Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭੱਠ ਪਏ ਸੋਨਾ ਜਿਹੜਾ ਕੰਨਾਂ ਨੂੰ ਖਾਵੇ…ਇਹੋ ਜਿਹੇ ਅਹੁਦੇ ਨਾਲੋਂ ਤਾਂ ਮੈਂ ਗੱਡੀਆਂ ਦੇ ਚਿੱਬ ਈਂ ਕੱਢ ਲੂ…ਮੋਗੇ ਦਾ ਮੇਅਰ

Nirmal Pandori by Nirmal Pandori
01/31/2025
in ਪੰਜਾਬ
Reading Time: 1 min read
A A
0
ਭੱਠ ਪਏ ਸੋਨਾ ਜਿਹੜਾ ਕੰਨਾਂ ਨੂੰ ਖਾਵੇ…ਇਹੋ ਜਿਹੇ ਅਹੁਦੇ ਨਾਲੋਂ ਤਾਂ ਮੈਂ ਗੱਡੀਆਂ ਦੇ ਚਿੱਬ ਈਂ ਕੱਢ ਲੂ…ਮੋਗੇ ਦਾ ਮੇਅਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਜਨਵਰੀ, Gee98 News service

‌-ਮੌਜੂਦਾ ਸਰਕਾਰ ਵਿੱਚ ਕੋਈ ਵੱਡਾ ਅਹੁਦਾ ਲੈ ਕੇ ਵੀ ਜੇਕਰ ਬੇਇੱਜ਼ਤੀ ਕਰਵਾਉਣੀ ਹੋਵੇ ਤਾਂ ਇਹੋ ਜਿਹਾ ਅਹੁਦਾ ਤਿਆਗ ਕੇ ਚਿੱਬ ਕੱਢਣ ਦਾ ਕੰਮ ਹੀ ਚੰਗਾ ਹੈ, ਜਦੋਂ ਕੋਈ ਕੰਮ ਹੀ ਨਹੀਂ ਹੋਣਾ ਤਾਂ ਇਹੋ ਜਿਹੇ ਅਹੁਦੇ ਨਾਲੋਂ ਤਾਂ ਮੈਂ ਆਪਣੀ ਡੈਟਿੰਗ ਦੀ ਦੁਕਾਨ ‘ਤੇ ਕੰਮ ਕਰਨਾ ਹੀ ਚੰਗਾ ਸਮਝਦਾ ਹਾਂ। ਇਹ ਵਿਚਾਰ ਮੋਗਾ ਦੇ ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਦੇ ਹਨ। ਮੇਅਰ ਬਲਜੀਤ ਸਿੰਘ ਚਾਨੀ ਨੇ ਮੀਡੀਆ ਨੂੰ ਦੱਸਿਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਉਹਨਾਂ ਨੂੰ ਕਥਿਤ ਤੌਰ ‘ਤੇ ਬਦਨਾਮ ਕਰਨ ਲਈ ਇੱਕ ਆਡੀਓ ਕਿਸੇ ਕੌਂਸਲਰ ਵੱਲੋਂ ਵਾਇਰਲ ਕੀਤੀ ਗਈ ਸੀ,ਜਿਸ ਸਬੰਧ ਵਿੱਚ ਪੁਲਿਸ ਨੂੰ ਸ਼ਿਕਾਇਤ ਕੀਤੀ ਪ੍ਰੰਤੂ ਚਾਰ ਮਹੀਨੇ ਬੀਤਣ ਬਾਵਜੂਦ ਬੀਤਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਵਿੱਚ ਮੇਅਰ ਹੁੰਦੇ ਹੋਏ ਉਹਨਾਂ ਦੀ ਸੁਣਵਾਈ ਨਹੀਂ ਹੋ ਰਹੀ ਤਾਂ ਆਮ ਵਿਅਕਤੀ ਦਾ ਕੀ ਹਾਲ ਹੋਵੇਗਾ। ਉਹਨਾਂ ਕਿਹਾ ਕਿ ਉਹ ਅਧਿਕਾਰੀਆਂ ਵੱਲੋਂ ਅਣਗੌਲਿਆ ਕੀਤੇ ਜਾਣ ਕਰਕੇ ਬੇਇੱਜ਼ਤੀ ਕਰਵਾਉਣ ਨਾਲੋਂ ਚੰਗਾ ਕਿ ਉਹ ਆਪਣੀ ਡੈਂਟਿੰਗ ਦੀ ਪੁਰਾਣੀ ਦੁਕਾਨ ‘ਤੇ ਕੰਮ ਕਰਨਾ ਹੀ ਬਿਹਤਰ ਸਮਝਦੇ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਜਦ ਮੀਡੀਆ ਨੇ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦਾ ਧਿਆਨ ਵਿੱਚ ਹੀ ਨਹੀਂ ਹੈ ਉਹ ਹੇਠਲੇ ਅਧਿਕਾਰੀਆਂ ਤੋਂ ਸ਼ਿਕਾਇਤ ਦਾ ਸਟੇਟਸ ਹਾਸਲ ਕਰਕੇ ਕੁਝ ਕਹਿ ਸਕਦੇ ਹਨ। ਮੇਅਰ ਦੀ ਭੜਾਸ ਤੇ ਭਾਵਨਾਵਾਂ ਤੋਂ ਇੱਕ ਗੱਲ ਤਾਂ ਸਪੱਸ਼ਟ ਹੈ ਕਿ ਉਹਨਾਂ ‘ਤੇ ਅਫ਼ਸਰਸ਼ਾਹੀ ਭਾਰੂ ਹੈ ਅਤੇ ਉਹ ਆਪਣੀ ਸਰਕਾਰ ਵਿਚਲੇ ਅਫ਼ਸਰਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ।‌ ਇਸ ਤੋਂ ਇਲਾਵਾ ਇੱਕ ਹੋਰ ਮਾਮਲਾ ਵੀ ਹੈ ਜਿਸ ਵਿੱਚ ਮੇਅਰ ਨੇ ਕਰੀਬ 8 ਦਿਨ ਪਹਿਲਾਂ 22 ਜਨਵਰੀ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਨਗਰ ਨਿਗਮ ਅਧਿਕਾਰੀਆਂ ਦੇ ਖ਼ਿਲਾਫ਼ ਭੜਾਸ ਕੱਢਦਿਆਂ ਆਖਿਆ ਸੀ ਕਿ ਉਹਨਾਂ ਦੇ ਕਹਿਣ ਦੇ ਬਾਵਜੂਦ ਕੋਈ ਅਧਿਕਾਰੀ ਮੌਕੇ ‘ਤੇ ਨਹੀਂ ਪੁੱਜਾ ਜਦਕਿ ਉਹ ਖੁਦ ਮੌਕੇ ਉੱਤੇ ਪੁੱਜ ਗਏ ਸਨ। ਕੁੱਲ ਮਿਲਾ ਕੇ ਹਾਲਾਤ ਕੁਝ ਇਹੋ ਜਿਹੇ ਬਣੇ ਹੋਏ ਹਨ ਕਿ ਪੁਲਿਸ ਅਤੇ ਹੋਰ ਸਿਵਿਲ ਅਧਿਕਾਰੀ ਤਾਂ ਦੂਰ ਦੀ ਗੱਲ,ਨਗਰ ਨਿਗਮ ਦੇ ਅਧਿਕਾਰੀ ਹੀ ਮੇਅਰ ਸਾਹਿਬ ਦੀ ਗੱਲ ਨਹੀਂ ਸੁਣ ਰਹੇ, ਜਿਸ ਤੋਂ ਬਾਅਦ ਮੇਅਰ ਨੂੰ ਨਗਰ ਨਿਗਮ ਦੇ ਮੇਅਰ ਦੀ ਕੁਰਸੀ ਦੇ ਕੰਡੇ ਚੁਭਣ ਲੱਗ ਪਏ ਹਨ ਅਤੇ ਉਹ ਇਹ ਅਹੁਦਾ ਤਿਆਗ ਕੇ ਆਪਣੀ ਪੁਰਾਣੀ ਡੈਟਿੰਗ ਦੀ ਦੁਕਾਨ ‘ਤੇ ਗੱਡੀਆਂ ਦੇ ਚਿੱਬ ਕੱਢਣ ਦੀਆਂ ਗੱਲਾਂ ਕਰਨ ਲੱਗ ਪਏ ਹਨ। ਜੇਕਰ ਸਰਕਾਰ ਦੇ ਕਿਸੇ ਮੇਅਰ ਦੇ ਇਹੋ ਹਾਲਾਤ ਹਨ ਤਾਂ ਸਪੱਸ਼ਟ ਹੈ ਕਿ ਮਾਮਲਾ ਗੜਬੜ ਹੈ। ਇਹ ਚਰਚਾ ਅਕਸਰ ਹੁੰਦੀ ਰਹਿੰਦੀ ਹੈ ਕਿ ਮੰਤਰੀਆਂ ਅਤੇ ਵਿਧਾਇਕਾਂ ਨੇ ਸਾਰੇ ਵਿਭਾਗਾਂ ਦੀ ਅਫ਼ਸਰਸ਼ਾਹੀ ਨੂੰ ਸਿੱਧੇ ਜਵਾਬਦੇਹ ਬਣਾਇਆ ਹੋਇਆ ਹੈ ਭਾਵ ਕਿ ਇਹ ਮੇਅਰਸਿਪ/ਚੇਅਰਮੈਨੀਆਂ ਦੇ ਅਹੁਦੇ ਆਪਣੀ ਪਾਰਟੀ ਦੇ ਆਗੂਆਂ ਦੇ ਮੋਢਿਆਂ ‘ਤੇ ਸਿਰਫ਼ ਫੀਤੀਆਂ ਹੀ ਹਨ ਜਦ ਕਿ ਇਹਨਾਂ ਦੀ ਗੱਲ ਕੋਈ ਹੇਠਲੇ ਪੱਧਰ ਦਾ ਅਧਿਕਾਰੀ ਵੀ ਨਹੀਂ ਸੁਣ ਰਿਹਾ। ਨਗਰ ਨਿਗਮ ਮੋਗਾ ਦੇ ਮੇਅਰ ਦੀਆਂ ਉਕਤ ਭਾਵਨਾਵਾਂ ਸਾਰਾ ਕੁਝ ਸਪੱਸ਼ਟ ਕਰ ਰਹੀਆਂ ਹਨ। ਇਹੋ ਜਿਹੇ ਹੋਰ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਮੇਅਰ ਅਤੇ ਸੂਬਾ ਪੱਧਰੀ ਚੇਅਰਮੈਨ ‌ ਦਰਜਾ ਚਾਰ ਕਰਮਚਾਰੀ ਦੀ ਬਦਲੀ ਵੀ ਨਹੀਂ ਕਰਵਾ ਸਕਦੇ, ਅਜਿਹੀ ਬਦਲੀ ਲਈ ਵੀ ਉਹਨਾਂ ਨੂੰ ਮੰਤਰੀਆਂ ਦੇ ਹਾੜ੍ਹੇ ਕੱਢਣੇ ਪੈਂਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਾਸਟਰ ਨੂੰ ਸਕੂਲ ਚ ਆਇਆ ਹਾਰਟ ਅਟੈਕ…ਦੋ ਵਿਦਿਆਰਥਣਾਂ ਨੇ ਕਿਵੇਂ ਬਚਾਈ ਜਾਨ…ਪੜ੍ਹੋ ਖ਼ਬਰ

Next Post

MP ਨੂੰ ਪਿੰਡ ਦੇ ਲੋਕਾਂ ਨੇ ਭਜਾ-ਭਜਾ ਕੇ ਕੁੱਟਿਆ…ਪਾੜ ਦਿੱਤਾ ਸਿਰ, ਹਸਪਤਾਲ ਦਾਖ਼ਲ….!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

MP ਨੂੰ ਪਿੰਡ ਦੇ ਲੋਕਾਂ ਨੇ ਭਜਾ-ਭਜਾ ਕੇ ਕੁੱਟਿਆ…ਪਾੜ ਦਿੱਤਾ ਸਿਰ, ਹਸਪਤਾਲ ਦਾਖ਼ਲ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend