Gee 98News

ਰੇਪ ਅਤੇ ਕਤਲ ਦਾ ਮੁਕੱਦਮਾ ਦਰਜ ਹੋਣ ਤੋਂ ਬਾਅਦ ਢੱਡਰੀਆਂ ਵਾਲੇ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

-ਲੱਗਭੱਗ 12 ਸਾਲ ਪੁਰਾਣੇ ਰੇਪ ਅਤੇ ਕਤਲ ਮਾਮਲੇ ਵਿੱਚ ਮੁਕੱਦਮਾ ਦਰਜ ਹੋਣ ਤੋਂ ਬਾਅਦ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਪਹਿਲੇ ਪ੍ਰਤੀਕਿਰਿਆ ਸਾਹਮਣੇ ਆਈ ਹੈ। ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕਿਹਾ ਕਿ ਉਹ ਇਸ ਮਾਮਲੇ ‘ਚ ਜਾਂਚ ਲਈ ਪੂਰਾ ਸਹਿਯੋਗ ਕਰਨਗੇ। ਉਹਨਾਂ ਕਿਹਾ ਕਿ ਪੁਲਿਸ ਭਾਵੇਂ ਉਹਨਾਂ ਨੂੰ ਬੁਲਾ ਕੇ ਜਾਂਚ ਕਰੇ ਜਾਂ ਉਹਨਾਂ ਕੋਲ ਆ ਕੇ ਜਾਂਚ ਕਰੇ ਉਹ ਹਰ ਤਰ੍ਹਾਂ ਦੇ ਸਹਿਯੋਗ ਕਰਨਗੇ। ਉਹਨਾਂ ਕਿਹਾ ਕਿ ਇਹ 12 ਸਾਲ ਪੁਰਾਣਾ ਮਾਮਲਾ ਹੈ ਜਿਸ ਦੀ ਪਹਿਲਾਂ ਵੀ ਜਾਂਚ ਹੋ ਚੁੱਕੀ ਹੈ ਅਤੇ ਹੁਣ ਪਰਿਵਾਰ ਦੁਬਾਰਾ ਹਾਈਕੋਰਟ ਗਿਆ ਜਿਸ ਕਰਕੇ ਹਾਈਕੋਰਟ ਦੇ ਹੁਕਮਾਂ ‘ਤੇ ਮੁਕੱਦਮਾ ਦਰਜ ਹੋਇਆ ਹੈ ਅਤੇ ਉਹ ਹੁਣ ਵੀ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਗੇ। ਢੱਡਰੀਆਂ ਵਾਲੇ ਨੇ ਕਿਹਾ ਕਿ ਹੋ ਸਕਦਾ ਹੈ ਕਿ ਕੁਝ ਦਿਨ ਜਾਂ ਕੁਝ ਮਹੀਨੇ ਉਡੀਕ ਕਰਨੀ ਪਵੇ ਪਰ ਸੱਚ ਸਾਹਮਣੇ ਜ਼ਰੂਰ ਆਵੇਗਾ। ਢੱਡਰੀਆਂ ਵਾਲੇ ਨੇ ਕਿਹਾ ਕਿ ਇਹ ਸਮਾਂ ਜਾਬਤਾ ਅਤੇ ਭਰੋਸਾ ਰੱਖਣ ਦਾ ਹੈ। ਜ਼ਿਕਰਯੋਗ ਹੈ ਕਿ 7 ਦਸੰਬਰ ਨੂੰ ਪੰਜਾਬ ਪੁਲਿਸ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਇੱਕ ਨੌਜਵਾਨ ਲੜਕੀ ਦੇ ਬਲਾਤਕਾਰ ਅਤੇ ਕਤਲ ਦਾ ਮੁਕੱਦਮਾ ਦਰਜ ਕੀਤਾ ਹੈ। ਆਪਣੀ ਭੈਣ ਨਾਲ ਹੋਏ ਜਬਰਜਨਾਹ ਤੇ ਕਤਲ ਦਾ ਇਨਸਾਫ਼ ਲੈਣ ਲਈ ਉਸਦੇ ਭਰਾ ਨੇ 12 ਸਾਲ ਤੱਕ ਕਾਨੂੰਨੀ ਲੜਾਈ ਲੜੀ ਜਿਸ ਤੋਂ ਬਾਅਦ ਹਾਈਕੋਰਟ ਨੇ ਪੁਲਿਸ ਨੂੰ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ।

error: Content is protected !!