!

Next Post

MLA ਕਾਲਾ ਢਿੱਲੋ ਦਾ ਸਿਆਸੀ ਸਫ਼ਰ…ਉਪ ਚੋਣ ਦੀ ਜਿੱਤ ਨੇ ਸਿਆਸੀ ਕੱਦ ਕੀਤਾ ਵੱਡਾ…ਕਿਵੇਂ ਬਣੇ ਜਿੱਤ ਦੇ ਸਮੀਕਰਨ

Nirmal Pandori

Nirmal Pandori

Related Posts

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
Load More
Next Post
MLA ਕਾਲਾ ਢਿੱਲੋ ਦਾ ਸਿਆਸੀ ਸਫ਼ਰ…ਉਪ ਚੋਣ ਦੀ ਜਿੱਤ ਨੇ ਸਿਆਸੀ ਕੱਦ ਕੀਤਾ ਵੱਡਾ…ਕਿਵੇਂ ਬਣੇ ਜਿੱਤ ਦੇ ਸਮੀਕਰਨ

MLA ਕਾਲਾ ਢਿੱਲੋ ਦਾ ਸਿਆਸੀ ਸਫ਼ਰ…ਉਪ ਚੋਣ ਦੀ ਜਿੱਤ ਨੇ ਸਿਆਸੀ ਕੱਦ ਕੀਤਾ ਵੱਡਾ…ਕਿਵੇਂ ਬਣੇ ਜਿੱਤ ਦੇ ਸਮੀਕਰਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend