Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੱਲੇਵਾਲ ਦੇ ਮਾਮਲੇ ‘ਚ ਕਸੂਤੀ ਫਸ ਗਈ ਪੰਜਾਬ ਸਰਕਾਰ…ਹੱਥਾਂ ਨਾਲ ਦਿੱਤੀਆਂ ਮੂੰਹ ਨਾਲ ਵੀ ਨਹੀਂ ਖੁੱਲ੍ਹ ਰਹੀਆਂ…!

Nirmal Pandori by Nirmal Pandori
12/30/2024
in ਪੰਜਾਬ
Reading Time: 1 min read
A A
0
ਡੱਲੇਵਾਲ ਦੇ ਮਾਮਲੇ ‘ਚ ਕਸੂਤੀ ਫਸ ਗਈ ਪੰਜਾਬ ਸਰਕਾਰ…ਹੱਥਾਂ ਨਾਲ ਦਿੱਤੀਆਂ ਮੂੰਹ ਨਾਲ ਵੀ ਨਹੀਂ ਖੁੱਲ੍ਹ ਰਹੀਆਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 30 ਦਸੰਬਰ Gee98 news service

-ਫਸਲਾਂ ‘ਤੇ ਐਮਐਸਪੀ ਦੀ ਗਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ‌ਗੁੱਜਰਾਂ (ਖਨੌਰੀ) ਬਾਰਡਰ ‘ਤੇ 35 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਤਹਿਤ ਇਲਾਜ ਲਈ ਚੁੱਕਣ ਵਾਸਤੇ ਪੁਲੀਸ ਵੱਲੋਂ ਕਿਸੇ ਵੀ ਸਮੇਂ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸੋਮਵਾਰ ਸਵੇਰੇ ਹੀ ਪਾਤੜਾਂ ਸ਼ਹਿਰ ਵਿੱਚ ਜਲ ਤੋਪਾਂ ਦੀਆਂ ਗੱਡੀਆਂ, ਅੱਥਰੂ ਗੈਸ ਦੇ ਗੋਲੇ ਦਾਗ਼ਣ ਵਾਲੀਆਂ ਗੱਡੀਆਂ ਅਤੇ ਹੋਰ ਪੁਲੀਸ ਦਾ ਜਮਾਵੜਾ ਹੋਣਾ ਸ਼ੁਰੂ ਹੋ ਗਿਆ ਹੈ। ਇਹ ਗੱਡੀਆਂ ਅੱਥਰੂ ਗੈਸ ਦੇ ਗੋਲੇ ਸੁੱਟਣ ਵਾਲੀਆਂ ਦੱਸੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਵੀ ਇਸ ਗੱਲ ਦਾ ਡਰ ਹੈ ਕਿ ਅੱਜ ਰਾਤ ਜਗਜੀਤ ਸਿੰਘ ਡੱਲੇਵਾਲ ਨੂੰ ਜਬਰਦਸਤੀ ਧਰਨੇ ਤੋਂ ਚੁੱਕ ਕੇ ਹਸਪਤਾਲ ਦਾਖਲ ਕਰਵਾਇਆ ਜਾ ਸਕਦਾ ਹੈ ਕਿਉਂਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਹੋਇਆ ਹੈ। ਕਿਸਾਨਾਂ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਬਾਰਡਰ ‘ਤੇ ਪੁੱਜਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ‌ਦੇਰ ਰਾਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖੁਦ ਫੇਸਬੁੱਕ ਉਤੇ ਲਾਈਵ ਹੋ ਕੇ ਕਿਸਾਨਾਂ ਨੂੰ ਢਾਬੀ ਗੁਜਰਾਂ ਬਾਰਡਰ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਸੀ। ਪੰਜਾਬ ਪੁਲਿਸ ਵੱਲੋਂ ਸੀਨੀਅਰ ਅਧਿਕਾਰੀ ਜਸਕਰਨ ਸਿੰਘ ਤੇਜਾ, ਮਨਦੀਪ ਸਿੰਘ ਸਿੱਧੂ ਅਤੇ ਐਸਐਸਪੀ ਨਾਨਕ ਸਿੰਘ ਦੀ ਅਗਵਾਈ ਹੇਠ ‌ ਪੁਲਿਸ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਦੇ ਲਗਾਤਾਰ ਯਤਨ ਕਰ ਰਹੀ ਹੈ ਪ੍ਰੰਤੂ ‌ ਪੁਲਿਸ ਨੂੰ ਇਹਨਾਂ ਯਤਨਾਂ ‘ਚ ਕਾਮਯਾਬੀ ਨਹੀਂ ਮਿਲ ਰਹੀ ਕਿਉਂਕਿ ਜਗਜੀਤ ਸਿੰਘ ਡੱਲੇਵਾਲ ਕਿਸੇ ਵੀ ਤਰ੍ਹਾਂ ਦਾ ਕੋਈ ‌ ਸਹਿਯੋਗ ਨਹੀਂ ਕਰ ਰਹੇ। ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਜਗ੍ਹਾ ਵੱਲ ਨੂੰ ਜਾਂਦੀ ਸੜਕ ‘ਤੇ ਟਰਾਲੀਆਂ ਲਾ ਕੇ ਪੱਕੇ ਤੌਰ ‘ਤੇ ਸਟੇਜ ਵੱਲ ਜਾਣ ਵਾਲੇ ਵਾਹਨ ਰੋਕ ਦਿੱਤੇ ਹਨ ਅਤੇ ਸਟੇਜ ਵੱਲ ਜਾਣ ਵਾਲੇ ਹਰ ਵਿਅਕਤੀ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਉੰਝ ਭਾਵੇਂ ਪੰਜਾਬ ਸਰਕਾਰ ਸਭ ਕੁਝ ਠੀਕ ਠਾਕ ਹੋਣ ਦਾ ਰਾਗ ਅਲਾਪ ਰਹੀ ਹੈ ਪਰੰਤੂ ਅਸਲ ਸਥਿਤੀ ਇਹ ਹੈ ਕਿ ਬਾਰਡਰ ‘ਤੇ ਸਥਿਤੀ ਤਣਾਪੂਰਨ ਬਣੀ ਹੋਈ ਹੈ, ਕਿਸਾਨਾਂ ਦੇ ਮਨਾਂ ਵਿੱਚ ਡਰ ਹੈ ਕਿ ਧੱਕੇ ਨਾਲ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਕਿਸੇ ਵੇਲੇ ਵੀ ਚੁੱਕ ਸਕਦੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਜਾਣਦੇ ਹਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਾਲ ਟਕਰਾਇਆ ਨਹੀਂ ਜਾ ਸਕਦਾ ਪ੍ਰੰਤੂ ਜੇਕਰ ਪੁਲਿਸ ਧੱਕਾ ਕਰੇਗੀ ਤਾਂ ਇਸ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕੀਤਾ ਜਾਵੇਗਾ। ਦੂਜੇ ਪਾਸੇ ਸੁਪਰੀਮ ਕੋਰਟ ਨੇ ‌ਪੰਜਾਬ ਦੇ ਮੁੱਖ ਸਕੱਤਰ ਅਤੇ ‌ ਐਡਵੋਕੇਟ ਜਨਰਲ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 31 ਦਸੰਬਰ ਤੱਕ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖਲ ਨਾ ਕਰਵਾਇਆ ਗਿਆ ਤਾਂ ਅਦਾਲਤੀ ਮਾਨਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪਵੇਗਾ। ਇਸ ਮਾਮਲੇ ‘ਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੀ ਕਸੂਤੀ ਸਥਿਤੀ ਵਿੱਚ ਫਸੀ ਹੋਈ ਹੈ ਕਿਉਂਕਿ ਸਰਕਾਰ ਨੇ ‌ ਸੰਯੁਕਤ ਕਿਸਾਨ ਮੋਰਚਾ (ਗੈਰਰਾਜਨੀਤਿਕ) ਦੇ ਪ੍ਰਦਰਸ਼ਨ ਨੂੰ ਕੇਂਦਰ ਸਰਕਾਰ ਦੇ ਖ਼ਿਲਾਫ਼ ਮੰਨਦੇ ਹੋਏ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਵੱਡੀ ਗਿਣਤੀ ਕਿਸਾਨਾਂ ਨੂੰ ਇਕੱਠੇ ਹੋਣ ਦੀ ਆਗਿਆ ਦਿੱਤੀ। ਇਹ ਤਾਂ ਬਿਲਕੁਲ ਵੀ ਨਹੀਂ ਕਿਹਾ ਜਾ ਸਕਦਾ ਕਿ ਪੰਜਾਬ ਸਰਕਾਰ ਨੂੰ ਇਸ ਗੱਲ ਦਾ ਇਲਮ ਨਹੀਂ ਸੀ ਕਿ ਇਹ ਰੋਸ ਪ੍ਰਦਰਸ਼ਨ ਮੌਜੂਦਾ ਸਥਿਤੀ ਵਿੱਚ ਪੁੱਜੇਗਾ, ਪੰਜਾਬ ਸਰਕਾਰ ਮੌਜੂਦਾ ਸਥਿਤੀ ਬਾਰੇ ਭਲੀਭਾਂਤ ਜਾਣੂ ਸੀ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਗੇਂਦ ਕੇਂਦਰ ਸਰਕਾਰ ਦੇ ਵਿਹੜੇ ਸੁੱਟੀ ਜਾ ਰਹੀ ਸੀ। ਅਜਿਹਾ ਕਰਦੇ ਸਮੇਂ ਪੰਜਾਬ ਸਰਕਾਰ ਇਹ ਭੁੱਲ ਬੈਠੀ ਸੀ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਪੰਜਾਬ ਦੀ ਹਦੂਰ ਅੰਦਰ ਹੈ, ਇਸ ਲਈ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਕੋਈ ਨੁਕਸਾਨ ਪੁੱਜਦਾ ਹੈ ਤਾਂ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ। ਇਸ ਮਾਮਲੇ ‘ਚ ਕੁੱਲ ਮਿਲਾ ਕੇ ਪੰਜਾਬ ਸਰਕਾਰ ਦੇ ਵੀ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਹੁਣ ‌”ਹੱਥਾਂ ਨਾਲ ਦਿੱਤੀਆਂ ਮੂੰਹ” ਨਾਲ ਵੀ ਨਹੀਂ ਖੁੱਲ੍ਹ ਰਹੀਆਂ। ‌
ਫੋਟੋ ਕੈਪਸ਼ਨ- ਪਾਤੜਾਂ ਨੇੜੇ ਪੰਜਾਬ ਪੁਲਿਸ ਵੱਲੋਂ ਇਕੱਠੀਆਂ ਖੜੀਆਂ ਕੀਤੀਆਂ ਜਲ ਤੋਪਾਂ ਵਾਲੀਆਂ ਗੱਡੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

2025 ‘ਚ ਨਵੇਂ ਚਿਹਰਿਆਂ ਨਾਲ ਆਵੇਗੀ ਭਾਜਪਾ…ਬਦਲੇ ਜਾਣਗੇ ਕਈ ਸੂਬਿਆਂ ਦੇ ਪ੍ਰਧਾਨ…!

Next Post

ਜੱਜਾਂ ਦੇ ਰਿਸ਼ਤੇਦਾਰਾਂ ਨੂੰ ਜੱਜ ਨਾ ਬਣਾਉਣ ਦੀ ਤਜਵੀਜ਼ ਦੇ ਵਿਚਾਰ ਕਰੇਗੀ ਸੁਪਰੀਮ ਕੋਰਟ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਸੁਪਰੀਮ ਕੋਰਟ ‘ਚ ਪੰਜਾਬ ਦੇ ਸਰਕਾਰੀ ਵਕੀਲਾਂ ਨੇ ਮੰਨਿਆ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸੁਰੱਖਿਆ ਘੱਟ ਕਰਨ ਕਰਕੇ ਹੋਇਆ

ਜੱਜਾਂ ਦੇ ਰਿਸ਼ਤੇਦਾਰਾਂ ਨੂੰ ਜੱਜ ਨਾ ਬਣਾਉਣ ਦੀ ਤਜਵੀਜ਼ ਦੇ ਵਿਚਾਰ ਕਰੇਗੀ ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend