Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੁੱਖ ਮੰਤਰੀ ਦੇ ਸ਼ਹਿਰ ‘ਚ ਮਰਨ ਵਰਤ ‘ਤੇ ਬੈਠੇ ਕੰਪਿਊਟਰ ਅਧਿਆਪਕ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ

Nirmal Pandori by Nirmal Pandori
01/03/2025
in ਪੰਜਾਬ
Reading Time: 1 min read
A A
0
ਮੁੱਖ ਮੰਤਰੀ ਦੇ ਸ਼ਹਿਰ ‘ਚ ਮਰਨ ਵਰਤ ‘ਤੇ ਬੈਠੇ ਕੰਪਿਊਟਰ ਅਧਿਆਪਕ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਜਨਵਰੀ, Gee98 news service

-ਆਪਣੀਆਂ ਮੰਗਾਂ ਦੇ ਹੱਕ ਵਿੱਚ ਪਿਛਲੇ 12 ਕੁ ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਵਿੱਚ ਮਰਨ ਵਰਤ ‘ਤੇ ਬੈਠੇ ਇੱਕ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਧਰਨੇ ਤੋਂ ਚੁੱਕ ਲਿਆ। ‌ਪੁਲਿਸ ਨੇ ਇਹ ਕਾਰਵਾਈ ਬੀਤੀ ਰਾਤ 11 ਕੁ ਵਜੇ ਕੀਤੀ।‌ ਜੋਨੀ ਸਿੰਗਲਾ ਦੇ ਨਾਲ ਧਰਨੇ ‘ਤੇ ਬੈਠੇ ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਬੀਤੀ ਰਾਤ ਉਹ ਸਾਰੇ ਟੈਂਟ ਵਿੱਚ ਸੌਂ ਰਹੇ ਸਨ ਤਾਂ 150 ਦੇ ਕਰੀਬ ਪੁਲਿਸ ਮੁਲਾਜ਼ਮ ਟੈਂਟ ਵਿੱਚ ਆਏ ਅਤੇ ਜੋਨੀ ਸਿੰਗਲਾ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ। ਅਧਿਆਪਕਾਂ ਨੇ ਕਿਹਾ ਕਿ ਜਦ ਉਹਨਾਂ ਨੇ ਵਿਰੋਧ ਕੀਤਾ ਤਾਂ ਪੁਲਿਸ ਨੇ ਉਹਨਾਂ ਨਾਲ ਹੱਥੋਪਾਈ ਕੀਤੀ ਅਤੇ ਜਿਸ ਕਿਸੇ ਨੇ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਉਸ ਦਾ ਮੋਬਾਇਲ ਖੋਹ ਲਿਆ ਗਿਆ। ਦੱਸ ਦੇਈਏ ਕਿ ਕੰਪਿਊਟਰ ਅਧਿਆਪਕ ਪਿਛਲੇ ਕਈ ਵਰ੍ਹਿਆਂ ਤੋਂ ਆਪਣੀਆਂ ਮੰਗਾਂ ਪ੍ਰਤੀ ਸਰਕਾਰਾਂ ਦੇ ਖ਼ਿਲਾਫ਼ ਸੰਘਰਸ਼ ਕਰਦੇ ਆ ਰਹੇ ਹਨ ਪ੍ਰੰਤੂ ਕਿਸੇ ਵੀ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀ ਅਜੇ ਤੱਕ ਕੋਈ ਗੱਲ ਨਹੀਂ ਸੁਣੀ। ‌ ਯੂਨੀਅਨ ਦਾ ਇੱਕ ਮੈਂਬਰ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਸੰਗਰੂਰ ਵਿਖੇ ਪਿਛਲੇ 12 ਕੁ ਦਿਨਾਂ ਤੋਂ ਮਰਨ ਵਰਤ ‘ਤੇ ਬੈਠਾ ਹੈ ਜਿਸ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਇਹਨਾਂ ਕੰਪਿਊਟਰ ਅਧਿਆਪਕਾਂ ਦੀ ਗੱਲ ਸੁਣ ਕੇ ਇਹਨਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਰਾਹੀਂ ਧੱਕੇਸ਼ਾਹੀ ਕਰਦੇ ਹੋਏ ਮਰਨ ਵਰਤ ‘ਤੇ ਬੈਠੇ ਕੰਪਿਊਟਰ ਅਧਿਆਪਕ ਨੂੰ ਹੀ ਚੁੱਕ ਲਿਆ। ਕੰਪਿਊਟਰ ਅਧਿਆਪਕਾਂ ਦੀ ਜਥੇਬੰਦੀ ਨੇ ਪੁਲਿਸ ਦੀ ਇਸ ਧੱਕੇਸ਼ਾਹੀ ਨੂੰ ਗੁੰਡਾਗਰਦੀ ਕਰਾਰ ਦਿੱਤਾ ਹੈ। ਜਿਕਰਯੋਗ ਹੈ ਕਿ ਇੱਕ ਪਾਸੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਬਾਵਜੂਦ ਪਿਛਲੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਸਰਕਾਰ ਵੱਲੋਂ ਕੋਈ ਡਾਕਟਰੀ ਸਹਾਇਤਾ ਨਹੀਂ ਦਿੱਤੀ ਜਾ ਰਹੀ ਪ੍ਰੰਤੂ ਦੂਜੇ ਪਾਸੇ ਆਪਣਾ ਰੁਜ਼ਗਾਰ ਬਚਾਉਣ ਦੀ ਖਾਤਰ ਮਰਨ ਵਰਤ ‘ਤੇ ਬੈਠੇ ਅਧਿਆਪਕ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕ ਲਿਆ। ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਅਤੇ ਪੁਲਿਸ ਦੀ ਧੱਕੇਸ਼ਾਹੀ ਦੇ ਬਾਵਜੂਦ ਵੀ ਇਹ ਧਰਨਾ ਜਾਰੀ ਰਹੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਚੈੱਕ ਪੋਸਟ ‘ਤੇ ਡਿਊਟੀ ਦੌਰਾਨ ਸੁੱਤੇ ਪਏ ਇੰਸਪੈਕਟਰ ਨੂੰ ਐਸਐਸਪੀ ਨੇ ਕੀਤਾ ਮੁਅੱਤਲ

Next Post

ਸਾਵਧਾਨ ! Patanjali, Amul,,ਪਾਰਸ ਅਤੇ ਹੋਰ ਵੱਡੇ ਬਰਾਂਡਾਂ ਦੇ ਨਾਂ ‘ਤੇ ਵਿਕ ਰਿਹੈ ਨਕਲੀ ਦੇਸੀ ਘਿਉ…ਪੁਲਿਸ ਨੇ ਫੜੀਆਂ ਤਿੰਨ ਵੱਡੀਆਂ ਫੈਕਟਰੀਆਂ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਸਾਵਧਾਨ ! Patanjali, Amul,,ਪਾਰਸ ਅਤੇ ਹੋਰ ਵੱਡੇ ਬਰਾਂਡਾਂ ਦੇ ਨਾਂ ‘ਤੇ ਵਿਕ ਰਿਹੈ ਨਕਲੀ ਦੇਸੀ ਘਿਉ…ਪੁਲਿਸ ਨੇ ਫੜੀਆਂ ਤਿੰਨ ਵੱਡੀਆਂ ਫੈਕਟਰੀਆਂ

ਸਾਵਧਾਨ ! Patanjali, Amul,,ਪਾਰਸ ਅਤੇ ਹੋਰ ਵੱਡੇ ਬਰਾਂਡਾਂ ਦੇ ਨਾਂ 'ਤੇ ਵਿਕ ਰਿਹੈ ਨਕਲੀ ਦੇਸੀ ਘਿਉ…ਪੁਲਿਸ ਨੇ ਫੜੀਆਂ ਤਿੰਨ ਵੱਡੀਆਂ ਫੈਕਟਰੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend