Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਤਪੇ ਵਾਲੇ ਤਹਿਸੀਲਦਾਰ ਦੇ ਬੈਂਕ ਲਾਕਰ ‘ਚੋਂ ਵਿਜੀਲੈਂਸ ਨੇ ਕੱਢ ਲਈ ਸੋਨੇ ਦੀ ਇੱਟ…ਹੋਰ ਵੀ ਬਹੁਤ ਸਮਾਨ ਮਿਲਿਆ

Nirmal Pandori by Nirmal Pandori
02/08/2025
in ਪੰਜਾਬ
Reading Time: 1 min read
A A
0
ਤਪਾ ਤਹਿਸੀਲਦਾਰ ਰਿਸ਼ਵਤ ਕਾਂਡ…ਸੂਬੇ ਦੇ ਮਾਲ ਅਫਸਰਾਂ ਵੱਲੋਂ ਵਿਜੀਲੈਂਸ ਦੇ ਬਰਨਾਲਾ ਦਫ਼ਤਰ ਦੇ ਘਿਰਾਓ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਾਲ ਅਧਿਕਾਰੀਆਂ ਦੀ ਜਥੇਬੰਦੀ ਦਾ ਸੂਬਾ ਪ੍ਰਧਾਨ ਹੈ ਤਹਿਸੀਲਦਾਰ, ਨਵੰਬਰ ‘ਚ ਫੜਿਆ ਗਿਆ ਸੀ ਰੰਗੇਂ ਹੱਥੀਂ

ਬਰਨਾਲਾ,8 ਫਰਵਰੀ, Gee98 News service

-ਬਰਨਾਲਾ ਜ਼ਿਲ੍ਹੇ ਦੀ ਤਪਾ ਤਹਿਸੀਲ ਵਿੱਚ ਨਵੰਬਰ ਦੇ ਪਿਛਲੇ ਦਿਨਾਂ ਦੌਰਾਨ ਵਿਜੀਲੈਂਸ ਦੀ ਬਰਨਾਲਾ ਟੀਮ ਵਲੋ ਫੜੇ ਗਏ ਤਹਿਸੀਲਦਾਰ ਰਿਸ਼ਵਤ ਮਾਮਲੇ ਵਿੱਚ ਇੱਕ ਹੋਰ ਅਹਿਮ ਖੁਲਾਸਾ ਸਾਹਮਣੇ ਆਇਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਤਪੇ ਦੇ ਤਹਿਸੀਲਦਾਰ ਸੁਖਚਰਨ ਸਿੰਘ ਦੇ ਬੈਂਕ ਲਾਕਰ ਵਿੱਚੋਂ ਵਿਜੀਲੈਂਸ ਨੂੰ ਅਗਲੇਰੀ ਜਾਂਚ ਦੌਰਾਨ 400 ਗ੍ਰਾਮ ਸੋਨੇ ਦੀ ਇੱਟ, ਗਹਿਣੇ, ਚਾਂਦੀ ਦੇ ਗਿਲਾਸ ਅਤੇ ਸਿੱਕੇ ਬਰਾਮਦ ਹੋਏ ਹਨ। ਸਾਹਮਣੇ ਆ ਰਹੀ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਬੈਂਕ ਲਾਕਰ ਤੋਂ ਕਰੀਬ 43 ਲੱਖ ਦਾ ਸੋਨਾ ਚਾਂਦੀ ਬਰਾਮਦ ਕੀਤਾ ਹੈ। ਵਿਜੀਲੈਂਸ ਨੇ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਾਕਰ ਚੋਂ ਮਿਲੇ ਗਹਿਣਿਆਂ ਵਗੈਰਾ ਦੀ ਜਾਣਕਾਰੀ ਭੇਜ ਦਿੱਤੀ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਹੁਣ ਇਹ ਪਤਾ ਲਾਉਣ ਵਿੱਚ ਜੁੱਟ ਗਈ ਹੈ ਕਿ ਇਹ ਸੋਨਾ ਤਹਿਸੀਲਦਾਰ ਸੁਖਚਰਨ ਸਿੰਘ ਕੋਲ ਕਿੱਥੋਂ ਆਇਆ ਹੈ। ਪਤਾ ਲੱਗਿਆ ਹੈ ਕਿ ਇਸ ਸੋਨੇ ਵਿੱਚੋਂ ਇਕੱਲੀ ਸੋਨੇ ਦੀ ਇੱਟ ਦੀ ਕੀਮਤ ਕਰੀਬ 32 ਲੱਖ ਰੁਪਏ ਦੱਸੀ ਜਾ ਰਹੀ ਹੈ। ਵਿਜੀਲੈਂਸ ਵੱਲੋਂ ਹੁਣ ਤਹਿਸੀਲਦਾਰ ਦੇ ਹੋਰਨਾਂ ਖਾਤਿਆਂ ਦੀ ਜਾਂਚ ਵਿੱਢ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸੁਖਚਰਨ ਸਿੰਘ ਤਹਿਸੀਲਦਾਰ ਯੂਨੀਅਨ ਦਾ ਸੂਬਾ ਪ੍ਰਧਾਨ ਹੈ, ਜਿਸ ਕਰਕੇ ਤਹਿਸੀਲਦਾਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੇ ਮਾਲ ਅਧਿਕਾਰੀ ਅਤੇ ਵਿਜੀਲੈਂਸ ਆਹਮੋ ਸਾਹਮਣੇ ਆ ਗਏ ਸਨ ਅਤੇ ਸੂਬੇ ਦੇ ਸਾਰੇ ਮਾਲ ਅਧਿਕਾਰੀਆਂ ਨੇ ਅਣਮਿਥੇ ਸਮੇਂ ਲਈ ਹੜ੍ਹਤਾਲ ਵੀ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਰਿਸ਼ਵਤ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਜ਼ਿਕਰਯੋਗ ਹੈ ਕਿ ਤਹਿਸੀਲਦਾਰ ਸੁਖਚਰਨ ਸਿੰਘ ਦੇ ਜਥੇਬੰਦੀ ਦੇ ਸੂਬਾ ਪ੍ਰਧਾਨ ਹੋਣ ਕਾਰਨ ਤਹਿਸੀਲਦਾਰ ਸੁਖਚਰਨ ਸਿੰਘ ਵੱਲੋਂ ਸਹਿਯੋਗ ਨਾ ਕਰਨ ਕਾਰਨ ਵਿਜੀਲੈਂਸ ਨੂੰ ਅਦਾਲਤ ਅੱਗੇ ਚਾਰਾਜੋਈ ਕਰਨੀ ਪਈ ਸੀ। ਵਿਜੀਲੈਂਸ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਸੀ ਕਿ ਤਹਿਸੀਲਦਾਰ ਦੇ ਬੈਂਕ ਖਾਤਿਆਂ ਅਤੇ ਉਸਦੇ ਲਾਕਰਾਂ ਦੀ ਜਾਂਚ ਕੀਤੀ ਜਾਣੀ ਹੈ। ਵਿਜੀਲੈਂਸ ਨੇ ਸ਼ੱਕ ਪ੍ਰਗਟ ਕੀਤਾ ਸੀ ਕਿ ਰਿਸ਼ਵਤ ਦਾ ਪੈਸਾ ਤਹਿਸੀਲਦਾਰ ਦੇ ਬੈਂਕ ਖਾਤਿਆਂ ਜਾਂ ਲਾਕਰਾਂ ਵਿੱਚ ਛੁਪਾਇਆ ਹੋ ਸਕਦਾ ਹੈ। ਵਿਜੀਲੈਂਸ ਨੇ ਅਦਾਲਤ ਤੋਂ ਲਾਕਰ ਖਲਵਾਉਣ ਦੀ ਪ੍ਰਵਾਨਗੀ ਮੰਗੀ ਸੀ। ਅਦਾਲਤ ਨੇ ਸਹਿਮਤੀ ਜਤਾਈ ਅਤੇ ਤਹਿਸੀਲਦਾਰ ਦੇ ਬੈਂਕ ਲਾਕਰ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਸੀ। ਇਥੇ ਇਸ ਗੱਲ ਦਾ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਮੁਤਾਬਿਕ ਤਹਿਸੀਲਦਾਰ ਦੇ ਖ਼ਿਲਾਫ਼ ਰਿਸ਼ਵਤ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੜ੍ਹਤਾਲ ਸੀਨੀਅਰ ਆਈਏਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਸੌਂਪੀ ਸੀ ‌। ਹੁਣ ਵਿਜੀਲੈਂਸ ਵੱਲੋਂ ਮਾਮਲਾ ਅਦਾਲਤ ਤੱਕ ਲਿਜਾਣ ਤੋਂ ਬਾਅਦ ਅਦਾਲਤ ਨੇ ਹੁਕਮ ਦਿੱਤੇ ਹਨ ਕਿ ਇਸ ਪੂਰੇ ਮਾਮਲੇ ਦੀ ਅਗਲੀ ਜਾਂਚ ਵਿਜੀਲੈਂਸ ਵੱਲੋਂ ਹੀ ਕੀਤੀ ਜਾਏਗੀ। ਇਸ ਮਾਮਲੇ ‘ਚ ਹੋਏ ਆਸਾਰ ਬਣਦੇ ਜਾ ਰਹੇ ਹਨ ਕਿ ਅਦਾਲਤ ਦੇ ਹੁਕਮਾਂ ‘ਤੇ ਕੀਤੀ ਜਾ ਰਹੀ ਜਾਂਚ ਦੌਰਾਨ ਵਿਜੀਲੈਂਸ ਵੱਲੋਂ ਤਹਸੀਲਦਾਰ ਦੇ ਖ਼ਿਲਾਫ਼ ਹੋਰ ਸ਼ਿਕੰਜਾ ਕਸਿਆ ਜਾ ਸਕਦਾ ਹੈ। ਦਰਅਸਲ ਵਿਜੀਲੈਂਸ ਦੇ ਅਧਿਕਾਰੀ ਮਾਲ ਅਧਿਕਾਰੀਆਂ ‘ਤੇ ਇਸ ਵੱਲੋਂ ਵੀ ਖ਼ਫ਼ਾ ਹਨ ਕਿ ਇਸ ਮਾਮਲੇ ਵਿੱਚ ਮਾਲ ਅਧਿਕਾਰੀਆਂ ਨੇ ਆਪਣੇ ਵਿਭਾਗ ਦੀ ਅਹਿਮੀਅਤ ਕਰਕੇ ਪੰਜਾਬ ਸਰਕਾਰ ‘ਤੇ ਦਬਾਅ ਬਣਾਇਆ ਅਤੇ ਵਿਜੀਲੈਂਸ ਅਧਿਕਾਰੀਆਂ ਨੂੰ ਨੀਚਾ ਦਿਖਾਉਣ ਲਈ ਹਰ ਸੰਭਵ ਯਤਨ ਕੀਤਾ ਪ੍ਰੰਤੂ ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਵੇਂ ਇਸ ਮਾਮਲੇ ਵਿੱਚ ਮਾਲ ਅਧਿਕਾਰੀਆਂ ਦੀ ਗੱਲ ਸੁਣ ਕੇ ਜਾਂਚ ਆਈਏਐਸ ਅਫਸਰ ਨੂੰ ਤਾਂ ਦਿੱਤੀ ਪ੍ਰੰਤੂ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਵਿਜੀਲੈਂਸ ਦੀ ਜਾਂਚ ਵਿੱਚ ਕੋਈ ਦਖਲਅੰਦਾਜ਼ੀ ਨਹੀਂ ਕੀਤੀ। ਦੂਜੇ ਪਾਸੇ ਤਹਿਸੀਲਦਾਰ ਯੂਨੀਅਨ ਅਜੇ ਵੀ ਇਹ ਮੰਨਣ ਨੂੰ ਤਿਆਰ ਨਹੀਂ ਹੈ ਕਿ ਤਹਿਸੀਲਦਾਰ ਸੁਖਚਰਨ ਸਿੰਘ ਨੇ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਕੀਤਾ ਹੈ। ਤਹਿਸੀਲਦਾਰ ਯੂਨੀਅਨ ਨੇ ਇਸ ਮਾਮਲੇ ਦੀ ਉੱਚ ਪੱਧਰੀ ਪੜ੍ਹਤਾਲ ਦੀ ਮੰਗ ਕੀਤੀ ਹੈ ਯੂਨੀਅਨ ਆਗੂਆਂ ਦਾ ਕਹਿਣਾ ਕਿ ਵਿਜੀਲੈਂਸ ਬਿਊਰੋ ਦੇ ਅਫ਼ਸਰਾਂ ਨੇ ਇੱਕ ਰੰਜਿਸ਼ ਤਹਿਤ ਇਹ ਮੁਕੱਦਮਾ ਦਰਜ ਕੀਤਾ ਹੈ ਪਰੰਤੂ ਮਾਲ ਅਧਿਕਾਰੀ ਵਿਜੀਲੈਂਸ ਦੀ ਤਹਿਸੀਲਦਾਰ ਪ੍ਰਤੀ ਕਿਸੇ ਰੰਜਿਸ਼ ਦੀ ਇਬਾਰਤ ਨੂੰ ਉਜਾਗਰ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੇ ਜਿਸ ਕਾਰਨ ਇਸ ਮਾਮਲੇ ‘ਚ ਵਿਜੀਲੈਂਸ ਦਾ ਹੱਥ ਉੱਪਰ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਕੇਵਲ ਸਿੰਘ ਢਿੱਲੋਂ ਦੀ ਦਿੱਲੀ ਜਿੱਤ ‘ਤੇ ਟਿੱਪਣੀ… ਰਾਜ ਜੁਮਲਿਆਂ ਨਾਲ ਨਹੀਂ ਸਗੋਂ ਲੋਕ ਪੱਖੀ ਜੁਗਤਾਂ ਨਾਲ ਚੱਲਦੇ ਨੇ…!

Next Post

ਵਿੱਤੀ ਝਟਕਾ ਨਿਊਜ਼ : ਖ਼ੂਨ ਦੇ ਰਿਸ਼ਤਿਆਂ ‘ਚ ਜਾਇਦਾਦ ਦੀ ਰਜਿਟਟਰੀ ਕਰਨ ‘ਤੇ ਵੀ ਲੱਗੇਗੀ ਸਟੈਂਪ ਡਿਊਟੀ…!

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਵਿੱਤੀ ਝਟਕਾ ਨਿਊਜ਼ : ਖ਼ੂਨ ਦੇ ਰਿਸ਼ਤਿਆਂ ‘ਚ ਜਾਇਦਾਦ ਦੀ ਰਜਿਟਟਰੀ ਕਰਨ ‘ਤੇ ਵੀ ਲੱਗੇਗੀ ਸਟੈਂਪ ਡਿਊਟੀ…!

ਵਿੱਤੀ ਝਟਕਾ ਨਿਊਜ਼ : ਖ਼ੂਨ ਦੇ ਰਿਸ਼ਤਿਆਂ 'ਚ ਜਾਇਦਾਦ ਦੀ ਰਜਿਟਟਰੀ ਕਰਨ 'ਤੇ ਵੀ ਲੱਗੇਗੀ ਸਟੈਂਪ ਡਿਊਟੀ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend