Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

32 ਸਾਲ ਪੁਰਾਣੇ ਇੱਕ ਝੂਠੇ ਪੁਲਿਸ ਮੁਕਾਬਲੇ ਵਿੱਚ SHO ਅਤੇ ਸਬ ਇੰਸਪੈਕਟਰ ਦੋਸ਼ੀ ਕਰਾਰ…4 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

Nirmal Pandori by Nirmal Pandori
02/01/2025
in ਪੰਜਾਬ
Reading Time: 1 min read
A A
0
32 ਸਾਲ ਪੁਰਾਣੇ ਇੱਕ ਝੂਠੇ ਪੁਲਿਸ ਮੁਕਾਬਲੇ ਵਿੱਚ SHO ਅਤੇ ਸਬ ਇੰਸਪੈਕਟਰ ਦੋਸ਼ੀ ਕਰਾਰ…4 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

DSP ਅਤੇ ਇੰਸਪੈਕਟਰ ਬਰੀ,CBI ਦੀ ਵਿਸ਼ੇਸ਼ ਅਦਾਲਤ ਦਾ ਫੈਸਲਾ

ਚੰਡੀਗੜ੍ਹ,1 ਫ਼ਰਵਰੀ, Gee98 News service

-CBI ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਲੱਗਭੱਗ 32 ਸਾਲ ਪੁਰਾਣੇ ਇੱਕ ਕੇਸ ਦਾ ਨਿਪਟਾਰਾ ਕਰਦੇ ਹੋਏ ਨੇ ਮਜੀਠਾ ਦੇ ਉਸ ਸਮੇਂ ਦੇ ਐੱਸਐੱਚਓ ਪੁਰਸ਼ੋਤਮ ਸਿੰਘ ਅਤੇ ਐੱਸਆਈ ਗੁਰਭਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿਤਾ, ਜਦੋਂ ਕਿ ਉਸ ਸਮੇਂ ਦੇ ਡੀਐੱਸਪੀ ਐੱਸਐੱਸ ਸਿੱਧੂ (ਜੋ ਕਿ ਇਸ ਸਮੇਂ ਸੇਵਾਮੁਕਤ ਐੱਸਐੱਸਪੀ ਹਨ) ਅਤੇ ਉਸ ਸਮੇਂ ਦੇ ਇੰਸਪੈਕਟਰ ਚਮਨ ਲਾਲ (ਮੌਜੂਦਾ ਸੇਵਾਮੁਕਤ ਐੱਸਪੀ) ਨੂੰ ਬਰੀ ਕਰ ਦਿੱਤਾ ਗਿਆ। ਉਕਤ ਪੁਲਿਸ ਮੁਲਜ਼ਮਾਂ ‘ਤੇ ਲਖਵਿੰਦਰ ਸਿੰਘ ਲੱਖਾ ਉਰਫ਼ ਫੋਰਡ ਅਤੇ ਸਿਪਾਹੀ ਬਲਦੇਵ ਸਿੰਘ ਦੇਬਾ, ਵਾਸੀ ਭੈਣੀ ਬਾਸਕਰੇ, ਜ਼ਿਲ੍ਹਾ ਅੰਮ੍ਰਿਤਸਰ ਦੀ ਸਾਜ਼ਿਸ਼ ਬਣਾਉਣ ਅਤੇ ਕਤਲ ਦੇ ਦੋਸ਼ ਲਗਾਏ ਗਏ ਸਨ। ਇਨ੍ਹਾਂ ਦੋਸ਼ੀਆਂ ਨੂੰ 4 ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਜਿਸ ਸਮੇਂ ਫ਼ੌਜ ਵਿਚ ਸਿਪਾਹੀ ਬਲਦੇਵ ਸਿੰਘ ਦਾ ਕਤਲ ਹੋਇਆ ਸੀ, ਉਸ ਸਮੇਂ ਉਹ ਛੁੱਟੀ ‘ਤੇ ਸੀ,ਜਦੋਂ ਕਿ ਲਖਵਿੰਦਰ ਸਿੰਘ ਖੇਤੀਬਾੜੀ ਦਾ ਕੰਮ ਕਰ ਰਿਹਾ ਸੀ। ਪੀੜ੍ਹਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ 32 ਸਾਲਾਂ ਬਾਅਦ ਇਨਸਾਫ਼ ਮਿਲਿਆ ਹੈ। ਪੀੜ੍ਹਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਨੇ ਕਿਹਾ ਕਿ ਭਾਵੇਂ CBI ਨੇ ਮਾਮਲੇ ਵਿਚ 37 ਗਵਾਹਾਂ ਦਾ ਹਵਾਲਾ ਦਿੱਤਾ ਸੀ, ਪਰ ਮੁਕੱਦਮੇ ਦੌਰਾਨ ਸਿਰਫ਼ 19 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਸਨ ਕਿਉਂਕਿ CBI ਵੱਲੋਂ ਦੱਸੇ ਗਏ ਜ਼ਿਆਦਾਤਰ ਗਵਾਹਾਂ ਦੀ ਦੇਰੀ ਨਾਲ ਚੱਲੀ ਸੁਣਵਾਈ ਦੌਰਾਨ ਮੌਤ ਹੋ ਗਈ। ਪੁਲਿਸ ਦੀ ਕਹਾਣੀ ਅਨੁਸਾਰ, ਪੰਜਾਬ ਦੇ ਇੱਕ ਮੰਤਰੀ ਦੇ ਪੁੱਤਰ ਦਾ ਕਤਲ 23 ਜੁਲਾਈ 1992 ਨੂੰ ਹੋਇਆ ਸੀ। ਥਾਣਾ ਛੇਹਰਟਾ ਦੀ ਪੁਲਿਸ ਨੇ ਮੰਤਰੀ ਦੇ ਪੁੱਤਰ ਦੇ ਕਤਲ ਦੇ ਮਾਮਲੇ ਵਿਚ 12 ਸਤੰਬਰ 1992 ਨੂੰ ਬਲਦੇਵ ਸਿੰਘ ਉਰਫ਼ ਦੇਬਾ ਦੀ ਗ੍ਰਿਫ਼ਤਾਰੀ ਦਿਖਾਈ ਸੀ। ਪੁਲਿਸ ਨੇ ਇਹ ਕਹਾਣੀ ਘੜੀ ਕਿ 13 ਸਤੰਬਰ 1992 ਨੂੰ, ਬਲਦੇਵ ਸਿੰਘ ਉਰਫ਼ ਦੇਬਾ ਨੂੰ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕਰਨ ਲਈ ਪਿੰਡ ਸੰਸਾਰਾ ਲੈ ਜਾ ਰਹੇ ਸਨ, ਤਾਂ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਮੁਕਾਬਲੇ ਦੌਰਾਨ, ਬਲਦੇਵ ਸਿੰਘ ਉਰਫ਼ ਦੇਬਾ ਅਤੇ ਇੱਕ ਹਮਲਾਵਰ ਨੂੰ ਗੋਲੀ ਮਾਰ ਦਿੱਤੀ ਗਈ। ਬਾਅਦ ਵਿਚ ਪੁਲਿਸ ਨੇ ਹਮਲਾਵਰ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲੱਖਾ ਉਰਫ਼ ਫੋਰਡ ਵਜੋਂ ਕੀਤੀ। ਇਸ ਮਾਮਲੇ ਦੀ ਜਾਂਚ ਸੀ ਬੀ ਆਈ ਨੇ 1995 ਵਿਚ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਸ਼ੁਰੂ ਕੀਤੀ ਸੀ। ਸੀ ਬੀ ਆਈ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਲਦੇਵ ਸਿੰਘ ਦੇਬਾ ਨੂੰ 6 ਅਗਸਤ, 1992 ਨੂੰ ਪਿੰਡ ਬਾਸਰਕੇ ਭੈਣੀ ਸਥਿਤ ਉਸ ਦੇ ਘਰ ਤੋਂ ਐਸ ਆਈ ਮਹਿੰਦਰ ਸਿੰਘ ਅਤੇ ਹਰਭਜਨ ਸਿੰਘ ਤਟਕਣੀ ਐੱਸਐੱਚਓ ਪੀਐਸ ਛੇਹਰਟਾ ਪੁਲਿਸ ਸਟੇਸ਼ਨ ਦੀ ਅਗਵਾਈ ਵਾਲੀ ਇੱਕ ਪੁਲਿਸ ਪਾਰਟੀ ਨੇ ਚੁੱਕਿਆ ਸੀ। ਇਸੇ ਤਰ੍ਹਾਂ ਲਖਵਿੰਦਰ ਸਿੰਘ ਉਰਫ਼ ਲੱਖਾ ਫੋਰਡ ਵਾਸੀ ਪਿੰਡ ਸੁਲਤਾਨਵਿੰਡ ਨੂੰ ਵੀ 12 ਸਤੰਬਰ, 1992 ਨੂੰ ਅੰਮ੍ਰਿਤਸਰ ਦੇ ਪ੍ਰੀਤ ਨਗਰ ਸਥਿਤ ਉਸ ਦੇ ਕਿਰਾਏ ਦੇ ਘਰ ਤੋਂ ਕੁਲਵੰਤ ਸਿੰਘ ਨਾਮ ਦੇ ਇੱਕ ਵਿਅਕਤੀ ਦੇ ਨਾਲ ਐੱਸ ਆਈ ਗੁਰਭਿੰਦਰ ਸਿੰਘ ਦੀ ਅਗਵਾਈ ਵਾਲੀ ਇੱਕ ਟੀਮ ਨੇ ਹਿਰਾਸਤ ਵਿਚ ਲਿਆ ਸੀ, ਜਿਸ ਵਿਚ ਤਤਕਾਲੀ ਐੱਸ ਐੱਚ ਓ ਥਾਣਾ ਮਜੀਠਾ ਸੀ। ਪਰ ਕੁਲਵੰਤ ਸਿੰਘ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ। ਜਾਂਚ ਦੌਰਾਨ, ਸੀ ਬੀ ਆਈ ਨੇ ਪਾਇਆ ਕਿ ਪੁਲਿਸ ਵੱਲੋਂ ਦਿਖਾਏ ਗਏ ਕਥਿਤ ਮੁਕਾਬਲੇ ਵਾਲੇ ਸਥਾਨ ‘ਤੇ ਪੁਲਿਸ ਵਾਹਨਾਂ ਦੇ ਦੌਰੇ ਸੰਬੰਧੀ ਲੌਗ ਬੁੱਕ ਵਿਚ ਕੋਈ ਐਂਟਰੀ ਨਹੀਂ ਸੀ। ਪੁਲਿਸ ਨੇ ਇਹ ਵੀ ਦਿਖਾਇਆ ਕਿ ਮੁਕਾਬਲੇ ਦੌਰਾਨ ਮਾਰੇ ਗਏ ਅਣਪਛਾਤੇ ਹਮਲਾਵਰ ਅੱਤਵਾਦੀ ਦੀ ਪਛਾਣ ਜ਼ਖਮੀ ਬਲਦੇਵ ਸਿੰਘ ਦੇਬਾ ਨੇ ਕੀਤੀ ਸੀ, ਹਾਲਾਂਕਿ ਦੇਬਾ ਦੀ ਪੋਸਟਮਾਰਟਮ ਰਿਪੋਰਟ ਦੇ ਅਨੁਸਾਰ ਉਸ ਦੀ ਤੁਰੰਤ ਮੌਤ ਹੋ ਗਈ ਸੀ। CBI ਜਾਂਚ ਤੋਂ ਪਤਾ ਲੱਗਾ ਕਿ ਥਾਣਾ ਛੇਹਰਟਾ ਦੀ ਪੁਲਿਸ ਨੇ ਮੰਤਰੀ ਦੇ ਪੁੱਤਰ ਦੇ ਕਤਲ ਕੇਸ ਵਿਚ ਦੇਬਾ ਅਤੇ ਲੱਖਾ ਨੂੰ ਝੂਠਾ ਫਸਾਇਆ ਸੀ। ਉਸ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਿਆ ਗਿਆ ਅਤੇ ਫਿਰ ਇੱਕ ਫ਼ਰਜ਼ੀ ਮੁਕਾਬਲੇ ਵਿਚ ਮਾਰ ਦਿੱਤਾ ਗਿਆ। ਲੱਗਭੱਗ 32 ਸਾਲ ਬਾਅਦ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਕਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਦਾ ਐਲਾਨ ਕਰ ਲਈ 4 ਫਰਵਰੀ ਦੀ ਤਾਰੀਕ ਮੁਕਰਰ ਕੀਤੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਿੰਡ ਪੱਖੋਕੇ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਲਾਸ਼ ਮਿਲੀ…ਦੋਸਤ ਗੱਡੀ ‘ਚ ਲਾਸ਼ ਸੁੱਟ ਕੇ ਹੋਏ ਫਰਾਰ…ਪਰਿਵਾਰ ਦਾ ਦੋਸ਼

Next Post

ਜੇਕਰ ਘਟਨਾ ਲੋਕਾਂ ਸਾਹਮਣੇ ਨਾ ਵਾਪਰੇ ਤਾਂ SC/ST ਐਕਟ ਲਾਗੂ ਨਹੀਂ ਹੁੰਦਾ-ਸੁਪਰੀਮ ਕੋਰਟ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਜੇਕਰ ਘਟਨਾ ਲੋਕਾਂ ਸਾਹਮਣੇ ਨਾ ਵਾਪਰੇ ਤਾਂ SC/ST ਐਕਟ ਲਾਗੂ ਨਹੀਂ ਹੁੰਦਾ-ਸੁਪਰੀਮ ਕੋਰਟ

ਜੇਕਰ ਘਟਨਾ ਲੋਕਾਂ ਸਾਹਮਣੇ ਨਾ ਵਾਪਰੇ ਤਾਂ SC/ST ਐਕਟ ਲਾਗੂ ਨਹੀਂ ਹੁੰਦਾ-ਸੁਪਰੀਮ ਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend