Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ਬਣੇਗਾ ਪੰਜਾਬ ਦਾ ਮੁੱਖ ਮੰਤਰੀ…ਟੁੱਟੇਗੀ ਭਗਵੰਤ ਮਾਨ ਸਰਕਾਰ…ਪੰਜਾਬ ਕਾਂਗਰਸੀ ਆਗੂਆਂ ਦੇ ਖ਼ਿਆਲੀ ਪਕੌੜੇ

Nirmal Pandori by Nirmal Pandori
02/09/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਫਰਵਰੀ, Gee98 News service

-ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਚਰਚਾ ਦਿੱਲੀ ਦੀ ਬਜਾਏ ਪੰਜਾਬ ਦੀ ਰਾਜਨੀਤੀ ‘ਚ ਵੱਧ ਹੋ ਰਹੀ ਹੈ। ਭਾਵੇਂ ਏਸ ਗੱਲੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਹਾਰ ਦਾ ਅਸਰ ਪੰਜਾਬ ਦੀ ਰਾਜਨੀਤੀ ‘ਤੇ ਜ਼ਰੂਰ ਪਵੇਗਾ ਪਰੰਤੂ ਹੋਵੇਗਾ ਕੀ.. ਇਹ ਸਮੇਂ ਤੋਂ ਪਹਿਲਾਂ ਦੀਆਂ ਗੱਲਾਂ ਹਨ। ਦਿੱਲੀ ਨਤੀਜਿਆਂ ਤੋਂ ਬਾਅਦ ਪੰਜਾਬ ਕਾਂਗਰਸ ਦੇ ਆਗੂਆਂ ਨੇ ਵੱਖ-ਵੱਖ ਬਿਆਨ ਦਾਗਣੇ ਸ਼ੁਰੂ ਕਰ ਦਿੱਤੇ ਹਨ, ਜਿਨਾਂ ਨੂੰ ਵੇਖਦੇ ਹੋਏ ਲੱਗਦਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ ਟੁੱਟੀ ਕਿ ਕੱਲ੍ਹ ਟੁੱਟੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਆਪ ਮੁਖੀ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਕੋਸ਼ਿਸ਼ ਕਰੇਗਾ ਅਤੇ ਉਹ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਉਪ ਚੋਣ ਲੜ ਸਕਦੇ ਹਨ।ਬਾਜਵਾ ਨੇ ਕਿਹਾ ਕਿ ਦਿੱਲੀ ਵਿਚ ਕਰਾਰੀ ਹਾਰ ਤੋਂ ਅਬਾਅਦ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਆਉਣਗੇ। ਉਹਨਾਂ ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਕੁਝ ਦਿਨ ਪਹਿਲਾਂ ਦਿੱਤੇ ਬਿਆਨ ਕਿ ਪੰਜਾਬ ਦਾ ਮੁੱਖ ਮੰਤਰੀ ਹਿੰਦੂ ਵੀ ਹੋ ਸਕਦਾ ਹੈ, ਦੇ ਹਵਾਲੇ ਨਾਲ ਕਿਹਾ ਕਿ ਇਹ ਇਸ ਗੱਲ ਦਾ ਮਹੱਤਵਪੂਰਨ ਸੰਕੇਤ ਹੈ ਕਿ ‘ਆਪ’ ਲੀਡਰਸ਼ਿਪ ਪੰਜਾਬ ਵਿਚ ਕੇਜਰੀਵਾਲ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਲਈ ਕਿਵੇਂ ਰਾਹ ਤਿਆਰ ਕਰ ਰਹੀ ਹੈ।ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦਿੱਲੀ ਵਿਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਬਿਖ਼ਰ ਜਾਵੇਗੀ। ਪੰਜਾਬ ਨੂੰ ਮੱਧਕਾਲੀ ਚੋਣਾਂ ਲਈ ਤਿਆਰ ਰਹਿਣਾ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 35 ਵਿਧਾਇਕ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਵਿਚ ਵੀ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਵੇਗਾ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪ ਦੀ ਹਾਰ ਨੂੰ ਪਾਰਟੀ ਅਤੇ ਇਸ ਦੇ ਰਾਸ਼ਟਰੀ ਕਨਵੀਨਰ ਲਈ ਸ਼ਰਮਨਾਕ ਦੱਸਿਆ ਹੈ। ਖਹਿਰਾ ਨੇ ਕਿਹਾ ਕਿ ਇਹ ਨਕਲੀ ਇਨਕਲਾਬੀਆਂ ਵੱਲੋਂ ਅਪਣਾਈ ਗਈ ਧੋਖੇ ਅਤੇ ਝੂਠ ਦੀ ਰਾਜਨੀਤੀ ਦੀ ਹਾਰ ਹੈ, ਜੋ ਆਪਣੇ ਹਰ ਵਾਅਦੇ ਤੋਂ ਮੁੱਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਭਗਵੰਤ ਮਾਨ ਨੂੰ ਪੰਜਾਬ ਵਿਚ ਝੂਠ ਅਤੇ ਬਦਲੇ ਦੀ ਰਾਜਨੀਤੀ ਤੋਂ ਦੂਰ ਰਹਿਣ ਦਾ ਸੁਨੇਹਾ ਵੀ ਦਿੰਦੇ ਹਨ। ਦੂਜੇ ਪਾਸੇ ਸਿਆਸੀ ਮਾਹਿਰਾਂ ਨੇ ਪੰਜਾਬ ਕਾਂਗਰਸ ਦੇ ਆਗੂਆਂ ਦੇ ਇਹਨਾਂ ਬਿਆਨਾਂ ਨੂੰ ਕਾਂਗਰਸੀ ਆਗੂਆਂ ਦੇ ਖ਼ਿਆਲੀ ਪਕੌੜੇ ਕਰਾਰ ਦਿੱਤਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਪੰਜਾਬ ਦੇ ਵਿੱਚ ਆਪਣੀ ਰਣਨੀਤੀ ਬਣਾਉਣੀ ਚਾਹੀਦੀ ਹੈ। ਪੰਜਾਬ ਚ ਆਪ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਲੱਗਦਾ ਆ ਰਿਹਾ ਹੈ ਕਿ ਪੰਜਾਬ ਕਾਂਗਰਸ ਭਗਵੰਤ ਮਾਨ ਸਰਕਾਰ ਦੇ ਵਿਰੋਧ ਦੀ ਰਾਜਨੀਤੀ ਹੀ ਕਰਦੀ ਆ ਰਹੀ ਹੈ ਜਦਕਿ ਉਸ ਦੀ ਆਪਣੀ ਰਣਨੀਤੀ ਕਿਧਰੇ ਵੀ ਸਾਹਮਣੇ ਨਹੀਂ ਆ ਰਹੀ। ਨਗਰ ਨਿਗਮ ਚੋਣਾਂ ਤੋਂ ਬਾਅਦ ਅੰਮ੍ਰਿਤਸਰ, ਜਲੰਧਰ ਅਤੇ ਉਸ ਤੋਂ ਬਾਅਦ ਬੜੇ ਹੈਰਾਨੀਜਨਕ ਤਰੀਕੇ ਨਾਲ ਪੰਜਾਬ ਕਾਂਗਰਸ ਦੇ ਹੱਥੋਂ ਬਠਿੰਡਾ ਦੀ ਮੇਅਰ ਦਾ ਅਹੁਦਾ ਵੀ ਨਿਕਲ ਗਿਆ। ਇਹ ਸਥਾਨਕ ਸੰਸਥਾਵਾਂ ਪੰਜਾਬ ਸੱਤਾ ਦਾ ਮੁੱਢ ਵੱਜਦੀਆਂ ਹਨ। ਪੰਜਾਬ ਕਾਂਗਰਸ ਦੇ ਆਗੂ ਇਸ ਤੋਂ ਭਲੀਭਾਂਤ ਜਾਣੂ ਹਨ। ਕੌਂਸਲਰਾਂ ਦੀ ਗਿਣਤੀ ਹੋਣ ਦੇ ਬਾਵਜੂਦ ਵੀ ਇਹ ਵੱਡੀਆਂ ਨਗਰਨਿਗਮਾਂ ‘ਤੇ ਕਾਂਗਰਸ ਕਾਬਜ਼ ਨਹੀਂ ਹੋ ਸਕੀ, ਇਹ ਕਾਂਗਰਸ ਦੀ ਰਣਨੀਤੀ ਦੀ ਘਾਟ ਜਾਂ ਫਿਰ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਦੀ ਪ੍ਰਵਿਰਤੀ ਹੀ ਮੰਨੀ ਜਾ ਸਕਦੀ ਹੈ। ਦਿੱਲੀ ਨਤੀਜਿਆਂ ਤੋਂ ਬਾਅਦ ਕਾਂਗਰਸ ਦੇ ਉਕਤ ਤਿੰਨੇ ਵੱਡੇ ਆਗੂਆਂ ਦੇ ਬਿਆਨ ਦੀ ਕਾਫੀ ਚਰਚਾ ਹੋ ਰਹੀ ਹੈ ਕਿ ਕਾਂਗਰਸ ਅਜੇ ਵੀ ਆਪ ਵਿਰੋਧੀ ਰਾਜਨੀਤੀ ‘ਤੇ ਹੀ ਟਿਕੀ ਹੋਈ ਹੈ, ਜਦ ਕਿ ਪੰਜਾਬ ‘ਚ ਕਾਂਗਰਸ ਨੂੰ ਦਿੱਲੀ ਚੋਣ ਨਤੀਜਿਆਂ ਦੇ ਸੰਦਰਭ ਵਿੱਚ ਆਪਣੀ ਰਾਜਨੀਤੀ ਅਤੇ ਰਾਜਨੀਤੀ ਬਣਾਉਣੀ ਚਾਹੀਦੀ ਹੈ ਤੇ ਇਹਨਾਂ ਹਾਲਾਤਾਂ ਨੂੰ ਪਾਰਟੀ ਪਲੇਟਫਾਰਮ ਤੱਕ ਹੇਠਲੇ ਪੱਧਰ ‘ਤੇ ਲੈ ਕੇ ਜਾਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

GNSS ਵਰਤੋਂ ਵਾਲੇ ਨਿੱਜੀ ਵਾਹਨ ਚਾਲਕਾਂ ਨੂੰ ਨਹੀਂ ਦੇਣਾ ਪਵੇਗਾ ਟੋਲ ਟੈਕਸ

Next Post

ਆਡਾਨੀ ਨੇ ਮਹਿਲ ਕਲਾਂ ਦੀ ਧਰਤੀ ‘ਤੇ ਵੀ ਰੱਖ ਲਏ ਕਾਰੋਬਾਰੀ ਕਦਮ…ਬਣੇਗਾ ਵੱਡਾ ਸਟੀਲ ਸਾਇਲੋਜ਼

Nirmal Pandori

Nirmal Pandori

Related Posts

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
Load More
Next Post
ਆਡਾਨੀ ਨੇ ਮਹਿਲ ਕਲਾਂ ਦੀ ਧਰਤੀ ‘ਤੇ ਵੀ ਰੱਖ ਲਏ ਕਾਰੋਬਾਰੀ ਕਦਮ…ਬਣੇਗਾ ਵੱਡਾ ਸਟੀਲ ਸਾਇਲੋਜ਼

ਆਡਾਨੀ ਨੇ ਮਹਿਲ ਕਲਾਂ ਦੀ ਧਰਤੀ 'ਤੇ ਵੀ ਰੱਖ ਲਏ ਕਾਰੋਬਾਰੀ ਕਦਮ…ਬਣੇਗਾ ਵੱਡਾ ਸਟੀਲ ਸਾਇਲੋਜ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend