Gee 98News

ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦੀ ਕੰਪਿਊਟਰ ਅਧਿਆਪਕ ਕਿਰਨਜੀਤ ਕੌਰ ਦਾ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ

-ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮੌਕੇ ਵੱਖ ਵੱਖ ਖੇਤਰਾਂ ‘ਚ ਬਿਹਤਰੀਨ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸੇ ਲੜੀ ਤਹਿਤ ਕੰਪਿਊਟਰ ਅਧਿਆਪਕ ਕਿਰਨਜੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਨੂੰ ਸਿੱਖਿਆ ਦੇ ਖੇਤਰ ‘ਚ ਬਿਹਤਰੀਨ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ। ‌ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਸਨਮਾਨ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਡਾਕਟਰ ਬਲਜੀਤ ਕੌਰ, ਸਮਾਜਿਕ ਨਿਆਂ ਅਤੇ ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਵੱਲੋਂ ਦਿੱਤਾ ਗਿਆ। ਦੱਸ ਦਈਏ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਵਿੱਚ ਸਾਲ 2008 ਤੋਂ ਲੈ ਕੇ ਹੁਣ ਤੱਕ ਲਗਭਗ 16 ਸਾਲ ਡਿਊਟੀ ਨਿਭਾਉਂਦੇ ਹੋਏ ਮੈਡਮ ਕਿਰਨਜੀਤ ਕੌਰ ਦੇ ਸਬਜੈਕਟ ਦਾ ਨਤੀਜਾ ਪਿਛਲੇ ਤਿੰਨ ਸਾਲ ਤੋਂ ਲਗਾਤਾਰ 100 ਪ੍ਰਤੀਸ਼ਤ ਰਿਹਾ ਹੈ। ਇਸ ਤੋਂ ਇਲਾਵਾ ਸਕੂਲ ਨਾਲ ਸੰਬੰਧਿਤ ਆਨਲਾਈਨ ਸੇਵਾਵਾਂ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਨਾਲ ਸੰਬੰਧਿਤ ਡਿਜੀਟਾਈਲੇਸ਼ਨ ਦੇ ਕੰਮ ਸਬੰਧੀ ਵੀ ਮੈਡਮ ਕਿਰਨਜੀਤ ਕੌਰ ਦੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ। ਆਪਣੇ ਸਨਮਾਨ ਲਈ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹੋਏ ਮੈਡਮ ਕਿਰਨਜੀਤ ਕੌਰ ਨੇ ਕਿਹਾ ਕਿ ਉਹ ਬਤੌਰ ਅਧਿਆਪਕ ਹਮੇਸ਼ਾ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ। ‌

error: Content is protected !!