Gee 98News

ਚੈੱਕ ਪੋਸਟ ‘ਤੇ ਡਿਊਟੀ ਦੌਰਾਨ ਸੁੱਤੇ ਪਏ ਇੰਸਪੈਕਟਰ ਨੂੰ ਐਸਐਸਪੀ ਨੇ ਕੀਤਾ ਮੁਅੱਤਲ

ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ ਨੂੰ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ਾਂ ਤਹਿਤ ਐਸਐਸਪੀ ਵੱਲੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਐਸਏਐਸ ਨਗਰ (ਮੋਹਾਲੀ) ਦੇ ਜ਼ਿਲ੍ਹਾ ਪੁਲਿਸ ਮੁਖੀ ਅੱਜ ਸਵੇਰੇ ਜਦੋਂ ਚੈੱਕ ਪੋਸਟਾਂ ਦੀ ਚੈਕਿੰਗ ਲਈ ਨਿਕਲੇ ਤਾਂ ਉਹਨਾਂ ਦੇਖਿਆ ਕਿ ਪੁਲਿਸ ਲਾਈਨ ‘ਚ ਤਾਇਨਾਤ ਇੰਸਪੈਕਟਰ ਭੁਪਿੰਦਰ ਸਿੰਘ ਜੋ ਕਿ ਚੈਕਿੰਗ ਪੋਸਟ ‘ਤੇ ਤਾਇਨਾਤ ਸੀ, ਆਪਣੀ ਕਾਰ ‘ਚ ਸੁੱਤਾ ਪਿਆ ਮਿਲਿਆ। ਜਿਸ ਤੋਂ ਬਾਅਦ ਐਸਐਸਪੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ। ‌ਇਹ ਕਾਰਵਾਈ ਅੱਜ ਤੜਕੇ 3 ਵਜੇ ਕੀਤੀ ਗਈ, ਜਦੋਂ ਐਸਐਸਪੀ ਵੱਲੋਂ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਨਾਲ ਲੱਗਦੀਆਂ ਨਾਕੇਬੰਦੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਐਸਐਸਪੀ ਨੇ ਕਿਹਾ ਕਿ ਡਿਊਟੀ ਵਿਚ ਅਜਿਹੀ ਅਣਗਹਿਲੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਸੁਚੇਤ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ।

error: Content is protected !!