Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦੇ ਨੇੜੇ ਹੀ ਸਨ ਮੁੱਖ ਮੰਤਰੀ ਜੀ ਪਰ ਠੀਕਰੀਵਾਲਾ ਬਰਸੀ ਸਮਾਗਮਾਂ ‘ਤੇ ਨਹੀਂ ਆਏ…ਪੜ੍ਹੋ ਖ਼ਬਰ

Nirmal Pandori by Nirmal Pandori
01/20/2025
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲੇ ਦੇ ਨੇੜੇ ਹੀ ਸਨ ਮੁੱਖ ਮੰਤਰੀ ਜੀ ਪਰ ਠੀਕਰੀਵਾਲਾ ਬਰਸੀ ਸਮਾਗਮਾਂ ‘ਤੇ ਨਹੀਂ ਆਏ…ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,20 ਜਨਵਰੀ (ਨਿਰਮਲ ਸਿੰਘ ਪੰਡੋਰੀ)-

-ਪਰਜਾ ਮੰਡਲ ਦੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ‘ਤੇ ਪੰਜਾਬ ਦੇ ਮੁੱਖ ਮੰਤਰੀ ਦੀ ਗ਼ੈਰਹਾਜ਼ਰੀ ਇਸ ਵਾਰ ‌ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉੰਝ ਭਾਵੇਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਵਿਖੇ ਮਨਾਈ ਜਾ ਰਹੇ ਇਸ ਬਰਸੀ ਸਮਾਗਮ ਵਿੱਚ ਪਿਛਲੇ ਮੁੱਖ ਮੰਤਰੀ ਵੀ ਹਰ ਵਾਰੀ ਨਹੀਂ ਆਉਂਦੇ ਰਹੇ ਪ੍ਰੰਤੂ ਮੰਨਿਆ ਜਾ ਰਿਹਾ ਸੀ ਕਿ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਜ਼ਰੂਰ ਆਉਣਗੇ ਅਤੇ ਪਿੰਡ ਠੀਕਰੀਵਾਲਾ ਵਿਖੇ ਪਿਛਲੇ ਦੋ ਸਾਲਾਂ ਤੋਂ ਫਸਿਆ ਹੋਇਆ ਨਰਸਿੰਗ ਕਾਲਜ ਦਾ ਗੱਡਾ ਜ਼ਰੂਰ ਕੱਢਣਗੇ। ‌ ਦੱਸ ਦੇਈਏ ਕਿ 2023 ਦੇ ਬਰਸੀ ਸਮਾਗਮਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਵਿੱਚ ਨਰਸਿੰਗ ਕਾਲਜ ਬਣਾਉਣ ਦਾ ਐਲਾਨ ਕੀਤਾ ਸੀ ਪਰੰਤੂ ਦੋ ਸਾਲ ਬੀਤਣ ਦੇ ਬਾਵਜੂਦ ਵੀ ਮੁੱਖ ਮੰਤਰੀ ਦਾ ਇਹ ਐਲਾਨ ਸਿਰਫ ਐਲਾਨ ਹੀ ਬਣਿਆ ਹੋਇਆ ਹੈ। ਹਲਕਾ ਵਿਧਾਇਕ ਵੱਲੋਂ ਭਾਵੇਂ ਪਿੰਡ ਦੇ ਲੋਕਾਂ ਨੂੰ ਯਕੀਨ ਦਿਵਾਇਆ ਜਾ ਰਿਹਾ ਹੈ ਕਿ ਨਰਸਿੰਗ ਕਾਲਜ ਜ਼ਰੂਰ ਬਣਾਇਆ ਜਾਵੇਗਾ ਪਰੰਤੂ ਲੋਕਾਂ ਨੂੰ ਇਹ ਗੱਲਾਂ ਲੀਡਰਾਂ ਦੇ ਲਾਰਿਆਂ ਵਾਂਗ ਹੀ ਲੱਗ ਰਹੀਆਂ ਹਨ। ਚਰਚਾ ਇਹ ਵੀ ਹੈ ਕਿ ਪਿੰਡ ਦੇ ਲੋਕਾਂ ਸਮੇਤ ਹਲਕੇ ਦੇ ਲੋਕਾਂ ਦੇ ਮਨਾਂ ਵਿੱਚ ਇਹ ਨਾਰਾਜ਼ਗੀ ਹੈ ਕਿ ਨਰਸਿੰਗ ਕਾਲਜ ਸਬੰਧੀ ਮੁੱਖ ਮੰਤਰੀ ਵੱਲੋਂ ਖੁਦ ਐਲਾਨ ਕੀਤੇ ਜਾਣ ਦੇ ਬਾਵਜੂਦ ਵੀ ਲੋਕਾਂ ਦੀ ਇਹ ਮੰਗ ਪੂਰੀ ਨਹੀਂ ਹੋਈ। ਅਧਿਕਾਰੀਆਂ ਅਨੁਸਾਰ ਨੇੜ ਭਵਿੱਖ ਵਿੱਚ ਵੀ ਨਰਸਿੰਗ ਕਾਲਜ ਦੀ ਯੋਜਨਾ ‘ਤੇ ਜਲਦੀ ਕੰਮ ਸ਼ੁਰੂ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਇਹ ਵੱਖਰੀ ਗੱਲ ਇਹ ਕਿ ਜੇਕਰ ਜ਼ਿੰਮੇਵਾਰ ਲੋਕ ਦਿਨ ਰਾਤ ਮਿਹਨਤ ਕਰਨ ਤਾਂ ਨਰਸਿੰਗ ਕਾਲਜ ਦੀ ਪੂਣੀ ਕੱਤਣ ਦਾ ਕੰਮ ਸ਼ੁਰੂ ਹੋ ਸਕਦਾ ਹੈ। ਬਹਰਰਾਲ ! 19 ਜਨਵਰੀ ਬਰਸੀ ਸਮਾਗਮਾਂ ‘ਤੇ ਸੱਤਾਧਾਰੀ ਪਾਰਟੀ ਦਾ ਦਿਨ ਹੁੰਦਾ ਹੈ ਜਿਸ ਦਿਨ ਸੱਤਾਧਾਰੀ ਪਾਰਟੀ ਦੇ ਵੱਡੇ ਆਗੂ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਆਉਂਦੇ ਹਨ।‌ ਇਸ ਵਾਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ‘ਸਰਦਾਰ ਜੀ’ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਪਰੰਤੂ ਮੁੱਖ ਮੰਤਰੀ ਦੀ ਗ਼ੈਰ ਹਾਜ਼ਰੀ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੀ ਰਹੀ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਝੂਠ ਨਾ ਬੋਲਣ ਦੇ ਦਾਅਵੇ ਕਰਨ ਵਾਲਿਆਂ ਨੇ ਸਟੇਜ ‘ਤੇ ਇਹ ਵੱਡਾ ਝੂਠ ਬੋਲਿਆ ਕਿ ਮੁੱਖ ਮੰਤਰੀ ਦਿੱਲੀ ਚੋਣਾਂ ਵਿੱਚ ਬਿਜ਼ੀ ਹਨ, ਜਦ ਕਿ 19 ਜਨਵਰੀ 2025 ਐਤਵਾਰ ਮੁੱਖ ਮੰਤਰੀ ਪੰਜਾਬ ‘ਚ ਹੀ ਸਨ ਅਤੇ ਉਹ ਬਰਨਾਲਾ ਤੋਂ ਕੁਝ ਹੀ ਦੂਰੀ ‘ਤੇ ਮੋਗਾ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਦੋ ਉੱਪਰਲੀਆਂ ਬਿਲਡਿੰਗਾਂ ਦਾ ਨੀਂਹ ਪੱਥਰ ਵੀ ਰੱਖ ਕੇ ਗਏ ਹਨ। ‌ ਮੁੱਖ ਮੰਤਰੀ ਨੇ ਮੋਗਾ ਵਿਖੇ ਚੰਗਾ ਸਮਾਂ ਬਤੀਤ ਕੀਤਾ ਜੇਕਰ ਉਹ ਚਾਹੁੰਦੇ ਤਾਂ ਇੱਕ ਘੰਟੇ ਦੀ ਦੂਰੀ ਤੈਅ ਕਰਕੇ ਫਿਰ ਠੀਕਰੀਵਾਲਾ ਵਿਖੇ ਵੀ ਆ ਸਕਦੇ ਸਨ ‌ਪ੍ਰੰਤੂ ਚਰਚਾ ਹੈ ਕਿ ਨਰਸਿੰਗ ਕਾਲਜ ਕਰਕੇ ਪਿੰਡ ਅਤੇ ਖੇਤਰ ਦੇ ਲੋਕਾਂ ਦੀ ਨਾਰਾਜ਼ਗੀ ਦੀ ਭਿਣਕ ਦੇ ਕਾਰਨ ਹੀ ਮੁੱਖ ਮੰਤਰੀ ਇਸ ਵਾਰ ਪਿੰਡ ਠੀਕਰੀਵਾਲਾ ਵਿਖੇ ਬਰਸੀ ਸਮਾਗਮਾਂ ‘ਤੇ ਨਹੀਂ ਆਏ ਜਦਕਿ ਉਹ ਬਰਨਾਲਾ ਤੋਂ ਕੁਝ ਹੀ ਦੂਰੀ ‘ਤੇ ਹਾਜ਼ਰ ਸਨ। ਬਹਰਰਾਲ, ਵਿੱਤ ਮੰਤਰੀ ਨੇ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਇਹ ਯਕੀਨ ਦਿੱਤਾ ਕਿ ਨਰਸਿੰਗ ਕਾਲਜ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ। ਹੁਣ ਦੇਖਣਾ ਹੋਵੇਗਾ ਕਿ ਊਠ ਦਾ ਬੁੱਲ੍ਹ ਸਰਦਾਰ ਜੀ ਦੀ ਅਗਲੀ ਬਰਸੀ ਸਮਾਗਮਾਂ ਤੋਂ ਪਹਿਲਾਂ ਡਿੱਗ ਜਾਵੇਗਾ ਜਾਂ ਫਿਰ ਲੋਕਾਂ ਦੀਆਂ ਨਜ਼ਰਾਂ ਬੁੱਲ੍ਹ ਵੱਲ ਹੀ ਟਿੱਕੀਆਂ ਰਹਿਣਗੀਆਂ। ‌
ਫੋਟੋ ਕੈਪਸ਼ਨ-ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 19 ਜਨਵਰੀ 2025 ਨੂੰ ਨੀਹ ਪੱਥਰ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਜੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਖਾਲੜਾ ਦੀ ਜ਼ਿੰਦਗੀ ‘ਤੇ ਅਧਾਰਤ ਫਿਲਮ ‘ਪੰਜਾਬ 95’ ਭਾਰਤ ‘ਚ ਕਿਉਂ ਨਹੀਂ ਹੋਵੇਗੀ ਰਿਲੀਜ਼…ਪੜ੍ਹੋ ਖ਼ਬਰ ‌

Next Post

ਭਾਰਤੀ ਧੀਆਂ ਨੇ ਰਚਿਆ ਇਤਿਹਾਸ…ਖੋ-ਖੋ ‘ਚ ਬਣੀਆਂ ਵਿਸ਼ਵ ਚੈਂਪੀਅਨ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਭਾਰਤੀ ਧੀਆਂ ਨੇ ਰਚਿਆ ਇਤਿਹਾਸ…ਖੋ-ਖੋ ‘ਚ ਬਣੀਆਂ ਵਿਸ਼ਵ ਚੈਂਪੀਅਨ

ਭਾਰਤੀ ਧੀਆਂ ਨੇ ਰਚਿਆ ਇਤਿਹਾਸ…ਖੋ-ਖੋ 'ਚ ਬਣੀਆਂ ਵਿਸ਼ਵ ਚੈਂਪੀਅਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend