ਮਹਿਲ ਕਲਾਂ 11 ਦਸੰਬਰ ( ਜਸਵੰਤ ਸਿੰਘ ਲਾਲੀ )
ਇੰਸਪੈਕਟਰ ਜਗਜੀਤ ਸਿੰਘ ਨੇ ਥਾਣਾ ਮਹਿਲ ਕਲਾਂ ਦੇ ਮੁੱਖ ਅਫਸਰ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਜੋ ਜ਼ਿੰਮੇਵਾਰੀ ਉਹਨਾਂ ਨੂੰ ਪੁਲਿਸ ਥਾਣਾ ਮਹਿਲ ਵਿਖੇ ਸੌਪੀ ਗਈ ਹੈ ਉਸਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਦਾ ਨਿਭਾਉਣਗੇ। ਉਨਾਂ ਕਿਹਾ ਕਿ ਥਾਣਾ ਮਹਿਲ ਕਲਾਂ ਅਧੀਨ ਪੈਂਦੇ ਸਾਰੇ ਪਿੰਡਾ ਅੰਦਰ ਅਮਨਸ਼ਾਂਤੀ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ । ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾ ਕਿਹਾ ਕਿ ਥਾਣੇ ਅਧੀਨ ਆਉਂਦੇ ਪਿੰਡਾਂ ਵਿਚੋਂ ਨਸ਼ਾ ਖਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਕਲੱਬਾਂ ਅਤੇ ਕਮੇਟੀਆਂ ਦਾ ਸਹਿਯੋਗ ਲਿਆ ਜਾਵੇਗਾ । ਇਸ ਮੌਕੇ ਉਹਨਾਂ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸਨੂੰ ਕਿਸੇ ਵੀ ਕੀਮਤ ‘ਤੇ ਬਖਸਿਆ ਨਹੀਂ ਜਾਵੇਗਾ । ਉਨਾਂ ਅੱਗੇ ਕਿਹਾ ਕਿ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੂੰ ਥਾਣੇ ਅੰਦਰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ।










