Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CM ਭਗਵੰਤ ਮਾਨ ਦੇ ਸਾਥੀ ਅਤੇ ਪੰਜਾਬ ਦੇ ਇੱਕ aap ਵਿਧਾਇਕ ਨੇ ਪੁਲਿਸ ਮੁਕਾਬਲੇ ‘ਤੇ ਚੁੱਕੇ ਸਵਾਲ…ਕੀਤੀ ਜਾਂਚ ਦੀ ਮੰਗ

Nirmal Pandori by Nirmal Pandori
12/29/2024
in ਪੰਜਾਬ
Reading Time: 1 min read
A A
0
CM ਭਗਵੰਤ ਮਾਨ ਦੇ ਸਾਥੀ ਅਤੇ ਪੰਜਾਬ ਦੇ ਇੱਕ aap ਵਿਧਾਇਕ ਨੇ ਪੁਲਿਸ ਮੁਕਾਬਲੇ ‘ਤੇ ਚੁੱਕੇ ਸਵਾਲ…ਕੀਤੀ ਜਾਂਚ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਦਸੰਬਰ, Gee98 news service

-ਇੱਕ ਪੁਲਿਸ ਚੌਂਕੀ ਉਪਰ ਗਰਨੇਡ ਹਮਲੇ ਦੇ ਦੋਸ਼ਾਂ ਤਹਿਤ ਪੀਲੀਭੀਤ (ਯੂਪੀ) ‘ਚ ਪੁਲਿਸ ਮੁਕਾਬਲੇ ‘ਚ ਮਾਰੇ ਗਏ ਤਿੰਨ ਨੌਜਵਾਨਾਂ ਦੇ ਪੁਲਿਸ ਮੁਕਾਬਲੇ ਸਬੰਧੀ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨੇ ਸਵਾਲ ਚੁੱਕੇ ਹਨ। ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਤਿੰਨ ਪੰਜਾਬੀ ਨੌਜਵਾਨਾਂ ਦੇ ਯੂਪੀ ‘ਚ ਕੀਤੇ ਪੁਲਿਸ ਮੁਕਾਬਲੇ ਨੂੰ ਝੂਠਾ ਦੱਸਿਆ ਹੈ। ਵਿਧਾਇਕ ਗਿਆਸਪੁਰਾ ਨੇ ਇਸ ਸਬੰਧੀ ਇੱਕ ਚਿੱਠੀ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖ ਕੇ ਮੰਗ ਕੀਤੀ ਹੈ ਕਿ ਸਪੀਕਰ ਪੰਜਾਬ ਵਿਧਾਨ ਸਭਾ ਇਸ ਮਾਮਲੇ ਸਬੰਧੀ ਯੂਪੀ ਸਰਕਾਰ ਨੂੰ ਉੱਚ ਪੱਧਰੀ ਜਾਂਚ ਲਈ ਲਿਖਣ ਤਾਂ ਜੋ ਇਸ ਪੁਲਿਸ ਮੁਕਾਬਲੇ ਦੀ ਸੱਚਾਈ ਸਾਹਮਣੇ ਆ ਸਕੇ। ਵਿਧਾਇਕ ਗਿਆਸਪੁਰਾ ਨੇ ਸਪੀਕਰ ਨੂੰ ਲਿਖੀ ਆਪਣੀ ਚਿੱਠੀ ਵਿੱਚ ਲਿਖਿਆ ਹੈ ਕਿ “ਗੁਰਦਾਸਪੁਰ ਦੇ ਰਹਿਣ ਵਾਲੇ ਤਿੰਨ ਨੌਜਵਾਨ ਗੁਰਵਿੰਦਰ ਸਿੰਘ, ਵਰਿੰਦਰ ਸਿੰਘ, ਜਸਪ੍ਰੀਤ ਸਿੰਘ ਨੁੰ ਮਿਤੀ 22 ਦਸੰਬਰ 2024 ਨੂੰ ਖ਼ਾਲਿਸਤਾਨੀ ਕਹਿ ਕੇ ਮੁਕਾਬਲਾ ਬਣਾ ਕੇ ਮਾਰ ਦਿੱਤਾ ਗਿਆ। ਆਪਣੀ ਚਿੱਠੀ ਵਿੱਚ ਗਿਆਸਪੁਰਾ ਨੇ ਲਿਖਿਆ ਕਿ ਇਹ ਮੁਕਾਬਲਾ ਕਿਸੇ ਪੱਖੋਂ ਵੀ ਸਹੀ ਨਹੀਂ ਲੱਗ ਗਿਆ। ਉਨ੍ਹਾਂ ਸਪੀਕਰ ਨੂੰ ਕਿਹਾ ਕਿ ਤੁਸੀਂ ਵਿਧਾਨ ਸਭਾ ਦੇ ਕਸਟੋਡੀਅਨ ਹੋ, ਪੰਜਾਬ ਦੇ ਨੌਜਵਾਨਾਂ ਨੂੰ ਜੇਕਰ ਕਿਸੇ ਵੀ ਸੂਬੇ ਵਿੱਚ ਇਸ ਤਰ੍ਹਾਂ ਝੂਠਾ ਮੁਕਾਬਲਾ ਬਣਾ ਕੇ ਮਾਰਿਆ ਜਾਵੇਗਾ ਤਾਂ ਇਸ ਖਿਲਾਫ਼ ਆਵਾਜ਼ ਚੁੱਕਣੀ ਚਾਹੀਦੀ ਹੈ। ਉਨ੍ਹਾਂ ਨੇ ਅੱਗੇ ਚਿੱਠੀ ਵਿੱਚ ਸਪੀਕਰ ਨੂੰ ਬੇਨਤੀ ਕੀਤੀ ਕਿ ਤੁਸੀਂ ਯੂਪੀ ਸਰਕਾਰ ਨੂੰ ਉੱਚ ਪੱਧਰੀ ਜਾਂਚ ਲਈ ਲਿਖੋ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਜੇਕਰ ਕੋਈ ਜਾਂਚ ਵਿੱਚ ਦੋਸ਼ੀ ਸਾਬਤ ਹੁੰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ”। ਇੱਕ ਪਾਸੇ ਪੰਜਾਬ ਪੁਲਿਸ ਇਸ ਮੁਕਾਬਲੇ ਸਬੰਧੀ ਸਾਰੇ ਸਬੂਤ ਜੁਟਾ ਰਹੀ ਹੈ ਜਿਨਾਂ ਦੇ ਆਧਾਰ ‘ਤੇ ਪੁਲਿਸ ਮਾਰੇ ਗਏ ਤਿੰਨ ਨੌਜਵਾਨਾਂ ਦੇ ਸਬੰਧ ਵਿਦੇਸ਼ਾਂ ‘ਚ ਬੈਠੇ ਖਾਲਿਸਤਾਨ ਪੱਖੀ ਵਿਅਕਤੀਆਂ ਨਾਲ ਦੱਸ ਰਹੀ ਹੈ ਪ੍ਰੰਤੂ ਦੂਜੇ ਪਾਸੇ ਸਰਕਾਰ ਦੇ ਆਪਣੇ ਹੀ ਵਿਧਾਇਕ ਵੱਲੋਂ ਇਸ ਮੁਕਾਬਲੇ ਨੂੰ ਝੂਠਾ ਪੁਲਿਸ ਮੁਕਾਬਲਾ ਕਹਿ ਕੇ ਉਸ ਉੱਪਰ ਸਵਾਲ ਚੁੱਕਣ ਨਾਲ ਸਰਕਾਰ ਖੁਦ ਸਵਾਲਾਂ ਵਿੱਚ ਘਿਰੀ ਹੋਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡੱਲੇਵਾਲ ਦਾ ਮਰਨ ਵਰਤ…ਸੁਪਰੀਮ ਕੋਰਟ ਦੀ ਸਖ਼ਤੀ ਅਤੇ ਕਿਸਾਨਾਂ ਦੇ ਰੋਹ ਵਿਚਕਾਰ ਫਸਗੀ ਪੰਜਾਬ ਸਰਕਾਰ

Next Post

ਪੁਲਿਸ ਦਾ ਸਿਪਾਹੀ ਹੀ ਨਿਕਲਿਆ ਲੁਟੇਰਾ ਗਿਰੋਹ ਦਾ ਮੈਂਬਰ…ਸਾਥੀਆਂ ਸਮੇਤ ਕਾਬੂ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਪੁਲਿਸ ਦਾ ਸਿਪਾਹੀ ਹੀ ਨਿਕਲਿਆ ਲੁਟੇਰਾ ਗਿਰੋਹ ਦਾ ਮੈਂਬਰ…ਸਾਥੀਆਂ ਸਮੇਤ ਕਾਬੂ

ਪੁਲਿਸ ਦਾ ਸਿਪਾਹੀ ਹੀ ਨਿਕਲਿਆ ਲੁਟੇਰਾ ਗਿਰੋਹ ਦਾ ਮੈਂਬਰ…ਸਾਥੀਆਂ ਸਮੇਤ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend