Skip to main content

Gee 98News

ਸਾਬਕਾ ਸਰਪੰਚਣੀ ਦੇ ਪਤੀ ਨੇ ਵਿਜੀਲੈਂਸ ਦੇ ਜਾਲ ‘ਚ ਫਸਾ ਦਿੱਤਾ ਪੰਚਾਇਤ ਸੈਕਟਰੀ…20 ਹਜ਼ਾਰ ਦੀ ਰਿਸਵਤ ਸਮੇਤ ਰੰਗੇਂ ਹੱਥੀਂ ਕਾਬੂ

-ਇੱਕ ਸਾਬਕਾ ਸਰਪੰਚਣੀ ਦੇ ਪਤੀ ਨੇ ਆਡਿਟ ਲਈ ਰਿਸ਼ਵਤ ਮੰਗ ਰਹੇ ਪੰਚਾਇਤ ਸਕੱਤਰ ਨੂੰ ਵਿਜੀਲੈਂਸ ਦੇ ਜਾਲ ਵਿੱਚ ਫਸਾ ਦਿੱਤਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਵਿੱਚ ਕੰਮ ਕਰ ਰਹੇ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਵਿਜੀਲੈਂਸ ਨੇ ਰਿਸ਼ਵਤ ਦੇ ਇਸ ਮਾਮਲੇ ਵਿੱਚ ਖੇਤਰੀ ਡਿਪਟੀ ਡਾਇਰੈਕਟਰ ਲੋਕਲ ਫੰਡ ਆਡਿਟ ਪਟਿਆਲਾ ਦੇ ਦਫ਼ਤਰ ਵਿੱਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਪਟਿਆਲਾ ਅਨੁਸਾਰ ਮੁਲਜ਼ਮ ਨੂੰ ਮੂਨਕ ਦੇ ਪਿੰਡ ਮਹਾਂਸਿੰਘਵਾਲਾ ਦੀ ਸਾਬਕਾ ਸਰਪੰਚ ਦੇ ਪਤੀ ਗੁਰਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਬਦਲੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਦੇ ਨਾਮ ‘ਤੇ 20000 ਦੀ ਰਿਸ਼ਵਤ ਦੀ ਮੰਗੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਹਾਸਲ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ‘ਚ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਅਤੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਹੋਰ ਤਫਤੀਸ਼ ਜਾਰੀ ਹੈ।

error: Content is protected !!