Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਿਆਨੀ ਰਘਬੀਰ ਸਿੰਘ ਵੀ ਛੱਡਣਗੇ ਅਕਾਲ ਤਖ਼ਤ ਦੀ ਜਥੇਦਾਰੀ…! ਸੋਸ਼ਲ ਮੀਡੀਆ ਪੋਸਟ ਨੇ ਛੇੜੀ ਚਰਚਾ

Nirmal Pandori by Nirmal Pandori
02/14/2025
in ਪੰਜਾਬ
Reading Time: 1 min read
A A
0
ਗਿਆਨੀ ਰਘਬੀਰ ਸਿੰਘ ਵੀ ਛੱਡਣਗੇ ਅਕਾਲ ਤਖ਼ਤ ਦੀ ਜਥੇਦਾਰੀ…! ਸੋਸ਼ਲ ਮੀਡੀਆ ਪੋਸਟ ਨੇ ਛੇੜੀ ਚਰਚਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਫਰਵਰੀ, Gee98 News service

-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਆਪਣਾ ਅਹੁਦਾ ਛੱਡ ਸਕਦੇ ਹਨ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹਟਾਉਣ ਤੋਂ ਬਾਅਦ ਜਥੇਦਾਰ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਇਹ ਕਦਮ ਚੁੱਕ ਸਕਦੇ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੁਝ ਅਜਿਹੀਆਂ ਭਾਵਨਾਵਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਜ਼ਾਹਿਰ ਕੀਤੀਆਂ ਹਨ, ਜਿਨਾਂ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਜਾਂ ਤਾਂ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇਣਗੇ ਜਾਂ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਫੈਸਲੇ ਖ਼ਿਲਾਫ਼ ਕੋਈ ਹੁਕਮਨਾਮਾ ਜਾਰੀ ਕਰਨਗੇ। ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਗਿਆਨੀ ਰਘਬੀਰ ਸਿੰਘ ਜਥੇਦਾਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਜ਼ਬਰਦਸਤ ਵਿਰੋਧ ਕੀਤਾ ਹੈ। ਇਸੇ ਵਿਰੋਧ ਤੋਂ ਬਾਅਦ ਇਹ ਸਵਾਲ ਉੱਠ ਰਹੇ ਹਨ ਕਿ ਕੀ ਜਥੇਦਾਰ ਗਿਆਨੀ ਰਘਬੀਰ ਸਿੰਘ ਇਹ ਵਿਰੋਧ ਸ਼ਬਦਾਂ ਤੱਕ ਹੀ ਸੀਮਤ ਰੱਖਣਗੇ ਜਾਂ ਫਿਰ ਅਮਲੀ ਰੂਪ ਵਿੱਚ ਇਸ ਘਟਨਾਕ੍ਰਮ ‘ਤੇ ਕੋਈ ਐਕਸ਼ਨ ਲਿਆ ਜਾਵੇਗਾ। ਸਿੱਖ ਮਾਹਿਰਾਂ ਅਨੁਸਾਰ ਜਥੇਦਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਮੌਜੂਦਾ ਹਾਲਾਤਾਂ ਦੇ ਮੱਦੇ ਨਜ਼ਰ ਜਾਂ ਤਾਂ ਖੁਦ ਅਹੁਦਾ ਛੱਡ ਦੇਣਗੇ ਜਾਂ ਫਿਰ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਦਿੱਤੇ ਫੈਸਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਤਲਬ ਵੀ ਕਰ ਸਕਦੇ ਹਨ ਕਿਉਂਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਪਹਿਲਾਂ ਹੀ ਇਹ ਆਖ ਚੁੱਕੇ ਹਨ ਕਿ ਕਿਸੇ ਵੀ ਤਖ਼ਤ ਦੇ ਜਥੇਦਾਰ ਦੇ ਖ਼ਿਲਾਫ਼ ਕਿਸੇ ਦੋਸ਼ ਦੀ ਪੜ੍ਹਤਾਲ ਕਰਨ ਦੀ ਪਾਵਰ ਸਿਰਫ਼ ਤੇ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੋਲ ਹੈ। ਧਿਆਨ ਰਹੇ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੀ ਪੋਸਟ ਵਿੱਚ ਇਹ ਵੀ ਆਖਿਆ ਹੈ ਕਿ “ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੇਵਾ ਮੁਕਤ ਕਰਨਾ ਬੇਹੱਦ ਨਿੰਦਨਯੋਗ ਅਤੇ ਮੰਦਭਾਗਾ ਵਰਤਾਰਾ ਹੈ ਜੋ ਕਿ ਅਕਾਲ ਤਖ਼ਤ ਸਾਹਿਬਾਨ ਦੀ ਆਜ਼ਾਦ ਹੋਂਦ ਹਸਤੀ ਨੂੰ ਵੀ ਨੁਕਸਾਨ ਪਹਿਚਾਣ ਵਾਲਾ ਹੈ”। ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਇਹ ਉਕਤ ਸ਼ਬਦ ਬਹੁਤ ਹੀ ਭਾਵਪੂਰਤ ਹਨ, ਜਿਨਾਂ ਦੀ ਰੌਸ਼ਨੀ ਵਿੱਚ ਉਹਨਾਂ ਨੂੰ ਕੋਈ ਅਗਲਾ ਫੈਸਲਾ ਲੈਣਾ ਪਵੇਗਾ ਜਾਂ ਫਿਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਮਾਮਲੇ ‘ਚ ਉਹਨਾਂ ਦੀ ਇਹ ਪੋਸਟ ਮਹਿਜ਼ ਸੋਸ਼ਲ ਮੀਡੀਆ ਪੋਸਟ ਬਣ ਕੇ ਰਹਿ ਜਾਵੇਗੀ। ਦੂਜੇ ਪਾਸੇ ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਉਕਤ ਘਟਨਾਕ੍ਰਮ ਦੇ ਮੱਦੇਨਜ਼ਰ ਕੁਝ ਅਜਿਹਾ ਬਿਰਤਾਂਤ ਸਿਰਜਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੀ ਮੁੜ ਭਰਤੀ ਲਈ ਸੱਤ ਮੈਂਬਰੀ ਕਮੇਟੀ ਨੂੰ ਅੱਖੋਂ ਪਰੋਖੇ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਭਰਤੀ ਦੇ ਮਾਮਲੇ ਨੂੰ ਮੁੜ ਅਕਾਲ ਤਖਤ ‘ਤੇ ਲਿਜਾਇਆ ਜਾਵੇਗਾ ਜਿੱਥੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਮੁੜ ਤਲਬ ਕਰਨਗੇ ਅਤੇ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਤਲਬ ਕਰਨਗੇ, ਅਜਿਹਾ ਮਾਹੌਲ ਸਿਰਜ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਘਟਨਾਕ੍ਰਮ ਨਾਲ ਜੋੜਿਆ ਜਾਵੇਗਾ ਅਤੇ ਸਮੁੱਚੀ ਪ੍ਰਕਿਰਿਆ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਨੂੰ ਮੁਤ ਤੋਂ ਇਹ ਅਹਿਸਾਸ ਕਰਵਾਇਆ ਜਾਵੇਗਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਠੀਕ ਨਹੀਂ ਸੀ। ਕੁੱਲ ਮਿਲਾ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਆਪਣੀ ਉਕਤ ਪੋਸਟ ਤੋਂ ਬਾਅਦ ਕੁਝ ਅਜਿਹੇ ਪਲੇਟਫਾਰਮ ‘ਤੇ ਆ ਕੇ ਖੜ ਗਏ ਹਨ ਕਿ ਹੁਣ ਜਾਂ ਤਾਂ ਉਹਨਾਂ ਨੂੰ ਖੁਦ ਅਹੁਦਾ ਛੱਡਣਾ ਪਵੇਗਾ ਜਾਂ ਫਿਰ ਕੁਝ ਦਿਨਾਂ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦੇ ਮਾਮਲੇ ਵਿੱਚ ਕੋਈ ਫੈਸਲਾ ਲੈਣਾ ਪਵੇਗਾ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਾਡੀ ਵੀ ਇੱਜ਼ਤ ਆਂ ਕੋਈ…ਪੁਰਾਣਾ ਨੀਂਹ ਪੱਥਰ ਤੋੜ ਕੇ ਵਿਧਾਇਕ ਨੇ ਆਪਣੇ ਨਾਮ ਦਾ ਨਵਾਂ ਪੱਥਰ ਲਗਾਇਆ…!

Next Post

ਵਾਹ ਥਾਣੇਦਾਰਨੀ ! ਗੂਗਲ ਪੇ ਰਾਹੀਂ ਲਈ ਰਿਸ਼ਵਤ…ਤੇ ਫਿਰ ਵਿਜੀਲੈਂਸ ਨੇ ਕੀਤੀ ਗ੍ਰਿਫ਼ਤਾਰ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
CIA ਦਾ ਇੰਚਾਰਜ ਵਿਜੀਲੈਂਸ ਦੀ ਕੁੜਿੱਕੀ ‘ਚ…6 ਲੱਖ ਦੀ ਲਈ ਸੀ ਰਿਸ਼ਵਤ

ਵਾਹ ਥਾਣੇਦਾਰਨੀ ! ਗੂਗਲ ਪੇ ਰਾਹੀਂ ਲਈ ਰਿਸ਼ਵਤ…ਤੇ ਫਿਰ ਵਿਜੀਲੈਂਸ ਨੇ ਕੀਤੀ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend