Skip to main content

Gee 98News

MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਕੀਤਾ ਘਰ ‘ਚ ਨਜ਼ਰਬੰਦ

-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਪੰਜਾਬ ਪੁਲਿਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਉਨ੍ਹਾਂ ਨੇ ਮੋਹਾਲੀ ਜਾਣਾ ਸੀ, ਜਿੱਥੇ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣਾ ਸੀ ਪ੍ਰੰਤੂ ਪੁਲਿਸ ਨੇ ਪਹਿਲਾਂ ਹੀ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਸਵੇਰ ਤੋਂ ਹੀ ਪਿੰਡ ਵਿਚ ਨਾਕੇਬੰਦੀ ਕੀਤੀ ਗਈ ਸੀ। MP ਅੰਮ੍ਰਿਤਪਾਲ ਸਿੰਘ ਦੇ ਘਰ ਦੇ ਨੇੜੇ ਵੀ ਸਵੇਰ ਤੋਂ ਹੀ ਪੁਲਿਸ ਫ਼ੋਰਸ ਤਾਇਨਾਤ ਸੀ।
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਲੋਕਤੰਤਰ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸ਼ਾਂਤੀਮਈ ਢੰਗ ਨਾਲ ਮੋਰਚੇ ‘ਚ ਜਾਣਾ ਚਾਹੁੰਦੇ ਸੀ ਪਰ ਸਾਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।‌ ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ।

Gee98 Ads
error: Content is protected !!