Gee 98News

ਬੱਸ ਹਾਦਸੇ ‘ਚ ਮਾਰੇ ਗਏ ਮ੍ਰਿਤਕਾਂ ਦੇ ਵਾਰਸਾਂ ਨੇ ਸਸਕਾਰ ਤੋਂ ਕੀਤਾ ਇਨਕਾਰ…ਪੰਜਾਬ ਸਰਕਾਰ ‘ਤੇ ਕੀਤਾ ਰੋਸ ਪ੍ਰਗਟ

-ਤਲਵੰਡੀ ਸਾਬੋ ਬਠਿੰਡਾ ਜਾ ਰਹੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਬੀਤੇ ਕੱਲ੍ਹ ਗੰਦੇ ਨਾਲੇ ‘ਚ ਬੱਸ ਡਿੱਗਣ ਕਾਰਨ ਮਾਰੇ ਗਏ ਮ੍ਰਿਤਕਾਂ ਦੇ ਵਾਰਿਸਾਂ ਨੇ ਪੰਜਾਬ ਸਰਕਾਰ ਤੇ ਪੀੜਿਤਾਂ ਦੀ ਕੋਈ ਸਾਰ ਨਾ ਲੈਣ ਦੇ ਇਲਜ਼ਾਮ ਲਗਾਇਆ ਹੈ। ਮ੍ਰਿਤਕਾਂ ਦੇ ਵਾਰਿਸਾਂ ਦਾ ਕਹਿਣਾ ਹੈ ਕਿ ਕਿਸੇ ਸਰਕਾਰੀ ਨੁਮਾਇੰਦੇ ਨਾਲ ਗੱਲਬਾਤ ਹੋਣ ਅਤੇ ਸਹਾਇਤਾ ਦੇ ਐਲਾਨ ਤੱਕ ਮ੍ਰਿਤਕਾਂ ਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ। ਪੀੜਤ ਪਰਿਵਾਰਾਂ ਦੇ ਸਮਰਥਨ ‘ਚ ਆਏ ਕਈ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਤਾਂ ਮੁਆਵਜ਼ਾ ਐਲਾਨ ਦਿੱਤਾ ਪਰ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਦੁੱਖ ਤੱਕ ਪ੍ਰਗਟਾਉਣ ਨਹੀਂ ਆਇਆ। ਦੱਸ ਦੇਈਏ ਕਿ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ। ਜਿਸ ‘ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਨੇ ਮ੍ਰਿਤਕਾਂ ਲਈ ਦੋ-ਦੋ ਲੱਖ ਰੁਪਏ ਅਤੇ ਜ਼ਖਮੀਆਂ ਦੇ ਇਲਾਜ ਲਈ 50-50 ਹਜ਼ਾਰ ਰੁਪਏ ਦਾ ਤੁਰੰਤ ਐਲਾਨ ਕਰ ਦਿੱਤਾ ਸੀ ਪ੍ਰੰਤੂ ਪੰਜਾਬ ਸਰਕਾਰ ਨੇ ਅਜੇ ਤੱਕ ਪੀੜਤਾਂ ਲਈ ਮੁਆਵਜ਼ੇ ਦਾ ਕੋਈ ਐਲਾਨ ਤੱਕ ਨਹੀਂ ਕੀਤਾ।

error: Content is protected !!