Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

SGPC ਕਟਿਹਰੇ ‘ਚ…ਬਰਨਾਲੇ ਵਾਲੀ ਅਰਬਾਂ ਰੁਪਏ ਦੀ ਜ਼ਮੀਨ ਦਾ ਮਾਮਲਾ ਗੁਰਦੁਆਰਾ ਜ਼ੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿੱਚ ਪੁੱਜਿਆ…!

Nirmal Pandori by Nirmal Pandori
01/13/2025
in ਪੰਜਾਬ
Reading Time: 1 min read
A A
0
ਸ਼੍ਰੋਮਣੀ ਕਮੇਟੀ ਦੇ ਮੈਨੇਜਰ ਨੇ ਬਿਨਾਂ ਤਾਰੀਕ ਤੋਂ ਕੱਟ ਦਿੱਤੇ 70 ਲੱਖ ਦੇ ਚੈੱਕ..ਬਰਨਾਲੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਚੁੱਪ ‘ਤੇ ਵੀ ਉੱਠ ਰਹੇ ਨੇ ਸਵਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਜਨਵਰੀ ( ਨਿਰਮਲ ਸਿੰਘ ਪੰਡੋਰੀ)-

-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਰਨਾਲਾ ਦੇ ਡੇਰਾ ਬਾਬਾ ਗਾਂਧਾ ਸਿੰਘ ਦੀ ਜਾਇਦਾਦ ਸਬੰਧੀ ਚੱਲ ਰਿਹਾ ਮਾਮਲਾ ਸਿੱਖ ਗੁਰਦੁਆਰਾ ਜ਼ੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿੱਚ ਪੁੱਜ ਚੁੱਕਾ ਹੈ। ਇਸ ਸਬੰਧੀ ਇੱਕ ਪਟੀਸ਼ਨ ਸਿੱਖ ਕੌਮ ਦੇ ਮਸਲਿਆਂ ‘ਤੇ ਬੇਬਾਕੀ ਨਾਲ ਆਪਣੇ ਰਾਏ ਰੱਖਣ ਵਾਲੇ ਨੌਜਵਾਨ ਸਿੱਖ ਆਗੂ ਪਰਮਜੀਤ ਸਿੰਘ ਕੈਰੇ ਵਾਸੀ ਪਿੰਡ ਕੈਰੇ ਜ਼ਿਲ੍ਹਾ ਬਰਨਾਲਾ ਅਤੇ ਲਖਵੰਤ ਸਿੰਘ ਵਾਸੀ ਪਿੰਡ ਦਬੁਰਜੀ ਤਹਿਸੀਲ ਪਾਇਲ ਜ਼ਿਲ੍ਹਾ ਲੁਧਿਆਣਾ ਵੱਲੋਂ ਐਸ ਜੀ ਐਕਟ 1925 ਦੀ ਧਾਰਾ 142 ਤਹਿਤ ਦਾਇਰ ਕੀਤੀ ਗਈ ਹੈ। ਦੋਵੇਂ ਪਟੀਸ਼ਨਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਕੇਸ ਵਾਪਸ ਲੈਣ ਦੇ ਫੈਸਲੇ ਨੂੰ ਚੈਲੰਜ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡੇਰਾ ਬਾਬਾ ਗਾਂਧਾ ਸਿੰਘ ਵਿਚਕਾਰ ਝਗੜੇ ਵਾਲੀ ਜਾਇਦਾਦ ਵਿੱਚੋਂ ਵੱਡਾ ਹਿੱਸਾ ਇਕ ਅਣ ਅਧਿਕਾਰਤ ਸੁਸਾਇਟੀ ਨੂੰ ਦੇਣ ਲਈ ਜ਼ਿੰਮੇਵਾਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਹੋਰਾਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪਟੀਸ਼ਨਰਾਂ ਨੇ ਦਲੀਲ ਦਿੱਤੀ ਹੈ ਕਿ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਕੁਝ ਅਜਿਹੇ ਵਿਅਕਤੀਆਂ ਨੂੰ ਕਰੋੜਾਂ ਰੁਪਏ ਦੀ ਜਾਇਦਾਦ ਅਤੇ ਕਰੋੜਾਂ ਰੁਪਏ ਦੀ ਨਕਦੀ ਅਧਿਕਾਰਤ ਤੌਰ ‘ਤੇ ਦੇ ਦਿੱਤੀ ਹੈ ਜਿਨਾਂ ਦਾ 1975 ਵਿੱਚ ਡੇਰਾ ਬਾਬਾ ਗਾਂਧਾ ਸਿੰਘ ਦੇ ਮੁਖੀ ਵੱਲੋਂ ਜ਼ਮੀਨ ਦਾਨ ਦੇਣ ਦੇ ਮਾਮਲੇ ਨਾਲ ਉੱਕਾ ਹੀ ਕੋਈ ਸੰਬੰਧ ਨਹੀਂ ਹੈ। ਪਟੀਸ਼ਨਰ ਨੇ ਆਪਣੀ ਪਟੀਸ਼ਨ ਵਿੱਚ ਇਸ ਵਿਸ਼ੇ ਨੂੰ ਮੁੱਖ ਆਧਾਰ ਬਣਾਇਆ ਹੈ ਕਿ ਜਿਹੜੀ ਧਿਰ ਦਾ ਜ਼ਮੀਨ ਦਾਨ ਦੇਣ ਨਾਲ ਕੋਈ ਸਬੰਧ ਨਹੀਂ ਉਸ ਧਿਰ ਨੂੰ ਕਥਿਤ ਸਮਝੌਤੇ ਦੇ ਤਹਿਤ ਜਾਇਦਾਦ ਵਿੱਚੋਂ ਹਿੱਸਾ ਨਹੀਂ ਦਿੱਤਾ ਜਾ ਸਕਦਾ। ਦੋਵੇਂ ਪਟੀਸ਼ਨਰਾਂ ਨੇ ਸਿੱਖ ਗੁਰਦੁਆਰਾ ਜ਼ੁਡੀਸ਼ੀਅਲ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ 8 ਸਤੰਬਰ 2022 ਅਤੇ 27 ਮਾਰਚ 2023 ਦੇ ਸਮਝੌਤਿਆਂ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ 20 ਸਤੰਬਰ 2022‌ ਦੀ ਮੀਟਿੰਗ ਵਿੱਚ ਸਹੀ ਠਹਿਰਾਉਣ ਵਾਲਿਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ‌ ਪਟੀਸ਼ਨਰ ਪਰਮਜੀਤ ਸਿੰਘ ਅਤੇ ਲਖਵੰਤ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੈਨੇਜਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰਾਂ, ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਦੇ ਮੈਨੇਜਰ ਅਤੇ 2022 ਤੋਂ ਲੈ ਕੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਮਾਲ ਕਰਮਚਾਰੀਆਂ ਨੂੰ ਧਿਰ ਬਣਾਇਆ ਹੈ, ਜਿਨਾਂ ਵਿੱਚ ਪਰਮਜੀਤ ਸਿੰਘ ਖਾਲਸਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸੁਰਜੀਤ ਸਿੰਘ ਭਿੱਟੇਵਿੰਡ, ਗੁਰਚਰਨ ਸਿੰਘ ਗਰੇਵਾਲ, ਮੋਹਨ ਸਿੰਘ ਬੰਗੀ, ਸ਼ੇਰ ਸਿੰਘ ਮੰਡਵਾਲਾ, ਮਲਕੀਤ ਸਿੰਘ ਚੰਗਾਲ, ਰਜਿੰਦਰ ਸਿੰਘ ਮਹਿਤਾ, ਰਘਬੀਰ ਸਿੰਘ ਸਹਾਰਨਮਾਜਰਾ, ਇੰਦਰਮੋਹਨ ਸਿੰਘ ਲਖਮੀਰਵਾਲਾ ਸਮੇਤ ਸ਼੍ਰੋਮਣੀ ਕਮੇਟੀ ਦੇ 36 ਦੇ ਕਰੀਬ ਮੈਂਬਰਾਂ ਨੂੰ ਧਿਰ ਬਣਾਇਆ ਗਿਆ ਹੈ। ਪਟੀਸ਼ਨ ਦਾਇਰ ਕਰਨ ਵਾਲੇ ਸਿੱਖ ਨੌਜਵਾਨ ਪਰਮਜੀਤ ਸਿੰਘ ਕੈਰੇ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਾਬਜ਼ ਆਗੂਆਂ ਨੂੰ ਕਰੋੜਾਂ ਅਰਬਾਂ ਦੀ ਜਾਇਦਾਦ ਅਤੇ ਕਰੋੜਾਂ ਰੁਪਏ ਦੀ ਨਕਦੀ ਕਿਸੇ ਅਣਅਧਿਕਾਰਤ ਸੁਸਾਇਟੀ ਨੂੰ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਆਪਣੇ ਚਹੇਤਿਆਂ ਨੂੰ ਨਿਜੀ ਲਾਭ ਦੇਣ ਲਈ ਗੁਰੂ ਪੰਥ ਦੇ ਹਿੱਤਾਂ ਦੀ ਉਲਟ ਕਥਿਤ ਸਮਝੌਤੇ ਕੀਤੇ ਗਏ ਅਤੇ ਇਹਨਾਂ ਕਥਿਤ ਸਮਝੌਤਿਆਂ ਨੂੰ ਉਜਾਗਰ ਕਰਨ ਲਈ ਹੀ ਗੁਰੂ ਪੰਥ ਦੇ ਹਿਤਾਂ ਦੇ ਮਦੇਨਜ਼ਰ ਸਿੱਖ ਗੁਰਦੁਆਰਾ ਜ਼ੁਡੀਸ਼ੀਅਲ ਕਮਿਸ਼ਨ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਰਮਜੀਤ ਸਿੰਘ ਕੈਰੇ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਆਪਣੇ ਨਿਜੀ ਹਿੱਤਾਂ ਲਈ ਸਾਜ਼ਿਸ਼ਾਂ ਤਹਿਤ ਗੁਰੂ ਪੰਥ ਦੀ ਜਾਇਦਾਦ ਨੂੰ ਵੰਡਣ ਵਾਲਿਆਂ ਦਾ ਗੁਰਦੁਆਰਾ ਕਮਿਸ਼ਨ ਵੱਲੋਂ ਨੋਟਿਸ ਲਿਆ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਲੋਕਾਂ ਨੂੰ ਲੇਖਾ ਜੋਖਾ ਦੇਣਾ ਪਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

CM ਭਗਵੰਤ ਮਾਨ ਦੇ ਇੱਕ ਹੋਰ ਵਿਸ਼ਵਾਸਪਾਤਰ ਚੇਅਰਮੈਨ ਨੇ ਦਿੱਤਾ ਅਸਤੀਫ਼ਾ….AAP ਦੀ ਹਾਈ ਕਮਾਂਡ ‘ਤੇ ਲਗਾਏ ਗੰਭੀਰ ਦੋਸ਼

Next Post

…ਹੱਡੀਆਂ ਦੀ ਮੁੱਠ ਬਣ ਚੁੱਕਿਐ ਡੱਲੇਵਾਲ…ਹੁਣ ਹੱਡੀਆਂ ਵੀ ਮੁੜਨੀਆਂ ਸ਼ੁਰੂ ਹੋ ਗਈਆਂ…ਮੋਰਚੇ ‘ਚ ਭਾਵੁਕਤਾ ਦਾ ਮਾਹੌਲ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
…ਹੱਡੀਆਂ ਦੀ ਮੁੱਠ ਬਣ ਚੁੱਕਿਐ ਡੱਲੇਵਾਲ…ਹੁਣ ਹੱਡੀਆਂ ਵੀ ਮੁੜਨੀਆਂ ਸ਼ੁਰੂ ਹੋ ਗਈਆਂ…ਮੋਰਚੇ ‘ਚ ਭਾਵੁਕਤਾ ਦਾ ਮਾਹੌਲ

…ਹੱਡੀਆਂ ਦੀ ਮੁੱਠ ਬਣ ਚੁੱਕਿਐ ਡੱਲੇਵਾਲ…ਹੁਣ ਹੱਡੀਆਂ ਵੀ ਮੁੜਨੀਆਂ ਸ਼ੁਰੂ ਹੋ ਗਈਆਂ…ਮੋਰਚੇ 'ਚ ਭਾਵੁਕਤਾ ਦਾ ਮਾਹੌਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend