Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ…ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖ਼ਿਲਾਫ਼ ਕਤਲ ਅਤੇ ਬਲਾਤਕਾਰ ਦਾ ਮੁਕੱਦਮਾ ਦਰਜ

Nirmal Pandori by Nirmal Pandori
12/10/2024
in ਪੰਜਾਬ
Reading Time: 1 min read
A A
0
ਵੱਡੀ ਖ਼ਬਰ…ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਖ਼ਿਲਾਫ਼ ਕਤਲ ਅਤੇ ਬਲਾਤਕਾਰ ਦਾ ਮੁਕੱਦਮਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਦਸੰਬਰ, Gee98 news service

-ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ ਸੰਗੀਨ ਧਾਰਾਵਾਂ ਤਹਿਤ FIR ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਰਅਸਲ,2012 ‘ਚ ਡੇਰੇ ਵਿਚ 28 ਸਾਲਾ ਲੜਕੀ ਦੇ ਕਤਲ ਤੋਂ ਬਾਅਦ ਉਸ ਦੇ ਭਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦੋਸ਼ ਲੱਗੇ ਸਨ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਤੇ ਉਸ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਲੜਕੀ ਦੇ ਪੋਸਟਮਾਰਟਮ ਵਿਚ ਜ਼ਹਿਰ ਕਾਰਨ ਮੌਤ ਦਾ ਕਾਰਨ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਸਾਹਿਬ ਸਿੰਘ ਵਾਸੀ ਮਾਜਰੀ ਸਮਾਣਾ ਪਟਿਆਲਾ ਨੇ ਇੱਕ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਜਾਂਚ ਸੀਨੀਅਰ ਆਈਪੀਐਸ ਦੀ ਅਗਵਾਈ ਵਿੱਚ SIT ਜਾਂ CBI ਤੋਂ ਕਰਵਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨਰ ਦੀ ਵਕੀਲ ਨਵਨੀਤ ਕੌਰ ਨੇ ਦੱਸਿਆ ਕਿ ਪਟੀਸ਼ਨਰ ਦੀ ਭੈਣ ਦਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ ਵਿੱਚ 22 ਅਪ੍ਰੈਲ 2012 ਨੂੰ ਜਬਰ ਜਨਾਹ ਤੋਂ ਬਾਅਦ ਕੋਈ ਜ਼ਹਿਰੀਲੀ ਚੀਜ਼ ਦੇ ਕੇ ਕਤਲ ਕਰ ਦਿੱਤਾ ਗਿਆ ਸੀ। ਉਸਦੇ ਅਨੁਸਾਰ ਪਟੀਸ਼ਨਰ ਭੈਣ ਇੱਕ ਧਾਰਮਿਕ ਲੜਕੀ ਸੀ ਜੋ ਕਿ 2002 ਤੋਂ ਹੀ ਬਾਬਾ ਰਣਜੀਤ ਸਿੰਘ (ਢੱਡਰੀਆਂ ਵਾਲੇ) ਦੀ ਪੈਰੋਕਾਰ ਬਣ ਗਈ ਸੀ, ਜਦੋਂ ਉਹ ਜਵਾਨੀ ਵਿੱਚ ਸੀ ਅਤੇ ਉਹ ਨਿਯਮਤ ਤੌਰ ‘ਤੇ ਧਾਰਮਿਕ ਸੇਵਾਵਾਂ ਕਰਨ ਲਈ ਜਾਂਦੀ ਸੀ ਅਤੇ ਬਾਬਾ ਰਣਜੀਤ ਸਿੰਘ ਪ੍ਰਤੀ ਉਸਦੀ ਬਹੁਤ ਸ਼ਰਧਾ ਸੀ। ਉਸ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਉਸ ਦੀ ਭੈਣ ਨੂੰ ਰਣਜੀਤ ਸਿੰਘ (ਢੱਡਰੀਆਂਵਾਲਾ) ਦੀ ਅਸਲੀਅਤ ਬਾਰੇ ਪਤਾ ਲੱਗਾ ਕਿ ਉਹ ਡੇਰੇ ਦੀਆਂ ਔਰਤ ਸ਼ਰਧਾਲੂਆਂ ਨੂੰ ਪ੍ਰਭਾਵਿਤ ਕਰਦਾ ਸੀ ਅਤੇ ਫਿਰ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਦਾ ਸੀ। ਉਪਰੋਕਤ ਹਰਕਤਾਂ ਲਈ ਬਾਬਾ ਰਣਜੀਤ ਸਿੰਘ (ਢੱਡਰੀਆਂਵਾਲੇ) ਦਾ ਵਿਰੋਧ ਕਰਨ ਦਾ ਫੈਸਲਾ ਕੀਤਾ। ਪਟੀਸ਼ਨ ਮੁਤਾਬਕ ਉਸ ਦੀ ਭੈਣ ਨੇ ਡਰੀ ਨਹੀੰ ਸਗੋਂ ਬਾਬੇ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਅਤੇ ਆਪਣੇ ਭਰਾ ਅਤੇ ਮਾਤਾ-ਪਿਤਾ ਨੂੰ ਸਾਰੀ ਕਹਾਣੀ ਦੱਸੀ ਕਿ ਉਹ ਬਾਬਾ ਰਣਜੀਤ ਸਿੰਘ ਦੇ ਪੀੜਤਾਂ ਵਿੱਚੋਂ ਇੱਕ ਸੀ, ਜਿਸ ਨੇ ਉਸ ਨਾਲ ਵਾਰ-ਵਾਰ ਜਬਰ ਜਨਾਹ ਕੀਤਾ। 22 ਅਪ੍ਰੈਲ 2012 ਦੀ ਦੁਪਹਿਰ ਨੂੰ, ਉਸ ਨੂੰ ਗੁਰਦੁਆਰਾ ਸਾਹਿਬ ਤੋਂ ਡੇਰੇ ਵਿਚ ਹਾਜ਼ਰ ਹੋਣ ਅਤੇ ਬਾਬੇ ਨਾਲ ਮਾਮਲਾ ਸੁਲਝਾਉਣ ਲਈ ਫੋਨ ਆਇਆ, ਜਿਸ ‘ਤੇ ਉਹ ਉਥੇ ਚਲੀ ਗਈ। ਜਦੋਂ ਉਹ ਡੇਰੇ ਪਹੁੰਚੀ ਤਾਂ ਉਸ ਨੇ ਆਪਣੇ ਘਰ ਫੋਨ ਕਰਕੇ ਦੱਸਿਆ ਕਿ ਬਾਬੇ ਨੇ ਉਸ ਨੂੰ ਜ਼ਹਿਰ ਦੇ ਦਿੱਤਾ ਹੈ। ਇਸ ਤੋਂ ਬਾਅਦ ਉਸ ਦੀ ਭੈਣ ਦੀ ਮੌਤ ਹੋ ਗਈ। ਬਾਬਾ ਦੇ ਪੈਰੋਕਾਰਾਂ ਨੇ ਪਟੀਸ਼ਨਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਜਗ੍ਹਾ ਛੱਡ ਕੇ ਚਲੇ ਜਾਣ ਨਹੀਂ ਤਾਂ ਉਹ ਪਟੀਸ਼ਨਕਰਤਾ ਦੇ ਪੂਰੇ ਪਰਿਵਾਰ ਨੂੰ ਮਾਰ ਦੇਣਗੇ।ਦਰਖਾਸਤਕਰਤਾ ਨੇ ਆਪਣੀ ਭੈਣ ਦੇ ਕਤਲ ਦੇ ਮਾਮਲੇ ਸਬੰਧੀ ਪੁੱਛਗਿੱਛ ਕਰਨ ਲਈ ਥਾਣਾ ਪਸਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਪਟੀਸ਼ਨਕਰਤਾ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਸੀ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ ਹਨ। ਡੀਜੀਪੀ ਦਾ ਹਲਫਨਾਮਾ ਰਿਕਾਰਡ ‘ਚ ਰੱਖਣ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ।ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਐਫਆਈਆਰ ਦਰਜ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ ਜਾਂ ਕੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਹਾਲਾਂਕਿ ਉਦੋਂ ਇਨ੍ਹਾਂ ਇਲਜ਼ਾਮਾਂ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸਿਰੇ ਤੋਂ ਖਾਰਿਜ ਕੀਤਾ ਸੀ। ਢੱਡਰੀਆਂ ਵਾਲੇ ਨੇ ਕਿਹਾ ਸੀ ਕਿ ਉਸ ਲੜਕੀ ਦੀ ਜਦੋਂ ਮੌਤ ਹੋਈ ਸੀ ,ਉਸ ਵੇਲੇ ਉਹ ਵਿਦੇਸ਼ ਵਿੱਚ ਸੀ, ਅਤੇ ਉਸ ਲੜਕੀ ਵੱਲੋਂ ਗੁਰੂਘਰ ‘ਚ ਨਹੀਂ ਸਗੋਂ ਬਾਹਰ ਜ਼ਹਿਰੀਲਾ ਪਦਾਰਥ ਨਿਗਲਿਆ ਗਿਆ। ਜਿਸ ਵਿੱਚ ਉਨ੍ਹਾਂ ਦਾ ਕੋਲ ਲੈਣਾ ਦੇਣਾ ਨਹੀਂ ਹੈ ਪ੍ਰੰਤੂ ਇਸ ਦੇ ਬਾਵਜੂਦ ਵੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਅੱਜ ਹਾਈਕੋਰਟ ਨੂੰ ਹਲਫ਼ਨਾਮਾ ਦਾਇਰ ਕਰਕੇ ਜਾਣਕਾਰੀ ਦਿੱਤੀ ਕਿ 7 ਦਸੰਬਰ ਨੂੰ ਢੱਡਰੀਆਂ ਵਾਲੇ ਦੇ ਖ਼ਿਲਾਫ਼ ਕਾਰਵਾਈ ਦਰਜ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਨਗਰ ਪੰਚਾਇਤ ਚੋਣਾਂ ਹੰਢਿਆਇਆ….ਕਮਲ ਦੇ ਫੁੱਲ ਦੀ ਇੱਕ ਵੱਡੀ ਪੱਤੀ ਟੇਢੀ ਹੋ ਗਈ….!

Next Post

ਘਰ ਤੋਂ ਬਾਹਰ ਜਾ ਰਹੇ ਹੋ…ਟੌਹਰ ਸ਼ੌਕੀਨੀ ਮੌਸਮ ਵੇਖ ਕੇ ਲਾਓ… ਆਉਣ ਵਾਲੇ ਦਿਨਾਂ ਚ ਵਧੇਗੀ ਠੰਡ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਘਰ ਤੋਂ ਬਾਹਰ ਜਾ ਰਹੇ ਹੋ…ਟੌਹਰ ਸ਼ੌਕੀਨੀ ਮੌਸਮ ਵੇਖ ਕੇ ਲਾਓ… ਆਉਣ ਵਾਲੇ ਦਿਨਾਂ ਚ ਵਧੇਗੀ ਠੰਡ

ਘਰ ਤੋਂ ਬਾਹਰ ਜਾ ਰਹੇ ਹੋ…ਟੌਹਰ ਸ਼ੌਕੀਨੀ ਮੌਸਮ ਵੇਖ ਕੇ ਲਾਓ… ਆਉਣ ਵਾਲੇ ਦਿਨਾਂ ਚ ਵਧੇਗੀ ਠੰਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend