Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਲਕਾਰ ਕੰਬਾਈਨ ਅਤੇ ਪਾਵਰਕਾਮ ਆਹਮੋ-ਸਾਹਮਣੇ…ਕੱਟਿਆ ਬਿਜਲੀ ਦਾ ਕਨੈਕਸ਼ਨ…ਬਲਕਾਰ ਵਾਲਿਆਂ ਨੇ ਦਿੱਤੀ ਅਦਾਲਤ ਦੀ ਕਾਰਵਾਈ ਦੀ ਚਿਤਾਵਨੀ

Nirmal Pandori by Nirmal Pandori
12/02/2024
in ਪੰਜਾਬ
Reading Time: 1 min read
A A
0
ਬਲਕਾਰ ਕੰਬਾਈਨ ਅਤੇ ਪਾਵਰਕਾਮ ਆਹਮੋ-ਸਾਹਮਣੇ…ਕੱਟਿਆ ਬਿਜਲੀ ਦਾ ਕਨੈਕਸ਼ਨ…ਬਲਕਾਰ ਵਾਲਿਆਂ ਨੇ ਦਿੱਤੀ ਅਦਾਲਤ ਦੀ ਕਾਰਵਾਈ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,2 ਦਸੰਬਰ, (ਨਿਰਮਲ ਸਿੰਘ ਪੰਡੋਰੀ)-

ਕੰਬਾਈਨ ਅਤੇ ਖੇਤੀਬਾੜੀ ਨਾਲ ਸੰਬੰਧਿਤ ਹੋਰ ਸੰਦਾਂ ਦੀ ਨਿਰਮਾਤਾ ਬਰਨਾਲਾ ਦੀ ਵਿਸ਼ਵ ਪ੍ਰਸਿੱਧ ਕੰਪਨੀ ਬਲਕਾਰ ਐਗਰੀਕਲਚਰ ਕੰਪਨੀ ਨੂੰ ਪਾਵਰਕਾਮ ਨੇ ਆਪਣੀ ਪਾਵਰ ਦਿਖਾਉਂਦੇ ਹੋਏ ਬਿਜਲੀ ਦਾ ਕਨੈਕਸ਼ਨ ਕੱਟ ਦਿੱਤਾ। ਪਾਵਰਕਾਮ ਦੇ ਅਧਿਕਾਰੀਆਂ ਅਨੁਸਾਰ ਫੈਕਟਰੀ ਵੱਲ 13 ਲੱਖ 26 ਹਜ਼ਾਰ ਦਾ ਬਿਜਲੀ ਦਾ ਬਿੱਲ ਬਕਾਇਆ ਹੈ ਜੋ ਨਾ ਭਰਨ ਦੀ ਸੂਰਤ ਵਿੱਚ ਫੈਕਟਰੀ ਦਾ ਬਿਜਲੀ ਦਾ ਕਨੈਕਸ਼ਨ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਕੱਟਿਆ ਗਿਆ ਹੈ। ‌ ਪਾਵਰਕਾਮ ਵੱਲੋਂ ਬਲਕਾਰ ਕੰਬਾਈਨ ਦੇ ਖਿਲਾਫ ਕੀਤੀ ਕਾਰਵਾਈ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇੱਕ ਪਾਸੇ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਡੀਆਂ ਸਬਸਿਡੀਆਂ ਦੇਣ ਦੇ ਦਾਅਵੇ ਕਰ ਰਹੀ ਹੈ ਅਤੇ ਉਦਯੋਗਪਤੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਲਈ ਪ੍ਰੇਰਿਤ ਵੀ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਕਈ ਵਰ੍ਹਿਆਂ ਤੋਂ ਖੇਤੀਬਾੜੀ ਸੰਦਾਂ ਦੀ ਨਿਰਮਾਤਾ ਕੰਪਨੀ ਦੇ ਖ਼ਿਲਾਫ਼ ਪਾਵਰ ਕਾਮ ਵੱਲੋਂ ਕੀਤੀ ਕਾਰਵਾਈ ਸਵਾਲਾਂ ਦੇ ਘੇਰੇ ਵਿੱਚ ਹੈ ਕਿਉਂਕਿ ਸੈਂਕੜੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਵਾਲੀਆਂ ਕੰਪਨੀਆਂ ਦੇ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਕਰਨ ਤੋਂ ਪਹਿਲਾਂ ਸਰਕਾਰ ਅਤੇ ਪਾਵਰ ਕਾਮ ਵੱਲੋਂ ਲੋੜੀਂਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਂਦਾ ਹੈ। ‌ ਦੂਜੇ ਪਾਸੇ ਬਲਕਾਰ ਕੰਬਾਈਨ ਦੇ ਮਾਲਕ ਮੱਖਣ ਸਿੰਘ ਨੇ ਪਾਵਰਕਾਮ ਦੀ ਕਾਰਵਾਈ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਪਾਵਰਕਾਮ ਵੱਲੋਂ ਉਹਨਾਂ ਨੂੰ ਨਜਾਇਜ਼ ਬਿਜਲੀ ਦਾ ਬਿੱਲ ਭੇਜਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਫਰਵਰੀ ‘ਤੇ ਅਗਸਤ ਮਹੀਨੇ ਚ ਲੱਖਾਂ ਰੁਪਏ ਦਾ ਬਿੱਲ ਭਰਿਆ ਸੀ। ਮੱਖਣ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਉਹਨਾਂ ਨੂੰ ਕੋਈ ਰੀਡਿੰਗ ਨਹੀਂ ਦੱਸੀ ਜਾ ਰਹੀ ਸਗੋਂ ਵਾਰ-ਵਾਰ ਲੱਖਾਂ ਰੁਪਏ ਦੇ ਬਿੱਲ ਭੇਜੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਅਜੇ 7 ਅਕਤੂਬਰ ਨੂੰ 11 ਲੱਖ 57000 ਦਾ ਬਿੱਲ ਭੇਜਿਆ ਗਿਆ ਤੇ 10 ਅਕਤੂਬਰ ਨੂੰ ਮੁੜ 13 ਲੱਖ 26 ਹਜ਼ਾਰ ਦਾ ਬਿੱਲ ਭੇਜਿਆ ਗਿਆ ਜਦ ਕਿ ਉਨਾਂ ਦੀ ਖਪਤ ਲਗਭਗ ਡੇਢ ਲੱਖ ਰੁਪਏ ਪ੍ਰਤੀ ਮਹੀਨਾ ਹੈ। ‌ ਮੱਖਣ ਸਿੰਘ ਨੇ ਇਹ ਵੀ ਦੋਸ਼ ਲਗਾਏ ਕਿ ਵਿਭਾਗ ਦੇ ਅਧਿਕਾਰੀ ਉਹਨਾਂ ਨੂੰ ਵਾਰ-ਵਾਰ “ਸੈਟਿੰਗ” ਕਰਨ ਲਈ ਵੀ ਕਹਿ ਰਹੇ ਹਨ। ਪਾਵਰਕਾਮ ਦੇ ਇੱਕ ਗੁਰਬਚਨ ਸਿੰਘ ਨਾਂ ਦੇ ਜੇਈ ਦਾ ਜ਼ਿਕਰ ਕਰਦਿਆਂ ਮੱਖਣ ਸਿੰਘ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ‘ਤੇ ਬਿਜਲੀ ਕਨੈਕਸ਼ਨ ਕੱਟੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਮੱਖਣ ਸਿੰਘ ਨੇ ਦੱਸਿਆ ਕਿ ਉਹ ਪਾਵਰ ਕਾਮ ਦੀ ਕਾਰਵਾਈ ਦੇ ਖ਼ਿਲਾਫ਼ ਅਦਾਲਤੀ ਕਾਰਵਾਈ ਕਰਨਗੇ। ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਵਾਲੀ ਇੱਕ ਫੈਕਟਰੀ ਦੇ ਖਿਲਾਫ ਕੀਤੀ ਕਾਰਵਾਈ ਇਸ ਕਰਕੇ ਵੀ ਚਰਚਾ ਵਿੱਚ ਹੈ ਕਿਉਂਕਿ ਸਰਕਾਰੀ ਵਿਭਾਗਾਂ ਵੱਲ ਲੱਖਾਂ ਰੁਪਏ ਦਾ ਪਾਵਰਕਾਮ ਦਾ ਬਿੱਲ ਬਕਾਇਆ ਹੈ ਜਿਨਾਂ ਦੇ ਖਿਲਾਫ ਕਾਰਵਾਈ ਕਰਨ ਦੀ ਪਾਵਰਕਾਮ ਦੀ ਹਿੰਮਤ ਨਹੀਂ ਪੈਂਦੀ ਕਿਉਂਕਿ ਇਹਨਾਂ ਦਫਤਰਾਂ ਚ ਵੱਡੇ ਸਾਬ੍ਹ ਬੈਠਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਤਪਾ ਤਹਿਸੀਲਦਾਰ ਰਿਸ਼ਵਤ ਕਾਂਡ : ਇੱਕ ਪਾਸੇ ਸੋਨੇ ਦੇ ਆਂਡੇ ਦੇਣ ਵਾਲੀ ਮੁਰਗੀ…ਦੂਜੇ ਪਾਸੇ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡੇ ਵੱਡੇ ਦਾਅਵੇ…ਕਿਸ ਕਰਵਟ ਬੈਠੇਗਾ ਊਠ….!

Next Post

ਪਿੰਡ ਸਹਿਜੜਾ ਦੇ ਇੱਕ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਮੌਤ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਪਿੰਡ ਸਹਿਜੜਾ ਦੇ ਇੱਕ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਮੌਤ

ਪਿੰਡ ਸਹਿਜੜਾ ਦੇ ਇੱਕ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend