Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਰੀ ਪੰਜਾਬ ਪੁਲਿਸ ਤਾਂ ਨਹੀਂ ਮਾੜੀ…ਪਰ ਇਹੋ ਜਿਹੇ ਮੁਲਾਜ਼ਮਾਂ ਦੀ ਕਰਕੇ ਲੋਕਾਂ ਦਾ ਭਰੋਸਾ ਉੱਠਦਾ ਜਾ ਰਿਹੈ..ਪੜ੍ਹੋ ਖ਼ਬਰ

Nirmal Pandori by Nirmal Pandori
12/26/2024
in ਪੰਜਾਬ
Reading Time: 1 min read
A A
0
ਸਾਰੀ ਪੰਜਾਬ ਪੁਲਿਸ ਤਾਂ ਨਹੀਂ ਮਾੜੀ…ਪਰ ਇਹੋ ਜਿਹੇ ਮੁਲਾਜ਼ਮਾਂ ਦੀ ਕਰਕੇ ਲੋਕਾਂ ਦਾ ਭਰੋਸਾ ਉੱਠਦਾ ਜਾ ਰਿਹੈ..ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,26 ਦਸੰਬਰ, Gee98 news service

-ਇੱਕ ਮਹੀਨਾ ਪਹਿਲਾਂ ਚੋਰੀ ਦੀ ਵਾਰਦਾਤ ਦਾ ਸ਼ਿਕਾਰ ਹੋਇਆ ਬੀਐੱਸਐੱਫ਼ ਦਾ ਇੱਕ ਜਵਾਨ ਇਨਸਾਫ਼ ਲੈਣ ਲਈ ਪਿਛਲੇ ਇੱਕ ਮਹੀਨੇ ਤੋਂ ਆਪਣੀ ਪਤਨੀ ਨੂੰ ਨਾਲ ਲੈ ਕੇ ਸਥਾਨਕ ਪੁਲੀਸ ਅਧਿਕਾਰੀਆਂ ਦੇ ਚੱਕਰ ਕੱਟ ਰਿਹਾ ਹੈ ਪ੍ਰੰਤੂ ਪੁਲਿਸ ਵੱਲੋਂ ਉਸ ਦੀ ਗੱਲ ਨਹੀਂ ਸੁਣੀ ਜਾ ਰਹੀ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਬੀਐਸਐਫ ਦੇ ਜਵਾਨ ਵੱਲੋਂ ਸਬੂਤ ਦੇਣ ਦੇ ਬਾਅਦ ਪੁਲਿਸ ਨੇ ਚੋਰਾਂ ਨੂੰ ਥਾਣੇ ਬੁਲਾਇਆ ਅਤੇ ਛੱਡ ਦਿੱਤਾ। ‌ਬੀਐੱਸਐੱਫ਼ ਦਾ ਇਹ ਜਵਾਨ ਪਰਮਜੀਤ ਸਿੰਘ ਪਿਛਲੇ ਮਹੀਨੇ 24 ਨਵੰਬਰ ਨੂੰ ਆਪਣੀ ਪਤਨੀ ਪ੍ਰਭਜੋਤ ਕੌਰ ਦੇ ਨਾਲ ਇੱਕ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਲਈ ਫ਼ਾਜ਼ਿਲਕਾ ਤੋਂ ਫਿਰੋਜ਼ਪੁਰ ਆਇਆ ਸੀ,ਵਾਪਸ ਜਾਣ ਵੇਲੇ ਜਦੋਂ ਇਹ ਪਰਿਵਾਰ ਸ਼ਹਿਰ ਦੇ ਬੱਸ ਸਟੈਂਡ ਤੋਂ ਬੱਸ ‘ਚ ਬੈਠਣ ਲੱਗਾ ਤਾਂ ਦੋ ਔਰਤਾਂ ਨੇ ਉਸ ਦੀ ਪਤਨੀ ਦੇ ਬੈਗ ਵਿਚੋਂ ਸੋਨੇ ਦੇ ਗਹਿਣਿਆਂ ਵਾਲਾ ਛੋਟਾ ਬੈਗ ਚੋਰੀ ਕਰ ਲਿਆ। ਬੀਐੱਸਐੱਫ਼ ਜਵਾਨ ਦੀ ਪਤਨੀ ਨੂੰ ਸ਼ੱਕ ਹੋਇਆ ਤਾਂ ਉਸਨੇ ਤੁਰੰਤ ਆਪਣਾ ਬੈਗ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਉਸ ਦਾ ਕਰੀਬ ਛੇ ਤੋਲੇ ਸੋਨਾ ਚੋਰੀ ਹੋ ਚੁੱਕਾ ਹੈ। ਪਰਮਜੀਤ ਤੇ ਉਸ ਦੀ ਪਤਨੀ ਬੱਸ ਤੋਂ ਹੇਠਾਂ ਉਤਰ ਆਏ ਤੇ ਬੱਸ ਸਟੈਂਡ ‘ਤੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕਰਨ ‘ਤੇ ਚੋਰੀ ਕਰਨ ਵਾਲੀਆਂ ਦੋ ਔਰਤਾਂ ਦਾ ਪਤਾ ਲੱਗ ਗਿਆ। ਜਿਸ ਤੋਂ ਬਾਅਦ ਦੋਵੇਂ ਪਤੀ-ਪਤਨੀ ਥਾਣਾ ਸਿਟੀ ਚਲੇ ਗਏ ਤੇ ਪੁਲੀਸ ਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਹਾਲਾਂਕਿ ਚੋਰੀ ਦੀ ਇਹ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮ ਔਰਤਾਂ ਦੀ ਪਛਾਣ ਵੀ ਕਰ ਲਈ ਗਈ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਦੋਵੇਂ ਮੁਲਜ਼ਮ ਔਰਤਾਂ ਵਿਚੋਂ ਇੱਕ ਔਰਤ ਨੇ ਪੁਲੀਸ ਦੇ ਸਾਹਮਣੇ ਆਪਣਾ ਗੁਨਾਹ ਕਬੂਲ ਕਰ ਲਿਆ ਸੀ ਪਰ ਉਸ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਛੱਡ ਦਿੱਤਾ ਗਿਆ ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਹੁਣ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਐਸਐਫ ਦੇ ਜਵਾਨ ਪਰਮਜੀਤ ਸਿੰਘ ਦਾ ਕਹਿਣਾ ਹੈ ਕਿ ਪੁਲੀਸ ਨੇ ਦੋਵਾਂ ਔਰਤਾਂ ਵਿਚੋਂ ਇੱਕ ਨੂੰ ਉਸ ਦੇ ਪਿੰਡ ਜਾ ਕੇ ਕਾਬੂ ਕਰ ਲਿਆ ਤੇ ਥਾਣੇ ਲੈ ਆਂਦਾ। ਉਸ ਔਰਤ ਨੇ ਆਪਣਾ ਗੁਨਾਹ ਕਬੂਲ ਕਰਦੇ ਹੋਏ ਪੁਲੀਸ ਨੂੰ ਦੱਸਿਆ ਕਿ ਸੋਨੇ ਦੇ ਗਹਿਣੇ ਉਸ ਦੀ ਦੂਜੀ ਸਾਥਣ ਕੋਲ ਹਨ। ਇਸ ਔਰਤ ਦੇ ਇਕਬਾਲੀਆ ਬਿਆਨ ਦੀ ਇੱਕ ਵੀਡੀਓ ਵੀ ਪੀੜਤ ਪਰਿਵਾਰ ਕੋਲ ਮੌਜੂਦ ਹੈ। ਪੀੜਤ ਪਰਿਵਾਰ ਦੇ ਦੱਸਣ ਮੁਤਾਬਿਕ ਪੁਲੀਸ ਨੇ ਬਾਅਦ ਵਿੱਚ ਇਸ ਮੁਲਜ਼ਮ ਔਰਤ ਨੂੰ ਛੱਡ ਦਿੱਤਾ ਤੇ ਦੂਜੀ ਔਰਤ ਨੂੰ ਵੀ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ।ਉਨ੍ਹਾਂ ਇਸ ਬਾਰੇ ਐੱਸਐੱਸਪੀ ਸੋਮਿਆ ਮਿਸ਼ਰਾ ਨੂੰ ਵੀ ਸ਼ਿਕਾਇਤ ਕੀਤੀ ਹੈ, ਜਿਨ੍ਹਾਂ ਨੇ ਇਸਦੀ ਜਾਂਚ ਦੀ ਜ਼ਿੰਮੇਵਾਰੀ ਐੱਸਪੀ ਰਣਧੀਰ ਕੁਮਾਰ ਨੂੰ ਸੌਂਪ ਦਿੱਤੀ ਹੈ। ਹੈਰਾਨੀ ਦੀ ਗੱਲ ਹੈ ਕਿ ਥਾਣਾ ਸਿਟੀ ਪੁਲੀਸ ਨੇ ਸਾਰੇ ਸਬੂਤ ਹੋਣ ਦੇ ਬਾਵਜੂਦ ਮੁਲਜ਼ਮਾਂ ਔਰਤਾਂ ਦੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਬਜਾਏ ਅਣਪਛਾਤੇ ਚੋਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਇਸ ਕੇਸ ਨੂੰ ਠੰਡੇ ਬਸਤੇ ਵਿਚ ਪਾ ਦਿੱਤਾ ਹੈ। ਐੱਸਪੀ ਰਣਧੀਰ ਕੁਮਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਸਪੈਸ਼ਲ ਜਾਂਚ ਲਈ ਡੀਐੱਸਪੀ ਸਿਟੀ ਦੀ ਡਿਊਟੀ ਲਾਈ ਗਈ ਹੈ ਤੇ ਛੇਤੀ ਹੀ ਸਾਰੀ ਅਸਲੀਅਤ ਸਾਹਮਣੇ ਆਉਣ ਤੋਂ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਫੋਟੋ ਕੈਪਸ਼ਨ- ਬੀਐਸਐਫ ਦਾ ਜਵਾਨ ਆਪਣੀ ਪਤਨੀ ਨਾਲ ਸਾਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੈਨੇਡਾ ਵੱਲੋਂ PR ਅਪਲਾਈ ਕਰਨ ਵਾਲਿਆਂ ਨੂੰ ਇੱਕ ਹੋਰ ਵੱਡਾ ਝਟਕਾ

Next Post

…ਤੇ ਹੁਣ ਬੀਬਾ ਜੀ ਦਾ ਮਨ ਬਦਲ ਗਿਆ…ਮਲੂਕਾ ਦੀ ਨੂੰਹ ਪਰਮਪਾਲ ਕੌਰ ਦਾ ਨਵਾਂ ਪੈਂਤੜਾ…!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਇੱਕ ਲੜਾਈ ਤਾਂ ਮਲੂਕੇ ਦੀ ਨੂੰਹ ਵੋਟਾਂ ਤੋਂ ਪਹਿਲਾਂ ਹੀ ਜਿੱਤ ਗਈ…ਆਖ਼ਰ ! ਝੁਕਣਾ ਹੀ ਪਿਆ ਪੰਜਾਬ ਸਰਕਾਰ ਨੂੰ

…ਤੇ ਹੁਣ ਬੀਬਾ ਜੀ ਦਾ ਮਨ ਬਦਲ ਗਿਆ…ਮਲੂਕਾ ਦੀ ਨੂੰਹ ਪਰਮਪਾਲ ਕੌਰ ਦਾ ਨਵਾਂ ਪੈਂਤੜਾ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend