Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੀਵੇ ਥੱਲ੍ਹੇ ਹਨੇਰਾ…ਦਫਤਰਾਂ ਚ ਡਾ. ਅੰਬੇਡਕਰ ਦੀ ਤਸਵੀਰ ਪਰ ਕਮਿਸ਼ਨ ਦੀਆਂ ਸਾਰੀਆਂ ਆਸਾਮੀਆਂ ਖਾਲੀ…!

Nirmal Pandori by Nirmal Pandori
02/13/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਫਰਵਰੀ, Gee98 News service

-ਸੂਬੇ ਦੇ ਸਰਕਾਰੀ ਦਫਤਰਾਂ ਵਿੱਚ ਡਾਕਟਰ ਭੀਮ ਰਾਓ ਅੰਬੇਡਕਰ ਦੀ ਤਸਵੀਰ ਲਗਾ ਕੇ ਉਝ ਤਾਂ ਭਾਵੇਂ ਭਗਵੰਤ ਮਾਨ ਸਰਕਾਰ ਦੱਬੇ ਕੁਚਲੇ ਲੋੜਵੰਦ ਲੋਕਾਂ ਲਈ ਹੇਜ਼ ਜਿਤਾ ਰਹੀ ਹੈ ਪ੍ਰੰਤੂ ਅਸਲ ਵਿੱਚ ਸਰਕਾਰ ਦੀਆਂ ਇਸ ਲੋੜਵੰਦ ਵਰਗ ਲਈ ਨੀਤੀਆਂ ਹਕੀਕਤ ਤੋਂ ਦੂਰ ਹਨ। ਇਸ ਦੀ ਇੱਕ ਵੱਡੀ ਮਿਸਾਲ ਸਾਹਮਣੇ ਆਈ ਹੈ ਕਿ ਪੰਜਾਬ ਵਿੱਚ ਪੱਛੜੀਆਂ ਸ਼੍ਰੇਣੀਆਂ ਦੇ ਅਧਿਕਾਰਾਂ ਤੇ ਉਹਨਾਂ ਦੀ ਬਿਹਤਰੀ ਲਈ ਬਣੇ ਕਮਿਸ਼ਨ ਦੇ ਚੇਅਰਮੈਨ ਅਤੇ ਹੋਰ ਮੈਂਬਰਾਂ ਦੀਆਂ ਸਾਰੀਆਂ ਅਸਾਮੀਆਂ ਖਾਲੀ ਪਈਆਂ ਹਨ। ਇਹ ਜਾਣਕਾਰੀ ਆਰਟੀਆਈ ਅਤੇ ਸੋਸ਼ਲ ਐਕਟੀਵਿਸਟ ਪਰਵਿੰਦਰ ਸਿੰਘ ਕਿੱਤਣਾ ਨੇ ਸਾਹਮਣੇ ਲਿਆਂਦੀ ਹੈ, ਜੋ ਪੰਜਾਬ ਸਰਕਾਰ ਦੀਆਂ ਮਜ਼ਦੂਰਾਂ ਪ੍ਰਤੀ ਨੀਤੀਆਂ ਦੇ ਮੂੰਹ ‘ਤੇ ਕਰਾਰੀ ਚਪੇੜ ਹੈ ਕਿਉਂਕਿ ਇਹੋ ਇੱਕ ਕਮਿਸ਼ਨ ਹੈ ਜਿਹੜਾ ਜਦੋਂ ਦੱਬੇ ਕੁਚਲੇ ਲੋਕਾਂ ਦੀ ਕਿਤੇ ਸਰਕਾਰੇ ਦਰਬਾਰੇ ਕੋਈ ਗੱਲ ਨਹੀਂ ਸੁਣੀ ਜਾਂਦੀ ਜਾਂ ਸੂਬੇ ‘ਚ ਇਸ ਵਰਗ ਨਾਲ ਕਿਤੇ ਕੋਈ ਬਹੁਤ ਵੱਡਾ ਧੱਕਾ ਹੋ ਰਿਹਾ ਹੋਵੇ ਤਾਂ ਇਹ ਕਮਿਸ਼ਨ ਵੱਡੇ ਤੋਂ ਵੱਡੇ ਅਫ਼ਸਰ ਅਤੇ ਸਰਕਾਰ ਤੱਕ ਨੂੰ ਵੀ ਤਲਬ ਕਰ ਸਕਦਾ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਇਸੇ ਕਮਿਸ਼ਨ ਦੇ ਪਰ੍ਹ ਕੁਤਰ ਕੇ ਰੱਖੇ ਹੋਏ ਹਨ। ਪਰਵਿੰਦਰ ਸਿੰਘ ਕਿਤਣਾ ਨੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉੱਘੇ ਵਕੀਲ ਐੱਚਸੀ ਅਰੋੜਾ ਰਾਹੀਂ ਪੰਜਾਬ ਸਰਕਾਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ “ਕਿ ਇਹ ਸਥਿਤੀ ਹੈਰਾਨੀਜਨਕ ਅਤੇ ਨਿਰਾਸ਼ਾਜਨਕ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀਆਂ ਸਾਰੀਆਂ ਅਸਾਮੀਆਂ ਲੰਮੇ ਸਮੇਂ ਤੋਂ ਖਾਲੀ ਪਈਆਂ ਹਨ ਤੇ ਸਰਕਾਰ ਇਸ ਪ੍ਰਤੀ ਬਿਲਕੁਲ ਬੇਪਰਵਾਹ ਹੈ।ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਤੇ ਬੇਹਤਰੀ ਲਈ ਬਣੇ ਕਮਿਸ਼ਨ ਦਾ ਲਗਾਤਾਰ ਸੁਚਾਰੂ ਢੰਗ ਨਾਲ ਕੰਮ ਨਾ ਕਰ ਸਕਣਾ ਇਹਨਾਂ ਜਾਤੀਆਂ ਦੀ ਸ਼ਰੇਆਮ ਬੇਇੱਜ਼ਤੀ ਕਰਨ ਬਰਾਬਰ ਹੈ।ਨੋਟਿਸ ਵਿੱਚ ਇੱਥੋਂ ਤੱਕ ਕਿਹਾ ਗਿਆ ਹੈ ਕਿ ਭਾਵੇਂ ਕਿ ਸਰਕਾਰ ਸਰਕਾਰੀ ਦਫਤਰਾਂ ਵਿੱਚ ਡਾ. ਬੀਆਰ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਲਗਾ ਕੇ ਉਹਨਾਂ ਦੀ ਸੋਚ ਮੁਤਾਬਕ ਲੋਕਾਂ ਨੂੰ ਨਿਆਂ ਦੇਣ ਦਾ ਦਿਖਾਵਾ ਕਰਦੀ ਹੈ ਪਰ ਕਮਿਸ਼ਨ ਦੀ ਮੌਜੂਦਾ ਹਾਲਤ ਸਰਕਾਰ ਦੀ ਤਾਨਾਸ਼ਾਹੀ ਪ੍ਰਵਿਰਤੀ ਨੂੰ ਦਰਸਾਉਂਦੀ ਹੈ। ਇਹ ਵੀ ਹੈਰਾਨੀਜਨਕ ਖੁਲਾਸਾ ਸਾਹਮਣੇ ਆਇਆ ਹੈ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਵੀ ਕਮਿਸ਼ਨ ਦੀ ਆਪਣੀ ਕੋਈ ਵੈੱਬਸਾਈਟ ਨਹੀਂ ਹੈ ਜਿਸ ਕਾਰਨ ਕਮਿਸ਼ਨ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਸਹੀ ਤਰੀਕੇ ਨਾਲ ਨਹੀਂ ਨਿਭਾ ਸਕਦਾ। ਨੋਟਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ 10 ਦਿਨਾਂ ਵਿੱਚ ਨੋਟਿਸ ‘ਤੇ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰ ਦਿੱਤੀ ਜਾਵੇਗੀ ਜਿਸਦੇ ਨਤੀਜਿਆਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਰਵਿੰਦਰ ਸਿੰਘ ਕਿੱਤਣਾ ਨੇ ਐਡਵੋਕੇਟ ਐਚ.ਸੀ. ਅਰੋੜਾ ਰਾਹੀਂ ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਅਸਾਮੀਆਂ ਭਰਨ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਉਪਰੰਤ ਇਹਨਾਂ ਕਮਿਸ਼ਨਾਂ ਦੇ ਕੰਮ ਦੁਬਾਰਾ ਸ਼ੁਰੂ ਹੋਏ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵੱਡੀ ਖ਼ਬਰ…Aap ਦੇ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ….!

Next Post

ਸਾਡੀ ਵੀ ਇੱਜ਼ਤ ਆਂ ਕੋਈ…ਪੁਰਾਣਾ ਨੀਂਹ ਪੱਥਰ ਤੋੜ ਕੇ ਵਿਧਾਇਕ ਨੇ ਆਪਣੇ ਨਾਮ ਦਾ ਨਵਾਂ ਪੱਥਰ ਲਗਾਇਆ…!

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
ਸਾਡੀ ਵੀ ਇੱਜ਼ਤ ਆਂ ਕੋਈ…ਪੁਰਾਣਾ ਨੀਂਹ ਪੱਥਰ ਤੋੜ ਕੇ ਵਿਧਾਇਕ ਨੇ ਆਪਣੇ ਨਾਮ ਦਾ ਨਵਾਂ ਪੱਥਰ ਲਗਾਇਆ…!

ਸਾਡੀ ਵੀ ਇੱਜ਼ਤ ਆਂ ਕੋਈ…ਪੁਰਾਣਾ ਨੀਂਹ ਪੱਥਰ ਤੋੜ ਕੇ ਵਿਧਾਇਕ ਨੇ ਆਪਣੇ ਨਾਮ ਦਾ ਨਵਾਂ ਪੱਥਰ ਲਗਾਇਆ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend