Gee 98News

GNSS ਵਰਤੋਂ ਵਾਲੇ ਨਿੱਜੀ ਵਾਹਨ ਚਾਲਕਾਂ ਨੂੰ ਨਹੀਂ ਦੇਣਾ ਪਵੇਗਾ ਟੋਲ ਟੈਕਸ

  • ਕੇਂਦਰੀ ਸੜਕ ਅਤੇ ਆਵਾਜਾਈ ਮੰਤਰਾਲੇ ਨੇ ਇੱਕ ਨਵਾਂ ਨਿਯਮ ਬਣਾਇਆ ਹੈ। ਸਰਕਾਰ ਦੀ ਇਸ ਨਿਯਮ ਦੀ ਵਰਤੋਂ ਕਰਦੇ ਹੋਏ ਜੇ ਹੁਣ ਨਿਜੀ ਵਾਹਨ ਚਾਲਕ ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ (GNSS) ਦੀ ਵਰਤੋਂ ਕਰਦੇ ਹਨ ਤਾਂ ਇਸ ਨਿਯਮ ਦੇ ਤਹਿਤ ਨਿੱਜੀ ਵਾਹਨ ਚਾਲਕ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਸ ਤੋਂ ਇਲਾਵਾ ਜੇਕਰ ਡਰਾਈਵਰ 20 ਕਿਲੋਮੀਟਰ ਦੇ ਦਾਇਰੇ ‘ਚ ਸੜਕ ਦੀ ਵਰਤੋਂ ਕਰਦੇ ਹਨ ਤਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਟੋਲ ਟੈਕਸ ਨਹੀਂ ਦੇਣਾ ਪਵੇਗਾ। ਟਰਾਂਸਪੋਰਟ ਮੰਤਰਾਲੇ ਵੱਲੋਂ ਹਾਲ ਹੀ ਵਿੱਚ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਨਿੱਜੀ ਵਾਹਨ ਮਾਲਕ ਨੂੰ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਰੋਜ਼ਾਨਾ 20 ਕਿਲੋਮੀਟਰ ਤੱਕ ਦੀ ਯਾਤਰਾ ਕਰਨ ਲਈ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਹ ਛੋਟ ਸਿਰਫ਼ ਉਨ੍ਹਾਂ ਵਾਹਨਾਂ ਲਈ ਦਿੱਤੀ ਗਈ ਹੈ ਜਿਨ੍ਹਾਂ ਵਿੱਚ GNSS ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ ਐਕਟੀਵੇਟ ਕੀਤਾ ਜਾਵੇਗਾ। ਜੇ ਕੋਈ ਨਿੱਜੀ ਵਾਹਨ 20 ਕਿਲੋਮੀਟਰ ਤੋਂ ਵੱਧ ਦੀ ਯਾਤਰਾ ਕਰਦਾ ਹੈ, ਤਾਂ ਅਸਲ ਦੂਰੀ ਦੇ ਅਧਾਰ ‘ਤੇ ਟੋਲ ਟੈਕਸ ਵਸੂਲਿਆ ਜਾਵੇਗਾ।
    ਕੀ ਹੈ GNSS ਗਲੋਬਲ ਨੈਵੀਗੇਸ਼ਨ ਸੈਟੇਲਾਈਟ ਸਿਸਟਮ ?
    ਜੇ ਤੁਸੀਂ ਵਾਹਨ ਚਲਾਉਂਦੇ ਹੋ, ਤਾਂ ਤੁਹਾਨੂੰ GNSS ਬਾਰੇ ਪਤਾ ਹੋਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਟਰਾਂਸਪੋਰਟ ਮੰਤਰਾਲੇ ਨੇ ਹਾਲ ਹੀ ਵਿੱਚ ਟੋਲ ਟੈਕਸ ਵਿੱਚ ਫਾਸਟਰ ਦੇ ਨਾਲ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਲਾਗੂ ਕੀਤਾ ਹੈ। ਹਾਲਾਂਕਿ, ਇਹ ਪ੍ਰਣਾਲੀ ਫਿਲਹਾਲ ਪੂਰੇ ਦੇਸ਼ ਵਿੱਚ ਲਾਗੂ ਨਹੀਂ ਕੀਤੀ ਗਈ ਅਜੇ ਇਸ ਸਮੇਂ ਇਸ ਨੂੰ ਕਰਨਾਟਕ ਵਿੱਚ ਰਾਸ਼ਟਰੀ ਰਾਜਮਾਰਗ 275 (ਬੈਂਗਲੁਰੂ-ਮੈਸੂਰ) ਅਤੇ ਹਰਿਆਣਾ ਵਿੱਚ ਰਾਸ਼ਟਰੀ ਰਾਜਮਾਰਗ 709 (ਪਾਣੀਪਤ-ਹਿਸਾਰ) ‘ਤੇ ਪਾਇਲਟ ਪ੍ਰੋਜੈਕਟ ਵਜੋਂ ਲਾਗੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦੀ ਸਫਲ ਰਿਪੋਰਟ ਦੇ ਆਧਾਰ ‘ਤੇ ਸਰਕਾਰ ਦੇਸ਼ ਦੇ ਹੋਰ ਰਾਜਮਾਰਗਾਂ ‘ਤੇ ਜੀ.ਐਨ.ਸੀ.ਐਸ. ਨਾਮਕ ਪ੍ਰਣਾਲੀ ਲਾਗੂ ਕਰੇਗੀ ਅਤੇ ਅਗਲੇ ਪੜਾਅ ਦੌਰਾਨ ਪੰਜਾਬ ‘ਚ ਵੀ ਇਸ ਨੂੰ ਲਾਗੂ ਕੀਤਾ ਜਾਵੇਗਾ।
error: Content is protected !!