ਚੰਡੀਗੜ੍ਹ,18 ਜਨਵਰੀ, Gee98 News service
-ਅਜੋਕੇ ਦੌਰ ਵਿੱਚ ਲੋਕ ਹੱਥੀਂ ਕੰਮ ਕਰਨ ਤੋਂ ਪੂਰੀ ਤਰ੍ਹਾਂ ਅਵੇਸਲੇ ਹੋ ਚੁੱਕੇ ਹਨ ਜਿਸ ਕਰਕੇ ਹੁਣ ਵੱਖ ਵੱਖ ਬਿਮਾਰੀਆਂ ਨੇ ਲੋਕਾਂ ਨੂੰ ਆਪਣੀ ਜਕੜ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਇਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਆਯੁਰਵੈਦਿਕ ਦੇ ਖੇਤਰ ਵਿੱਚ ਸਿਹਤ ਸੇਵਾਵਾਂ ਦੇਣ ਵਾਲੀ ਸੂਬੇ ਦੀ ਨਾਮਵਰ ਸੰਸਥਾ ਸੁੱਖ ਆਯੁਰਵੈਦਿਕ ਮੋਹਾਲੀ ਵੱਲੋਂ ਮਦਨਪੁਰ ਵਿਖੇ ਆਪਣੇ ਨਵੇਂ ਸੋਅ ਰੂਮ ਦੇ ਉਦਘਾਟਨ ਮੌਕੇ ਕੀਤਾ। ਦੱਸ ਦੇਈਏ ਕਿ ਸੁੱਖ ਆਯੁਰਵੈਦਿਕ ਮੋਹਾਲੀ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਆਪਣੇ ਨਵੇਂ ਸ਼ੋਰੂਮ ਦਾ ਆਗਾਜ਼ ਕੀਤਾ। ਇਸ ਮੌਕੇ ਸਾਬਕਾ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਸਰੀਰਿਕ ਕਸਰਤ ਤੋਂ ਅਵੇਸਲਾਪਣ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ਜਿਨਾਂ ਵਿੱਚ ਗੋਡਿਆਂ ਦੀਆਂ ਬਿਮਾਰੀਆਂ ਜ਼ਿਆਦਾਤਰ ਲੋਕਾਂ ਨੂੰ ਆਪਣੀ ਜਕੜ ਵਿੱਚ ਲੈ ਰਹੀਆਂ ਹਨ। ਉਹਨਾਂ ਕਿਹਾ ਕਿ ਸੁੱਖ ਆਯੁਰਵੈਦਿਕ ਵੱਲੋਂ ਗੋਡਿਆਂ ਦੇ ਇਲਾਜ ਲਈ ਕੀਤਾ ਜਾ ਰਿਹਾ ਕੰਮ ਸ਼ਲਾਘਾਯੋਗ ਹੈ, ਜੋ ਅਸਰਦਾਇਕ ਵੀ ਹੈ, ਸਸਤਾ ਅਤੇ ਆਮ ਲੋਕਾਂ ਦੀ ਪਹੁੰਚ ਵਿੱਚ ਵੀ ਹੈ। ਸਾਬਕਾ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਵਿੱਚ ਗੋਡੇ ਬਦਲੇ ਜਾਣ ਵਾਲੇ ਮਰੀਜ਼ਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਬਿਨਾਂ ਸ਼ੱਕ ਚਿੰਤਾ ਦਾ ਵਿਸ਼ਾ ਹਨ ਅਤੇ ਇਹ ਇਲਾਜ ਹੈ ਵੀ ਬਹੁਤ ਮਹਿੰਗਾ ਪ੍ਰੰਤੂ ਸੁਖ ਆਯੁਰਵੈਦਿਕ ਵਰਗੀਆਂ ਸਿਹਤ ਸੰਸਥਾਵਾਂ ਗੋਡਿਆਂ ਦੇ ਮਰੀਜ਼ਾਂ ਲਈ ਇੱਕ ਵੱਡੀ ਨਿਆਮਤ ਬਣ ਕੇ ਸਾਹਮਣੇ ਆ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋ ਨੇ ਕਿਹਾ ਕਿ ਸੁੱਖ ਆਯੁਰਵੈਦਿਕ ਦੇ ਇਸ ਨਵੇਂ ਕਲੀਨਿਕ ਖੁੱਲਣ ਨਾਲ ਇਲਾਕੇ ਦੇ ਮਰੀਜ਼ਾਂ ਨੂੰ ਖਾਸ ਕਰਕੇ ਵੱਡੀ ਰਾਹਤ ਮਿਲੇਗੀ, ਜਿਨਾਂ ਨੂੰ ਹੁਣ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ,ਐਡਵੋਕੇਟ ਪੀਸੀ ਸਿੰਗਲਾ, ਮੈਡਮ ਸਿਮਰਨਜੀਤ ਕੌਰ ਪਠਾਨਮਾਜਰਾ, ਅਵਤਾਰ ਸਿੰਘ, ਅਮਰੀਕ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਸੀਟੀ ਯੂਨੀਅਨ ਦੇ ਪ੍ਰਧਾਨ ਸੋਹਨ ਸਿੰਘ ਜਸਵਿੰਦਰ ਸਿੰਘ, ਅਮਰਦੀਪ ਸਿੰਘ ਮਦਨਪੁਰ, ਭਗਤ ਸਿੰਘ ਕੈਸ਼ੀਅਰ ਗੁਰਦੁਆਰਾ ਭਾਈ ਜੈਤਾ ਜੀ, ਸੰਜੇ ਗੌਤਮ, ਸੁਖਮੰਦਰ ਸਿੰਘ, ਗੁਰਪਾਲ ਸਿੰਘ, ਕੁਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।








