Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਆਸ਼ਾ ਵਰਕਰਾਂ: ਸਿਵਲ ਸਰਜਨ

Nirmal Pandori by Nirmal Pandori
10/07/2021
in ਪੰਜਾਬ
Reading Time: 1 min read
A A
0
ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਆਸ਼ਾ ਵਰਕਰਾਂ:  ਸਿਵਲ ਸਰਜਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 07 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲਾ ਬਰਨਾਲਾ ’ਚ ਲੋਕਾਂ ਲਈ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲਾ ਬਰਨਾਲਾ ’ਚ ਸੈਕਟਰ ਵਾਰ ਆਸ਼ਾ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਬਲਾਕ ਧਨੌਲਾ ਦੇ ਠੀਕਰੀਵਾਲ ਸੈਕਟਰ ਦੀਆਂ ਆਸ਼ਾ ਵਰਕਰਾਂ ਦੀ ਮੀਟਿੰਗ ਕਰਨ ਸਮੇਂ ਕੀਤਾ ਗਿਆ। ਮੀਟਿੰਗ ਦੌਰਾਨ ਡਾ. ਔਲਖ ਨੇ ਕਿਹਾ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਇੱਕ ਯੋਗ ਪਰਿਵਾਰ 5 ਲੱਖ ਰੁਪਏ ਤੱਕ ਦਾ ਪ੍ਰਤੀ ਸਾਲ ਮੁਫਤ ਇਲਾਜ ਕਰਵਾ ਸਕਦਾ ਹੈ। ਮੀਟਿੰਗ ਵਿੱਚ ਹਾਜ਼ਰ ਆਸ਼ਾ ਵਰਕਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਗਿਆ ਕਿ ਇਸ ਸਕੀਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਸਕੀਮ ਦੇ ਕਾਰਡ ਬਣਵਾਉਣ ਤੋਂ ਵਾਂਝੇ ਰਹਿੰਦੇ ਪਰਿਵਾਰਾਂ ਦੇ ਕਾਰਡ ਜਲਦ ਤੋਂ ਜਲਦ ਬਣਵਾਏ ਜਾਣ ਅਤੇ ਆਪਣੇ ਖੇਤਰ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਇਸ ਸਕੀਮ ਵਿੱਚ ਜ਼ਰੂਰ ਸ਼ਾਮਲ ਕੀਤਾ ਜਾਵੇ ਤਾਂ ਜੋ ਗਰਭ ਅਵਸਥਾ, ਜਣੇਪੇ ਸਮੇਂ ਅਤੇ ਜਣੇਪੇ ਤੋਂ ਬਾਅਦ ਜ਼ੱਚਾ-ਬੱਚਾ ਨੂੰ ਇਸ ਸਕੀਮ ਅਧੀਨ ਮੁਫਤ ਡਾਕਟਰੀ ਸਹੂਲਤ ਦਾ ਲਾਭ ਮਿਲ ਸਕੇ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਸ ਸਕੀਮ ਵਿੱਚ ਸ਼ਾਮਲ ਕਰਨ ਲਈ ਗਰਭਵਤੀ ਔਰਤ ਅਤੇ ਉਸ ਦੇ ਪਤੀ ਦਾ ਆਧਾਰ ਕਾਰਡ, ਰਾਸ਼ਨ ਕਾਰਡ ਆਦਿ ਲੈ ਕੇ ਨੇੜੇ ਦੇ ਸਿਵਲ ਹਸਪਤਾਲ ਬਰਨਾਲਾ, ਤਪਾ, ਭਦੌੜ, ਧਨੌਲਾ, ਮਹਿਲ ਕਲਾਂ, ਚੰਨਣਵਾਲ ਵਿਖੇ ਅਰੋਗਿਆ ਮਿੱਤਰ ਤੋਂ ਜਾਂ ਫਿਰ ਨੇੜਲੇ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਤੋਂ ਬਣਵਾਇਆ ਜਾ ਸਕਦਾ ਹੈ। ਇਸ ਸਮੇਂ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ, ਸੰਦੀਪ ਸਿੰਘ ਜ਼ਿਲਾ ਕੋਆਰਡੀਨੇਟਰ, ਪਰਮੇਲ ਕੌਰ ਤੇ ਆਸ਼ਾ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Previous Post

ਪੰਜਾਬ ਐਗਰੋ ਵੱਲੋਂ ਆਰਸੇਟੀ ਰਾਹੀ ਸੈਲਫ਼-ਹੈਲਪ ਗਰੁੱਪ ਦੀ ਮੁਫਤ ਸਿਖਲਾਈ

Next Post

ਬਾਹਰਲੇ ਰਾਜਾਂ ਦਾ ਝੋਨਾ ਰੋਕਣ ਲਈ ਵਿਸ਼ੇਸ਼ ਟੀਮਾਂ ਗਠਿਤ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਬਾਹਰਲੇ ਰਾਜਾਂ ਦਾ ਝੋਨਾ ਰੋਕਣ ਲਈ ਵਿਸ਼ੇਸ਼ ਟੀਮਾਂ ਗਠਿਤ

ਬਾਹਰਲੇ ਰਾਜਾਂ ਦਾ ਝੋਨਾ ਰੋਕਣ ਲਈ ਵਿਸ਼ੇਸ਼ ਟੀਮਾਂ ਗਠਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend