Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਪਾ ਤਹਿਸੀਲਦਾਰ ਰਿਸ਼ਵਤ ਕਾਂਡ : ਇੱਕ ਪਾਸੇ ਸੋਨੇ ਦੇ ਆਂਡੇ ਦੇਣ ਵਾਲੀ ਮੁਰਗੀ…ਦੂਜੇ ਪਾਸੇ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡੇ ਵੱਡੇ ਦਾਅਵੇ…ਕਿਸ ਕਰਵਟ ਬੈਠੇਗਾ ਊਠ….!

Nirmal Pandori by Nirmal Pandori
12/02/2024
in ਪੰਜਾਬ
Reading Time: 1 min read
A A
0
ਤਪਾ ਤਹਿਸੀਲਦਾਰ ਰਿਸ਼ਵਤ ਕਾਂਡ…ਸੂਬੇ ਦੇ ਮਾਲ ਅਫਸਰਾਂ ਵੱਲੋਂ ਵਿਜੀਲੈਂਸ ਦੇ ਬਰਨਾਲਾ ਦਫ਼ਤਰ ਦੇ ਘਿਰਾਓ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਦਸੰਬਰ, (ਨਿਰਮਲ ਸਿੰਘ ਪੰਡੋਰੀ)-

-ਵਿਜੀਲੈਂਸ ਦੀ ਬਰਨਾਲਾ ਯੂਨਿਟ ਵੱਲੋਂ ‌ਤਪਾ ਦੇ ਤਹਿਸੀਲਦਾਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਪੰਜਾਬ ਵਿਜੀਲੈਂਸ ਬਿਊਰੋ ਦੇ ਉੱਚ ਅਧਿਕਾਰੀਆਂ ਦੀ ਪੜ੍ਹਤਾਲ ਪ੍ਰਕਿਰਿਆ ਹੇਠ ਆ ਗਿਆ ਹੈ। ਪੰਜਾਬ ਰੈਵਨਿਊ ਅਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਤੇ ਤਪਾ ਦੇ ਤਹਿਸੀਲਦਾਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਸੋਸੀਏਸ਼ਨ ਨੇ ਦਾਤਰੀ ਕੰਮ ਠੱਪ ਕਰਕੇ ਸਮੂਹਿਕ ਛੁੱਟੀ ਲੈ ਕੇ ਪਹਿਲਾਂ ਬਰਨਾਲਾ ਦੇ ਵਿਜੀਲੈਂਸ ਦਫਤਰ ਅੱਗੇ ਧਰਨਾ ਦਿੱਤਾ ਅਤੇ ਦੂਜੇ ਦਿਨ ਮੋਹਾਲੀ ਵਿਖੇ ਬਿਊਰੋ ਦੇ ਹੈਡਕੁਆਰਟਰ ‘ਤੇ ਧਰਨਾ ਦਿੱਤਾ, ਜਿਸ ਤੋਂ ਬਾਅਦ ਸਰਕਾਰ ਨੇ ਮਾਲ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਪੜ੍ਹਤਾਲ ਦਾ ਭਰੋਸਾ ਦਿੱਤਾ ਅਤੇ ਸੂਤਰਾਂ ਅਨੁਸਾਰ ਹੁਣ ਇਸ ਮਾਮਲੇ ਦੀ ਪੜ੍ਹਤਾਲ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੇ ਅਫਸਰ ਕਰ ਰਹੇ ਹਨ। ਜਿੱਥੇ ਇੱਕ ਪਾਸੇ ਸੂਬੇ ਦੇ ਸਾਰੇ ਮਾਲ ਅਧਿਕਾਰੀ ਤਪਾ ਤਹਿਸੀਲਦਾਰ ਦੀ ਗ੍ਰਿਫ਼ਤਾਰੀ ਨੂੰ ਇੱਕ ਸਾਜਿਸ਼ ਦੱਸਦੇ ਹੋਏ ਇਸ ਮਾਮਲੇ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਉਥੇ ਦੂਜੇ ਪਾਸੇ ਵਿਜੀਲੈਂਸ ਦੀ ਕਾਰਵਾਈ ਦੀ ਸ਼ਲਾਘਾ ਕਰਦੇ ਹੋਏ ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਤੇ ਆਮ ਲੋਕਾਂ ਨੇ ਵੀ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਚੇਤਾਵਨੀ ਤੱਕ ਦੇ ਦਿੱਤੀ ਹੈ ਕਿ ਜੇਕਰ ਤਹਿਸੀਲਦਾਰ ‘ਤੇ ਦਰਜ ਕੀਤਾ ਮਾਮਲਾ ਰੱਦ ਕੀਤਾ ਗਿਆ ਤਾਂ ਉਹ ਆਪਣੇ ਪੱਧਰ ‘ਤੇ ਵੱਡਾ ਸੰਘਰਸ਼ ਕਰਨਗੇ। ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ‘ਚ ਤਾਇਨਾਤ ਇੰਸਪੈਕਟਰ ਗੁਰਮੇਲ ਸਿੰਘ ਦੀ ਪਿਛਲੇ ਸਮੇਂ ਦੌਰਾਨ ਦੀ ਚੰਗੀ ਕਾਰਗੁਜ਼ਾਰੀ ਨੂੰ ਵੇਖਦੇ ਹੋਏ ਆਮ ਲੋਕ ਵੀ ਇਹ ਮੰਨ ਕੇ ਚੱਲ ਰਹੇ ਹਨ ਕਿ ਮਾਲ ਅਧਿਕਾਰੀਆਂ ਦੀ ਇਸ ਮਾਮਲੇ ਨੂੰ ਸਾਜਿਸ਼ ਦੱਸਣ ਦੀ ਗੱਲ ਸਿਰਫ ਆਪਣੇ ਅਫ਼ਸਰ ਨੂੰ ਬਚਾਉਣ ਦੀ ਕੋਸ਼ਿਸ਼ ਹੀ ਹੈ। ਦੂਜੇ ਪਾਸੇ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਵਿਜੀਲੈਂਸ ਅਧਿਕਾਰੀਆਂ ਨੇ ਤਹਿਸੀਲਦਾਰ ਦੇ ਖਿਲਾਫ ਸ਼ਿਕਾਇਤ ਮਿਲਣ ਤੋਂ ਬਾਅਦ ਪੂਰੀ ਪ੍ਰਕਿਰਿਆ ਦੇ ਤਹਿਤ ਹੀ ਤਹਿਸੀਲਦਾਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਭਾਵ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਦੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਰਨਾਲਾ ਦੇ ਡੀਐਸਪੀ ਲਵਪ੍ਰੀਤ ਸਿੰਘ ਨੇ ਇਸ ਸਾਰੇ ਮਾਮਲੇ ਸਬੰਧੀ ਪਹਿਲਾਂ ਤੋਂ ਹੀ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਸੀ ਅਤੇ ਤਹਿਸੀਲਦਾਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਵਿਜੀਲੈਂਸ ਬਰਨਾਲਾ ਦੇ ਅਧਿਕਾਰੀ ਲਗਾਤਾਰ ਉਚ ਅਧਿਕਾਰੀਆਂ ਦੇ ਸੰਪਰਕ ਵਿੱਚ ਰਹੇ। ਭਰੋਸੇਯੋਗ ਸੂਤਰਾਂ ਅਨੁਸਾਰ ਜਿਹੜੀ ਰਜਿਸਟਰੀ ਦੇ ਮਾਮਲੇ ‘ਚ ਤਹਿਸੀਲਦਾਰ ਨੂੰ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਜੇਕਰ ਉਸ ਰਜਿਸਟਰੀ ਦੀ ਪ੍ਰਕਿਰਿਆ ਨੂੰ ਵੇਖਿਆ ਜਾਵੇ ਤਾਂ ਤਹਿਸੀਲਦਾਰ ਆਪਣੇ ਆਪ ਹੀ ਸਵਾਲਾਂ ਦੇ ਘੇਰੇ ਵਿੱਚ ਆ ਜਾਂਦਾ ਹੈ। ਭਾਵੇਂ ਕਿ ਮਾਲ ਦਾ ਅਧਿਕਾਰੀ ਇਹ ਦੋਸ਼ ਲਗਾ ਰਹੇ ਹਨ ਕਿ ਉਹਨਾਂ ਦਾ ਸੂਬਾ ਪ੍ਰਧਾਨ ਸਰਕਾਰ ਦੇ ਖ਼ਿਲਾਫ਼ ਜਥੇਬੰਦੀ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾ ਰਿਹਾ ਸੀ ਅਤੇ ਜਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਵੀ ਸ਼ੁਰੂ ਕੀਤਾ ਜਾਣਾ ਸੀ ਜਿਸ ਕਰਕੇ ਸਰਕਾਰ ਨੇ ਇੱਕ ਸਾਜ਼ਿਸ਼ ਅਧੀਨ ਉਹਨਾਂ ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਨੂੰ ਫਸਾ ਕੇ ਜਥੇਬੰਦੀ ਦੇ ਹੌਸਲੇ ਪਸਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਮਾਲ ਅਧਿਕਾਰੀਆਂ ਦਾ ਇਹ ਤਰਕ ਆਮ ਲੋਕਾਂ ਦੇ ਗਲੇ ਤੋਂ ਹੇਠਾਂ ਨਹੀਂ ਉਤਰ ਰਿਹਾ ਕਿਉਂਕਿ ਅਜੇ ਤਾਂ 29 ਨਵੰਬਰ ਨੂੰ ਮਾਲ ਅਧਿਕਾਰੀਆਂ ਵੱਲੋਂ ਆਪਣਾ ਸੂਬਾ ਪੱਧਰੀ ਇਜਲਾਸ ਹੀ ਰੱਖਿਆ ਗਿਆ ਸੀ ਜਦਕਿ ਮਾਲ ਅਧਿਕਾਰੀਆਂ ਵੱਲੋਂ ਸਰਕਾਰ ਨੂੰ ਕੋਈ ਆਪਣੀਆਂ ਮੰਗਾਂ ਸਬੰਧੀ ਆਖਰੀ ਚੇਤਾਵਨੀ ਤੱਕ ਨਹੀਂ ਦਿੱਤੀ ਗਈ ਸੀ ਅਤੇ ਨਾ ਹੀ ਮਾਲ ਅਧਿਕਾਰੀਆਂ ਵੱਲੋਂ ਸਰਕਾਰ ਨੂੰ ਕਲਮ ਛੋੜ ਹੜਤਾਲ ਜਾਂ ਪੂਰੀ ਤਰ੍ਹਾਂ ਕੰਮ ਬੰਦ ਕਰਕੇ ਹੜਤਾਲ ‘ਤੇ ਜਾਣ ਦੀ ਚੇਤਾਵਨੀ ਤੱਕ ਵੀ ਨਹੀਂ ਦਿੱਤੀ ਗਈ ਸੀ। ਫਿਰ ਸਮਝ ਤੋਂ ਪਰ੍ਹੇ ਹੈ ਕਿ ਕਿਸੇ ਜਥੇਬੰਦੀ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਸਰਕਾਰ ਜਥੇਬੰਦੀ ਦੇ ਸੂਬਾ ਆਗੂ ਨੂੰ ਝੂਠੇ ਮਾਮਲੇ ‘ਚ ਕਿਉਂ ਫਸਾਏਗੀ ਜਦ ਕਿ ਹੜਤਾਲ ਦੇ ਖਿਲਾਫ ਸਰਕਾਰ ਕੋਲ “ਐਸਮਾ” ਵਰਗੇ ਕਾਨੂੰਨ ਹਨ। ਬਹਰਹਾਲ ! ਹੁਣ ਇਹ ਗੇਂਦ ਸਰਕਾਰ ਦੇ ਵਿਹੜੇ ਵਿੱਚ ਹੈ। ਵੇਖਣਾ ਹੋਵੇਗਾ ਕਿ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਨਾਲ ਜੁੜੇ ਇਸ ਮਾਮਲੇ ਨੂੰ ਕਿਵੇਂ ਨਜਿੱਠਦੀ ਹੈ। ਕੀ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ਼ ਇਮਾਨਦਾਰੀ ਨਾਲ ਲੜ ਰਹੇ ਆਪਣੇ ਅਧਿਕਾਰੀਆਂ ਦੀ ਪਿੱਠ ਥਾਪੜੇਗੀ ? ਕੀ ਸਰਕਾਰ ਸੋਨੇ ਦੇ ਆਂਡੇ ਦੇਣ ਵਾਲੇ ਵਿਭਾਗ ਦੇ ਪ੍ਰਦਰਸ਼ਨ ਅੱਗੇ ਝੁਕੇਗੀ ? ਇਸ ਮਾਮਲੇ ‘ਚ ਜਦੋਂ ਆਮ ਲੋਕਾਂ ਨਾਲ ਗੱਲ ਕੀਤੀ ਤੇ ਜ਼ਿਆਦਾਤਰ ਲੋਕਾਂ ਨੇ ਇਹੀ ਸੰਦੇਹ ਪ੍ਰਗਟ ਕੀਤਾ ਕਿ ਸਰਕਾਰ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਪ੍ਰਦਰਸ਼ਨ ਅੱਗੇ ਝੁਕ ਜਾਵੇਗੀ ਕਿਉਂਕਿ ਕੋਈ ਵੀ ਸਰਕਾਰ ਸੋਨੇ ਦੇ ਆਂਡੇ ਦੇਣ ਵਾਲੀ ਮੁਰਗੀ ਨੂੰ ਖਤਮ ਨਹੀਂ ਕਰਨਾ ਚਾਹੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਮੁੱਖ ਮੰਤਰੀ ਸਮੇਤ ਮੰਤਰੀਆਂ,ਵਿਧਾਇਕਾਂ ਅਤੇ ਹੋਰ ਸੱਤਾਧਾਰੀ ਆਗੂਆਂ ਵੱਲੋਂ ਸਟੇਜਾਂ ‘ਤੇ ਕੀਤੇ ਜਾਂਦੇ ਵੱਡੇ ਵੱਡੇ ਦਾਅਵੇ ਝੂਠੇ ਸਾਬਤ ਹੋਣਗੇ ਅਤੇ ਸੱਤਾਧਾਰੀ ਆਗੂਆਂ ਨੂੰ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਵੀ ਕਰਨਾ ਪਵੇਗਾ। ਵੇਖਣਯੋਗ ਹੋਵੇਗਾ ਕਿ ਤਪਾ ਦੇ ਤਹਿਸੀਲਦਾਰ ਨੂੰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦੇ ਮਾਮਲੇ ਦੀ ਪੜ੍ਹਤਾਲ ਦਾ ਊਠ ਕਿਸ ਕਰਵਟ ਬੈਠੇਗਾ। ‌
ਫੋਟੋ ਕੈਪਸ਼ਨ-ਵਿਜੀਲੈਂਸ ਵੱਲੋਂ ਤਹਿਸੀਲਦਾਰ ਤਪਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਸਮੇਂ ਦੀ ਤਸਵੀਰ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

“ਅਜੀਤ ਅਤੇ ਆਪ” ਦੀ ਪੈਗੀ ਗਲਵੱਕੜੀ…ਅਜੀਤ ਦੇ ਵਿਹੜੇ ਪੁੱਜੇ ਅਮਨ ਅਰੋੜਾ…ਭਾਅਜੀ ਨੇ ਕੀਤਾ ਨਿੱਘਾ ਸਵਾਗਤ

Next Post

ਬਲਕਾਰ ਕੰਬਾਈਨ ਅਤੇ ਪਾਵਰਕਾਮ ਆਹਮੋ-ਸਾਹਮਣੇ…ਕੱਟਿਆ ਬਿਜਲੀ ਦਾ ਕਨੈਕਸ਼ਨ…ਬਲਕਾਰ ਵਾਲਿਆਂ ਨੇ ਦਿੱਤੀ ਅਦਾਲਤ ਦੀ ਕਾਰਵਾਈ ਦੀ ਚਿਤਾਵਨੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਬਲਕਾਰ ਕੰਬਾਈਨ ਅਤੇ ਪਾਵਰਕਾਮ ਆਹਮੋ-ਸਾਹਮਣੇ…ਕੱਟਿਆ ਬਿਜਲੀ ਦਾ ਕਨੈਕਸ਼ਨ…ਬਲਕਾਰ ਵਾਲਿਆਂ ਨੇ ਦਿੱਤੀ ਅਦਾਲਤ ਦੀ ਕਾਰਵਾਈ ਦੀ ਚਿਤਾਵਨੀ

ਬਲਕਾਰ ਕੰਬਾਈਨ ਅਤੇ ਪਾਵਰਕਾਮ ਆਹਮੋ-ਸਾਹਮਣੇ…ਕੱਟਿਆ ਬਿਜਲੀ ਦਾ ਕਨੈਕਸ਼ਨ…ਬਲਕਾਰ ਵਾਲਿਆਂ ਨੇ ਦਿੱਤੀ ਅਦਾਲਤ ਦੀ ਕਾਰਵਾਈ ਦੀ ਚਿਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend