Gee 98News

ਭਾਜਪਾ ‘ਤੇ ‘ਆਪਰੇਸ਼ਨ ਲੋਟਸ’ ਦੇ ਦੋਸ਼ ਲਗਾਉਣ ਵਾਲੀ aap ਨੇ ਹੁਣ ਸ਼ੁਰੂ ਕੀਤਾ ‘ਆਪਰੇਸ਼ਨ ਝਾੜੂ’…aap ਵਿਧਾਇਕ ਨੇ ਹੀ ਚੁੱਕੇ ਸਵਾਲ

-ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਉੱਪਰ ਆਪਰੇਸ਼ਨ ਲੋਟਸ” ਦੇ ਦੋਸ਼ ਲਗਾਏ ਸਨ ਜਿਸ ਤੋਂ ਬਾਅਦ ਰਾਜਨੀਤੀ ‘ਚ ਵਿਧਾਇਕਾਂ ਦੀ ਖਰੀਦੋ ਫ਼ਰੋਖਤ ਦਾ ਮਾਮਲਾ ਕਾਫੀ ਚਰਚਿਤ ਰਿਹਾ ਹੈ ਪ੍ਰੰਤੂ ਹੁਣ ਆਮ ਆਦਮੀ ਪਾਰਟੀ ਦੇ ਇੱਕ ਸੀਨੀਅਰ ਵਿਧਾਇਕ ਨੇ ਹੀ “ਆਪਰੇਸ਼ਨ ਝਾੜੂ” ਦਾ ਹੈਰਾਨੀਜਨਕ ਖੁਲਾਸਾ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਖੁਲਾਸਾ ਕੀਤਾ ਕਿ ਨਗਰ ਨਿਗਮ ਅੰਮ੍ਰਿਤਸਰ ਦੀ ਚੋਣ ਤੋਂ ਬਾਅਦ ਜਿੱਤੇ ਹੋਏ ਕੌਂਸਲਰਾਂ ਦੀ ਖਰੀਦੋ ਫਰੋਖਤ ਕੀਤੀ ਜਾ ਰਹੀ ਹੈ ਜੋ ਕਿ ਸਵਰਾਜ ਦੇ ਸਿਧਾਂਤ ਦੀ ਉਲੰਘਣਾ ਹੈ। ਉਨ੍ਹਾਂ ਕਿ ਇਸ ਸਿਧਾਂਤ ਨੂੰ ਲੈ ਕੇ ਪਾਰਟੀ 2022 ਵਿੱਚ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ ਪਰ ਅੱਜ ਇਸ ਸਿਧਾਂਤ ਨੂੰ ਤਿਆਗ ਦਿੱਤਾ ਗਿਆ ਹੈ। ਜੇ ਲੋਕਤੰਤਰ ਨੂੰ ਬਚਾਉਣਾ ਹੈ ਤਾਂ ਜਿੱਤੇ ਹੋਏ ਪ੍ਰਤੀਨਿਧਾਂ ਦੀ ਖਰੀਦੋ ਫਰੋਖਤ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਤਣ ਵਾਲਾ ਚਾਹੇ ਕਿਸੇ ਵੀ ਪਾਰਟੀ ਦਾ ਪ੍ਰਤੀਨਿਧ ਹੋਵੇ ਪਰ ਉਹ ਜਿੱਤ ਕੇ ਆਇਆ ਹੈ ਅਤੇ ਉਸ ਨੂੰ ਉਸੇ ਰੂਪ ਵਿੱਚ ਸਵੀਕਾਰ ਕਰਨਾ ਚਾਹੀਦਾ ਹੈ। ਦੱਸਣਯੋਗ ਹੈ ਕਿ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਵਿੱਚ 85 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੂੰ ਸਿਰਫ 24 ਸੀਟਾਂ ਪ੍ਰਾਪਤ ਹੋਈਆਂ ਸਨ ਜਦੋਂਕਿ ਕਾਂਗਰਸ 40 ਸੀਟ ਜਿੱਤੀ ਹੈ। ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ 6 ਆਜ਼ਾਦ ਅਤੇ ਇੱਕ ਸਿਆਸੀ ਪਾਰਟੀ ਦੇ ਕੌਂਸਲਰ ਸਮੇਤ ਸੱਤ ਕੌਂਸਲਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਖਰੀਦੋ ਫਰੋਖਤ ਕਰਨ ਦੇ ਦੋਸ਼ ਵੀ ਲੱਗੇ ਹਨ ਜਿਨ੍ਹਾਂ ਨੂੰ ਬੀਤੇ ਦਿਨੀਂ ‘ਆਪ’ ਸਰਕਾਰ ਦੇ ਇੱਕ ਕੈਬਨਿਟ ਮੰਤਰੀ ਵੱਲੋਂ ਰੱਦ ਕੀਤਾ ਗਿਆ ਸੀ ਪ੍ਰੰਤੂ ਹੁਣ ਆਪ ਦੇ ਵਿਧਾਇਕ ਵੱਲੋਂ ਕੌਂਸਲਰਾਂ ਦੀ ਖਰੀਦੋ ਫਰੋਖਤ ਦੇ ਲਗਾਏ ਦੋਸ਼ ਇਹ ਸਿੱਧ ਕਰ ਰਹੇ ਹਨ ਕੇ ਭਾਜਪਾ ‘ਤੇ ਆਪਰੇਸ਼ਨ ਲੋਟਸ ਦੇ ਦੋਸ਼ ਲਗਾਉਣ ਵਾਲੀ ਆਮ ਆਦਮੀ ਪਾਰਟੀ ਖੁਦ ਆਪਰੇਸ਼ਨ ਝਾੜੂ ਦੇ ਰਾਹ ‘ਤੇ ਚੱਲ ਰਹੀ ਹੈ। ‌

error: Content is protected !!