Skip to main content

Gee 98News

ਸਾਬਕਾ ਐਮਐਲਏ ਕੁਲਬੀਰ ਸਿੰਘ ਜ਼ੀਰਾ ਦੀ ਗੱਡੀ ‘ਤੇ ਹੋਈ ਫਾਇਰਿੰਗ

ਚੰਡੀਗੜ੍ਹ,4 ਫਰਵਰੀ, Gee98 News service

-ਪੰਜਾਬ ਦੇ ਇੱਕ ਸਾਬਕਾ ਕਾਂਗਰਸੀ ਵਿਧਾਇਕ ਦੀ ਗੱਡੀ ‘ਤੇ ਬੀਤੀ ਦੇਰ ਰਾਤ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ‌ਇਸ ਘਟਨਾ ਦੀ ਜਾਣਕਾਰੀ ਕੁਲਬੀਰ ਸਿੰਘ ਜ਼ੀਰਾ ਨੇ ਦਿੱਤੀ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ADGP ਲਾਅ ਐਂਡ ਆਰਡਰ ਨੂੰ ਸ਼ਿਕਾਇਤ ਦਿੱਤੀ ਗਈ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ‘ਤੇ ਫ਼ਾਇਰਿੰਗ ਹੋਈ ਹੈ। ਘਟਨਾ ਅਨੁਸਾਰ ਫ਼ਿਰੋਜ਼ਪੁਰ ਜ਼ੀਰਾ ਰੋਡ ‘ਤੇ ਪਿੰਡ ਸ਼ੇਰਖਾ ਨੇੜੇ ਗੋਲੀਬਾਰੀ ਹੋਈ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਆਪਣੀ ਕਾਰ ‘ਚ ਜ਼ੀਰਾ ਜਾ ਰਹੇ ਸਨ। ਇਸ ਦੌਰਾਨ ਕ੍ਰੇਟਾ ਕਾਰ ਚਾਲਕਾਂ ਨੇ ਪਿੱਛਾ ਕੀਤਾ। ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ‘ਚ ਕੁਲਬੀਰ ਜ਼ੀਰਾ ਦੀ ਕਾਰ ਜਾ ਰਹੀ ਹੈ ਅਤੇ ਇੱਕ ਕ੍ਰੇਟਾ ਕਾਰ ਪਿੱਛੇ ਤੋਂ ਲੰਘ ਰਹੀ ਹੈ।

error: Content is protected !!