Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP

Nirmal Pandori by Nirmal Pandori
01/01/2025
in ਪੰਜਾਬ
Reading Time: 1 min read
A A
0
ਸਰਕਾਰ ਦੀ ਪੁਲਸੀਆਂ ਨਾਲ ਧੱਕੇਸ਼ਾਹੀ…ਪਹਿਲਾਂ ਤਰੱਕੀ ਨੂੰ ਤੇ ਹੁਣ ਦੋ ਮਹੀਨੇ ਤੋਂ ਤਾਈਨਾਤੀ ਨੂੰ ਤਰਸੇ 32 SP
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,1 ਜਨਵਰੀ, Gee98 News service

-ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਘੱਟ ਰਹੀ ਗਿਣਤੀ ਅਕਸਰ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀ ਰਹਿੰਦੀ ਰਹੀ ਹੈ। ‌ ਇਸ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਜਿਸ ਰਫਤਾਰ ਦੇ ਨਾਲ ਪੰਜਾਬ ਪੁਲਿਸ ਦੇ ਅਫਸਰ ਅਤੇ ਮੁਲਾਜ਼ਮ ਰਿਟਾਇਰ ਹੋ ਰਹੇ ਹਨ ਉਸ ਰਫਤਾਰ ਦੇ ਨਾਲ ਪੰਜਾਬ ਪੁਲਿਸ ਵਿੱਚ ਨਵੇਂ ਮੁਲਾਜ਼ਮਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ। ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਤਰੱਕੀ ਦੇ ਮਾਮਲੇ ਵਿੱਚ ਵੀ ਸਰਕਾਰੀ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ।‌ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਦੌਰਾਨ ਪੰਜਾਬ ਪੁਲਿਸ ਦੇ ਪੁਲਿਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਸੁਪਰਡੈਂਟ ਆਫ ਪੁਲਿਸ ਬਣਾਉਣ ਤੋਂ ਦੋ ਮਹੀਨੇ ਬਾਅਦ ਵੀ ਇਹਨਾਂ ਦੀ ਤਾਇਨਾਤੀ ਨਹੀਂ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ 15 ਅਕਤੂਬਰ 2024 ਨੂੰ 32 ਪੁਲਿਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਸੁਪਰਡੈਂਟ ਆਫ ਪੁਲਿਸ SP ਬਣਾਇਆ ਗਿਆ ਸੀ ਪਰੰਤੂ ਦੋ ਮਹੀਨੇ ਤੋਂ ਵੱਧ ਸਮਾਂ ਹੋਣ ਦੇ ਬਾਵਜੂਦ ਵੀ ਇਹਨਾਂ ਦੀ ਕਿਤੇ ਵੀ ਤਾਇਨਾਤੀ ਨਹੀਂ ਕੀਤੀ ਗਈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ‘ਚ ਇਸ ਵੇਲੇ ਐਸਪੀਜ਼ ਦੀਆਂ 40 ਦੇ ਕਰੀਬ ਪੋਸਟਾਂ ਖਾਲੀ ਹਨ। ‌ ਇਹ ਵੀ ਪਤਾ ਲੱਗਿਆ ਹੈ ਕਿ ਤਰੱਕੀ ਤੋਂ ਬਾਅਦ ਤਿੰਨ ਅਧਿਕਾਰੀ ਆਪਣੀ ਤਾਇਨਾਤੀ ਉਡੀਕਦੇ ਉਡੀਕਦੇ ਸੇਵਾ ਮੁਕਤ ਹੋ ਗਏ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਕਰੀਬ 11 ਹੋਰ ਅਧਿਕਾਰੀ ਸੇਵਾ ਮੁਕਤ ਹੋਣ ਵਾਲੇ ਹਨ। ਇੱਕ ਸਾਬਕਾ ਪੁਲਿਸ ਅਧਿਕਾਰੀ ਨਾਲ ਜਦੋਂ ਇਸ ਮਾਮਲੇ ਸਬੰਧੀ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ 1990 ਬੈਚ ਦੇ ਪੁਲਿਸ ਅਧਿਕਾਰੀਆਂ ਨਾਲ ਤਰੱਕੀ ਦੇ ਮਾਮਲੇ ‘ਚ ਹਮੇਸ਼ਾ ਧੱਕਾ ਹੀ ਹੋਇਆ ਹੈ। 90 ਬੈਚ ਦੇ ਪੁਲਿਸ ਅਧਿਕਾਰੀਆਂ ਨੂੰ ਜਦ ਵੀ ਤਰੱਕੀਆਂ ਦਿੱਤੀਆਂ ਗਈਆਂ ਤਾਂ ਉਹ ਆਪਣੀਆਂ ਤਰੱਕੀਆਂ ਦਾ ਪੂਰੀ ਤਰ੍ਹਾਂ ਆਨੰਦ ਨਹੀਂ ਮਾਣ ਸਕੇ। 90 ਬੈਚ ਦੇ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਇੰਸਪੈਕਟਰ ਬਣਨ ਤੱਕ ਲੰਬੀ ਉਡੀਕ ਕਰਨੀ ਪਈ ਉਸ ਤੋਂ ਬਾਅਦ ਡੀਐਸਪੀ ਬਣਨ ਤੱਕ ਅਤੇ ਹੁਣ ਐਸਪੀ ਦੀ ਤਰੱਕੀ ਮਿਲਣ ਤੋਂ ਬਾਅਦ ਨਿਯੁਕਤੀ ਲੈਣ ਲਈ ਵੀ ਇਹ ਅਧਿਕਾਰੀ ਤਰਸੇ ਹੋਏ ਹਨ, ਜਿਨਾਂ ਵਿੱਚੋਂ ਕੁਝ ਸੇਵਾ ਮੁਕਤ ਵੀ ਹੋ ਚੁੱਕੇ ਹਨ। ਪੰਜਾਬ ਦੇ ਅਮਨ ਕਾਨੂੰਨ ਦੇ ਹਾਲਾਤ ਬਹੁਤੇ ਚੰਗੇ ਨਹੀਂ ਹਨ। ਜੇਕਰ ਪੰਜਾਬ ਦੇ ਥਾਣਿਆਂ ਦੀ ਗੱਲ ਕੀਤੀ ਜਾਵੇ ਤਾਂ ਉਥੇ ਵੀ ਮੁਲਾਜ਼ਮਾਂ ਦੀ ਨਫਰੀ ਲੋੜ ਮੁਤਾਬਿਕ ਪੂਰੀ ਨਹੀਂ ਹੈ। ਅਕਸਰ ਪੰਜਾਬ ਦੇ ਮੁੱਖ ਮੰਤਰੀ, ਜਿਨਾਂ ਕੋਲ ਪੰਜਾਬ ਦਾ ਗ੍ਰਹਿ ਵਿਭਾਗ ਵੀ ਹੈ, ਪੰਜਾਬ ਪੁਲਿਸ ਦੀ ਪਿੱਠ ਥਾਪੜਦੇ ਦੇਖੇ ਜਾਂਦੇ ਹਨ ਪ੍ਰੰਤੂ ‌ ਇਹ ਸੱਚਾਈ ਹੈ ਕਿ ਅਮਲ ਵਿੱਚ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਉਹ ਕੁਝ ਨਹੀਂ ਕੀਤਾ ਜਾਂਦਾ ਜੋ ਕਰਨ ਵਾਲਾ ਹੈ ਭਾਵ ਕਿ ਸਿਵਲ ਵਿਭਾਗ ਦੇ ਮੁਲਾਜ਼ਮਾਂ ਦੀ ਬਜਾਏ ਜੇਕਰ ਡਿਊਟੀ ਦੀ ਪਾਬੰਦੀ ਦੇਖਣੀ ਹੋਵੇ ਤਾਂ ਸਭ ਤੋਂ ਵੱਧ ਪੰਜਾਬ ਪੁਲਿਸ ਇਸ ਪਾਬੰਦੀ ਦੀ ਮਾਰ ਹੇਠ ਹੈ ਪ੍ਰੰਤੂ ਜਦ ਸਹੂਲਤਾਂ ਅਤੇ ਤਰੱਕੀਆਂ ਦੀ ਗੱਲ ਆਉਂਦੀ ਹੈ ਤਾਂ ਸਰਕਾਰ ਹੱਥ ਘੁੱਟਦੀ ਹੈ, ਜਿਵੇਂ ਕਿ 90 ਬੈਚ ਦੇ ਪ੍ਰਮੋਟ ਕੀਤੇ ਗਏ ਐਸਪੀਜ਼ ਦੀ ਤਾਇਨਾਤੀ ਦੇ ਮਾਮਲੇ ਵਿੱਚ ਕੀਤਾ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਕੈਨੇਡਾ ਦੇ ਪੰਜਾਬੀ ਟਰੱਕ ਡਰਾਈਵਰ ਦੀ ਇਮਾਨਦਾਰੀ ਦੀ ਦੁਨੀਆਂ ਭਰ ‘ਚ ਹੋ ਰਹੀ ਹੈ ਪ੍ਰਸੰਸਾ…ਕੀਤੀ ਮਿਸਾਲ ਪੇਸ਼

Next Post

…ਵੋਟਾਂ ‘ਚ “ਬੀਬੀ” ਹਾਰ ਗਈ ਤੇ ਮੁੰਡੇ ਨੇ “ਬੀਵੀ” ਕੁੱਟਤੀ..ਕਾਨੂੰਨੀ ਚੱਕਰਾਂ ‘ਚ ਉਲਝ ਗਿਆ ਸਾਰਾ ਟੱਬਰ

Nirmal Pandori

Nirmal Pandori

Related Posts

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

…ਵੋਟਾਂ 'ਚ "ਬੀਬੀ" ਹਾਰ ਗਈ ਤੇ ਮੁੰਡੇ ਨੇ "ਬੀਵੀ" ਕੁੱਟਤੀ..ਕਾਨੂੰਨੀ ਚੱਕਰਾਂ 'ਚ ਉਲਝ ਗਿਆ ਸਾਰਾ ਟੱਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend