Skip to main content

Gee 98News

ਦੋਸ਼ੀ ਵੀ ਦਲਿਤ ਹੀ ਹੈ…ਚਾਰ ਮਹੀਨੇ ਪਹਿਲਾਂ ਆਇਆ ਸੀ ਦੁਬਈ ਤੋਂ, ਕਿੱਥੋਂ ਲਈ ਸੀ ਪੌੜੀ…ਪੁਲਿਸ ਕਮਿਸ਼ਨਰ ਨੇ ਕੀਤੇ ਖੁਲਾਸੇ

-ਭਾਰਤ ਰਤਨ ਬਾਬਾ ਸਾਹਿਬ ਡਾ. ਬੀਆਰ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੱਡੇ ਖੁਲਾਸੇ ਕੀਤੇ ਹਨ।‌ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਆਕਾਸ਼ਦੀਪ ਸਿੰਘ ਵਜੋ ਹੋਈ ਹੈ ਜੋ ਕਿ ਮੋਗਾ ਦੇ ਧਰਮਕੋਟ ਦਾ ਰਹਿਣ ਵਾਲਾ ਹੈ। ਭੁੱਲਰ ਨੇ ਕਿਹਾ ਕਿ ਦੋਸ਼ੀ ਦਲਿਤ ਭਾਈਚਾਰੇ ਨਾਲ ਸਬੰਧਤ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਖ਼ਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮ ਤੋਂ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ, ਜਿਸਦੀ ਵਿਗਿਆਨਕ ਜਾਂਚ ਕੀਤੀ ਜਾ ਰਹੀ ਹੈ। ਸਾਰੀਆਂ ਪੱਖਾਂ ‘ਤੇ ਕੰਮ ਕੀਤਾ ਜਾ ਰਿਹਾ ਹੈ।‌ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਵੱਖਰੀਆਂ ਟੀਮਾਂ ਲਾਈਆਂ ਗਈਆਂ ਹਨ ਤਾਂ ਕਿ ਇਸ ਬਾਰੇ ਪਤਾ ਲਾਇਆ ਜਾਵੇ ਕਿ ਇਸ ਦੇ ਪਿੱਛੇ ਕਈ ਵੱਡੀ ਸਾਜ਼ਿਸ਼ ਤਾਂ ਨਹੀਂ ਕੰਮ ਕਰ ਰਹੀ ਹੈ। ਪੁਲਿਸ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਕਿਸੇ ਜਥੇਬੰਦੀ ਵੱਲੋਂ ਮੂਰਤੀ ਦੀ ਸਫਾਈ ਲਈ ਪੌੜੀ ਮੰਗਵਾਈ ਗਈ ਸੀ ਅਤੇ ਇੱਕ ਸਮਾਗਮ ਵੀ ਰੱਖਿਆ ਸੀ ਜੇ ਇਸ ਦੌਰਾਨ ਕਿਸੇ ਦੀ ਅਣਗਿਹਲੀ ਪਾਈ ਗਈ ਤਾਂ ਉਸ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਡਾਕਟਰ ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜਨ ਦਾ ਯਤਨ ਕਰਨ ਵਾਲੇ ਵਿਅਕਤੀ ਦੀ ਮਾਂ ਦੇ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਹਾਲੇ ਚਾਰ ਕੁ ਮਹੀਨੇ ਪਹਿਲਾਂ ਦੁਬਈ ਪਰਤਿਆ ਸੀ ਪਰ ਆਪਣੇ ਘਰ ਨਹੀਂ ਗਿਆ। ਸਗੋਂ ਅੰਮ੍ਰਿਤਸਰ ਕਿਰਾਏ ਦੇ ਮਕਾਨ ‘ਚ ਰਹਿਣ ਲੱਗ ਪਿਆ। ਉਨ੍ਹਾਂ ਦੱਸਿਆ ਕਿ ਅਕਾਸ਼ਦੀਪ ਸਿੰਘ ਜੋ ਸਾਡੇ ਕਹਿਣੇ ਤੋਂ ਬਾਹਰ ਸੀ, ਸਾਡਾ ਇਸ ਦੇ ਨਾਲ ਕੋਈ ਸਬੰਧ ਨਹੀਂ ਹੈ। ਅਸੀਂ ਮਜਦੂਰੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰ ਰਹੇ ਹਾਂ।ਸਾਡਾ ਆਕਾਸ਼ਦੀਪ ਨਾਲ ਕੋਈ ਨਾਤਾ ਨਹੀਂ ਅਤੇ ਜੋ ਇਸ ਨੇ ਕੱਲ ਘਟਨਾਕ੍ਰਮ ਕੀਤਾ ਉਹ ਬਹੁਤ ਹੀ ਨਿੰਦਣਯੋਗ ਹੈ।

Gee98 Ads
error: Content is protected !!