Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜ਼ਿਮਨੀ ਚੋਣ ‘ਚ ਗੋਵਿੰਦ ਸਿੰਘ ਸੰਧੂ ਨੂੰ ਮਿਲੀਆਂ ਵੋਟਾਂ ਦੇ ਅੰਕੜੇ ਤੋਂ ਵਰਕਰ ਨਿਰਾਸ਼…ਬਾਦਲ ਤੇ ਢੀਂਡਸਾ ਦੀ ਹਮਾਇਤ ਦੇ ਬਾਵਜੂਦ ਵੀ ਪੰਜਵੇਂ ਨੰਬਰ ‘ਤੇ

Nirmal Pandori by Nirmal Pandori
11/27/2024
in ਪੰਜਾਬ
Reading Time: 1 min read
A A
0
ਆਪਣੀ ਤੀਜੀ ਪੀੜ੍ਹੀ ਨੂੰ ਟਿਕਟ ਦੇਣ ਵਾਲੇ ਸਿਮਰਨਜੀਤ ਸਿੰਘ ਮਾਨ ਨੇ ਪਰਿਵਾਰਵਾਦ ਦੀ ਰਾਜਨੀਤੀ ਸਬੰਧੀ ਸਵਾਲ ਦਾ ਦਿੱਤਾ ਗੋਲਮੋਲ ਜਵਾਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,27 ਨਵੰਬਰ (ਨਿਰਮਲ ਸਿੰਘ ਪੰਡੋਰੀ)-
-ਵਿਧਾਨ ਸਭਾ ਹਲਕਾ ਬਰਨਾਲਾ ਦੀ ਉਪ ਚੋਣ ਵਿੱਚ ਉੰਝ ਤਾਂ ਭਾਵੇਂ ਸੱਤਧਾਰੀ ਪਾਰਟੀ ਚੋਣ ਹਾਰਨ ਤੋਂ ਬਾਅਦ ਸਿਆਸੀ ਸਦਮੇ ਵਿੱਚ ਹੈ ਪ੍ਰੰਤੂ ਜੇਕਰ ਇਹਨਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਦੀ ਸਥਿਤੀ ਨੂੰ ਵੇਖਿਆ ਜਾਵੇ ਤਾਂ ਹੈਰਾਨੀਜਨਕ ਤੱਥ ਸਾਹਮਣੇ ਆਉਂਦੇ ਹਨ। ਦੱਸ ਦੇਈਏ ਕਿ ਸੰਗਰੂਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਦੋਹਤੇ ਗੋਵਿੰਦ ਸਿੰਘ ਸੰਧੂ ਨੂੰ ਉਪਚੋਣ ਬਰਨਾਲਾ ‘ਚ ਉਮੀਦਵਾਰ ਬਣਾ ਕੇ ਇੱਕ ਚਿਹਰੇ ਵਜੋਂ ਪੇਸ਼ ਕੀਤਾ ਸੀ ਪ੍ਰੰਤੂ ਗੋਵਿੰਦ ਸਿੰਘ ਸੰਧੂ ਨੂੰ ਪ੍ਰਾਪਤ ਹੋਈਆਂ ਵੋਟਾਂ ਦੇ ਅੰਕੜੇ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਬੈਕਫੁੱਟ ‘ਤੇ ਧੱਕ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਚੋਣ ਮੁਹਿੰਮ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਇੱਕ ਨੌਜਵਾਨ, ਬੇਦਾਗ ਉਮੀਦਵਾਰ ਪੇਸ਼ ਕਰਨ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਅਗਲੇ ਵਾਰਿਸ ਵਜੋਂ ਵੀ ਪੇਸ਼ ਕੀਤਾ ਗਿਆ ਪ੍ਰੰਤੂ ‌ ਵੋਟਰਾਂ ਨੇ ਸ਼ਾਇਦ ‌ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਇਹ ਪੇਸ਼ਕਦਮੀ ਨੂੰ ਸਵੀਕਾਰ ਨਹੀਂ ਕੀਤਾ। ਦੱਸ ਦੇਈਏ ਕਿ ਉਪ ਚੋਣ ‘ਚ ਗੋਵਿੰਦ ਸਿੰਘ ਸੰਧੂ ਨੂੰ 8 ਹਜ਼ਾਰ ਤੋਂ ਵੀ ਘੱਟ ਵੋਟਾਂ ਮਿਲੀਆਂ ਇਥੋਂ ਤੱਕ ਕਿ ਉਹ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਤੋਂ ਅੱਧੀਆਂ ਵੋਟਾਂ ‘ਤੇ ਹੀ ਸਿਮਟ ਗਏ। ਹੈਰਾਨੀ ਇਸ ਗੱਲ ਦੀ ਵੀ ਹੁੰਦੀ ਹੈ ਕਿ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਅਕਾਲੀ ਦਲ ਸੁਧਾਰ ਲਹਿਰ ਨੇ ਵੀ ਸੰਧੂ ਦੀ ਹਮਾਇਤ ਦਾ ਐਲਾਨ ਕੀਤਾ ਸੀ। ‌ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲਾਈਵ ਹੋ ਕੇ ਗੋਵਿੰਦ ਸੰਧੂ ਦੀ ਹਮਾਇਤ ਦਾ ਐਲਾਨ ਕੀਤਾ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵੱਡੇ ਆਗੂ ਬਿਕਰਮ ਸਿੰਘ ਮਜੀਠੀਆ ਤਾਂ ਬਰਨਾਲਾ ਆ ਕੇ ਆਪਣੇ ਆਗੂਆਂ ਨਾਲ ਸੰਧੂ ਦੀ ਹਮਾਇਤ ਸਬੰਧੀ ਮੀਟਿੰਗ ਵੀ ਕਰਕੇ ਗਏ ਸਨ ਪ੍ਰੰਤੂ ਇਸ ਦੇ ਬਾਵਜੂਦ ਵੀ ਗੋਵਿੰਦ ਸਿੰਘ ਸੰਧੂ ਨੂੰ ਮਿਲੀਆਂ ਵੋਟਾਂ ਦਾ ਅੰਕੜਾ ਇਹ ਸਵਾਲ ਖੜੇ ਕਰ ਗਿਆ ਕਿ ਇਹ ਵੋਟਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀਆਂ ਮੰਨੀਆਂ ਜਾਣ ਜਾਂ ਫਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਮੰਨੀਆਂ ਜਾਣ ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇੱਕ ਆਮ ਵਰਕਰ ਅਤੇ ਉਮੀਦਵਾਰ ਨੂੰ ਇਸ ਤੋਂ ਵੱਧ ਵੋਟਾਂ ਪਈਆਂ ਸਨ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਮਾਇਤ, ਢੀਂਡਸਾ ਪਰਿਵਾਰ ਦੀ ਹਮਾਇਤ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇੱਕ ਵੱਡੇ ਚਿਹਰੇ ਅਤੇ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਪਰਿਵਾਰਕ ਮੈਂਬਰ ਨੂੰ 2022 ਦੀਆਂ ਚੋਣਾਂ ‘ਚ ਇੱਕ ਆਮ ਵਰਕਰ ਤੋਂ ਘੱਟ ਵੋਟਾਂ ਮਿਲਣ ਕਾਰਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਥਾਨਕ ਆਗੂ ਵੀ ਸੋਚਣ ਲਈ ਮਜ਼ਬੂਰ ਹਨ ਕਿ ਆਖਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਆਪਣਾ ਵੋਟ ਬੈਂਕ ਕਿੱਧਰ ਨੂੰ ਗਿਆ ਭਾਵ ਜੇਕਰ ਇਹ ਸਾਡੀ ਵੋਟ ਹੈ ਤਾਂ ਫਿਰ ਉਹਨਾਂ (ਬਾਦਲ ਤੇ ਢੀਂਡਸਾ ਸਮਰਥਕਾਂ) ਦੀ ਵੋਟ ਕਿੱਧਰ ਗਈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਚੋਣ ਮੁਹਿੰਮ ਦੌਰਾਨ ਗੋਵਿੰਦ ਸਿੰਘ ਸੰਧੂ ਦੇ ਭਾਸ਼ਣ ਨੂੰ ਲੋਕਾਂ ਨੇ ਪੂਰੇ ਧਿਆਨ ਨਾਲ ਸੁਣਿਆ ਤੇ ਸੰਧੂ ਵੱਲੋਂ ਆਪਣੇ ਭਾਸ਼ਣ ਦੌਰਾਨ ਚੁੱਕੇ ਜਾਂਦੇ ਨੁਕਤਿਆਂ ‘ਤੇ ਮੀਡੀਆ ਵਿੱਚ ਵੀ ਪੂਰੀ ਚਰਚਾ ਹੋਈ। ‌ ਬੇਸ਼ੱਕ ! ਗੋਵਿੰਦ ਸਿੰਘ ਸੰਧੂ ਇੱਕ ਨੌਜਵਾਨ ਅਤੇ ਬੇਦਾਗ਼ ਸ਼ਖਸ਼ੀਅਤ ਦੇ ਤੌਰ ‘ਤੇ ਚੋਣ ਮੁਹਿੰਮ ਦੌਰਾਨ ਸਾਹਮਣੇ ਆਇਆ ਅਤੇ ਉਸਨੇ ਆਪਣੀ ਕਾਬਲੀਅਤ ‌ ਦਾ ਬਾਖ਼ੂਬੀ ਮੁਜ਼ਾਹਰਾ ਵੀ ਕੀਤਾ ਪ੍ਰੰਤੂ ਇਸਦੇ ਬਾਵਜੂਦ ਵੀ ਗੋਵਿੰਦ ਸਿੰਘ ਸੰਧੂ ਨੂੰ ਪਈਆਂ ਵੋਟਾਂ ਦਾ ਅੰਕੜਾ ਬਰਨਾਲਾ ਵਿਧਾਨ ਸਭਾ ਹਲਕੇ ‘ਚ ਸਰਗਰਮੀ ਦੇ ਸੰਦਰਭ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਭਵਿੱਖ ‘ਤੇ ਵੱਡੇ ਸਵਾਲ ਖੜੇ ਕਰ ਗਿਆ।‌ ਚਰਚਾ ਇਹ ਵੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਮਾਇਤ ਲੈਣ ਤੋਂ ਬਾਅਦ ਗਰਮ ਖਿਆਲੀ ਵੋਟ ਬੈਂਕ ਸੰਧੂ ਨਾਲ ਨਰਾਜ਼ ਹੋਇਆ ਅਤੇ ਗੁਰਦੀਪ ਸਿੰਘ ਬਾਠ ਦੇ ਹੱਕ ਵਿੱਚ ਭੁਗਤਿਆ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੇ ਕਮਾਂਡਰ ਸਿਮਰਨਜੀਤ ਸਿੰਘ ਮਾਨ ਸਮੇਤ ਹਰ ਵੱਡਾ ਆਗੂ/ਵਰਕਰ ਸ਼੍ਰੋਮਣੀ ਅਕਾਲੀ ਦਲ ਬਾਦਲ ‘ਤੇ ਬੇਅਦਬੀ ਦੇ ਦੋਸ਼ੀ ਹੋਣ ਸਬੰਧੀ ਵੱਡੇ ਵੱਡੇ ਦੋਸ਼ ਲਗਾਉਂਦਾ ਰਿਹਾ ਹੈ ਪ੍ਰੰਤੂ ਹੁਣ ਉਸੇ ਅਕਾਲੀ ਦਲ ਬਾਦਲ ਤੋਂ ਇੱਕ ਉਪ ਚੋਣ ਜਿੱਤਣ ਲਈ ਹਮਾਇਤ ਲੈਣ ਕਾਰਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਿਧਾਂਤਕ ਨੀਤੀ ”ਤੇ ਸਵਾਲ ਉੱਠਣੇ ਸੁਭਾਵਿਕ ਹੀ ਸਨ ਜਿਸ ਦਾ ਖਮਿਆਜ਼ਾ ਉਪ ਚੋਣ ‘ਚ ਗੋਵਿੰਦ ਸਿੰਘ ਸੰਧੂ ਨੂੰ ਭੁਗਤਣਾ ਪਿਆ। ਉਪ ਚੋਣ ਬਰਨਾਲਾ ‘ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਨੂੰ ਮਿਲੀਆਂ ਵੋਟਾਂ ਦੇ ਅੰਕੜੇ ‘ਤੇ ਗੱਲ ਕਰਨ ਲਈ ਜਦ ਸਥਾਨਕ ਆਗੂਆਂ ਨਾਲ ਸੰਪਰਕ ਕੀਤਾ ਤਾਂ ਲੱਗਭੱਗ ਸਾਰਿਆਂ ਨੇ ਖੁੱਲ੍ਹ ਕੇ ਗੱਲ ਕਰਨ ਦੀ ਬਜਾਏ ਨਿਰਾਸ਼ਾ ਪ੍ਰਗਟ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਜੇਲ੍ਹ ਵਿਭਾਗ ਦੇ ਪੰਜ ਵੱਡੇ ਅਧਿਕਾਰੀ ਹਾਈਕੋਰਟ ਦੇ ਰਾਡਾਰ ‘ਤੇ… ਹੁਣ ਤੱਕ ਬਣਾਈ ਜਾਇਦਾਦ ਦੀ ਪੜ੍ਹਤਾਲ ਦੇ ਦਿੱਤੇ ਹੁਕਮ

Next Post

ਟ੍ਰਾਈਡੈਂਟ ਦੀ ਪਹਿਲਕਦਮੀ ਨੇ 2000 ਏਕੜ ਤੋਂ ਜ਼ਿਆਦਾ ਖੇਤੀਬਾੜੀ ਜ਼ਮੀਨ ’ਤੇ ਪਰਾਲੀ ਸਾੜਨ ਤੋਂ ਰੋਕਿਆ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਟ੍ਰਾਈਡੈਂਟ ਦੀ ਪਹਿਲਕਦਮੀ ਨੇ 2000 ਏਕੜ ਤੋਂ ਜ਼ਿਆਦਾ ਖੇਤੀਬਾੜੀ ਜ਼ਮੀਨ ’ਤੇ ਪਰਾਲੀ ਸਾੜਨ ਤੋਂ ਰੋਕਿਆ

ਟ੍ਰਾਈਡੈਂਟ ਦੀ ਪਹਿਲਕਦਮੀ ਨੇ 2000 ਏਕੜ ਤੋਂ ਜ਼ਿਆਦਾ ਖੇਤੀਬਾੜੀ ਜ਼ਮੀਨ ’ਤੇ ਪਰਾਲੀ ਸਾੜਨ ਤੋਂ ਰੋਕਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend