Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦਾ ਮਾਣ ਵਧਾਇਆ ਸੁਸ਼ੀਲ ਬਾਬੂ ਨੇ…ਲਗਾਤਾਰ ਦੂਜੀ ਵਾਰ ਸਜਾਇਆ ਚੇਅਰਮੈਨ ਦਾ ਤਾਜ

Nirmal Pandori by Nirmal Pandori
01/05/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲੇ ਦਾ ਮਾਣ ਵਧਾਇਆ ਸੁਸ਼ੀਲ ਬਾਬੂ ਨੇ…ਲਗਾਤਾਰ ਦੂਜੀ ਵਾਰ ਸਜਾਇਆ ਚੇਅਰਮੈਨ ਦਾ ਤਾਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,5 ਜਨਵਰੀ, (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਸਟੇਟ ਫਾਰਮੇਸੀ ਕੌਂਸਲ ਦੇ ਮੁਖੀ ਦੀ ਚੋਣ ਵਿੱਚ ਮੌਜੂਦਾ ਚੇਅਰਮੈਨ ਸੁਸ਼ੀਲ ਕੁਮਾਰ ਬਾਂਸਲ ਨੇ ਕੌਂਸਲ ਦੇ ਦੂਜੀ ਵਾਰ ਚੇਅਰਮੈਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਫਾਰਮੇਸੀ ਕੌਂਸਲ ਦੀਆਂ ਚੋਣਾਂ ਵਿੱਚ ਸੁਸ਼ੀਲ ਬਾਂਸਲ ਨੇ ਬਤੌਰ ਮੈਂਬਰ ਚੋਣ ਲੜਦੇ ਹੋਏ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਪੰਜਾਬ ਸਟੇਟ ਫਾਰਮੇਸੀ ਕੌਂਸਲ ਦੇ ਬਤੌਰ ਚੇਅਰਮੈਨ ਆਪਣੇ ਪਹਿਲੇ ਕਾਰਜਕਾਲ ਦੌਰਾਨ ਸੁਸ਼ੀਲ ਕੁਮਾਰ ਬਾਂਸਲ ਨੇ ਆਪਣੇ ਕੀਤੇ ਕੰਮਾਂ ਸਦਕਾ ‌ ਆਪਣੀ ਸੁਯੋਗ ਲੀਡਰਸ਼ਿਪ ਦਾ ਸਬੂਤ ਦਿੱਤਾ ਜਿਸ ਤੋਂ ਬਾਅਦ ਕੌਂਸਲ ਦੇ ਮੈਂਬਰਾਂ ਨੇ ਪੰਜਾਬ ਸਟੇਟ ਫਾਰਮੇਸੀ ਕੌਂਸਲ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਚੇਅਰਮੈਨੀ ਦਾ ਤਾਜ ਦੁਬਾਰਾ ਸੁਸ਼ੀਲ ਕੁਮਾਰ ਬਾਸਲ ਦੇ ਸਿਰ ‘ਤੇ ਟਿਕਾਇਆ। ਬਰਨਾਲਾ ਜ਼ਿਲ੍ਹੇ ਦੇ ਮਸ਼ਹੂਰ ਕਸਬਾ ਮਹਿਲ ਕਲਾਂ ਦੇ ਜੰਮਪਲ ਸੁਸ਼ੀਲ ਕੁਮਾਰ ਬਾਂਸਲ ਨੇ ਛੋਟੀ ਉਮਰੇ ਕਈ ਮਾਣਮੱਤੀਆਂ ਪ੍ਰਾਪਤੀਆਂ ਕਰਕੇ ਧਿਆਨ ਖਿੱਚਿਆ ਹੈ। ‌ ਭਾਵੇਂ ਕਿ ਸੁਸ਼ੀਲ ਕੁਮਾਰ ਬਾਂਸਲ ਦਾ ਪਰਿਵਾਰ ਅੱਜਕੱਲ੍ਹ ਬਰਨਾਲੇ ਰੈਣ ਬਸੇਰਾ ਕਰੀ ਬੈਠਾ ਪ੍ਰੰਤੂ ਮਹਿਲ ਕਲਾਂ ਖੇਤਰ ਨਾਲ ਪਰਿਵਾਰ ਦਾ ਲਗਾਅ ਉਸੇ ਤਰ੍ਹਾਂ ਬਰਕਰਾਰ ਹੈ ਅਤੇ ਇਸ ਨਿਰੋਲ ਪੇਂਡੂ ਖੇਤਰ ਵਿੱਚ ਨਰਸਿੰਗ ਦੀ ਵਿਦਿਆ ਦਾ ਲਗਾਇਆ ਇੱਕ ਪੌਦਾ ਹੁਣ ਵੱਡਾ ਦਰੱਖਤ ਬਣ ਕੇ ਇਲਾਕੇ ਦੀਆਂ ਧੀਆਂ ਨੂੰ ਸਿੱਖਿਅਤ ਕਰ ਰਿਹਾ ਹੈ। ਇੱਥੇ ਇਸ ਗੱਲ ਦਾ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਇੱਕ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਿਤ ਸੁਸ਼ੀਲ ਕੁਮਾਰ ਬਾਂਸਲ ਨੇ 2022 ‘ਚ ਤਤਕਾਲੀ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਆਪਣੀ ਨੇੜਤਾ ਦੀ ਬਦੌਲਤ ਚੰਨੀ ਦੇ ਤਿੰਨ ਕੁ ਮਹੀਨਿਆਂ ਦੇ ਕਾਰਜਕਾਲ ਦੌਰਾਨ ਮਹਿਲ ਕਲਾਂ ਖੇਤਰ ਵਿੱਚ ਕੁਝ ਅਜਿਹੇ ਕੰਮ ਕਰਵਾਏ ਜਿਹੜੇ ਪਹਿਲਾਂ ਪਾਵਰ ‘ਚ ਰਹੇ ਆਗੂ ਨਹੀਂ ਕਰਵਾ ਸਕੇ। ‌ ਦੂਜੀ ਵਾਰ ਆਪਣੀ ਨਿਯੁਕਤੀ ‘ਤੇ ਰਸਮੀ ਗੱਲਬਾਤ ਕਰਦੇ ਹੋਏ ਸੁਸ਼ੀਲ ਕੁਮਾਰ ਬਾਂਸਲ ਨੇ ਕਿਹਾ ਕਿ ਪੰਜਾਬ ਦੇ ਫਾਰਮਾਸਿਸਟਾਂ ਦੇ ਪਰਿਵਾਰ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਉਸ ਦਾ ਸੁਪਨਾ ਹੈ। ‌ਉਹ ਚਾਹੁੰਦੇ ਹਨ ਕਿ ਪੰਜਾਬ ਦਾ ਫਾਰਮਾਸਿਸਟ ਪਰਿਵਾਰ ਇੱਕ ਸਿਹਤਮੰਦ ਅਤੇ ਨਰੋਏ ਪੰਜਾਬ ਦੀ ਸਿਰਜਣਾ ਵਿੱਚ ਆਪਣੇ ਪੇਸ਼ੇ ਦੇ ਮੁਤਾਬਕ ਆਪਣਾ ਯੋਗਦਾਨ ਪਾਵੇ ਜਿਸ ਲਈ ਉਹ ਯਤਨਸ਼ੀਲ ਹਨ। ਬਹਰਹਾਲ ! ਪੰਜਾਬ ਸਟੇਟ ਫਾਰਮੇਸੀ ਕੌਂਸਲ ਦੇ ਮੁਖੀ ਦੇ ਮਹੱਤਵਪੂਰਨ ਅਹੁਰੇ ‘ਤੇ ਦੁਬਾਰਾ ਬਿਰਾਜਮਾਨ ਹੋ ਕੇ ਸੁਸ਼ੀਲ ਕੁਮਾਰ ਬਾਂਸਲ ਨੇ ਜਿੱਥੇ ਆਪਣੀ ਜਨਮਭੂਮੀ ਮਹਿਲ ਕਲਾਂ ਦੀ ਚਰਚਾ ਕਰਵਾਈ ਹੈ ਉੱਥੇ ਜ਼ਿਲ੍ਹਾ ਬਰਨਾਲਾ ਦਾ ਮਾਣ ਵੀ ਵਧਾਇਆ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਧਿਆਨ ਰੱਖਿਓ…ਕੁਝ ਗੱਲਾਂ ਜਿੰਨਾ ਸਬੰਧੀ Google ‘ਤੇ ਸਰਚ ਨਹੀਂ ਕਰ ਸਕਦੇ…ਜਾਣਾ ਪੈ ਸਕਦਾ ਹੈ ਜੇਲ੍ਹ

Next Post

ਮੰਗਣੀ ਕਰਾਈ…ਸਰੀਰਿਕ ਸੰਬੰਧ ਵੀ ਬਣਾਏ…ਵਿਆਹ ਦੀ ਤਰੀਕ ਰੱਖ ਲਈ ਪਰ ਵਿਆਹ ਤੋਂ ਤਿੰਨ ਦਿਨ ਪਹਿਲਾਂ ਮੁੰਡੇ ਨੇ ਜਵਾਬ ਦੇ ਦਿੱਤਾ,ਮਾਮਲਾ ਥਾਣੇ ਪੁੱਜਾ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਮੰਗਣੀ ਕਰਾਈ…ਸਰੀਰਿਕ ਸੰਬੰਧ ਵੀ ਬਣਾਏ…ਵਿਆਹ ਦੀ ਤਰੀਕ ਰੱਖ ਲਈ ਪਰ ਵਿਆਹ ਤੋਂ ਤਿੰਨ ਦਿਨ ਪਹਿਲਾਂ ਮੁੰਡੇ ਨੇ ਜਵਾਬ ਦੇ ਦਿੱਤਾ,ਮਾਮਲਾ ਥਾਣੇ ਪੁੱਜਾ

ਮੰਗਣੀ ਕਰਾਈ…ਸਰੀਰਿਕ ਸੰਬੰਧ ਵੀ ਬਣਾਏ…ਵਿਆਹ ਦੀ ਤਰੀਕ ਰੱਖ ਲਈ ਪਰ ਵਿਆਹ ਤੋਂ ਤਿੰਨ ਦਿਨ ਪਹਿਲਾਂ ਮੁੰਡੇ ਨੇ ਜਵਾਬ ਦੇ ਦਿੱਤਾ,ਮਾਮਲਾ ਥਾਣੇ ਪੁੱਜਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend