Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਅੱਧੀ ਤੇਰੀ ਆਂ ਮੁਲਾਹਜੇਦਾਰਾਂ…ਅੱਧੀ ਆਂ ਮੈਂ…ਚਾਰ ਘੰਟਿਆਂ ਚ ਕੌਂਸਲਰ ਨੇ ਤਿੰਨ ਵਾਰ ਬਦਲੀ ਪਾਰਟੀ…!

Nirmal Pandori by Nirmal Pandori
12/27/2024
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਦਸੰਬਰ, Gee98 news service

–ਨਗਰ ਨਿਗਮ ਲੁਧਿਆਣਾ ਦੇ ਮੇਅਰ ਦੀ ਕੁਰਸੀ ‘ਤੇ ਕਾਬਜ਼ ਹੋਣ ਲਈ ਆਮ ਆਦਮੀ ਪਾਰਟੀ ਵੱਲੋਂ ਦਲ ਬਦਲੀ ਦੀ ਖੇਡ ਪੂਰੇ ਸਿਖਰਾਂ ‘ਤੇ ਖੇਡੀ ਜਾ ਰਹੀ ਹੈ। ਇਸੇ ਖੇਡ ਤਹਿਤ ਵੀਰਵਾਰ ਲੁਧਿਆਣਾ ‘ਚ ਦਲ ਬਦਲੀ ਦਾ ਪੂਰਾ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। ਦਲ ਬਦਲੀ ਦੇ 4 ਕੁ ਘੰਟਿਆਂ ਦੇ ਇਸ ਮੁਕਾਬਲੇ ‘ਚ ਵਾਰਡ ਨੰਬਰ 6 ਦੇ ਕੌਂਸਲਰ ਜਗਦੀਸ਼ ਲਾਲ ਦੀਸ਼ਾ ਨੇ ਤਿੰਨ ਵਾਰ ਪਾਰਟੀ ਬਦਲੀ। ‌ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ 5 ਕੁ ਵਜੇ ਜਗਦੀਸ਼ ਲਾਲ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ਵਿੱਚ ਗਏ। ਫਿਰ 7 ਵਜੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੈ ਤਲਵਾੜ ਉਨ੍ਹਾਂ ਦੇ ਘਰ ਪੁੱਜੇ ਤੇ ਉਹ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਜਦੋਂ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਜਗਦੀਸ਼ ਲਾਲ ਦੇ ਮੁੜ ਕਾਂਗਰਸ ਵਿੱਚ ਜਾਣ ਦੀ ਖ਼ਬਰ ਮਿਲੀ ਤਾਂ ਉਹ ਸਾਰੇ ਵਿਧਾਇਕਾਂ ਤੇ ਵਰਕਰਾਂ ਨੂੰ ਲੈ ਕੇ ਕੌਂਸਲਰ ਦੀਸ਼ਾ ਦੇ ਘਰ ਪੁੱਜੇ ਤੇ ਮੁੜ ਉਨ੍ਹਾਂ ਨੂੰ ‘ਆਪ’ ਪਾਰਟੀ ‘ਚ ਸ਼ਾਮਲ ਕਰ ਲਿਆ। ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਜਗਦੀਸ਼ ਦੀਸ਼ਾ ਕਾਂਗਰਸ ਦੀ ਟਿਕਟ ਤੋਂ ਚੋਣ ਲੜੇ ਹਨ ਤੇ ਵੱਡੇ ਫਰਕ ਨਾਲ ਉਨ੍ਹਾਂ ਜਿੱਤ ਹਾਸਲ ਕੀਤੀ ਹੈ। ਕਾਂਗਰਸੀ ਕੌਂਸਲਰ ਦੀਸ਼ਾ ਇਸ ਵੇਲੇ ਸਾਬਕਾ ਵਿਧਾਇਕ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੈ ਤਲਵਾੜ ਦੇ ਕਾਫ਼ੀ ਨਜ਼ਦੀਕੀ ਮੰਨੇ ਜਾਂਦੇ ਸਨ। ‘ਆਪ’ ਨੂੰ ਮੇਅਰ ਐਲਾਨਣ ਲਈ ਬਹੁਮਤ ਦੀ ਲੋੜ ਹੈ ਤਾਂ ਉਨ੍ਹਾਂ ਕਿਸੇ ਤਰੀਕੇ ਕੌਂਸਲਰ ਦੀਸ਼ਾ ਨੂੰ ਆਪਣੇ ਵੱਲ ਖਿੱਚ ਲਿਆ ਤੇ ਸ਼ਾਮ ਪੰਜ-ਸਾਢੇ ਪੰਜੇ ਵਜੇ ਦੇ ਕਰੀਬ ‘ਆਪ’ ਦੀ ਲੀਡਰਸ਼ਿਪ ਨੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਅਗਵਾਈ ਹੇਠ ਕੌਂਸਲਰ ਜਗਦੀਸ਼ ਦੀਸ਼ਾ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ। ਪਾਰਟੀ ਬਦਲਣ ਦੇ ਇਸ ਫ਼ੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਮੇਅਰ ਦੇ ਐਲਾਨ ਲਈ ਸਿਰਫ਼ ਇੱਕ ਹੋਰ ਕੌਂਸਲਰ ਦੀ ਲੋੜ ਰਹਿ ਗਈ ਸੀ ਤੇ ਸੂਤਰਾਂ ਅਨੁਸਾਰ ਉਸ ਆਖਰੀ ਕੌਂਸਲਰ ਨਾਲ ਵੀ ਗੱਲਬਾਤ ਚੱਲ ਰਹੀ ਸੀ। ਕੌਂਸਲਰ ਜਗਦੀਸ਼ ‘ਆਪ’ ਵਿੱਚ ਸ਼ਾਮਲ ਹੋਣ ਮਗਰੋਂ ਜਦੋਂ ਸ਼ਾਮਲ 7 ਵਜੇ ਆਪਣੇ ਘਰ ਪਹੁੰਚੇ ਤਾਂ ਉਨ੍ਹਾਂ ਦੇ ਪੁਰਾਣੇ ਕਾਂਗਰਸੀ ਸਾਥੀ ਤੇ ਜ਼ਿਲ੍ਹਾ ਪ੍ਰਧਾਨ ਸੰਜੈ ਤਲਵਾੜ ਸਾਥੀ ਕੌਂਸਲਰਾਂ ਤੇ ਪਾਰਟੀ ਵਰਕਰਾਂ ਨਾਲ ਉਥੇ ਪਹੁੰਚੇ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਜਗਦੀਸ਼ ਦੀਸ਼ਾ ਨੂੰ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਕਰਵਾ ਲਿਆ। ਕੌਂਸਲਰ ਜਗਦੀਸ਼ ਨੇ ਬਿਆਨ ਵੀ ਦੇ ਦਿੱਤਾ ਕਿ ਉਹ ਕਾਂਗਰਸੀ ਹੀ ਹਨ ਤੇ ਕਾਂਗਰਸ ਦੇ ਨਾਲ ਹੀ ਰਹਿਣਗੇ ਪਰ ਕਰੀਬ 8 ਵਜੇ ਜਿਵੇਂ ਹੀ ਇਹ ਖ਼ਬਰ ‘ਆਪ’ ਆਗੂਆਂ ਨੂੰ ਮਿਲੀ ਤਾਂ ਉਹ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਤੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਨਾਲ ਲੈ ਕੇ ਕੌਂਸਲਰ ਦੇ ਘਰ ਪੁੱਜ ਗਏ ਤੇ ਇੱਕ ਵਾਰ ਫਿਰ ਕੌਂਸਲਰ ਜਗਦੀਸ਼ ਨੂੰ ‘ਆਪ’ ਵਿੱਚ ਸ਼ਾਮਲ ਕਰਵਾਇਆ ਗਿਆ ਤੇ ਬਿਆਨ ਵੀ ਦਿਵਾਇਆ ਗਿਆ ਕਿ ਉਹ ਕਾਂਗਰਸ ਨੂੰ ਛੱਡ ‘ਆਪ’ ਦੇ ਹੋ ਗਏ ਹਨ, ਉੰਝ ਭਾਵੇਂ ਕੌਂਸਲਰ ਜਗਦੀਸ਼ ਲਾਲ ਹਾਲ ਦੀ ਘੜੀ “ਆਪ” ‘ਚ ਹਨ ਪ੍ਰੰਤੂ ਉਹਦੇ ਹਾਲਾਤ “ਅੱਧੀ ਤੇਰੀ ਆਂ ਮੁਲਾਹਜੇਦਾਰਾਂ” ਵਾਲੇ ਬਣ ਗਏ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਤੇ ਹੁਣ ਬੀਬਾ ਜੀ ਦਾ ਮਨ ਬਦਲ ਗਿਆ…ਮਲੂਕਾ ਦੀ ਨੂੰਹ ਪਰਮਪਾਲ ਕੌਰ ਦਾ ਨਵਾਂ ਪੈਂਤੜਾ…!

Next Post

ਇੱਥੇ ਵੀ ਭਾਜਪਾ ਅੱਗੇ…ਵਿੱਤੀ ਸਾਲ 2023-24 ਲਈ ਮਿਲਿਆ 2600 ਕਰੋੜ ਤੋਂ ਵੱਧ ਚੰਦਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
…ਨਤੀਜਾ ਭਾਵੇਂ ਕੁਝ ਵੀ ਹੋਵੇ ਪਰ ਪੇਂਡੂ ਖੇਤਰ ‘ਚ “ਕਮਲ ਦਾ ਫੁੱਲ” ਜ਼ਰੂਰ ਖਿੜਿਆ

ਇੱਥੇ ਵੀ ਭਾਜਪਾ ਅੱਗੇ…ਵਿੱਤੀ ਸਾਲ 2023-24 ਲਈ ਮਿਲਿਆ 2600 ਕਰੋੜ ਤੋਂ ਵੱਧ ਚੰਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend