Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਡੀ ਵੀ ਇੱਜ਼ਤ ਆਂ ਕੋਈ…ਪੁਰਾਣਾ ਨੀਂਹ ਪੱਥਰ ਤੋੜ ਕੇ ਵਿਧਾਇਕ ਨੇ ਆਪਣੇ ਨਾਮ ਦਾ ਨਵਾਂ ਪੱਥਰ ਲਗਾਇਆ…!

Nirmal Pandori by Nirmal Pandori
02/13/2025
in ਪੰਜਾਬ
Reading Time: 1 min read
A A
0
ਸਾਡੀ ਵੀ ਇੱਜ਼ਤ ਆਂ ਕੋਈ…ਪੁਰਾਣਾ ਨੀਂਹ ਪੱਥਰ ਤੋੜ ਕੇ ਵਿਧਾਇਕ ਨੇ ਆਪਣੇ ਨਾਮ ਦਾ ਨਵਾਂ ਪੱਥਰ ਲਗਾਇਆ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਫਰਵਰੀ, Gee98 News service

-ਵਿਕਾਸ ਕਾਰਜਾਂ ਦੇ ਉਦਘਾਟਨ ਲਈ ਰੱਖੇ ਗਏ ਨੀਂਹ ਪੱਥਰ ਤੋਂ ਜਦ ਮੰਤਰੀ ਜੀ ਪਰਦਾ ਹਟਾ ਰਹੇ ਸਨ ਤਾਂ ਦੇਖਿਆ ਕਿ ਪੱਥਰ ਉੱਪਰ ਹਲਕਾ ਵਿਧਾਇਕ ਦਾ ਨਾਮ ਦਰਜ ਨਹੀਂ ਸੀ ਪ੍ਰੰਤੂ ਹੈਰਾਨੀ ਇਸ ਗੱਲ ਦੀ ਨਿਕਲੀ ਕਿ ਇਸ ਪੱਥਰ ਉੱਪਰ ਹਲਕੇ ਤੋਂ ਬਾਹਰਲੇ ਵਿਧਾਇਕਾਂ ਦੇ ਨਾਮ ਮੰਤਰੀ ਦੇ ਨਾਮ ਨਾਲ ਦਰਜ ਸਨ। ਇਹ ਮਾਮਲਾ ਕੁਝ ਦਿਨ ਪਹਿਲਾਂ ਉਸ ਵੇਲੇ ਦਾ ਹੈ ਜਦ ਵਿਧਾਨ ਸਭਾ ਹਲਕਾ ਪਾਇਲ ਦੀ ਹਦੂਦ ਅੰਦਰ ਜੌੜੇਪੁਲ ਵਿੱਚ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਪਟਿਆਲਾ ਫੀਡਰ ਨਹਿਰ ਦੇ ਸਾਈਡ ਲਾਈਨਿੰਗ ਦੇ ਕੰਮ ਦਾ ਉਦਘਾਟਨ ਕੀਤਾ ਸੀ, ਜਿਸ ਵਿੱਚ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਨਾਭਾ ਦੇ ਵਿਧਾਇਕ ਦੇਵ ਮਾਨ, ਵਿਧਾਇਕ ਬੁੱਧ ਰਾਮ ਸਮੇਤ ਉੱਚ ਅਧਿਕਾਰੀਆਂ ਦਾ ਨਾਮ ਤਾਂ ਲਿਖਿਆ ਹੋਇਆ ਸੀ ਪਰ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਨਾਮ ਸ਼ਾਮਲ ਨਹੀਂ ਸੀ।ਇਸ ਗੱਲ ਦਾ ਪਤਾ ਜਦੋਂ ਪੱਥਰ ਨੂੰ ਦੇਖਣ ਤੋਂ ਬਾਅਦ ਪੱਤਰਕਾਰਾਂ ਨੂੰ ਲੱਗਿਆ ਤਾਂ ਉਹਨਾਂ ਮੰਤਰੀ ਨੂੰ ਸਵਾਲ ਕੀਤਾ ਪ੍ਰੰਤੂ ਮੰਤਰੀ ਨੇ ਕਿਹਾ ਕਿ ਇਹ ਨਾਭਾ ਪਟਿਆਲਾ ਨਾਲ ਸਬੰਧਿਤ ਨੀਂਹ ਪੱਥਰ ਹੈ, ਜਦਕਿ ਪੱਥਰ ‘ਤੇ ਡੀਸੀ ਲੁਧਿਆਣਾ ਜਤਿੰਦਰ ਜੋਰਵਾਲ ਦਾ ਨਾਮ ਵੀ ਦਰਜ ਸੀ। ਜ਼ਿਕਰਯੋਗ ਹੈ ਕਿ ਦੂਰ ਪੈਂਦੇ ਹਲਕਿਆਂ ਦੇ ਵਿਧਾਇਕਾਂ ਦੇ ਨਾਂ ਸ਼ਾਮਲ ਕਰ ਲਏ ਗਏ ਤੇ ਆਪਣੇ ਹਲਕੇ ਦੇ ਵਿਧਾਇਕ ਦਾ ਨਾਂ ਹੀ ਲਿਖਣਾ ਭੁੱਲ ਗਏ। ਇਸ ਗੱਲ ਨੂੰ ਲੈ ਕੇ ਇਹ ਨੀਂਹ ਪੱਥਰ ਸਥਾਨਕ ਲੋਕਾਂ ਵਿੱਚ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਇਹ ਵੀ ਦੱਸਣਯੋਗ ਹੈ ਕਿ ਵਿਧਾਇਕ ਗਿਆਸਪੁਰਾ ਨੂੰ ਉਸ ਦਿਨ ਵੀ ਮੌਕੇ ‘ਤੇ ਬੁਲਾਇਆ ਗਿਆ ਸੀ। ਉਸ ਮੌਕੇ ਤਾਂ ਮਹਿਕਮੇ ਦੀ ਗਲਤੀ ਕਹਿ ਕੇ ਮਾਮਲਾ ਟਾਲ ਦਿੱਤਾ ਗਿਆ ਸੀ ਤੇ ਪ੍ਰੰਤੂ ਹੁਣ ਪਤਾ ਲੱਗਿਆ ਕਿ ਉਹ ਪੁਰਾਣਾ ਪੱਥਰ ਬਦਲ ਦਿੱਤਾ ਗਿਆ ਅਤੇ ਨਵਾਂ ਪੱਥਰ ਹਲਕਾ ਵਿਧਾਇਕ ਦਾ ਨਾਮ ਲਿਖ ਕੇ ਲਗਾਇਆ ਗਿਆ ਹੈ। ਧਿਆਨ ਰਹੇ ਕਿ ਇਹ ਹਾਸੋਹੀਣੀਆਂ ਗੱਲਾਂ ਉਸ ਪਾਰਟੀ ਦੀ ਸਰਕਾਰ ਦੇ ਰਾਜਭਾਗ ਵਿੱਚ ਵਾਪਰ ਰਹੀਆਂ ਜਿਸ ਦੇ ਮੁੱਖ ਮੰਤਰੀ ਤੱਕ ਇਹ ਕਹਿੰਦੇ ਰਹੇ ਕਿ ਨੀਂਹ ਪੱਥਰਾਂ ‘ਤੇ ਮਿਸਤਰੀਆਂ-ਮਜ਼ਦੂਰਾਂ ਦੇ ਨਾਮ ਲਿਖਾਂਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਦੀਵੇ ਥੱਲ੍ਹੇ ਹਨੇਰਾ…ਦਫਤਰਾਂ ਚ ਡਾ. ਅੰਬੇਡਕਰ ਦੀ ਤਸਵੀਰ ਪਰ ਕਮਿਸ਼ਨ ਦੀਆਂ ਸਾਰੀਆਂ ਆਸਾਮੀਆਂ ਖਾਲੀ…!

Next Post

ਗਿਆਨੀ ਰਘਬੀਰ ਸਿੰਘ ਵੀ ਛੱਡਣਗੇ ਅਕਾਲ ਤਖ਼ਤ ਦੀ ਜਥੇਦਾਰੀ…! ਸੋਸ਼ਲ ਮੀਡੀਆ ਪੋਸਟ ਨੇ ਛੇੜੀ ਚਰਚਾ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਗਿਆਨੀ ਰਘਬੀਰ ਸਿੰਘ ਵੀ ਛੱਡਣਗੇ ਅਕਾਲ ਤਖ਼ਤ ਦੀ ਜਥੇਦਾਰੀ…! ਸੋਸ਼ਲ ਮੀਡੀਆ ਪੋਸਟ ਨੇ ਛੇੜੀ ਚਰਚਾ

ਗਿਆਨੀ ਰਘਬੀਰ ਸਿੰਘ ਵੀ ਛੱਡਣਗੇ ਅਕਾਲ ਤਖ਼ਤ ਦੀ ਜਥੇਦਾਰੀ…! ਸੋਸ਼ਲ ਮੀਡੀਆ ਪੋਸਟ ਨੇ ਛੇੜੀ ਚਰਚਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend