Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖ਼ਾਕੀ ਦੀ ਧੱਕੇਸ਼ਾਹੀ…ਉਹ ਚੀਕਦੀ ਰਹੀ ਕਿ ਮੇਰੇ ਨਾਲ ਗੈਂਗਰੇਪ ਹੋਇਆ ਪਰ ਪੁਲਿਸ ਨੇ ਹਨੀਟ੍ਰੈਪ ਦਾ ਕੇਸ ਦਰਜ ਕਰਕੇ ਉਸੇ ਨੂੰ ਜੇਲ੍ਹ ਭੇਜ ਦਿੱਤਾ…!

Nirmal Pandori by Nirmal Pandori
12/29/2024
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਦਸੰਬਰ, Gee98 news service

-ਸਿਆਸੀ ਦਬਾਅ ਅਤੇ ਰਿਸ਼ਵਤ ਦੇ ਲਾਲਚ ਵਿੱਚ ਪੁਲਿਸ ਦੀਆਂ ਧੱਕੇਸ਼ਾਹੀਆਂ ਦੀ ਕਹਾਣੀਆਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ‌ ਅਜਿਹਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੁਲਿਸ ਨੇ ਜਿਸ ਔਰਤ ਨੂੰ ਪਹਿਲਾਂ ਹਨੀਟਰੈਪ ਦੇ ਕੇਸ ਵਿੱਚ ਫਸਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ ਪ੍ਰੰਤੂ ਹੁਣ ਉਸੇ ਔਰਤ ਦੇ ਬਿਆਨਾਂ ‘ਤੇ ਗੈਂਗਰੇਪ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ‌ ਹਾਲਾਂਕਿ ਇਸ ਔਰਤ ਨੂੰ ਜਦੋਂ ਹਨੀਟਰੈਪ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਤਾਂ ਔਰਤ ਚੀਕ ਚੀਕ ਕੇ ਕਹਿੰਦੀ ਰਹੀ ਕਿ ਉਸ ਨਾਲ ਗੈਂਗਰੇਪ ਹੋਇਆ ਹੈ ਅਤੇ ਹਨੀਟਰੈਪ ਦਾ ਮਾਮਲਾ ਝੂਠਾ ਹੈ ਪਰੰਤੂ ਪੁਲਿਸ ਨੇ ਉਸਦੀ ਇੱਕ ਨਹੀਂ ਸੁਣੀ, ਸਗੋਂ ਉਸ ਉਪਰ ਮੁਕੱਦਮਾ ਦਰਜ ਕਰਕੇ ਉਸ ਨੂੰ ਜੇਲ੍ਹ ਵੀ ਭੇਜ ਦਿੱਤਾ। ‌ ਇਹ ਮਾਮਲਾ ਹਰਿਆਣਾ ਦੇ ਪਾਣੀਪਤ ਨਾਲ ਸਬੰਧਿਤ ਹੈ। ਇਸ ਮਾਮਲੇ ਦੇ ਵੇਰਵੇ ਅਨੁਸਾਰ ਉਕਤ ਔਰਤ ਦੀ ਕਰਨਾਲ ਦੇ ਇੱਕ ਪਿੰਡ ਦੇ ਇੱਕ ਸਰਪੰਚ ਨਾਲ ਦੋਸਤੀ ਸੀ ਜੋ ਉਸ ਨੂੰ 21 ਦਸੰਬਰ ਨੂੰ ਪਾਰਟੀ ਦੇ ਬਹਾਨੇ ਇੱਕ ਹੋਟਲ ਵਿੱਚ ਲੈ ਗਿਆ, ਜਿੱਥੇ ਸਰਪੰਚ, ਉਸਦੇ ਮਾਮਾ ਅਤੇ ਉਸਦੇ ਇੱਕ ਦੋਸਤ ਨੇ ਔਰਤ ਨਾਲ ਗੈਂਗਰੇਪ ਕੀਤਾ। ਜਦੋਂ ਔਰਤ ਨੇ ਵਿਰੋਧ ਕੀਤਾ ਤੇ ਸਰਪੰਚ ਨੂੰ ਪੁਲਿਸ ਕਾਰਵਾਈ ਦੀ ਧਮਕੀ ਦਿੱਤੀ ਤਾਂ ਸਰਪੰਚ ਨੇ ਪੁਲਿਸ ਨਾਲ ਗੰਢਤੁੱਪ ਕਰਕੇ ਉਕਤ ਔਰਤ ਖ਼ਿਲਾਫ਼ ਹਨੀਟਰੈਪ ਦਾ ਮਾਮਲਾ ਦਰਜ ਕਰਵਾ ਦਿੱਤਾ। ਆਪਣੇ ‘ਤੇ ਕਾਰਵਾਈ ਦਰਜ ਹੋਣ ਤੋਂ ਪਹਿਲਾਂ ਔਰਤ ਨੇ ਪੁਲਿਸ ਕੋਲ ਗੈਂਗਰੇਪ ਦੀ ਸ਼ਿਕਾਇਤ ਕੀਤੀ ਪ੍ਰੰਤੂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ‌ ਫਿਰ ਪੁਲਿਸ ਨੇ ਔਰਤ ਨੂੰ ਉਸ ਦੇ ਘਰੋਂ ਚੁੱਕਿਆ ਅਤੇ ਥਾਣੇ ਲਿਜਾ ਕੇ ਸਰਪੰਚ ਦੀ ਸ਼ਿਕਾਇਤ ‘ਤੇ ਹਨੀਟਰੈਪ ਦਾ ਮਾਮਲਾ ਦਰਜ ਕਰ ਦਿੱਤਾ ਤੇ 3 ਲੱਖ ਰੁਪਏ ਦੀ ਬਰਾਮਦਗੀ ਵੀ ਦਿਖਾਈ। ਪੀੜ੍ਹਤ ਔਰਤ ‘ਤੇ ਹਨੀਟਰੈਪ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਐਸਐਚਓ ਦਵਿੰਦਰ‌ ਯਾਦਵ ਨੇ ਜਦੋਂ ਔਰਤ ਨੂੰ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਸਾਹਮਣੇ ਪੇਸ਼ ਕੀਤਾ ਤਾਂ ਔਰਤ ਨੇ ਪੱਤਰਕਾਰਾਂ ਨੂੰ ਦੇਖ ਕੇ ਚੀਕਣਾ ਸ਼ੁਰੂ ਕਰ ਦਿੱਤਾ ਕਿ ਉਸ ਉੱਪਰ ਝੂਠਾ ਮਾਮਲਾ ਦਰਜ ਕੀਤਾ ਗਿਆ ਸਗੋਂ ਉਸ ਨਾਲ ਗੈਂਗਰੇਪ ਕੀਤਾ ਗਿਆ ਹੈ, ਪੁਲਿਸ ਉਸਦੀ ਗੱਲ ਨਹੀਂ ਸੁਣ ਰਹੀ। ‌ ਇਸ ਤੋਂ ਬਾਅਦ ਪੁਲਿਸ ਵੱਲੋਂ ਔਰਤ ਨੂੰ ਜੇਲ੍ਹ ਭੇਜ ਦਿੱਤਾ ਗਿਆ। ‌ ਬੀਤੇ ਦਿਨ 27 ਦਸੰਬਰ ਨੂੰ ਔਰਤ ਦੀ ਜੇਲ੍ਹ ਵਿੱਚ ਤਬੀਅਤ ਖਰਾਬ ਹੋ ਗਈ ਜਿਸ ਤੋਂ ਬਾਅਦ ਉਸ ਨੂੰ ਪਾਣੀਪਤ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਔਰਤ ਨੇ ਡਾਕਟਰਾਂ ਨੂੰ ਆਪਣੇ ਨਾਲ ਹੋਈ ਧੱਕੇਸ਼ਾਹੀ ਅਤੇ ਗੈਂਗਰੇਪ ਬਾਰੇ ਦੱਸਿਆ ‌ਅਤੇ ਮੈਡੀਕਲ ਕਰਨ ਦੀ ਗੱਲ ਕਹੀ, ਸਬੰਧਤ ਡਾਕਟਰਾਂ ਨੇ ਜਦ ਪੁਲਿਸ ਨਾਲ ਗੱਲ ਕੀਤੀ ਤਾਂ ਪੁਲਿਸ ਨੇ ਇਹਦੇ ਬਾਵਜੂਦ ਵੀ ਔਰਤ ਦਾ ਮੈਡੀਕਲ ਨਾ ਕਰਵਾਇਆ ਪਰੰਤੂ ਔਰਤ ਆਪਣਾ ਮੈਡੀਕਲ ਕਰਵਾਉਣ ‘ਤੇ ਅੜੀ ਰਹੀ ਜਿਸ ਤੋਂ ਬਾਅਦ ਡਾਕਟਰਾਂ ਨੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਜਦ ਔਰਤ ਦਾ ਮੈਡੀਕਲ ਕੀਤਾ ਤਾਂ ਮੈਡੀਕਲ ਵਿੱਚ ਗੈਂਗਰੇਪ ਦੀ ਪੁਸ਼ਟੀ ਹੋਈ। ਪੁਲਿਸ ਨੇ ਮੈਡੀਕਲ ਰਿਪੋਰਟ ਤੋਂ ਬਾਅਦ ਔਰਤ ਦੇ ਬਿਆਨਾਂ ਦੇ ਅਧਾਰ ‘ਤੇ ਸਰਪੰਚ, ਉਸਦੇ ਮਾਮਾ ਤੇ ਇੱਕ ਦੋਸਤ ਉੱਪਰ ਗੈਂਗਰੇਪ ਦਾ ਮਾਮਲਾ ਦਰਜ ਕੀਤਾ ਤੇ ਜਦੋਂ ਔਰਤ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਤਾਂ ਉਸ ਨੂੰ ਦੁਬਾਰਾ ਜੇਲ੍ਹ ਭੇਜ ਦਿੱਤਾ। ਇਸ ਮਾਮਲੇ ਚ ਪੁਲਿਸ ਸੁਪਰ ਹਨੀਟਰੈਪ ਦਾ ਮਾਮਲਾ ਦਰਜ ਕਰਕੇ ਜੇਲ ਭੇਜਣ ਵਾਲੇ ਪੁਲਿਸ ਅਧਿਕਾਰੀ ਕਸੂਤੇ ਫਸਦੇ ਨਜ਼ਰ ਆ ਰਹੇ ਹਨ ਜਿਨਾਂ ਨੇ ਗੈਂਗਰੇਪ ਦੇ ਦੋਸ਼ਾਂ ਤੋਂ ਬਾਅਦ ਕੋਈ ਕਾਰਵਾਈ ਨਹੀਂ ਕੀਤੀ ਅਤੇ ਔਰਤ ਦਾ ਮੈਡੀਕਲ ਨਹੀਂ ਕਰਵਾਇਆ। ਇਸ ਮਾਮਲੇ ‘ਚ ਹਰਿਆਣਾ ਪੁਲਿਸ ਦੇ ਉੱਚ ਅਧਿਕਾਰੀ ਦੋਸ਼ੀ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਕਰਨਗੇ ਜਾਂ ਨਹੀਂ, ਇਹ ਤਾਂ ਸਮੇਂ ਦੀ ਬੁੱਕਲ ਵਿੱਚ ਹੈ ਪ੍ਰੰਤੂ ਗੈਂਗ ਰੇਪ ਦੀ ਪੀੜਾ ਦੇ ਨਾਲ ਹਨੀਟ੍ਰੈਪ ਦੇ ਝੂਠੇ ਮੁਕੱਦਮੇ ‘ਚ ਜੇਲ੍ਹ ‘ਚ ਬੰਦ ਔਰਤ ਨੂੰ ਇਨਸਾਫ਼ ਕਿਵੇਂ ਮਿਲੇਗਾ ? ਇਹੋ ਜਿਹੇ ਬਹੁਤੇ ਕੇਸ ਹਨ ਜਿਨਾਂ ਵਿੱਚ ਬੇਕਸੂਰ ਲੋਕ ਪੁਲਿਸ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਕੇ ਜੇਲ੍ਹਾਂ ‘ਚ ਬੰਦ ਹਨ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੁਲਿਸ ਦਾ ਸਿਪਾਹੀ ਹੀ ਨਿਕਲਿਆ ਲੁਟੇਰਾ ਗਿਰੋਹ ਦਾ ਮੈਂਬਰ…ਸਾਥੀਆਂ ਸਮੇਤ ਕਾਬੂ

Next Post

ਪੰਜਾਬ ਬੰਦ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਵੱਲੋਂ ਬਦਲਵੇਂ ਰੂਟ ਜਾਰੀ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਪੰਜਾਬ ਬੰਦ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਵੱਲੋਂ ਬਦਲਵੇਂ ਰੂਟ ਜਾਰੀ

ਪੰਜਾਬ ਬੰਦ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਵੱਲੋਂ ਬਦਲਵੇਂ ਰੂਟ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend