Skip to main content

Gee 98News

9 ਦਿਨਾਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ,ਦੋਸ਼ੀ ਬਦਲ ਰਿਹੈ ਬਿਆਨ.. ਡਾਕਟਰ ਅੰਬੇਡਕਰ ਦੀ ਮੂਰਤੀ ਤੋੜਨ ਦਾ ਮਾਮਲਾ

-ਗਣਤੰਤਰ ਦਿਵਸ ਦੀ ਸ਼ਾਮ ਅੰਮ੍ਰਿਤਸਰ ਵਿਖੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਦੇ ਮਾਮਲੇ ‘ਚ ਅਜੇ ਤੱਕ ਪੰਜਾਬ ਪੁਲਿਸ ਦੇ ਹੱਥ ਖਾਲੀ ਹਨ। ਇਸ ਘਟਨਾ ਨੂੰ 9-10 ਦਿਨ ਬੀਤਣ ਦੇ ਬਾਵਜੂਦ ਵੀ ਪੰਜਾਬ ਪੁਲਿਸ ਦੋਸ਼ੀ ਦੇ ਇਰਾਦਿਆਂ ਦਾ ਪਤਾ ਲਗਾਉਣ ਵਿੱਚ ਕਾਮਯਾਬ ਨਹੀਂ ਹੋ ਸਕੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੋਗਾ ਦਾ ਵਸਨੀਕ ਆਕਾਸ਼ਦੀਪ ਸਿੰਘ ਪੁਲਿਸ ਲਈ ਸਿਰਦਰਦੀ ਬਣ ਗਿਆ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਵਾਰ-ਵਾਰ ਆਪਣਾ ਬਿਆਨ ਬਦਲ ਰਿਹਾ ਹੈ। ਉਸ ਦੇ ਮੋਬਾਈਲ ‘ਤੇ ਮਿਲੇ ਦੁਬਈ ਸੰਪਰਕਾਂ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ ਅਤੇ
ਅਜਿਹੇ ਮੋਬਾਈਲ ਨੰਬਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਜਿਨਾਂ ਦੇ ਮੁਲਜ਼ਮ ਲਗਾਤਾਰ ਸੰਪਰਕ ਵਿਚ ਸੀ। ਘਟਨਾ ਤੋਂ ਬਾਅਦ ਮੁਲਜ਼ਮ ਦੀ ਮਾਤਾ ਵੀ ਮੀਡੀਆ ਸਾਹਮਣੇ ਆਈ ਸੀ ਤੇ ਕਿਹਾ ਸੀ ਕਿ ਦੋਸ਼ੀ ਪਰਿਵਾਰ ਨਾਲ ਉਸਦਾ ਕੋਈ ਰਿਸ਼ਤਾ ਨਹੀਂ ਅਤੇ ਉਹ ਕਾਫੀ ਸਮੇਂ ਤੋਂ ਪਰਿਵਾਰ ਦੇ ਸੰਪਰਕ ਵਿੱਚ ਵੀ ਨਹੀਂ ਹੈ, ਫਿਰ ਵੀ ਪੰਜਾਬ ਪੁਲਿਸ ਇਸ ਘਟਨਾ ਦੇ ਅਸਲ ਮਾਸਟਰਮਾਈਂਡ ਤੱਕ ਪੁੱਜਣ ਵਿੱਚ ਕਾਮਯਾਬ ਨਹੀਂ ਹੋ ਸਕੀ।
ਜ਼ਿਕਰਯੋਗ ਹੈ ਕਿ 26 ਜਨਵਰੀ ਦੀ ਸ਼ਾਮ ਨੂੰ ਮੋਗਾ ਦੇ ਅਕਾਸ਼ਦੀਪ ਸਿੰਘ ਨੇ ਟਾਊਨ ਹਾਲ ਵਿਚ ਸਥਿਤ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਹਥੌੜੇ ਨਾਲ ਤੋੜਨਾ ਸ਼ੁਰੂ ਕਰ ਦਿੱਤਾ ਸੀ, ਜਦੋਂ ਮੌਕੇ ‘ਤੇ ਮੌਜੂਦ ਲੋਕਾਂ ਨੇ ਇਹ ਦੇਖਿਆ ਤਾਂ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ।

error: Content is protected !!